INS ਸੂਰਤ, INS ਨੀਲਗਿਰੀ ਅਤੇ INS ਵਾਘਸ਼ੀਰ ਦੇ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 15th, 11:08 am
15 ਜਨਵਰੀ ਦੇ ਦਿਨ ਨੂੰ ਆਰਮੀ ਡੇਅ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਦੇਸ਼ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਹਰੇਕ ਜਾਂਬਾਜ਼ ਨੂੰ ਮੈਂ ਨਮਨ ਕਰਦਾ ਹਾਂ, ਮਾਂ ਭਾਰਤੀ ਦੀ ਰੱਖਿਆ ਵਿੱਚ ਜੁਟੇ ਹਰ ਵੀਰ-ਵੀਰਾਂਗਨਾ ਨੂੰ ਮੈਂ ਅੱਜ ਦੇ ਦਿਨ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰੰਟਲਾਈਨ ਨੌਸੈਨਿਕ ਜਹਾਜਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
January 15th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਮੁੰਬਈ ਦੇ ਨੌਸੈਨਾ ਡੌਕਯਾਰਡ ਵਿੱਚ ਨੌਸੈਨਾ ਦੇ ਤਿੰਨ ਮੋਹਰੀ ਲੜਾਕੂ ਜਹਾਜ਼ਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 15 ਜਨਵਰੀ ਦਾ ਦਿਨ ਸੈਨਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਦੇ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਹਰੇਕ ਬਹਾਦਰ ਯੋਧੇ ਨੂੰ ਨਮਨ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਸਾਰੇ ਬਹਾਦਰ ਯੋਧਿਆਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਵਿਲਮਿੰਗਟਨ, ਡੇਲਾਵੇਅਰ (Delaware) ਵਿੱਚ ਛੇਵੀਂ ਕੁਆਡ ਲੀਡਰਜ਼ ਸਮਿਟ ਵਿੱਚ ਸ਼ਾਮਲ ਹੋਏ
September 22nd, 05:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 21 ਸਤੰਬਰ 2024 ਨੂੰ ਵਿਲਮਿੰਗਟਨ, ਡੇਲਾਵੇਅਰ ਵਿੱਚ ਕੁਆਡ ਲੀਡਰਸ ਦੀ ਛੇਵੀਂ ਸਮਿਟ ਵਿੱਚ ਹਿੱਸਾ ਲਿਆ। ਇਸ ਮਹੱਤਵਪੂਰਨ ਬੈਠਕ ਦਾ ਆਯੋਜਨ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਸਫ ਆਰ. ਬਾਇਡਨ ਨੇ ਕੀਤਾ ਸੀ। ਸਮਿਟ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ੍ਰੀ ਐਂਥਨੀ ਅਲਬਾਨੀਜ਼ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ , ਮਹਾਮਹਿਮ ਸ੍ਰੀ ਫੁਮਿਓ ਕਿਸ਼ਿਦਾ ਵੀ ਸ਼ਾਮਲ ਹੋਏ।ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੇ ਉਦਘਾਟਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 16th, 02:00 pm
ਅੱਜ ਵਿਕਸਿਤ ਭਾਰਤ ਦੀ ਯਾਤਰਾ ਦਾ ਇੱਕ ਅਹਿਮ ਪੜਾਅ ਹੈ। ਇਹ ਨਵਾਂ ਤੁਤੂਕੁਕੱਡੀ ਇੰਟਰਨੈਸ਼ਨਲ ਕੰਟੇਨਰ ਟਰਮੀਨਲ ਭਾਰਤ ਦੇ ਮਰੀਨ ਇਨਫ੍ਰਾਸਟ੍ਰਕਚਰ ਦਾ ਨਵਾਂ ਸਿਤਾਰਾ ਹੈ। ਇਸ ਨਵੇਂ ਟਰਮੀਨਲ ਤੋਂ V.O.ਚਿੰਤਬਰ ਨਾਰ ਪੋਰਟ ਦੀ ਸਮਰੱਥਾ ਵਿੱਚ ਵੀ ਵਿਸਤਾਰ ਹੋਵੇਗਾ। Fourteen ਮੀਟਰ ਤੋਂ ਜ਼ਿਆਦਾ deep draft...Three Hundred ਤੋਂ ਜ਼ਿਆਦਾ ਮੀਟਰ ਬਰਥ ਵਾਲਾ ਨਵਾਂ ਟਰਮੀਨਲ..... ਇਸ ਪੋਰਟ ਦੀ capacity ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਇਸ ਨਾਲ V.O.C ਪੋਰਟ ‘ਤੇ logistics costs ਵਿੱਚ ਕਮੀ ਆਵੇਗੀ ਅਤੇ ਭਾਰਤ ਦੇ foreign exchange ਦੀ ਵੀ ਬਚਤ ਹੋਵੇਗੀ। ਮੈਂ ਇਸ ਦੇ ਲਈ ਤੁਹਾਨੂੰ ਸਭ ਨੂੰ, ਤਮਿਲ ਨਾਡੂ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕੀਤਾ
September 16th, 01:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੇ ਉਦਘਾਟਨ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਵਿਕਸਿਤ ਰਾਸ਼ਟਰ ਬਣਨ ਦੀ ਯਾਤਰਾ ਦਾ ਇੱਕ ਅਹਿਮ ਪੜਾਅ ਹੈ। ਉਨ੍ਹਾਂ ਨੇ ਨਵੇਂ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਨੂੰ ‘ਭਾਰਤ ਦੇ ਸਮੁੰਦਰੀ ਬੁਨਿਆਦੀ ਢਾਂਚੇ ਦੀ ਇੱਕ ਨਵੀਂ ਉਪਲਬਧੀ’ ਦੱਸਿਆ। ਵੀ. ਓ. ਚਿਦੰਬਰਨਾਰ ਬੰਦਰਗਾਹ ਦੇ ਵਿਸਤਾਰ ਵਿੱਚ ਤੂਤੀਕੋਰਿਨ ਅੰਤਰਰਾਸ਼ਟਰੀ ਕੰਟੇਨਰ ਟਰਮੀਨਲ ਦੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 14 ਮੀਟਰ ਤੋਂ ਵੱਧ ਡੂੰਘੇ ਡ੍ਰਾਫਟ ਅਤੇ 300 ਮੀਟਰ ਤੋਂ ਅਧਿਕ ਲੰਬੇ ਬਰਥ ਦੇ ਨਾਲ, ਇਹ ਟਰਮੀਨਲ ਵੀ. ਓ. ਸੀ. ਬੰਦਰਗਾਹ ਦੀ ਸਮਰੱਥਾ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ।ਪ੍ਰਧਾਨ ਮੰਤਰੀ 30 ਅਗਸਤ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
August 29th, 04:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਅਗਸਤ, 2024 ਨੂੰ ਮਹਾਰਾਸ਼ਟਰ ਦੇ ਮੁੰਬਈ ਅਤੇ ਪਾਲਘਰ ਦਾ ਦੌਰਾ ਕਰਨਗੇ। ਸਵੇਰੇ ਕਰੀਬ 11 ਵਜੇ ਪ੍ਰਧਾਨ ਮੰਤਰੀ ਮੁੰਬਈ ਦੇ ਜਿਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਗਲੋਬਲ ਫਿਨਟੈੱਕ ਫੈਸਟ (ਜੀਐੱਫਐੱਫ) 2024 ਨੂੰ ਸੰਬੋਧਨ ਕਰਨਗੇ। ਇਸ ਦੇ ਬਾਅਦ ਦੁਪਹਿਰ ਕਰੀਬ ਡੇਢ ਵਜੇ ਪ੍ਰਧਾਨ ਮੰਤਰੀ ਪਾਲਘਰ ਦੇ ਸਿਡਕੋ ਮੈਦਾਨ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ/ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 28th, 10:00 am
ਮੰਚ ‘ਤੇ ਮੌਜੂਦ ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰਐੱਨ ਰਵੀ ਜੀ, ਮੇਰੇ ਸਹਿਯੋਗੀ ਸਰਬਾਨੰਦ ਸੋਨਵਾਲ ਜੀ, ਸ਼੍ਰੀਪਦ ਨਾਇਕ ਜੀ, ਸ਼ਾਂਤਨੁ ਠਾਕੁਰ ਜੀ, ਐੱਲ ਮੁਰੂਗਨ ਜੀ, ਰਾਜ ਸਰਕਾਰ ਦੇ ਮੰਤਰੀ, ਇੱਥੇ ਦੇ ਸਾਂਸਦ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਵਣੱਕਮ !ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 17,300 ਕਰੋੜ ਰਪੁਏ ਤੋਂ ਵੱਧ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
February 28th, 09:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਥੂਥੁਕੁਡੀ (Thoothukudi) ਵਿੱਚ 17,300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਵੀ.ਓ. ਚਿਦੰਬਰਨਾਰ ਪੋਰਟ ‘ਤੇ ਆਊਟਰ ਹਾਰਬਰ ਕੰਟੇਨਰ ਟਰਮੀਨਲ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਹਰਿਤ ਨੌਕਾ ਪਹਿਲ ਦੇ ਤਹਿਤ ਭਾਰਤ ਦਾ ਪਹਿਲਾ ਸਵਦੇਸ਼ੀ ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਇਨਲੈਂਡ ਵਾਟਰਵੇਅਜ਼ ਵੇਸਲ ਵੀ ਲਾਂਚ ਕੀਤਾ। ਉਨ੍ਹਾਂ ਨੇ 10 ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 75 ਪ੍ਰਕਾਸ਼ ਥੰਮ੍ਹਾਂ ਵਿੱਚ ਟੂਰਿਸਟ ਸੁਵਿਧਾਵਾਂ ਸਮਰਪਿਤ ਕੀਤੀਆਂ। ਉਨ੍ਹਾਂ ਨੇ ਵਾਂਚੀ ਮਨਿਯਾੱਚੀ-ਨਾਗਰਕੋਇਲ ਰੇਲਵੇ ਲਾਇਨ ਦੇ ਡਬਲਿੰਗ ਦੇ ਰੇਲ ਪ੍ਰੋਜੈਕਟਸ ਵੀ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਸ ਵਿੱਚ ਮਨਿਯਾੱਚੀ-ਤਿਰੂਨੇਲਵੇਲੀ ਸੈਕਸ਼ਨ ਅਤੇ ਮੇਲਾੱਪਲਾਯਮ-ਅਰਲਵਾਯਮੋਲੀ ਸੈਕਸ਼ਨ ਵੀ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਵਿਖੇ ਲਗਭਗ 4586 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਵਿਕਸਿਤ ਚਾਰ ਰੋਡ ਪ੍ਰੋਜੈਕਟ ਵੀ ਰਾਸ਼ਟਰ ਨੂੰ ਸਮਰਪਿਤ ਕੀਤੇ।ਪ੍ਰਧਾਨ ਮੰਤਰੀ ਨੇ ਸਾਰੇ ਤਟ ਰੱਖਿਅਕ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
February 01st, 09:43 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਤਟ ਰੱਖਿਅਕ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਕੇਰਲ ਦੇ ਕੋਚੀ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 17th, 12:12 pm
ਮੈਂ ਧੰਨਵਾਦ ਕਰਦਾ ਹਾਂ, ਸ਼੍ਰੀਮਾਨ ਸਰਬਾਨੰਦ ਸੋਨੋਵਾਲ ਜੀ ਦੀ ਟੀਮ, ਸ਼੍ਰੀਮਾਨ ਯੈਸੋ ਨਾਈਕ ਜੀ ਅਤੇ ਸਾਡੇ ਸਾਥੀ ਸ਼੍ਰੀਮਾਨ ਵੀ. ਮੁਰਲੀਧਰਨ ਜੀ, ਸ਼੍ਰੀਮਾਨ ਸ਼ਾਂਤਨੁ ਠਾਕੁਰ ਜੀ ਦਾ!ਪ੍ਰਧਾਨ ਮੰਤਰੀ ਨੇ ਕੋਚੀ, ਕੇਰਲ ਵਿੱਚ 4,000 ਕਰੋੜ ਰੁਪਏ ਤੋਂ ਅਧਿਕ ਦੇ ਇਨਫ੍ਰਾਸਟ੍ਰਕਚਰ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ
January 17th, 12:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਚੀ, ਕੇਰਲ ਵਿਖੇ 4,000 ਕਰੋੜ ਰੁਪਏ ਤੋਂ ਅਧਿਕ ਦੇ ਤਿੰਨ ਪ੍ਰਮੁੱਖ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਅੱਜ ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿੱਚ ਕੋਚੀਨ ਸ਼ਿਪਯਾਰਡ ਲਿਮਿਟਿਡ (ਸੀਐੱਸਐੱਲ) ਵਿੱਚ ਨਿਊ ਡ੍ਰਾਈ ਡੌਕ (ਐੱਨਡੀਡੀ), ਸੀਐੱਸਐੱਲ ਦੀ ਅੰਤਰਰਾਸ਼ਟਰੀ ਜਹਾਜ਼ ਮੁਰੰਮਤ ਸੁਵਿਧਾ (ਆਈਐੱਸਆਰਐੱਫ) ਅਤੇ ਪੁਥੁਵਿਪੀਨ, ਕੋਚੀ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ ਦਾ ਐੱਲਪੀਜੀ ਆਯਾਤ ਟਰਮੀਨਲ (New Dry Dock (NDD) at Cochin Shipyard Limited (CSL), International Ship Repair Facility (ISRF) of CSL, and LPG Import Terminal of Indian Oil Corporation Limited at Puthuvypeen, Kochi) ਸ਼ਾਮਲ ਹਨ। ਇਹ ਪ੍ਰਮੁੱਖ ਇਨਫ੍ਰਾਸਟ੍ਰਕਚਰ ਪ੍ਰੋਜੈਕਟ ਭਾਰਤ ਦੀਆਂ ਬੰਦਰਗਾਹਾਂ (ਪੋਰਟਸ), ਸ਼ਿਪਿੰਗ ਅਤੇ ਇਨਲੈਂਡ ਵਾਟਰਵੇਜ਼ ਸੈਕਟਰ ਨੂੰ ਬਦਲਣ ਅਤੇ ਇਸ ਵਿੱਚ ਸਮਰੱਥਾ ਸਿਰਜਣ ਅਤੇ ਆਤਮਨਿਰਭਰਤਾ ਦੇ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਦੇ ਅਨੁਰੂਪ ਹਨ।ਕੀਨੀਆ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ
December 05th, 01:33 pm
ਰਾਸ਼ਟਰਪਤੀ ਰੂਟੋ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਮੈਨੂੰ ਖੁਸ਼ੀ ਹੈ ਕਿ ਅਫਰੀਕਨ ਯੂਨੀਅਨ ਦੇ G20 ਵਿੱਚ ਸ਼ਾਮਲ ਹੋਣ ਦੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਯਾਤਰਾ ਹੋ ਰਹੀ ਹੈ।ਮਹਾਰਾਸ਼ਟਰ ਦੇ ਸਿੰਧੁਦੁਰਗ ਵਿੱਚ ਜਲ ਸੈਨਾ ਦਿਵਸ 2023 ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 04th, 04:35 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਜੀ, ਮੁੱਖ ਮੰਤਰੀ ਏਕਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਜਨਾਥ ਸਿੰਘ ਜੀ, ਨਾਰਾਇਣ ਰਾਣੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਜਲ ਸੈਨਾ ਪ੍ਰਮੁੱਖ ਐਡਮਿਰਲ ਆਰ. ਹਰਿ ਕੁਮਾਰ, ਜਲ ਸੈਨਾ ਦੇ ਸਾਰੇ ਸਾਥੀ, ਅਤੇ ਸਾਰੇ ਮੇਰੇ ਪਰਿਵਾਰਜਨ !ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸਿੰਧੁਦੁਰਗ ਵਿੱਚ ਜਲ ਸੈਨਾ ਦਿਵਸ 2023 ਸਮਾਰੋਹ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ
December 04th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਸਿੰਧੁਦੁਰਗ ਵਿੱਚ ‘ਜਲ ਸੈਨਾ ਦਿਵਸ 2023’ ਸਮਾਰੋਹ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਤਾਰਕਰਲੀ ਸਮੁੰਦਰ ਤਟ, ਸਿੰਧੁਦੁਰਗ ਤੋਂ ਭਾਰਤੀ ਜਲ ਸੈਨਾ ਦੇ ਜਹਾਜ਼ਾਂ, ਪਣਡੁੱਬੀਆਂ, ਏਅਰਕ੍ਰਾਫਟ ਅਤੇ ਸਪੈਸ਼ਲ ਫੋਰਸਿਜ਼ ਦੇ ‘ਅਪਰੇਸ਼ਨਲ ਪ੍ਰਦਰਸ਼ਨਾਂ’ ਨੂੰ ਭੀ ਦੇਖਿਆ। ਸ਼੍ਰੀ ਮੋਦੀ ਨੇ ਗਾਰਡ ਆਵ੍ ਆਨਰ ਦਾ ਨਿਰੀਖਣ ਕੀਤਾ।ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 11:10 am
Global Maritime India Summit ਦੇ ਤੀਸਰੇ ਸੰਸਕਰਣ ਵਿੱਚ, ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ। ਇਸ ਤੋਂ ਪਹਿਲਾਂ ਜਦੋਂ ਅਸੀਂ 2021 ਵਿੱਚ ਮਿਲੇ ਸੀ, ਤਦ ਪੂਰੀ ਦੁਨੀਆ Corona ਦੀ ਅਨਿਸ਼ਚਿਤਤਾ ਨਾਲ ਘਿਰੀ ਹੋਈ ਸੀ। ਕੋਈ ਨਹੀਂ ਜਾਣਦਾ ਸੀ, ਕਿ Corona ਦੇ ਬਾਅਦ ਦਾ ਵਿਸ਼ਵ ਕਿਹੋ ਜਿਹਾ ਹੋਵੇਗਾ। ਲੇਕਿਨ ਅੱਜ ਦੁਨੀਆ ਵਿੱਚ ਇੱਕ ਨਵਾਂ world order ਆਕਾਰ ਲੈ ਰਿਹਾ ਹੈ ਅਤੇ ਇਸ ਬਦਲਦੇ ਹੋਏ world order ਵਿੱਚ ਪੂਰਾ ਵਿਸ਼ਵ ਭਾਰਤ ਦੇ ਵੱਲ ਨਵੀਆਂ ਆਕਾਂਖਿਆਵਾਂ ਨਾਲ ਦੇਖ ਰਿਹਾ ਹੈ। ਆਰਥਿਕ ਸੰਕਟ ਨਾਲ ਘਿਰੀ ਦੁਨੀਆ ਵਿੱਚ ਭਾਰਤ ਦੀ ਅਰਥਵਿਵਸਥਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ top 3 economic powers ਵਿੱਚੋਂ ਇੱਕ ਹੋਵੇਗਾ। ਅਸੀਂ ਸਾਰੇ ਜਾਣਦੇ ਹਾਂ ਕਿ ਦੁਨੀਆ ਦਾ maximum trade, sea routes ਨਾਲ ਹੀ ਹੁੰਦਾ ਹੈ। Post-Corona world ਵਿੱਚ ਅੱਜ ਦੁਨੀਆ ਨੂੰ ਵੀ reliable ਅਤੇ resilient supply chains ਦੀ ਜ਼ਰੂਰਤ ਹੈ। ਇਸ ਲਈ Global Maritime India Summit ਦਾ ਇਹ edition ਬਹੁਤ ਮਹੱਤਵਪੂਰਨ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ‘ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023’ ਦਾ ਉਦਘਾਟਨ ਕੀਤਾ
October 17th, 10:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਮੁੰਬਈ ਵਿੱਚ ਅੱਜ ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਦੀ ਤੀਸਰੇ ਸੰਸਕਰਣ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਵਿਜ਼ਨ 2047’ ਦਾ ਵੀ ਅਨਾਵਰਣ ਕੀਤਾ ਜੋ ਭਾਰਤੀ ਸਮੁੰਦਰੀ ਖੇਤਰ ਦੇ ਲਈ ਨੀਲੀ ਅਰਥਵਿਵਸਥਾ ਦੀ ਮੂਲ ਯੋਜਨਾ (ਬਲੂਪ੍ਰਿੰਟ) ਹੈ। ਇਸ ਭਵਿੱਖਵਾਦੀ ਯੋਜਨਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ 23,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਭਾਰਤੀ ਸਮੁੰਦਰੀ ਨੀਲੀ ਅਰਥਵਿਵਸਥਾ ਦੇ ਲਈ ‘ਅੰਮ੍ਰਿਤ ਕਾਲ ਵਿਜ਼ਨ 2047’ ਨਾਲ ਜੁੜੇ ਹਨ। ਇਹ ਸਮਿਟ ਦੇਸ਼ ਦੇ ਸਮੁੰਦਰੀ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਇੱਕ ਉਤਕ੍ਰਿਸ਼ਟ ਮੰਚ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮੁੰਦਰੀ ਸਪਤਾਹ (National Maritime Week) ਦੇ ਸ਼ੁਭਾਰੰਭ ’ਤੇ ਵਧਾਈਆਂ ਦਿੱਤੀਆਂ
March 31st, 09:13 am
ਪ੍ਰਧਾਨ ਮੰਤਰੀ ਵੱਲੋਂ ਕੇਂਦਰੀ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਦੇ ਇੱਕ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਸ਼੍ਰੀ ਸੋਨੋਵਾਲ ਨੇ ਰਾਸ਼ਟਰੀ ਸਮੁੰਦਰੀ ਸਪਤਾਹ ਦੇ ਸ਼ੁਭਾਰੰਭ ’ਤੇ ਪ੍ਰਧਾਨ ਮੰਤਰੀ ’ਤੇ ਪ੍ਰਥਮ ਸਮੁੰਦਰੀ ਧਵਜ ਦਾ ਪ੍ਰਤੀਕ ਲਗਾਉਣ ਬਾਰੇ ਜਾਣਕਾਰੀ ਦਿੱਤੀ ਸੀ। ਰਾਸ਼ਟਰੀ ਸਮੁੰਦਰੀ ਦਿਵਸ ਪੰਜ ਅਪ੍ਰੈਲ ਨੂੰ ਆਉਂਦਾ ਹੈ ਅਤੇ ਇਸ ਦਿਨ ਭਾਰਤ ਦੀ ਸਮੁੰਦਰੀ ਪਰੰਪਰਾ ਦੇ ਗੌਰਵਸ਼ਾਲੀ ਇਤਿਹਾਸ ਦਾ ਉਤਸਵ ਮਨਾਇਆ ਜਾਂਦਾ ਹੈ।ਪ੍ਰਧਾਨ ਮੰਤਰੀ ਦੀ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਨਾਲ ਬੈਠਕ
January 09th, 05:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਦੇ ਅਵਸਰ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਸੰਤੋਖੀ 7-14 ਜਨਵਰੀ 2023 ਦੌਰਾਨ ਭਾਰਤ ਦੇ ਸਰਕਾਰੀ ਦੌਰੇ ’ਤ ਹਨ ਅਤੇ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਵਿੱਚ ਵਿਸ਼ੇਸ਼ ਮਹਿਮਾਨ ਹਨ।Lothal a symbol of India's maritime power and prosperity: PM Modi
October 18th, 07:57 pm
PM Modi reviewed the work in progress at the site of National Maritime Heritage Complex at Lothal, Gujarat. Highlighting the rich and perse maritime heritage of India that has been around for thousands of years, the PM talked about the Chola Empire, Chera Dynasty and Pandya Dynasty from South India who understood the power of marine resources and took it to unprecedented heights.ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਸਾਈਟ ਦੇ ਕੰਮ ਦੀ ਸਮੀਖਿਆ ਕੀਤੀ
October 18th, 04:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਡ੍ਰੋਨ ਦੀ ਮਦਦ ਨਾਲ ਗੁਜਰਾਤ ਦੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੇ ਸਥਾਨ 'ਤੇ ਚਲ ਰਹੇ ਕੰਮ ਦੀ ਸਮੀਖਿਆ ਕੀਤੀ।