ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਮਨੋਹਰ ਜੋਸ਼ੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ

February 23rd, 11:14 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਮਨੋਹਰ ਜੋਸ਼ੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਜੋਸ਼ੀ ਸਾਲ 2002 ਤੋਂ 2004 ਤੱਕ ਲੋਕਸਭਾ ਦੇ ਸਪੀਕਰ ਵੀ ਰਹੇ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸ਼੍ਰੀ ਮਨੋਹਰ ਜੋਸ਼ੀ ਨੇ ਰਾਜ ਦੀ ਪ੍ਰਗਤੀ ਲਈ ਅਣਥੱਕ ਪ੍ਰਯਾਸ ਕੀਤੇ ਸਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸ਼੍ਰੀ ਜੋਸ਼ੀ ਨੇ ਲੋਕ ਸਭਾ ਦੇ ਸਪੀਕਰ ਵਜੋਂ ਆਪਣੇ ਕਾਰਜਕਾਲ ਦੇ ਦੌਰਾਨ, ਸਾਡੀਆਂ ਸੰਸਦੀ ਪ੍ਰਕਿਰਿਆਵਾਂ ਨੂੰ ਅਧਿਕ ਜੀਵੰਤ ਅਤੇ ਸਹਿਭਾਗੀ ਬਣਾਉਣ ਦਾ ਪ੍ਰਯਾਸ ਕੀਤਾ।