ਪ੍ਰਧਾਨ ਮੰਤਰੀ ਨੇ ਦਿੱਗਜ ਅਭਿਨੇਤਾ ਅਤੇ ਫ਼ਿਲਮਕਾਰ ਸ਼੍ਰੀ ਮਨੋਜ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

ਪ੍ਰਧਾਨ ਮੰਤਰੀ ਨੇ ਦਿੱਗਜ ਅਭਿਨੇਤਾ ਅਤੇ ਫ਼ਿਲਮਕਾਰ ਸ਼੍ਰੀ ਮਨੋਜ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

April 04th, 08:34 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਗਜ ਅਭਿਨੇਤਾ ਅਤੇ ਫ਼ਿਲਮਕਾਰ ਸ਼੍ਰੀ ਮਨੋਜ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਅਭਿਨੇਤਾ ਮਨੋਜ ਕੁਮਾਰ ਦੀ ਭਾਰਤੀ ਸਿਨੇਮਾ ਦੇ ਪ੍ਰਤੀਕ ਦੇ ਰੂਪ ਵਿੱਚ ਸ਼ਲਾਘਾ ਕੀਤੀ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀਆਂ ਫ਼ਿਲਮਾਂ ਵਿੱਚ ਦਿਖਾਈ ਦੇਣ ਵਾਲੇ ਦੇਸ਼ਭਗਤੀ ਦੇ ਜੋਸ਼ ਲਈ ਯਾਦ ਕੀਤਾ ਜਾਂਦਾ ਹੈ।