ਪ੍ਰਧਾਨ ਮੰਤਰੀ ਨੇ ਭਾਰਤੀ ਆਗਮਨ ਸਮਾਰਕ ਦਾ ਦੌਰਾ ਕੀਤਾ
November 21st, 10:00 pm
ਪ੍ਰਧਾਨ ਮੰਤਰੀ ਨੇ ਅੱਜ ਜੌਰਜਟਾਊਨ ਵਿੱਚ ਸਮਾਰਕ ਗਾਰਡਨਸ ਵਿੱਚ ਭਾਰਤੀ ਆਗਮਨ ਸਮਾਰਕ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਗੁਯਾਨਾ ਦੇ ਪ੍ਰਧਾਨ ਮੰਤਰੀ ਬ੍ਰਿਗੇਡੀਅਰ (ਰਿਟਾਇਰਡ) ਮਾਰਕ ਫਿਲਿਪਸ (PM of Guyana Brig (Retd) Mark Phillips) ਵੀ ਸਨ। ਪ੍ਰਧਾਨ ਮੰਤਰੀ ਨੇ ਆਗਮਨ ਸਮਾਰਕ 'ਤੇ ਪੁਸ਼ਪਾਂਜਲੀ ਅਰਪਿਤ ਕਰਨ ਦੌਰਾਨ ਟਾਸਾ ਡ੍ਰਮਸ (Tassa Drums) ਦੇ ਇੱਕ ਸਮੂਹ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ । ਸਮਾਰਕ 'ਤੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਗੁਯਾਨਾ ਵਿੱਚ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾ ਨੂੰ ਸੁਰੱਖਿਅਤ ਰੱਖਣ ਅਤੇ ਉਤਸ਼ਾਹਿਤ ਕਰਨ ਲਈ ਭਾਰਤੀ ਡਾਇਸਪੋਰਾ ਦੇ ਸੰਘਰਸ਼ ਅਤੇ ਬਲੀਦਾਨ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਸਮਾਰਕ 'ਤੇ ਬੇਲ ਪਤ੍ਰ (Bel Patra) ਦਾ ਬੂਟਾ ਲਗਾਇਆ।The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।