'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਜਾਰੀ ਭਿਆਨਕ ਗਰਮੀ ਅਤੇ ਮਾਨਸੂਨ ਦੇ ਸ਼ੁਰੂ ਹੋਣ ਨਾਲ ਜੁੜੀਆਂ ਤਿਆਰੀਆਂ ਦੀ ਸਮੀਖਿਆ ਕੀਤੀ
June 02nd, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਨਿਵਾਸ 7, ਲੋਕ ਕਲਿਆਣ ਮਾਰਗ ਵਿੱਚ ਦੇਸ਼ ਵਿੱਚ ਜਾਰੀ ਭਿਆਨਕ ਗਰਮੀ ਅਤੇ ਮਾਨਸੂਨ ਦੇ ਸ਼ੁਰੂ ਹੋਣ ਨਾਲ ਜੁੜੀਆਂ ਤਿਆਰੀਆਂ ਦੀ ਸਮੀਖਿਆ ਦੇ ਲਈ ਆਯੋਜਿਤ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਬਹੁਤ ਉਤਸ਼ਾਹਵਰਧਕ ਹੈ: 'ਮਨ ਕੀ ਬਾਤ' ਵਿੱਚ ਪ੍ਰਧਾਨ ਮੰਤਰੀ ਮੋਦੀ
July 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ। ਜੁਲਾਈ ਦਾ ਮਹੀਨਾ ਭਾਵ ਮੌਨਸੂਨ ਦਾ ਮਹੀਨਾ, ਬਾਰਿਸ਼ ਦਾ ਮਹੀਨਾ। ਬੀਤੇ ਕੁਝ ਦਿਨ ਕੁਦਰਤੀ ਆਫ਼ਤਾਂ ਦੇ ਕਾਰਨ ਚਿੰਤਾ ਅਤੇ ਪਰੇਸ਼ਾਨੀ ਨਾਲ ਭਰੇ ਰਹੇ ਹਾਂ। ਯਮੁਨਾ ਸਮੇਤ ਕਈ ਨਦੀਆਂ ’ਚ ਹੜ੍ਹ ਦੇ ਕਾਰਨ ਇਲਾਕੇ ਦੇ ਲੋਕਾਂ ਨੂੰ ਤਕਲੀਫ ਝੱਲਣੀ ਪਈ ਹੈ। ਪਹਾੜੀ ਇਲਾਕਿਆਂ ’ਚ ਪਹਾੜ ਖਿਸਕਣ ਦੀਆਂ ਘਟਨਾਵਾਂ ਵੀ ਹੋਈਆਂ ਹਨ। ਇਸੇ ਦੌਰਾਨ ਦੇਸ਼ ਦੇ ਪੱਛਮੀ ਹਿੱਸੇ ਵਿੱਚ ਕੁਝ ਸਮਾਂ ਪਹਿਲਾਂ ਗੁਜਰਾਤ ਦੇ ਇਲਾਕਿਆਂ ’ਚ ਬਿਪਰਜੌਯ ਸਾਈਕਲੋਨ ਵੀ ਆਇਆ ਪਰ ਸਾਥੀਓ, ਇਨ੍ਹਾਂ ਆਫ਼ਤਾਂ ਦੇ ਵਿਚਕਾਰ ਅਸੀਂ ਸਾਰੇ ਦੇਸ਼ਵਾਸੀਆਂ ਨੇ ਫਿਰ ਤੋਂ ਵਿਖਾਇਆ ਹੈ ਕਿ ਸਮੂਹਿਕ ਕੋਸ਼ਿਸ਼ਾਂ ਦੀ ਤਾਕਤ ਕੀ ਹੁੰਦੀ ਹੈ। ਸਥਾਨਕ ਲੋਕਾਂ ਨੇ, ਸਾਡੇ ਐੱਨਡੀਆਰਐੱਫ ਦੇ ਜਵਾਨਾਂ ਨੇ, ਸਥਾਨਕ ਪ੍ਰਸ਼ਾਸਨ ਦੇ ਲੋਕਾਂ ਨੇ ਦਿਨ-ਰਾਤ ਇੱਕ ਕਰਕੇ ਅਜਿਹੀਆਂ ਆਫ਼ਤਾਂ ਦਾ ਮੁਕਾਬਲਾ ਕੀਤਾ ਹੈ। ਕਿਸੇ ਵੀ ਆਫ਼ਤ ਨਾਲ ਨਿੱਬੜਣ ਲਈ ਸਾਡੀ ਸਮਰੱਥਾ ਅਤੇ ਸੰਸਾਧਨਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਪਰ ਇਸ ਦੇ ਨਾਲ ਹੀ ਸਾਡੀ ਸੰਵੇਦਨਸ਼ੀਲਤਾ ਅਤੇ ਇੱਕ-ਦੂਜੇ ਦਾ ਹੱਥ ਫੜਨ ਦੀ ਭਾਵਨਾ ਓਨੀ ਹੀ ਅਹਿਮ ਹੁੰਦੀ ਹੈ। ਸਭ ਦਾ ਭਲਾ ਕਰਨ ਦੀ ਇਹੀ ਭਾਵਨਾ ਭਾਰਤ ਦੀ ਪਛਾਣ ਵੀ ਹੈ ਅਤੇ ਭਾਰਤ ਦੀ ਤਾਕਤ ਵੀ ਹੈ।ਪ੍ਰਧਾਨ ਮੰਤਰੀ ਨੇ ਲੂ ਦੇ ਪ੍ਰਬੰਧਨ ਅਤੇ ਮੌਨਸੂਨ ਦੀ ਤਿਆਰੀ ਦੀ ਸਥਿਤੀ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ
May 05th, 08:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੂ ਦੇ ਪ੍ਰਬੰਧਨ ਅਤੇ ਮੌਨਸੂਨ ਦੀ ਤਿਆਰੀ ਦੀ ਸਥਿਤੀ ਦੀ ਸਮੀਖਿਆ ਕੀਤੀ ।Let us join hands together in the Parliament to give impetus and direction to country: PM Modi
July 18th, 11:00 am
Social Media Corner - 12th July
July 12th, 07:39 pm
Gujarat’s high-powered committee with Chief Minister in chair reviews truant monsoon
July 28th, 09:37 pm
Gujarat’s high-powered committee with Chief Minister in chair reviews truant monsoonMonsoon Festival in Gujarat
July 29th, 07:07 pm
Monsoon Festival in Gujarat