ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਭਾਰਤ-ਕੈਰੀਕੌਮ ਸਮਿਟ (India-CARICOM Summit) ਦੇ ਅਵਸਰ ‘ਤੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੀਆ ਅਮੋਰ ਮੋਟਲੀ (H.E. Ms. Mia Amor Mottley) ਨਾਲ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਬੈਠਕ ਦੇ ਦੌਰਾਨ ਦੋਹਾਂ ਲੀਡਰਾਂ ਨੇ ਭਾਰਤ ਅਤੇ ਬਾਰਬਾਡੋਸ ਦੇ ਦਰਮਿਆਨ ਦੁਵੱਲੇ ਸਬੰਧਾਂ ਦੀ ਮੁੜ-ਪੁਸ਼ਟੀ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਜ਼ਬੂਤ ਬਣਾਉਣ ‘ਤੇ ਭੀ ਸਕਾਰਾਤਮਕ ਚਰਚਾ ਕੀਤੀ।ਪ੍ਰਧਾਨ ਮੰਤਰੀ ਡੋਮਿਨਿਕਾ ਦੇ ਸਰਬਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ
November 21st, 05:39 am
ਡੋਮਿਨਿਕਾ ਦੇ ਰਾਸ਼ਟਰਪਤੀ ਮਹਾਮਹਿਮ ਸਿਲਵੇਨੀ ਬਰਟਨ (Her Excellency Sylvanie Burton) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਕੋਵਿਡ-19 ਮਹਾਮਾਰੀ (Covid 19 pandemic) ਦੇ ਦੌਰਾਨ ਡੋਮਿਨਿਕਾ ਨੂੰ ਦਿੱਤੇ ਗਏ ਸਮਰਥਨ ਅਤੇ ਦੋਹਾਂ ਦੇਸ਼ਾਂ ਦੇ ਦਰਮਿਆਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਡੋਮਿਨਿਕਾ ਐਵਾਰਡ ਆਵ੍ ਆਨਰ ਨਾਲ ਸਨਮਾਨਿਤ ਕੀਤਾ। ਇਸ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ (H.E. Mr.Roosevelt Skerrit) ਭੀ ਉਪਸਥਿਤ ਸਨ। ਗੁਆਨਾ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਇਰਫਾਨ ਅਲੀ, ਬਾਰਬਾਡੋਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਮੀਆ ਅਮੋਰ ਮੋਟਲੀ (H.E. Mia Amor Mottley), ਗ੍ਰੇਨੇਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਡਿਕੌਨ ਮਿਸ਼ੇਲ (H.E. Mr. Dickon Mitchel), ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਫਿਲਿਪ ਜੇ. ਪਿਅਰੇ (Philip J. Pierre) ਅਤੇ ਐਂਟੀਗੁਆ ਅਤੇ ਬਾਰਬੁਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਗੈਸਟਨ ਬ੍ਰਾਊਨ (H.E. Mr. Gaston Browne) ਭੀ ਸਮਾਰੋਹ ਵਿੱਚ ਉਪਸਥਿਤ ਸਨ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::