ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਤੀ ਸਾਲ 2025 ਦੀ ਸ਼ਾਨਦਾਰ ਸ਼ੁਰੂਆਤ: ਸਿਰਫ਼ 15 ਦਿਨਾਂ ਵਿੱਚ ਵਿਜ਼ਨ ਨੂੰ ਹਕੀਕਤ ਵਿੱਚ ਬਦਲਿਆ
January 16th, 02:18 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਈ ਪਰਿਵਰਤਨਕਾਰੀ ਪਹਿਲਾਂ ਦੇ ਨਾਲ ਸਾਲ 2025 ਦੀ ਸ਼ੁਰੂਆਤ ਕੀਤੀ ਹੈ। ਇਹ ਇੱਕ ਪ੍ਰਗਤੀਸ਼ੀਲ, ਆਤਮਨਿਰਭਰ ਅਤੇ ਇਕਜੁੱਟ ਭਾਰਤ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਪ੍ਰਦਰਸ਼ਿਤ ਕਰਦਾ ਹੈ। ਇਨਫ੍ਰਾਸਟ੍ਰਕਚਰ ਅਤੇ ਵਿਗਿਆਨਿਕ ਖੋਜ ਨੂੰ ਅੱਗੇ ਵਧਾਉਣ ਤੋਂ ਲੈ ਕੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਭਾਰਤ ਦੀ ਸੱਭਿਆਚਾਰਕ ਵਿਵਿਧਤਾ ਦਾ ਜਸ਼ਨ ਮਨਾਉਣ ਤੱਕ, ਉਨ੍ਹਾਂ ਦੀ ਅਗਵਾਈ ਨੇ ਆਉਣ ਵਾਲੇ ਇੱਕ ਜ਼ਿਕਰਯੋਗ ਵਰ੍ਹੇ ਦੇ ਲਈ ਮਾਹੌਲ ਤਿਆਰ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਕਰ ਸੰਕ੍ਰਾਂਤੀ ਦੇ ਮਹਾਪਰਵ ‘ਤੇ ਮਹਾਕੁੰਭ ਵਿੱਚ ਪਹਿਲੇ ਅੰਮ੍ਰਿਤ ਇਸ਼ਨਾਨ ਵਿੱਚ ਸ਼ਾਮਲ ਸਾਰੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ।
January 14th, 02:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਕਰ ਸੰਕ੍ਰਾਂਤੀ ਮਹਾਪਰਵ ‘ਤੇ ਮਹਾਕੁੰਭ ਵਿੱਚ ਪਹਿਲੇ ਅੰਮ੍ਰਿਤ ਇਸ਼ਨਾਨ ਵਿੱਚ ਸ਼ਾਮਲ ਸਾਰੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ।ਭਾਰਤੀ ਮਿਟਿਰਯੋਲੌਜਿਕਲ ਵਿਭਾਗ ਨੇ 150ਵੇਂ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 14th, 10:45 am
ਅੱਜ ਅਸੀਂ ਭਾਰਤੀ ਮੌਸਮ ਵਿਭਾਗ, IMD ਦੇ 150 ਸਾਲ ਸੈਲੀਬ੍ਰੇਟ ਕਰ ਰਹੇ ਹਾਂ। IMD ਦੇ ਇਹ 150 ਸਾਲ, ਇਹ ਕੇਵਲ ਭਾਰਤੀ ਮੌਸਮ ਵਿਭਾਗ ਦੀ ਯਾਤਰਾ ਹੈ, ਅਜਿਹਾ ਨਹੀਂ ਹੈ। ਇਹ ਸਾਡੇ ਭਾਰਤ ਵਿੱਚ ਆਧੁਨਿਕ ਸਾਇੰਸ ਅਤੇ ਟੈਕਨੋਲੋਜੀ ਦੀ ਵੀ ਇੱਕ ਗੌਰਵਸ਼ਾਲੀ ਯਾਤਰਾ ਹੈ। IMD ਨੇ ਇਸ ਡੇਢ ਸੌ ਸਾਲਾਂ ਵਿੱਚ ਨਾ ਕੇਵਲ ਕਰੋੜਾਂ ਭਾਰਤੀਆਂ ਦੀ ਸੇਵਾ ਕੀਤੀ ਹੈ, ਬਲਕਿ ਭਾਰਤ ਦੀ ਵਿਗਿਆਨਕ ਯਾਤਰਾ ਦਾ ਵੀ ਪ੍ਰਤੀਕ ਬਣਿਆ ਹੈ। ਇਨ੍ਹਾਂ ਉਪਲੱਬਧੀਆਂ ’ਤੇ ਅੱਜ ਡਾਕ ਟਿਕਟ ਅਤੇ ਵਿਸ਼ੇਸ਼ coin ਵੀ ਰਿਲੀਜ਼ ਕੀਤਾ ਗਿਆ ਹੈ। 2047 ਵਿੱਚ, ਜਦੋਂ ਦੇਸ਼ ਆਜ਼ਾਦੀ ਦੇ 100 ਸਾਲ ਮਨਾਏਗਾ, ਤਦ ਭਾਰਤੀ ਮੌਸਮ ਵਿਭਾਗ ਦਾ ਸਵਰੂਪ ਕੀ ਹੋਵੇਗਾ, ਇਸ ਦੇ ਲਈ ਵਿਜ਼ਨ document ਵੀ ਜਾਰੀ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
January 14th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤੀ ਮੌਸਮ ਵਿਭਾਗ (IMD) ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਆਈਐੱਮਡੀ ਦੇ 150 ਸਾਲ ਨਾ ਸਿਰਫ਼ ਵਿਭਾਗ ਦੀ ਯਾਤਰਾ ਨੂੰ ਦਰਸਾਉਂਦੇ ਹਨ, ਸਗੋਂ ਭਾਰਤ ਵਿੱਚ ਆਧੁਨਿਕ ਵਿਗਿਆਨ ਅਤੇ ਟੈਕਨੋਲੋਜੀ ਦੀ ਇੱਕ ਮਾਣਮੱਤੇ ਯਾਤਰਾ ਨੂੰ ਵੀ ਦਰਸਾਉਂਦੇ ਹਨ। ਉਨ੍ਹਾਂ ਨੇ ਆਈਐੱਮਡੀ ਦੀ ਸ਼ਲਾਘਾ ਕੀਤੀ ਜਿਸ ਨੇ ਇਨ੍ਹਾਂ ਡੇਢ ਸਦੀਆਂ ਦੌਰਾਨ ਲੱਖਾਂ ਭਾਰਤੀਆਂ ਦੀ ਸੇਵਾ ਕੀਤੀ ਹੈ ਅਤੇ ਇਹ ਭਾਰਤ ਦੀ ਵਿਗਿਆਨਕ ਤਰੱਕੀ ਦਾ ਪ੍ਰਤੀਕ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਆਈਐੱਮਡੀ ਦੀਆਂ ਪ੍ਰਾਪਤੀਆਂ ਬਾਰੇ ਇੱਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ 2047 ਵਿੱਚ ਆਈਐੱਮਡੀ ਦੇ ਭਵਿੱਖ ਨੂੰ ਰੇਖਾਂਕਿਤ ਕਰਨ ਵਾਲਾ ਇੱਕ ਵਿਜ਼ਨ ਡਾਕਿਊਮੈਂਟ ਜਾਰੀ ਹੋਣਾ, ਜਦੋਂ ਭਾਰਤ ਆਜ਼ਾਦੀ ਦੇ 100 ਸਾਲ ਮਨਾਏਗਾ। ਉਨ੍ਹਾਂ ਨੇ ਆਈਐੱਮਡੀ ਦੇ 150 ਵਰ੍ਹੇ ਪੂਰੇ ਹੋਣ ਦੇ ਇਸ ਮਹੱਤਵਪੂਰਨ ਮੌਕੇ 'ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਮਕਰ ਸੰਕ੍ਰਾਂਤੀ, ਉੱਤਰਾਯਣ ਅਤੇ ਮਾਘ ਬਿਹੂ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
January 14th, 08:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਕਰ ਸੰਕ੍ਰਾਂਤੀ, ਉੱਤਰਾਯਣ ਅਤੇ ਮਾਘ ਬਿਹੂ ਦੇ ਪਾਵਨ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਸ਼੍ਰੀ ਜੀ. ਕਿਸ਼ਨ ਰੈੱਡੀ ਦੇ ਨਿਵਾਸ ‘ਤੇ ਆਯੋਜਿਤ ਸੰਕ੍ਰਾਂਤੀ ਅਤੇ ਪੋਂਗਲ ਸਮਾਰੋਹ ਵਿੱਚ ਹਿੱਸਾ ਲਿਆ
January 13th, 10:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਕੈਬਨਿਟ ਸਹਿਯੋਗੀ ਸ਼੍ਰੀ ਜੀ. ਕਿਸ਼ਨ ਰੈੱਡੀ ਦੇ ਨਿਵਾਸ ‘ਤੇ ਸੰਕ੍ਰਾਂਤੀ ਅਤੇ ਪੋਂਗਲ ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਲੋਕ ਸੰਕ੍ਰਾਂਤੀ ਅਤੇ ਪੋਂਗਲ ਵੱਡੇ ਉਤਸ਼ਾਹ ਨਾਲ ਮਨਾਉਂਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, “ਇਹ ਸ਼ੁਕਰਗੁਜ਼ਾਰੀ, ਭਰਪੂਰਤਾ ਅਤੇ ਪੁਨਰ ਉਥਾਨ ਦਾ ਤਿਉਹਾਰ ਹੈ, ਜੋ ਸਾਡੇ ਸੱਭਿਆਚਾਰ ਦੀਆਂ ਖੇਤੀਬਾੜੀ ਪਰੰਪਰਾਵਾਂ ਵਿੱਚ ਗਹਿਰਾਈ ਨਾਲ ਨਿਹਿਤ ਹੈ।”ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 13th, 12:30 pm
ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ
January 13th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।ਕੁਵੈਤ ਵਿੱਚ ਭਾਰਤੀ ਸਮੁਦਾਇ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 21st, 06:34 pm
ਹੁਣੇ ਦੋ ਢਾਈ ਘੰਟੇ ਪਹਿਲੇ ਹੀ ਮੈਂ ਕੁਵੈਤ ਪਹੁੰਚਿਆ ਹਾਂ ਅਤੇ ਜਦੋਂ ਤੋਂ ਇੱਥੇ ਕਦਮ ਰੱਖਿਆ ਹੈ ਤਦ ਤੋਂ ਹੀ ਚਾਰੋਂ ਤਰਫ਼ ਇੱਕ ਅਲੱਗ ਹੀ ਆਪਣਾਪਣ(ਅਪਣੱਤ), ਇੱਕ ਅਲੱਗ ਹੀ ਗਰਮਜੋਸ਼ੀ ਮਹਿਸੂਸ ਕਰ ਰਿਹਾ ਹਾਂ। ਆਪ (ਤੁਸੀਂ) ਸਭ ਭਾਰਤ ਦੇ ਅਲੱਗ-ਅਲੱਗ ਰਾਜਾਂ ਤੋਂ ਆਏ ਹੋ। ਲੇਕਿਨ ਆਪ (ਤੁਹਾਨੂੰ) ਸਭ ਨੂੰ ਦੇਖ ਕੇ ਐਸਾ ਲਗ ਰਿਹਾ ਹੈ ਜਿਵੇਂ ਮੇਰੇ ਸਾਹਮਣੇ ਮਿਨੀ ਹਿੰਦੁਸਤਾਨ ਉਮੜ ਆਇਆ ਹੈ। ਇੱਥੇ ਨੌਰਥ ਸਾਊਥ ਈਸਟ ਵੈਸਟ ਹਰ ਖੇਤਰ ਦੇ ਅਲੱਗ ਅਲੱਗ ਭਾਸ਼ਾ ਬੋਲੀ ਬੋਲਣ ਵਾਲੇ ਲੋਕ ਮੇਰੇ ਸਾਹਮਣੇ ਨਜ਼ਰ ਆ ਰਹੇ ਹਨ। ਲੇਕਿਨ ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ। ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ - ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈIਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਵਿੱਚ ‘ਹਲਾ ਮੋਦੀ’ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
December 21st, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਸ਼ੇਖ ਸਾਦ ਅਲ-ਅਬਦੁੱਲ੍ਹਾ ਇਨਡੋਰ ਸਪੋਰਟਸ ਕੰਪਲੈਕਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ‘ਹਲਾ ਮੋਦੀ’ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕੁਵੈਤ ਦੇ ਸਮੁਦਾਇ ਦੇ ਵਿਭਿੰਨ ਹਿੱਸਿਆਂ ਦੀ ਨੁਮਾਇੰਦਗੀ ਕਰਨ ਵਾਲੇ ਭਾਰਤੀ ਨਾਗਰਿਕ ਸ਼ਾਮਲ ਹੋਏ।ਸਾਬਕਾ ਉਪ ਰਾਸ਼ਟਰਪਤੀ, ਸ਼੍ਰੀ ਐਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ 'ਤੇ ਪੁਸਤਕਾਂ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 30th, 12:05 pm
ਕਾਰਜਕ੍ਰਮ ਵਿੱਚ ਉਪਸਥਿਤ ਅਤੇ ਅੱਜ ਦੇ ਕਾਰਜਕ੍ਰਮ ਦੇ ਕੇਂਦਰ ਬਿੰਦੂ ਸਾਡੇ ਸੀਨੀਅਰ ਸਾਥੀ ਸ਼੍ਰੀਮਾਨ ਵੈਂਕਈਆ ਨਾਇਡੂ ਗਾਰੂ, ਉਨ੍ਹਾਂ ਦੇ ਪਰਿਵਾਰਜਨ, ਵਿਭਿੰਨ ਰਾਜਾਂ ਦੇ ਗਵਰਨਰਸ, ਅਲੱਗ-ਅਲੱਗ ਰਾਜਾਂ ਦੇ ਮੰਤਰੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ
June 30th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ, ਸ਼੍ਰੀ ਐੱਮ.ਵੈਂਕਈਆ ਨਾਇਡੂ ਦੇ 75ਵੇਂ ਜਨਮ ਦਿਨ ਦੀ ਪੂਰਵ ਸੰਧਿਆ ‘ਤੇ ਉਨ੍ਹਾਂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਅਧਾਰਿਤ ਤਿੰਨ ਪੁਸਤਕਾਂ ਜਾਰੀ ਕੀਤੀਆਂ।ਰਾਮ ਸਭ ਦੇ ਦਿਲ ਵਿੱਚ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਦੇ ਜ਼ਰੀਏ ਸਾਡਾ ਤੇ ਤੁਹਾਡਾ ਜੋ ਰਿਸ਼ਤਾ ਬਣਿਆ ਹੈ, ਉਹ ਇੱਕ ਦਹਾਕਾ ਪੁਰਾਣਾ ਹੋ ਚੁੱਕਿਆ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੇ ਇਸ ਦੌਰ ’ਚ ਵੀ ਰੇਡੀਓ ਪੂਰੇ ਦੇਸ਼ ਨੂੰ ਜੋੜਨ ਦਾ ਇੱਕ ਮਜ਼ਬੂਤ ਜ਼ਰੀਆ ਹੈ। ਰੇਡੀਓ ਦੀ ਤਾਕਤ ਕਿੰਨਾ ਬਦਲਾਅ ਲਿਆ ਸਕਦੀ ਹੈ, ਇਸ ਦੀ ਇੱਕ ਨਿਵੇਕਲੀ ਮਿਸਾਲ ਛੱਤੀਸਗੜ੍ਹ ਵਿੱਚ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਰੀਬ 7 ਵਰ੍ਹਿਆਂ ’ਚ ਇੱਥੇ ਰੇਡੀਓ ’ਤੇ ਇੱਕ ਹਰਮਨਪਿਆਰੇ ਪ੍ਰੋਗਰਾਮ ਦਾ ਪ੍ਰਸਾਰਣ ਹੋ ਰਿਹਾ ਹੈ, ਜਿਸ ਦਾ ਨਾਮ ਹੈ ‘ਹਮਰ ਹਾਥੀ - ਹਮਰ ਗੋਠ’। ਨਾਮ ਸੁਣ ਕੇ ਤੁਹਾਨੂੰ ਲੱਗ ਸਕਦਾ ਹੈ ਕਿ ਰੇਡੀਓ ਤੇ ਹਾਥੀ ਦਾ ਭਲਾ ਕੀ ਕਨੈਕਸ਼ਨ ਹੋ ਸਕਦਾ ਹੈ ਪਰ ਇਹੀ ਤਾਂ ਰੇਡੀਓ ਦੀ ਖੂਬੀ ਹੈ। ਛੱਤੀਸਗੜ੍ਹ ’ਚ ਆਕਾਸ਼ਵਾਣੀ ਦੇ ਚਾਰ ਕੇਂਦਰਾਂ ਅੰਬਿਕਾਪੁਰ, ਰਾਏਪੁਰ, ਬਿਲਾਸਪੁਰ ਅਤੇ ਰਾਏਗੜ੍ਹ ਤੋਂ ਹਰ ਸ਼ਾਮ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੁੰਦਾ ਹੈ ਅਤੇ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਛੱਤੀਸਗੜ੍ਹ ਦੇ ਜੰਗਲਾਂ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਬੜੇ ਧਿਆਨ ਨਾਲ ਇਸ ਪ੍ਰੋਗਰਾਮ ਨੂੰ ਸੁਣਦੇ ਹਨ। ‘ਹਮਰ ਹਾਥੀ - ਹਮਰ ਗੋਠ’ ਪ੍ਰੋਗਰਾਮ ’ਚ ਦੱਸਿਆ ਜਾਂਦਾ ਹੈ ਕਿ ਹਾਥੀਆਂ ਦਾ ਝੁੰਡ ਜੰਗਲ ਦੇ ਕਿਸ ਇਲਾਕੇ ’ਚੋਂ ਗੁਜਰ ਰਿਹਾ ਹੈ। ਇਹ ਜਾਣਕਾਰੀ ਇੱਥੋਂ ਦੇ ਲੋਕਾਂ ਦੇ ਬਹੁਤ ਕੰਮ ਆਉਂਦੀ ਹੈ। ਲੋਕਾਂ ਨੂੰ ਜਿਵੇਂ ਹੀ ਰੇਡੀਓ ਤੋਂ ਹਾਥੀਆਂ ਦੇ ਝੁੰਡ ਦੇ ਆਉਣ ਦੀ ਜਾਣਕਾਰੀ ਮਿਲਦੀ ਹੈ, ਉਹ ਸਾਵਧਾਨ ਹੋ ਜਾਂਦੇ ਹਨ, ਜਿਨ੍ਹਾਂ ਰਸਤਿਆਂ ਤੋਂ ਹਾਥੀ ਲੰਘਦੇ ਹਨ, ਉੱਧਰ ਜਾਣ ਦਾ ਖ਼ਤਰਾ ਟਲ ਜਾਂਦਾ ਹੈ। ਇਸ ਨਾਲ ਜਿੱਥੇ ਇੱਕ ਪਾਸੇ ਹਾਥੀਆਂ ਦੇ ਝੁੰਡ ਤੋਂ ਨੁਕਸਾਨ ਦੀ ਸੰਭਾਵਨਾ ਘੱਟ ਹੋ ਰਹੀ ਹੈ, ਉੱਥੇ ਹੀ ਹਾਥੀਆਂ ਦੇ ਬਾਰੇ ਡਾਟਾ ਜੁਟਾਉਣ ’ਚ ਮਦਦ ਮਿਲਦੀ ਹੈ। ਇਸ ਡਾਟਾ ਦੇ ਇਸਤੇਮਾਲ ਨਾਲ ਭਵਿੱਖ ਵਿੱਚ ਹਾਥੀਆਂ ਦੀ ਸੁਰੱਖਿਆ ’ਚ ਵੀ ਮਦਦ ਮਿਲੇਗੀ। ਇੱਥੇ ਹਾਥੀਆਂ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਜੰਗਲ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਹਾਥੀਆਂ ਦੇ ਨਾਲ ਤਾਲਮੇਲ ਬਿਠਾਉਣਾ ਅਸਾਨ ਹੋ ਗਿਆ ਹੈ। ਛੱਤੀਸਗੜ੍ਹ ਦੀ ਇਸ ਬੇਮਿਸਾਲ ਪਹਿਲ ਅਤੇ ਇਸ ਦੇ ਅਨੁਭਵਾਂ ਦਾ ਲਾਭ ਦੇਸ਼ ਦੇ ਦੂਸਰੇ ਜੰਗਲੀ ਖੇਤਰਾਂ ’ਚ ਰਹਿਣ ਵਾਲੇ ਲੋਕ ਵੀ ਲੈ ਸਕਦੇ ਹਨ।ਪੀਐੱਮ-ਜਨਮਨ ਦੇ ਤਹਿਤ ਪੀਐੱਮਏਵਾਈ (ਜੀ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 15th, 12:15 pm
ਜੋਹਾਰ, ਰਾਮ-ਰਾਮ। ਇਸ ਸਮੇਂ ਦੇਸ਼ ਵਿੱਚ ਉਤਸਵ ਦਾ ਮਾਹੌਲ ਹੈ। ਉੱਤਰਾਯਣ, ਮਕਰ ਸੰਕ੍ਰਾਂਤੀ, ਪੋਂਗਲ, ਬੀਹੂ, ਕਿੰਨੇ ਹੀ ਤਿਉਹਾਰਾਂ ਦੀ ਉਮੰਗ ਚਾਰੋਂ ਤਰਫ਼ ਛਾਈ ਹੋਈ ਹੈ। ਇਸ ਉਤਸ਼ਾਹ ਨੂੰ ਅੱਜ ਦੇ ਇਸ ਆਯੋਜਨ ਹੋਰ ਸ਼ਾਨਦਾਰ, ਜਾਨਦਾਰ ਬਣਾ ਦਿੱਤਾ। ਅਤੇ ਤੁਹਾਡੇ ਨਾਲ ਗੱਲ ਕਰਕੇ ਮੇਰਾ ਵੀ ਉਤਸਵ ਬਣ ਗਿਆ। ਅੱਜ ਇੱਕ ਤਰਫ਼ ਜਦੋਂ ਅਯੁੱਧਿਆ ਵਿੱਚ ਦੀਪਾਵਲੀ ਮਨਾਈ ਜਾ ਰਹੀ ਹੈ, ਤਾਂ ਦੂਸਰੀ ਤਰਫ਼ ਇੱਕ ਲੱਖ ਅਤਿ-ਪਿਛੜੇ ਮੇਰੇ ਜਨਜਾਤੀ ਭਾਈ-ਭੈਣ, ਜੋ ਮੇਰੇ ਪਰਿਵਾਰ ਦੇ ਹੀ ਮੈਂਬਰ ਹਨ। ਮੇਰੇ ਇਨ੍ਹਾਂ ਜਨਜਾਤੀ ਪਰਿਵਾਰ, ਅਤਿ-ਪਿਛੜੇ ਜਨਜਾਤੀ ਪਰਿਵਾਰ, ਉਨ੍ਹਾਂ ਦੇ ਘਰ ਦੀਵਾਲੀ ਮਨ ਰਹੀ ਹੈ, ਇਹ ਆਪਣੇ ਆਪ ਵਿੱਚ ਮੇਰੇ ਲਈ ਬਹੁਤ ਵੱਡੀ ਖੁਸ਼ੀ ਹੈ। ਅੱਜ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੱਕੇ ਘਰ ਦੇ ਲਈ ਪੈਸੇ ਟ੍ਰਾਂਸਫਰ ਕੀਤੇ ਜਾ ਰਹੇ ਹਨ। ਮੈਂ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਮਕਰ ਸੰਕ੍ਰਾਂਤੀ ਦੀ ਸ਼ੁਭਕਾਮਨਾਵਾਂ ਦਿੰਦਾ ਹਾਂ, ਅਤੇ ਮੈਨੂੰ ਇਹ ਪੁਣਯ ਕਾਰਜ ਕਰਨ ਦੇ ਲਈ ਨਿਮਿਤ ਬਨਣ ਦਾ ਅਵਸਰ ਮਿਲਦਾ ਹੈ, ਇਹ ਵੀ ਮੇਰੇ ਜੀਵਨ ਵਿੱਚ ਬਹੁਤ ਆਨੰਦ ਦੀ ਗੱਲ ਹੈ।ਪ੍ਰਧਾਨ ਮੰਤਰੀ ਨੇ ਪੀਐੱਮ-ਜਨਮਨ ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕੀਤੀ
January 15th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਜਨਜਾਤੀ ਆਦਿਵਾਸੀ ਨਿਆਯ ਮਹਾ ਅਭਿਯਾਨ (ਪੀਐੱਮ-ਜਨਮਨ) ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ (ਪੀਐੱਮਏਵਾਈ-ਜੀ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪੀਐੱਮ-ਜਨਮਨ ਦੇ ਲਾਭਾਰਥੀਆਂ ਨਾਲ ਗੱਲਬਾਤ ਵੀ ਕੀਤੀ।ਪ੍ਰਧਾਨ ਮੰਤਰੀ ਨੇ ਮਕਰ ਸੰਕ੍ਰਾਂਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
January 15th, 09:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਕਰ ਸੰਕ੍ਰਾਂਤੀ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਨਵੀਂ ਦਿੱਲੀ ਵਿੱਚ ਪੋਂਗਲ ਉਤਸਵ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
January 14th, 12:00 pm
ਵਨੱਕਮ, ਤੁਹਾਨੂੰ ਸਾਰਿਆਂ ਨੂੰ ਪੋਂਗਲ ਦੇ ਪਰਵ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ! ਇਨਿਯ ਪੋਂਗਲ ਨਲਵਾੱਤੁਕੱਲ੍! (इनिय पोङ्गल् नल्वाळ्तुक्कल्!)ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਪੋਂਗਲ ਸਮਾਰੋਹਾਂ ਵਿੱਚ ਹਿੱਸਾ ਲਿਆ
January 14th, 11:30 am
ਇਸ ਅਵਸਰ 'ਤੇ, ਪ੍ਰਧਾਨ ਮੰਤਰੀ ਨੇ ਪੋਂਗਲ ਦੇ ਮੌਕੇ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਤਮਿਲ ਨਾਡੂ ਦੇ ਹਰ ਘਰ ਵਿੱਚ ਤਿਉਹਾਰ ਦਾ ਉਤਸ਼ਾਹ ਦੇਖਿਆ ਜਾ ਸਕਦਾ ਹੈ। ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਦੇ ਜੀਵਨ ਵਿੱਚ ਸੁੱਖ, ਸਮ੍ਰਿੱਧੀ ਅਤੇ ਸੰਤੋਸ਼ ਦੀ ਧਾਰਾ ਦੇ ਨਿਰੰਤਰ ਪ੍ਰਵਾਹ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕੱਲ੍ਹ ਲੋਹੜੀ ਦੇ ਤਿਉਹਾਰ, ਅੱਜ ਮਕਰ ਉੱਤਰਾਇਣ ਦੇ ਉਤਸਵ, ਕੱਲ੍ਹ ਮਨਾਈ ਜਾਣ ਵਾਲੀ ਮਕਰ ਸੰਕ੍ਰਾਂਤੀ ਅਤੇ ਜਲਦੀ ਹੀ ਮਾਘ ਬਿਹੂ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ। ਸ਼੍ਰੀ ਮੋਦੀ ਨੇ ਮੌਜੂਦਾ ਤਿਉਹਾਰਾਂ ਲਈ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।