
ਪ੍ਰਧਾਨ ਮੰਤਰੀ ਨੇ ਫਰਾਂਸ ਦੇ ਮਾਯੋਤ ਵਿੱਚ ਚੱਕਰਵਾਤ ਚਿਡੋ ਨਾਲ ਹੋਈ ਤਬਾਹੀ ‘ਤੇ ਗਹਿਰਾ ਦੁਖ ਜਤਾਇਆ
December 17th, 05:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰਾਂਸ ਦੇ ਮਾਯੋਤ ਵਿੱਚ ਚੱਕਰਵਾਤ ਚਿਡੋ ਨਾਲ ਹੋਈ ਤਬਾਹੀ ‘ਤੇ ਦੁਖ ਜਤਾਉਂਦੇ ਹੋਏ ਕਿਹਾ ਕਿ ਭਾਰਤ ਫਰਾਂਸ ਦੇ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਦੇਣ ਦੇ ਲਈ ਤਿਆਰ ਹੈ। ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੀ ਅਗਵਾਈ ਵਿੱਚ ਫਰਾਂਸ ਦ੍ਰਿੜ੍ਹਤਾ ਅਤੇ ਦ੍ਰਿੜ੍ਹ ਸੰਕਲਪ ਦੇ ਨਾਲ ਇਸ ਤਰਾਸਦੀ ਨੂੰ ਸਰ ਕਰ ਲਵੇਗਾ।