
ਸੰਯੁਕਤ ਬਿਆਨ: ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਕੁਵੈਤ ਦੀ ਸਰਕਾਰੀ ਯਾਤਰਾ (21-22 ਦਸੰਬਰ, 2024)
December 22nd, 07:46 pm
ਕੁਵੈਤ ਰਾਜ ਦੇ ਮਹਾਮਹਿਮ ਅਮੀਰ ਸ਼ੇਖ ਮੇਸ਼ਲ ਅਲ-ਅਹਿਮਦ ਅਲ-ਜਬਰ ਅਲ-ਸਬਾਹ ਦੇ ਸੱਦੇ ‘ਤੇ, ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 21-22 ਦਸੰਬਰ 2024 ਨੂੰ ਕੁਵੈਤ ਦੀ ਸਰਕਾਰੀ ਯਾਤਰਾ ਕੀਤੀ। ਇਹ ਉਨ੍ਹਾਂ ਦੀ ਕੁਵੈਤ ਦੀ ਪਹਿਲੀ ਯਾਤਰਾ ਸੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 21 ਦਸੰਬਰ 2024 ਨੂੰ ਕੁਵੈਤ ਵਿੱਚ 26ਵੇਂ ਅਰੇਬੀਅਨ ਗਲਫ ਕੱਪ ਦੇ ਉਦਘਾਟਨੀ ਸਮਾਰੋਹ ਵਿੱਚ ਮਹਾਮਹਿਮ ਅਮੀਰ ਸ਼ੇਖ ਮੇਸ਼ਲ ਅਲ-ਅਹਿਮਦ ਅਲ-ਜਬਰ ਅਲ-ਸਬਾਹ ਦੇ ‘ਸਨਮਾਨਿਤ ਮਹਿਮਾਨ’ ਦੇ ਰੂਪ ਵਿੱਚ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਕੁਵੈਤ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 22nd, 06:38 pm
ਦੋਹਾਂ ਨੇਤਾਵਾਂ ਨੇ ਰਾਜਨੀਤਕ, ਵਪਾਰ, ਨਿਵੇਸ਼, ਊਰਜਾ, ਰੱਖਿਆ, ਸੁਰੱਖਿਆ, ਸਿਹਤ, ਸਿੱਖਿਆ ,ਟੈਕਨੋਲੋਜੀ, ਸੱਭਿਆਚਾਰਕ ਅਤੇ ਲੋਕਾਂ ਦੇ ਦਰਮਿਆਨ ਸਬੰਧਾਂ ਸਹਿਤ ਖੇਤਰਾਂ ਵਿੱਚ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਲਈ ਰੋਡਮੈਪ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਆਰਥਿਕ ਸਹਿਯੋਗ ਨੂੰ ਗਹਿਰਾ ਕਰਨ ‘ਤੇ ਜ਼ੋਰ ਦਿੱਤਾ। ਪ੍ਰਧਾਨ ਮਤੰਰੀ ਨੇ ਕੁਵੈਤੀ ਨਿਵੇਸ਼ ਅਥਾਰਿਟੀ ਅਤੇ ਹੋਰ ਹਿਤਧਾਰਕਾਂ ਦੇ ਇੱਕ ਵਫ਼ਦ ਨੂੰ ਊਰਜਾ, ਰੱਖਿਆ, ਮੈਡੀਕਲ ਡਿਵਾਇਸਿਜ਼, ਫਾਰਮਾ, ਫੂਡ ਪਾਰਕਾਂ(energy, defence, medical devices, pharma, food parks) ਆਦਿ ਖੇਤਰਾਂ ਵਿੱਚ ਨਵੇਂ ਅਵਸਰਾਂ ਦੀ ਤਲਾਸ਼ ਦੇ ਲਈ ਭਾਰਤ ਆਉਣ ਦਾ ਸੱਦਾ ਦਿੱਤਾ। ਨੇਤਾਵਾਂ ਨੇ ਪਰੰਪਰਾਗਤ ਚਿਕਿਤਸਾ ਅਤੇ ਖੇਤੀਬਾੜੀ ਖੋਜ ਵਿੱਚ ਸਹਿਯੋਗ ‘ਤੇ ਭੀ ਚਰਚਾ ਕੀਤੀ। ਉਨ੍ਹਾਂ ਨੇ ਹਾਲ ਹੀ ਵਿੱਚ ਸੰਯੁਕਤ ਸਹਿਯੋਗ ਕਮਿਸ਼ਨ (ਜੇਸੀਸੀ-JCC) ‘ਤੇ ਹਸਤਾਖਰ ਕੀਤੇ ਜਾਣ ਦਾ ਸੁਆਗਤ ਕੀਤਾ, ਜਿਸ ਦੇ ਤਹਿਤ ਸਿਹਤ, ਜਨਸ਼ਕਤੀ ਅਤੇ ਹਾਇਡ੍ਰੋਕਾਰਬਨ ‘ਤੇ ਮੌਜੂਦਾ ਸੰਯੁਕਤ ਕਾਰਜ ਸਮੂਹਾਂ (existing JWGs on Health, Manpower and Hydrocarbons) ਦੇ ਅਤਿਰਿਕਤ ਵਪਾਰ, ਨਿਵੇਸ਼, ਸਿੱਖਿਆ , ਟੈਕਨੋਲੋਜੀ, ਖੇਤੀਬਾੜੀ, ਸੁਰੱਖਿਆ ਅਤੇ ਸੱਭਿਆਚਾਰ ਦੇ ਖੇਤਰਾਂ ਵਿੱਚ ਨਵੇਂ ਸੰਯੁਕਤ ਕਾਰਜ ਸਮੂਹਾਂ ਦੀ ਸਥਾਪਨਾ ਕੀਤੀ ਗਈ ਹੈ।
ਪਰਿਣਾਮਾਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਕੁਵੈਤ ਯਾਤਰਾ (21-22 ਦਸੰਬਰ, 2024)
December 22nd, 06:03 pm
ਇਹ ਸਹਿਮਤੀ ਪੱਤਰ ਰੱਖਿਆ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਨੂੰ ਸੰਸਥਾਗਤ ਰੂਪ ਦੇਵੇਗਾ। ਸਹਿਯੋਗ ਦੇ ਪ੍ਰਮੁਖ ਖੇਤਰਾਂ ਵਿੱਚ ਟ੍ਰੇਨਿੰਗ, ਕਰਮੀਆਂ ਅਤੇ ਮਾਹਰਾਂ ਦਾ ਅਦਾਨ-ਪ੍ਰਦਾਨ, ਸੰਯੁਕਤ ਅਭਿਆਸ, ਰੱਖਿਆ ਉਦਯੋਗ ਵਿੱਚ ਸਹਿਯੋਗ, ਰੱਖਿਆ ਉਪਕਰਣਾਂ ਦੀ ਸਪਲਾਈ ਅਤੇ ਖੋਜ ਤੇ ਵਿਕਾਸ ਵਿੱਚ ਸਹਿਯੋਗ ਆਦਿ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਕੁਵੈਤ ਦੇ ਅਮੀਰ ਨਾਲ ਮੁਲਾਕਾਤ ਕੀਤੀ
December 22nd, 05:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਅਮੀਰ, ਮਹਾਮਹਿਮ ਸ਼ੇਖ ਮੇਸ਼ਾਲ ਅਲ - ਅਹਿਮਦ ਅਲ-ਜਬਰ ਅਲ-ਸਬਾਹ (His Highness Sheikh Meshal Al-Ahmad Al-Jaber Al-Sabah) ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਬਾਯਨ ਪੈਲੇਸ (Bayan Palace) ਪਹੁੰਚਣ ‘ਤੇ, ਉਨ੍ਹਾਂ ਦਾ ਰਸਮੀ ਸੁਆਗਤ ਕੀਤਾ ਗਿਆ ਅਤੇ ਕੁਵੈਤ ਦੇ ਪ੍ਰਧਾਨ ਮੰਤਰੀ, ਮਹਾਮਹਿਮ ਅਹਿਮਦ ਅਲ-ਅਬਦੁੱਲ੍ਹਾ ਅਲ-ਅਹਿਮਦ ਅਲ-ਸਬਾਹ (His Highness Ahmad Al-Abdullah Al-Ahmad Al-Sabah) ਨੇ ਉਨ੍ਹਾਂ ਦਾ ਸੁਆਗਤ ਕੀਤਾ।ਪ੍ਰਧਾਨ ਮੰਤਰੀ ਨੂੰ ਕੁਵੈਤ ਦਾ ਸਰਬਉੱਚ ਰਾਸ਼ਟਰੀ ਪੁਰਸਕਾਰ ਪ੍ਰਦਾਨ ਕੀਤਾ ਗਿਆ
December 22nd, 04:37 pm
ਕੁਵੈਤ ਦੇ ਅਮੀਰ, ਮਹਾਮਹਿਮ ਸ਼ੇਖ ਮੇਸ਼ਲ ਅਲ-ਅਹਿਮਦ ਅਲ-ਜਬਰ ਅਲ-ਸਬਾਹ (His Highness Sheikh Meshal Al-Ahmad Al-Jaber Al-Sabah) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਕੁਵੈਤ ਦੇ ਸਰਬਉੱਚ ਰਾਸ਼ਟਰੀ ਪੁਰਸਕਾਰ, ‘‘ਦ ਆਰਡਰ ਆਵ੍ ਮੁਬਾਰਕ ਅਲ-ਕਬੀਰ’’(The Order of Mubarak Al- Kabeer) ਨਾਲ ਸਨਮਾਨਿਤ ਕੀਤਾ ਹੈ। ਇਸ ਮੌਕੇ ‘ਤੇ ਕੁਵੈਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਖ ਅਹਿਮਦ ਅਲ- ਅਬਦੁੱਲ੍ਹਾ ਅਲ-ਅਹਿਮਦ ਅਲ-ਸਬਾਹ (His Highness Sheikh Ahmed Al-Abdullah Al-Ahmad Al-Sabah) ਭੀ ਮੌਜੂਦ ਸਨ।ਪ੍ਰਧਾਨ ਮੰਤਰੀ ਨੇ ਕੁਵੈਤ ਦੇ ਮਹਾਮਹਿਮ ਅਮੀਰ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਅਰੇਬੀਅਨ ਗਲਫ ਕੱਪ ਵਿੱਚ ਹਿੱਸਾ ਲਿਆ
December 21st, 10:24 pm
ਕੁਵੈਤ ਦੇ ਅਮੀਰ, ਮਹਾਮਹਿਮ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਬਰ ਅਲ- ਸਬਾਹ ਦੇ ਸੱਦੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੁਵੈਤ ਵਿੱਚ 26ਵੇਂ ਅਰੇਬੀਅਨ ਗਲਫ ਕੱਪ ਦੇ ਉਦਘਾਟਨ ਸਮਾਰੋਹ ਵਿੱਚ ਉਨ੍ਹਾਂ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਮੋਦੀ ਨੇ ਕੁਵੈਤ ਦੇ ਮਹਾਮਹਿਮ ਅਮੀਰ, ਮਹਾਮਹਿਮ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਦੇ ਨਾਲ ਸ਼ਾਨਦਾਰ ਉਦਘਾਟਨ ਸਮਾਰੋਹ ਵਿੱਚ ਭਾਗੀਦਾਰੀ ਕੀਤੀ। ਇਸ ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਕੁਵੈਤ ਦੀ ਲੀਡਰਸ਼ਿਪ ਦੇ ਨਾਲ਼ ਗ਼ੈਰਰਸਮੀ ਵਾਰਤਾਲਾਪ ਭੀ ਕੀਤੀ ।ਪ੍ਰਧਾਨ ਮੰਤਰੀ ਨੇ ਰਾਮਾਇਣ ਅਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿੱਚ ਅਨੁਵਾਦ ਕਰਨ ਦੇ ਲਈ ਅਬਦੁੱਲ੍ਹਾ ਅਲ-ਬਰੂਨ ਅਤੇ ਅਬਦੁਲ ਲਤੀਫ ਅਲ-ਨਸੇਫ ਦੀ ਪ੍ਰਸੰਸ਼ਾ ਕੀਤੀ
December 21st, 07:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਮਾਇਣ ਅਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿੱਚ ਅਨੁਵਾਦ ਅਤੇ ਪ੍ਰਕਾਸ਼ਨ ਕਰਨ ਦੇ ਲਈ ਅਬਦੁੱਲ੍ਹਾ ਅਲ-ਬਰੂਨ ਅਤੇ ਅਬਦੁਲ ਲਤੀਫ ਅਲ-ਨਸੇਫ ਦੀ ਪ੍ਰਸ਼ੰਸਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਲੇਬਰ ਕੈਂਪ ਦਾ ਦੌਰਾ ਕੀਤਾ
December 21st, 07:00 pm
ਕੁਵੈਤ ਦੀ ਯਾਤਰਾ ਦੇ ਆਪਣੇ ਪਹਿਲੇ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਦੇ ਮੀਨਾ ਅਬਦੁੱਲ੍ਹਾ ਖੇਤਰ ਵਿੱਚ ਇੱਕ ਲੇਬਰ ਕੈਂਪ ਦਾ ਦੌਰਾ ਕੀਤਾ, ਜਿਸ ਵਿੱਚ ਲਗਭਗ 1500 ਭਾਰਤੀ ਨਾਗਰਿਕ ਕੰਮ ਕਰਦੇ ਹਨ। ਪ੍ਰਧਾਨ ਮੰਤਰੀ ਨੇ ਇੱਥੇ ਭਾਰਤ ਦੇ ਵਿਭਿੰਨ ਰਾਜਾਂ ਤੋਂ ਆਏ ਭਾਰਤੀ ਵਰਕਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ।ਕੁਵੈਤ ਵਿੱਚ ਭਾਰਤੀ ਸਮੁਦਾਇ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 21st, 06:34 pm
ਹੁਣੇ ਦੋ ਢਾਈ ਘੰਟੇ ਪਹਿਲੇ ਹੀ ਮੈਂ ਕੁਵੈਤ ਪਹੁੰਚਿਆ ਹਾਂ ਅਤੇ ਜਦੋਂ ਤੋਂ ਇੱਥੇ ਕਦਮ ਰੱਖਿਆ ਹੈ ਤਦ ਤੋਂ ਹੀ ਚਾਰੋਂ ਤਰਫ਼ ਇੱਕ ਅਲੱਗ ਹੀ ਆਪਣਾਪਣ(ਅਪਣੱਤ), ਇੱਕ ਅਲੱਗ ਹੀ ਗਰਮਜੋਸ਼ੀ ਮਹਿਸੂਸ ਕਰ ਰਿਹਾ ਹਾਂ। ਆਪ (ਤੁਸੀਂ) ਸਭ ਭਾਰਤ ਦੇ ਅਲੱਗ-ਅਲੱਗ ਰਾਜਾਂ ਤੋਂ ਆਏ ਹੋ। ਲੇਕਿਨ ਆਪ (ਤੁਹਾਨੂੰ) ਸਭ ਨੂੰ ਦੇਖ ਕੇ ਐਸਾ ਲਗ ਰਿਹਾ ਹੈ ਜਿਵੇਂ ਮੇਰੇ ਸਾਹਮਣੇ ਮਿਨੀ ਹਿੰਦੁਸਤਾਨ ਉਮੜ ਆਇਆ ਹੈ। ਇੱਥੇ ਨੌਰਥ ਸਾਊਥ ਈਸਟ ਵੈਸਟ ਹਰ ਖੇਤਰ ਦੇ ਅਲੱਗ ਅਲੱਗ ਭਾਸ਼ਾ ਬੋਲੀ ਬੋਲਣ ਵਾਲੇ ਲੋਕ ਮੇਰੇ ਸਾਹਮਣੇ ਨਜ਼ਰ ਆ ਰਹੇ ਹਨ। ਲੇਕਿਨ ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ। ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ - ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈIਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਵਿੱਚ ‘ਹਲਾ ਮੋਦੀ’ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
December 21st, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਸ਼ੇਖ ਸਾਦ ਅਲ-ਅਬਦੁੱਲ੍ਹਾ ਇਨਡੋਰ ਸਪੋਰਟਸ ਕੰਪਲੈਕਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ‘ਹਲਾ ਮੋਦੀ’ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕੁਵੈਤ ਦੇ ਸਮੁਦਾਇ ਦੇ ਵਿਭਿੰਨ ਹਿੱਸਿਆਂ ਦੀ ਨੁਮਾਇੰਦਗੀ ਕਰਨ ਵਾਲੇ ਭਾਰਤੀ ਨਾਗਰਿਕ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਰਹਿਣ ਵਾਲੇ ਭਾਰਤੀ ਸਮੁਦਾਇ ਦੁਆਰਾ ਹਾਰਦਿਕ ਨਿੱਘਾ ਸੁਆਗਤ ਕੀਤੇ ਜਾਣ 'ਤੇ ਪ੍ਰਸੰਨਤਾ ਵਿਅਕਤ ਕੀਤੀ
December 21st, 06:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਵਿੱਚ ਰਹਿਣ ਵਾਲੇ ਜੀਵੰਤ ਭਾਰਤੀ ਸਮੁਦਾਇ ਦੁਆਰਾ ਕੀਤੇ ਗਏ ਹਾਰਦਿਕ ਨਿੱਘੇ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਊਰਜਾ, ਪ੍ਰੇਮ ਅਤੇ ਭਾਰਤ ਦੇ ਪ੍ਰਤੀ ਉਨ੍ਹਾਂ ਦਾ ਅਟੁੱਟ ਲਗਾਅ ਵਾਸਤਵ ਵਿੱਚ ਪ੍ਰੇਰਣਾਦਾਇਕ ਹੈ।ਪ੍ਰਧਾਨ ਮੰਤਰੀ ਮੋਦੀ ਕੁਵੈਤ ਪਹੁੰਚੇ
December 21st, 03:39 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਕੁਵੈਤ ਵਿੱਚ ਨਿੱਘਾ ਸੁਆਗਤ ਕੀਤਾ ਗਿਆ। ਇਹ 43 ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੈ। ਆਪਣੀ ਯਾਤਰਾ ਦੇ ਦੌਰਾਨ, ਪ੍ਰਧਾਨ ਮੰਤਰੀ ਮੋਦੀ ਕੁਵੈਤ ਦੇ ਅਮੀਰ, ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨਗੇ। ਉਹ ਭਾਰਤੀ ਭਾਈਚਾਰੇ ਨਾਲ ਵੀ ਗੱਲਬਾਤ ਕਰਨਗੇ ਅਤੇ ਅਰਬੀ ਗਲਫ ਕੱਪ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣਗੇ।ਕੁਵੈਤ ਦੀ ਯਾਤਰਾ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
December 21st, 09:21 am
ਅੱਜ, ਮੈਂ ਕੁਵੈਤ ਦੇ ਅਮੀਰ ਮਹਾਮਹਿਮ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਬਰ ਅਲ-ਸਬਾਹ (His Highness Sheikh Meshal Al-Ahmad Al-Jaber Al-Sabah) ਦੇ ਸੱਦੇ ‘ਤੇ ਕੁਵੈਤ ਦੀ ਦੋ ਦਿਨ ਦੀ ਯਾਤਰਾ ‘ਤੇ ਜਾ ਰਿਹਾ ਹਾਂ।