ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 22nd, 10:30 am
ਅੱਜ ਸੰਸਦ ਦਾ ਮੌਨਸੂਨ ਸੈਸ਼ਨ ਭੀ ਅਰੰਭ ਹੋ ਰਿਹਾ ਹੈ। ਦੇਸ਼ ਬਹੁਤ ਬਰੀਕੀ ਨਾਲ ਦੇਖ ਰਿਹਾ ਹੈ ਕਿ ਸੰਸਦ ਦਾ ਇਹ ਸੈਸ਼ਨ ਸਕਾਰਾਤਮਕ ਹੋਵੇ, ਸਿਰਜਣਾਤਮਕ ਹੋਵੇ ਅਤੇ ਦੇਸ਼ਵਾਸੀਆਂ ਦੇ ਸੁਪਨਿਆਂ ਨੂੰ ਸਿੱਧ ਕਰਨ ਦੇ ਲਈ ਇੱਕ ਮਜ਼ਬੂਤ ਨੀਂਹ ਰੱਖਣ ਵਾਲਾ ਹੋਵੇ।ਸੰਸਦ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਮੀਡੀਆ ਨੂੰ ਸੰਬੋਧਨ ਕੀਤਾ
July 22nd, 10:15 am
ਇਸ ਅਵਸਰ ‘ਤੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਤੱਥ ‘ਤੇ ਮਾਣ ਵਿਅਕਤ ਕੀਤਾ ਕਿ 60 ਵਰ੍ਹੇ ਦੇ ਅੰਤਰਾਲ ਦੇ ਬਾਅਦ ਕੋਈ ਸਰਕਾਰ ਲਗਾਤਾਰ ਤੀਸਰੀ ਵਾਰ ਆਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੀਸਰੀ ਵਾਰ ਸੱਤਾ ਵਿੱਚ ਆਈ ਸਰਕਾਰ ਦੁਆਰਾ ਬਜਟ ਪੇਸ਼ ਕਰਨ ਦੇ ਕਾਰਜ ਨੂੰ ਦੇਸ਼ ਇੱਕ ਗੌਰਵਸ਼ਾਲੀ ਘਟਨਾ ਦੇ ਰੂਪ ਵਿੱਚ ਦੇਖ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਅੰਮ੍ਰਿਤ ਕਾਲ (Amrit Kaal) ਦੇ ਮੀਲ ਦੇ ਪੱਥਰ ਦਾ ਬਜਟ ਹੈ ਅਤੇ ਸਰਕਾਰ ਇੱਕ ਨਿਰਧਾਰਿਤ ਅਵਧੀ ਵਿੱਚ ਦਿੱਤੀਆਂ ਗਈਆਂ ਗਰੰਟੀਆਂ ਨੂੰ ਵਾਸਤਵਿਕ ਤੌਰ ‘ਤੇ ਸਾਕਾਰ ਕਰਨ ਲਈ ਕਾਰਜ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਮੌਜੂਦਾ ਸਰਕਾਰ ਦੇ ਅਗਲੇ ਪੰਜ ਵਰ੍ਹਿਆਂ ਦੀ ਦਿਸ਼ਾ ਨਿਰਧਾਰਿਤ ਕਰਦੇ ਹੋਏ ਸਾਲ 2047 ਤੱਕ ਵਿਕਸਿਤ ਭਾਰਤ (Viksit Bharat) ਦੇ ਸੁਪਨੇ ਦੀ ਮਜ਼ਬੂਤ ਨੀਂਹ ਰੱਖੇਗਾ।”ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।