ਸੰਵਿਧਾਨ ਸਾਡਾ ਮਾਰਗਦਰਸ਼ਕ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
December 29th, 11:30 am
'ਮਨ ਕੀ ਬਾਤ' ਦੇ ਨਵੇਂ ਅੰਕ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਪ੍ਰਯਾਗਰਾਜ ਵਿੱਚ ਮਹਾਕੁੰਭ ਦੀਆਂ ਤਿਆਰੀਆਂ ਸਮੇਤ ਭਾਰਤ ਦੀਆਂ ਉਪਲਬਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਬਸਤਰ ਓਲੰਪਿਕਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਅਤੇ ਮਲੇਰੀਆ ਦੇ ਖ਼ਾਤਮੇ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਇਲਾਜ ਵਿੱਚ ਹੋਈ ਪ੍ਰਗਤੀ ਜਿਹੀਆਂ ਮਹੱਤਵਪੂਰਨ ਸਿਹਤ ਉਪਲਬਧੀਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਓਡੀਸ਼ਾ ਦੇ ਕਾਲਾਹਾਂਡੀ ਵਿੱਚ ਖੇਤੀਬਾੜੀ ਖੇਤਰ ਵਿੱਚ ਹੋਏ ਸਕਾਰਾਤਮਕ ਬਦਲਾਅ ਦੀ ਵੀ ਸ਼ਲਾਘਾ ਕੀਤੀ।