ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 71,000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 11:00 am
ਮੈਂ ਕੱਲ੍ਹ ਦੇਰ ਰਾਤ ਹੀ ਕੁਵੈਤ ਤੋਂ ਪਰਤਿਆ ਹਾਂ....ਉੱਥੇ ਮੇਰੀ ਭਾਰਤ ਦੇ ਨੌਜਵਾਨਾਂ ਨਾਲ, ਪ੍ਰੋਫੈਸ਼ਨਲਸ ਨਾਲ ਲੰਬੀ ਮੁਲਾਕਾਤ ਹੋਈ, ਕਾਫ਼ੀ ਬਾਤਾਂ ਹੋਈਆਂ। ਹੁਣ ਇੱਥੇ ਆਉਣ ਦੇ ਬਾਅਦ ਮੇਰਾ ਪਹਿਲਾ ਪ੍ਰੋਗਰਾਮ (ਕਾਰਜਕ੍ਰਮ) ਦੇਸ਼ ਦੇ ਨੌਜਵਾਨਾਂ (youth of our nation) ਦੇ ਨਾਲ ਹੋ ਰਿਹਾ ਹੈ। ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ। ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ, ਆਪ ਸਭ ਦੇ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ। ਤੁਹਾਡਾ ਵਰ੍ਹਿਆਂ ਦਾ ਸੁਪਨਾ ਪੂਰਾ ਹੋਇਆ ਹੈ, ਵਰ੍ਹਿਆਂ ਦੀ ਮਿਹਨਤ ਸਫ਼ਲ ਹੋਈ ਹੈ। 2024 ਦਾ ਇਹ ਜਾਂਦਾ ਹੋਇਆ ਸਾਲ ਤੁਹਾਨੂੰ, ਤੁਹਾਡੇ ਪਰਿਵਾਰਜਨਾਂ ਨੂੰ ਨਵੀਆਂ ਖੁਸ਼ੀਆਂ ਦੇ ਕੇ ਜਾ ਰਿਹਾ ਹੈ। ਮੈਂ ਆਪ ਸਭ ਨੌਜਵਾਨਾਂ ਨੂੰ ਅਤੇ ਆਪ ਦੇ ਪਰਿਵਾਰਾਂ ਨੂੰ ਅਨੇਕ-ਅਨੇਕ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਨੂੰ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
December 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ (Rozgar Mela), ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ।ਪ੍ਰਧਾਨ ਮੰਤਰੀ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 23 ਦਸੰਬਰ ਨੂੰ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਲਈ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
December 22nd, 09:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਦਸੰਬਰ ਨੂੰ ਸਵੇਰੇ ਕਰੀਬ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵਨਿਯੁਕਤ ਰਿਕਰੂਟਾਂ ਦੇ ਲਈ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ। ਇਸ ਅਵਸਰ ‘ਤੇ ਉਹ ਉਪਸਥਿਤ ਲੋਕਾਂ ਨੂੰ ਸੰਬੋਧਨ ਭੀ ਕਰਨਗੇ।ਪ੍ਰਧਾਨ ਮੰਤਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ
December 13th, 12:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੋਵੇਗਾ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 11:00 am
ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
October 29th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।ਪ੍ਰਧਾਨ ਮੰਤਰੀ ਨੇ ‘ਕਰਮਯੋਗੀ ਸਪਤਾਹ’- ਨੈਸ਼ਨਲ ਲਰਨਿੰਗ ਵੀਕ ਲਾਂਚ ਕੀਤਾ
October 19th, 06:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿੱਚ ‘ਕਰਮਯੋਗੀ ਸਪਤਾਹ’- ਨੈਸ਼ਨਲ ਲਰਨਿੰਗ ਵੀਕ (‘Karmayogi Saptah’ - National Learning Week) ਲਾਂਚ ਕੀਤਾ।ਪ੍ਰਧਾਨ ਮੰਤਰੀ 19 ਅਕਤੂਬਰ ਨੂੰ ‘ਕਰਮਯੋਗੀ ਸਪਤਾਹ’ – ਨੈਸ਼ਨਲ ਲਰਨਿੰਗ ਵੀਕ ਲਾਂਚ ਕਰਨਗੇ
October 18th, 11:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਅਕਤੂਬਰ ਨੂੰ ਸੁਬ੍ਹਾ 10:30 ਵਜੇ ਨਵੀਂ ਦਿੱਲੀ ਸਥਿਤ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿੱਚ ‘ਕਰਮਯੋਗੀ ਸਪਤਾਹ’(‘Karmayogi Saptah’)-ਨੈਸ਼ਨਲ ਲਰਨਿੰਗ ਵੀਕ (National Learning Week) ਲਾਂਚ ਕਰਨਗੇ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਇੱਕ ਲੱਖ ਤੋਂ ਅਧਿਕ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 12th, 11:00 am
ਅੱਜ 1 ਲੱਖ ਤੋਂ ਜ਼ਿਆਦਾ ਨੌਜਵਾਨਾਂ ਨੂੰ ਸਰਕਾਰ ਵਿੱਚ ਨੌਕਰੀ ਦੇ ਲਈ ਨਿਯੁਕਤੀ-ਪੱਤਰ ਦਿੱਤੇ ਗਏ ਹਨ। ਤੁਸੀਂ ਸਖ਼ਤ ਮਿਹਨਤ ਨਾਲ ਆਪਣੀ ਇਹ ਸਫ਼ਲਤਾ ਹਾਸਲ ਕੀਤੀ ਹੈ। ਮੈਂ ਆਪ ਸਭ ਨੂੰ ਅਤੇ ਤੁਹਾਡੇ ਪਰਿਵਾਰ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਨੌਜਵਾਨਾਂ ਨੂੰ ਭਾਰਤ ਸਰਾਕਰ ਵਿੱਚ ਨੌਕਰੀ ਦੇਣ ਦਾ ਅਭਿਯਾਨ ਲਗਾਤਾਰ ਤੇਜ਼ ਗਤੀ ਨਾਲ ਚਲ ਰਿਹਾ ਹੈ। ਪਹਿਲੇ ਦੀਆਂ ਸਰਕਾਰਾਂ ਵਿੱਚ ਨੌਕਰੀ ਦੇ ਲਈ ਵਿਗਿਆਪਨ ਜਾਰੀ ਹੋਣ ਤੋਂ ਲੈ ਕੇ ਨਿਯੁਕਤੀ ਪੱਤਰ ਦੇਣ ਤੱਕ ਬਹੁਤ ਲੰਬਾ ਸਮਾਂ ਲਗ ਜਾਂਦਾ ਸੀ। ਇਸ ਦੇਰੀ ਦਾ ਫਾਇਦਾ ਉਠਾ ਕੇ, ਉਸ ਦੌਰਾਨ ਰਿਸ਼ਵਤ ਕਾ ਖੇਲ ਭੀ ਜਮ ਕੇ ਹੁੰਦਾ ਸੀ। ਅਸੀਂ ਭਾਰਤ ਸਰਕਾਰ ਵਿੱਚ ਭਰਤੀ ਦੀ ਪ੍ਰਕਿਰਿਆ ਨੂੰ ਹੁਣ ਪੂਰੀ ਤਰ੍ਹਾਂ ਪਾਰਦਰਸ਼ੀ ਬਣਾ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ (RozgarMela) ਦੇ ਤਹਿਤ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਭਰਤੀ ਹੋਏ ਲੋਕਾਂ ਨੂੰ ਇੱਕ ਲੱਖ ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
February 12th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵ ਨਿਯੁਕਤ ਲੋਕਾਂ ਨੂੰ 1 ਲੱਖ ਤੋਂ ਅਧਿਕ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਏਕੀਕ੍ਰਿਤ ਕੰਪਲੈਕਸ “ਕਰਮਯੋਗੀ ਭਵਨ” (“KarmayogiBhavan”) ਦੇ ਪਹਿਲੇ ਪੜਾਅ (Phase I) ਦਾ ਨੀਂਹ ਪੱਥਰ ਭੀ ਰੱਖਿਆ। ਇਹ ਕੰਪਲੈਕਸ ਮਿਸ਼ਨ ਕਰਮਯੋਗੀ (Mission Karmayogi) ਦੇ ਵਿਭਿੰਨ ਥੰਮ੍ਹਾਂ ਦੇ ਦਰਮਿਆਨ ਸਹਿਯੋਗ ਅਤੇ ਤਾਲਮੇਲ ਨੂੰ ਹੁਲਾਰਾ ਦੇਵੇਗਾ।ਰੋਜ਼ਗਾਰ ਮੇਲੇ ਦੇ ਤਹਿਤ ਪ੍ਰਧਾਨ ਮੰਤਰੀ 12 ਫਰਵਰੀ ਨੂੰ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ ਵਿਅਕਤੀਆਂ ਨੂੰ 1 ਲੱਖ ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
February 11th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਫਰਵਰੀ, 2024 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵ-ਨਿਯੁਕਤ ਵਿਅਕਤੀਆਂ ਨੂੰ 1 ਲੱਖ ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ।ਨੈਸ਼ਨਲ ਅਕੈਡਮੀ ਆਵ੍ ਕਸਟਮਸ, ਇੰਡ੍ਰੈਕਟ ਟੈਕਸਿਜ਼ ਐਂਡ ਨਾਰਕੋਟਿਕਸ -‘ਨੈਸਿਨ’ (NACIN) ਦੇ ਉਦਘਾਟਨ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 16th, 04:00 pm
ਆਂਧਰ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਐੱਸ. ਅਬਦੁਲ ਨਜੀਰ ਜੀ, ਮੁੱਖ ਮੰਤਰੀ ਜਗਨ ਮੋਹਨ ਰੈੱਡੀ ਜੀ, ਕੇਂਦਰੀ ਮੰਤਰੀ ਮੰਡਲ ਦੀ ਮੇਰੀ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਪੰਕਜ ਚੌਧਰੀ ਜੀ, ਭਾਗਵਤ ਕਿਸ਼ਨਰਾਓ ਕਰਾੜ ਜੀ, ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਵਿੱਚ ਸ਼੍ਰੀ ਸਤਯ ਸਾਈ ਜ਼ਿਲ੍ਹੇ ਦੇ ਪਲਾਸਮੁਦ੍ਰਮ ਵਿੱਚ ਨੈਸ਼ਨਲ ਅਕੈਡਮੀ ਆਵ੍ ਕਸਟਮਸ, ਇਨਡਾਇਰੈਕਟ ਟੈਕਸਿਜ਼ ਐਂਡ ਨਾਰਕੋਟਿਕਸ -‘ਨੈਸਿਨ’ (NACIN) ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ
January 16th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਵਿੱਚ ਸ਼੍ਰੀ ਸਤਯ ਸਾਈ ਜ਼ਿਲ੍ਹੇ ਦੇ ਪਲਾਸਮੁਦ੍ਰਮ ਵਿੱਚ ਨੈਸ਼ਨਲ ਅਕੈਡਮੀ ਆਵ੍ ਕਸਟਮਸ, ਇਨਡਾਇਰੈਕਟ ਟੈਕਸਿਜ਼ ਐਂਡ ਨਾਰਕੋਟਿਕਸ -‘ਨੈਸਿਨ’ (NACIN) ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ। ਪ੍ਰਧਾਨ ਮੰਤਰੀ ਨੇ ਇੰਡੀਅਨ ਰੈਵੇਨਿਊ ਸਰਵਿਸ (ਕਸਟਮ ਐਂਡ ਇਨਡਾਇਰੈਕਟ ਟੈਕਸਿਜ਼) ਦੇ 74ਵੇਂ ਅਤੇ 75ਵੇਂ ਬੈਚਾਂ ਦੇ ਅਫ਼ਸਰ ਟ੍ਰੇਨੀਆਂ ਦੇ ਨਾਲ ਹੀ ਭੂਟਾਨ ਦੀ ਰੌਇਲ ਸਿਵਲ ਸੇਵਾ ਦੇ ਅਧਿਕਾਰੀ ਟ੍ਰੇਨੀਆਂ ਨਾਲ ਭੀ ਬਾਤਚੀਤ ਕੀਤੀ।ਰੋਜ਼ਗਾਰ ਮੇਲੇ ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 30th, 04:30 pm
ਦੇਸ਼ ਵਿੱਚ ਲੱਖਾਂ ਨੌਜਵਾਨਾਂ ਨੂੰ ਭਾਰਤ ਸਰਕਾਰ ਦੀ ਨੌਕਰੀ ਦੇਣ ਦਾ ਅਭਿਯਾਨ ਲਗਾਤਾਰ ਜਾਰੀ ਹੈ। ਅੱਜ 50 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਹ ਨਿਯੁਕਤੀ ਪੱਤਰ, ਤੁਹਾਡੇ ਪਰਿਸ਼੍ਰਮ ਅਤੇ ਪ੍ਰਤਿਭਾ ਦਾ ਨਤੀਜਾ ਹੈ। ਮੈਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ (RozgarMela) ਨੂੰ ਸੰਬੋਧਨ ਕੀਤਾ
November 30th, 04:00 pm
ਨਵਨਿਯੁਕਤਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਦੀ ਸਰਕਾਰ ਦੀ ਮੁਹਿੰਮ ਲਗਾਤਾਰ ਅੱਗੇ ਵਧ ਰਹੀ ਹੈ। ਉਨ੍ਹਾਂ ਨੇ ਅੱਜ ਦੇ ਵਿਸ਼ੇਸ਼ ਅਵਸਰ ‘ਤੇ ਧਿਆਨ ਆਕਰਸ਼ਿਤ ਕੀਤਾ, ਜਦੋਂ ਦੇਸ਼ ਭਰ ਵਿੱਚ 50 ਹਜ਼ਾਰ ਤੋਂ ਅਧਿਕ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਲਈ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਨਿਯੁਕਤੀ ਪੱਤਰ ਨਿਯੁਕਤ ਕੀਤੇ ਗਏ ਲੋਕਾਂ ਦੀ ਸਖ਼ਤ ਮਿਹਨਤ ਅਤੇ ਪਰਿਸ਼੍ਰਮ (hard work and labour) ਦਾ ਪਰਿਣਾਮ ਹੈ। ਇਸ ਅਵਸਰ ‘ਤੇ ਨਵਨਿਯੁਕਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਸ ਪ੍ਰਣਾਲੀ ਦਾ ਹਿੱਸਾ ਬਣਨ ਜਾ ਰਹੇ ਹਨ ਜੋ ਸਿੱਧੇ ਜਨਤਾ ਨਾਲ ਜੁੜੀ ਹੋਈ ਹੈ। ਇੱਕ ਸਰਕਾਰੀ ਕਰਮਚਾਰੀ ਦੇ ਰੂਪ ਵਿੱਚ, ਪ੍ਰਧਾਨ ਮੰਤਰੀ ਨੇ ਨਵਨਿਯੁਕਤਾਂ ਦੁਆਰਾ ਨਿਭਾਏ ਜਾਣ ਵਾਲੇ ਕਰਤੱਵਾਂ ਅਤੇ ਜ਼ਿੰਮੇਦਾਰੀਆਂ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਆਮ ਲੋਕਾਂ ਦੀ ‘ਜੀਵਨ ਸੁਗਮਤਾ’(‘Ease of Living’) ਨੂੰ ਸਰਬਉੱਚ ਪ੍ਰਾਥਮਿਕਤਾ ਮਿਲਣੀ ਚਾਹੀਦੀ ਹੈ।ਰੋਜ਼ਗਾਰ ਮੇਲੇ ਦੇ ਤਹਿਤ, ਪ੍ਰਧਾਨ ਮੰਤਰੀ 30 ਨਵੰਬਰ ਨੂੰ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਕਰਮੀਆਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
November 28th, 05:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30 ਨਵੰਬਰ, 2023 ਨੂੰ ਸ਼ਾਮ 4 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵਨਿਯੁਕਤ ਕਰਮੀਆਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨਵਨਿਯੁਕਤ ਕਰਮੀਆਂ ਨੂੰ ਸੰਬੋਧਨ ਭੀ ਕਰਨਗੇ।ਜੀ20 ਯੂਨੀਵਰਸਿਟੀ ਕਨੈਕਟ ਫਾਈਨਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 04:12 pm
ਦੇਸ਼ ਦੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ, ਪ੍ਰੋਫੈਸਰਸ, ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਗਣ ਅਤੇ ਮੇਰੇ ਯੁਵਾ ਸਾਥੀਓ ! ਅੱਜ ਜਿੰਨ੍ਹੇ ਲੋਕ ਇਹ ਭਾਰਤ ਮੰਡਪਮ ਵਿੱਚ ਹਨ, ਉਸ ਤੋਂ ਕਿਤੇ ਜ਼ਿਆਦਾ ਸਾਡੇ ਨਾਲ Online ਜੁੜੇ ਹੋਏ ਹਨ। ਮੈਂ ਸਾਰੀਆਂ ਦਾ ਜੀ-20 ਯੂਨੀਵਰਸਿਟੀ ਕਨੈਕਟ, ਇਸ ਪ੍ਰੋਗਰਾਮ ਵਿੱਚ ਸੁਆਗਤ ਕਰਦਾ ਹਾਂ, ਅਤੇ ਆਪ ਸਭ ਨੌਜਵਾਨਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਨੂੰ ਸੰਬੋਧਨ ਕੀਤਾ
September 26th, 04:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਜੀ20 ਯੂਨੀਵਰਸਿਟੀ ਕਨੈਕਟ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਵਿੱਚ ਭਾਰਤ ਦੇ ਜੀ20 ਪ੍ਰਧਾਨਗੀ ਬਾਰੇ ਸਮਝ ਬਣਾਉਣ ਅਤੇ ਵੱਖ-ਵੱਖ ਜੀ20 ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 4 ਪ੍ਰਕਾਸ਼ਨ ਵੀ ਜਾਰੀ ਕੀਤੇ, ਜਿਨ੍ਹਾਂ ਵਿੱਚ ਜੀ20 ਭਾਰਤ ਪ੍ਰਧਾਨਗੀ ਦੀ ਮਹਾਨ ਸਫਲਤਾ: ਦੂਰਅੰਦੇਸ਼ੀ ਲੀਡਰਸ਼ਿਪ, ਸਮਾਵੇਸ਼ੀ ਪਹੁੰਚ; ਭਾਰਤ ਦੀ ਜੀ20 ਪ੍ਰਧਾਨਗੀ: ਵਸੁਧੈਵ ਕੁਟੁੰਬਕਮ; ਜੀ20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦਾ ਸੰਗ੍ਰਹਿ; ਅਤੇ ਜੀ20 ਵਿਖੇ ਭਾਰਤੀ ਸੰਸਕ੍ਰਿਤੀ ਦਾ ਪ੍ਰਦਰਸ਼ਨ ਸ਼ਾਮਲ ਹਨ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 11:04 am
ਅੱਜ ਦੇ ਇਸ ਰੋਜ਼ਗਾਰ ਮੇਲੇ ਵਿੱਚ ਜਿਨ੍ਹਾਂ ਅਭਿਆਰਥੀਆਂ ਨੂੰ ਸਰਕਾਰੀ ਸੇਵਾ ਦੇ ਨਿਯੁਕਤੀ ਪੱਤਰ ਮਿਲੇ ਹਨ, ਉਨ੍ਹਾਂ ਸਭ ਨੂੰ ਬਹੁਤ-ਬਹੁਤ ਵਧਾਈ। ਤੁਸੀਂ ਸਾਰਿਆਂ ਨੇ ਸਖ਼ਤ ਮਿਹਨਤ ਦੇ ਬਾਅਦ ਇਹ ਸਫਲਤਾ ਹਾਸਲ ਕੀਤੀ ਹੈ। ਤੁਹਾਡੀ ਸਿਲੈਕਸ਼ਨ ਲੱਖਾਂ ਅਭਿਆਰਥੀਆਂ ਦੇ ਵਿੱਚੋਂ ਕੀਤੀ ਗਈ ਹੈ, ਇਸ ਲਈ ਇਸ ਸਫਲਤਾ ਦਾ ਤੁਹਾਡੇ ਜੀਵਨ ਵਿੱਚ ਬਹੁਤ ਵੱਡਾ ਮਹੱਤਵ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
September 26th, 10:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਨਵ ਨਿਯੁਕਤ ਉਮੀਦਵਾਰਾਂ ਨੂੰ ਲਗਭਗ 51,000 ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ਤੋਂ ਚੁਣੇ ਗਏ ਇਹ ਨਵ ਨਿਯਕੁਤ ਉਮੀਦਵਾਰ ਸਰਕਾਰ ਦੇ ਡਾਕ ਵਿਭਾਗ, ਭਾਰਤੀ ਆਡਿਟ ਅਤੇ ਲੇਖਾ ਵਿਭਾਗ,ਪਰਮਾਣੂ ਊਰਜਾ ਵਿਭਾਗ, ਰੈਵੇਨਿਊ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਆਦਿ ਸਮੇਤ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਨਾਲ ਜੁੜਨਗੇ। ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 46 ਸਥਾਨਾਂ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ।