Congress has always been an anti-middle-class party: PM Modi in Hyderabad
May 10th, 04:00 pm
Addressing his second public meeting, PM Modi highlighted the significance of Hyderabad and the determination of the people of Telangana to choose BJP over other political parties. Hyderabad is special indeed. This venue is even more special, said PM Modi, reminiscing about the pivotal role the city played in igniting hope and change a decade ago.PM Modi addresses public meetings in Mahabubnagar & Hyderabad, Telangana
May 10th, 03:30 pm
Prime Minister Narendra Modi addressed public meetings in Mahabubnagar & Hyderabad, Telangana, emphasizing the significance of the upcoming elections for the future of the country. Speaking passionately, PM Modi highlighted the contrast between the false promises made by Congress and the concrete guarantees offered by the BJP-led government.ਗੁਜਰਾਤ ਦੇ ਅਹਿਮਦਾਬਾਦ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:00 am
ਗੁਜਰਾਤ ਦੇ ਗਵਰਨਰ ਅਚਾਰੀਆ ਸ਼੍ਰੀ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ ਜੀ, ਕੈਬਨਿਟ ਵਿੱਚ ਮੇਰੇ ਸਾਥੀ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਅਤੇ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀਮਾਨ ਸੀ ਆਰ ਪਾਟਿਲ, ਅਤੇ ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਸਾਰੇ ਗਵਰਨਰ ਸ਼੍ਰੀ, ਆਦਰਯੋਗ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਮੰਤਰੀਗਣ ਅਤੇ ਮੈਂ ਸਕ੍ਰੀਨ ‘ਤੇ ਦੇਖ ਰਿਹਾ ਹਾਂ ਮੇਰੇ ਸਾਹਮਣੇ 700 ਤੋਂ ਜ਼ਿਆਦਾ ਸਥਾਨ ‘ਤੇ ਉੱਥੋਂ ਦੇ ਸਾਂਸਦ ਦੀ ਅਗਵਾਈ ਵਿੱਚ, ਉੱਥੋਂ ਦੇ ਮੰਤਰੀ ਦੀ ਅਗਵਾਈ ਵਿੱਚ ਲੱਖਾਂ ਲੋਕ ਅੱਜ ਇਸ ਕਾਰਜਕ੍ਰਮ ਵਿੱਚ ਜੁੜੇ ਹਨ। ਸ਼ਾਇਦ ਰੇਲਵੇ ਦੇ ਇਤਿਹਾਸ ਵਿੱਚ ਇੱਕ ਸਾਥ (ਇਕੱਠਿਆਂ) ਹਿੰਦੁਸਤਾਨ ਦੇ ਹਰ ਕੋਣੇ ਵਿੱਚ ਇਤਨਾ ਬੜਾ ਕਾਰਜਕ੍ਰਮ ਕਦੇ ਨਹੀਂ ਹੋਇਆ ਹੋਵੇਗਾ। 100 ਸਾਲ ਵਿੱਚ ਪਹਿਲੀ ਵਾਰ ਹੋਇਆ ਇਹ ਕਾਰਜਕ੍ਰਮ ਹੋਵੇਗਾ। ਮੈਂ ਰੇਲਵੇ ਨੂੰ ਭੀ ਇਸ ਭਵਯ (ਸ਼ਾਨਦਾਰ) ਆਯੋਜਨ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਬਹੁਪੱਖੀ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 12th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਡੈਡੀਕੇਟਿਡ ਫ੍ਰੇਟ ਕੌਰੀਡੋਰ ਦੇ ਅਪ੍ਰੇਸ਼ਨ ਕੰਟਰੋਲ ਸੈਂਟਰ ਵਿਖੇ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲਵੇ ਇਨਫ੍ਰਾਸਟ੍ਰਕਚਰ, ਕਨੈਕਟੀਵਿਟੀ ਅਤੇ ਪੈਟਰੋਕੈਮੀਕਲਸ ਸਮੇਤ ਕਈ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ 10 ਨਵੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਭੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ/ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 28th, 10:00 am
ਮੰਚ ‘ਤੇ ਮੌਜੂਦ ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰਐੱਨ ਰਵੀ ਜੀ, ਮੇਰੇ ਸਹਿਯੋਗੀ ਸਰਬਾਨੰਦ ਸੋਨਵਾਲ ਜੀ, ਸ਼੍ਰੀਪਦ ਨਾਇਕ ਜੀ, ਸ਼ਾਂਤਨੁ ਠਾਕੁਰ ਜੀ, ਐੱਲ ਮੁਰੂਗਨ ਜੀ, ਰਾਜ ਸਰਕਾਰ ਦੇ ਮੰਤਰੀ, ਇੱਥੇ ਦੇ ਸਾਂਸਦ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਵਣੱਕਮ !ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 17,300 ਕਰੋੜ ਰਪੁਏ ਤੋਂ ਵੱਧ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
February 28th, 09:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਥੂਥੁਕੁਡੀ (Thoothukudi) ਵਿੱਚ 17,300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਵੀ.ਓ. ਚਿਦੰਬਰਨਾਰ ਪੋਰਟ ‘ਤੇ ਆਊਟਰ ਹਾਰਬਰ ਕੰਟੇਨਰ ਟਰਮੀਨਲ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਹਰਿਤ ਨੌਕਾ ਪਹਿਲ ਦੇ ਤਹਿਤ ਭਾਰਤ ਦਾ ਪਹਿਲਾ ਸਵਦੇਸ਼ੀ ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਇਨਲੈਂਡ ਵਾਟਰਵੇਅਜ਼ ਵੇਸਲ ਵੀ ਲਾਂਚ ਕੀਤਾ। ਉਨ੍ਹਾਂ ਨੇ 10 ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 75 ਪ੍ਰਕਾਸ਼ ਥੰਮ੍ਹਾਂ ਵਿੱਚ ਟੂਰਿਸਟ ਸੁਵਿਧਾਵਾਂ ਸਮਰਪਿਤ ਕੀਤੀਆਂ। ਉਨ੍ਹਾਂ ਨੇ ਵਾਂਚੀ ਮਨਿਯਾੱਚੀ-ਨਾਗਰਕੋਇਲ ਰੇਲਵੇ ਲਾਇਨ ਦੇ ਡਬਲਿੰਗ ਦੇ ਰੇਲ ਪ੍ਰੋਜੈਕਟਸ ਵੀ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਸ ਵਿੱਚ ਮਨਿਯਾੱਚੀ-ਤਿਰੂਨੇਲਵੇਲੀ ਸੈਕਸ਼ਨ ਅਤੇ ਮੇਲਾੱਪਲਾਯਮ-ਅਰਲਵਾਯਮੋਲੀ ਸੈਕਸ਼ਨ ਵੀ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਵਿਖੇ ਲਗਭਗ 4586 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਵਿਕਸਿਤ ਚਾਰ ਰੋਡ ਪ੍ਰੋਜੈਕਟ ਵੀ ਰਾਸ਼ਟਰ ਨੂੰ ਸਮਰਪਿਤ ਕੀਤੇ।ਭਾਰਤ ਦੇ ਪਹਿਲੇ ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ ਕੌਰੀਡੋਰ ਦੇ ਉਦਘਾਟਨ ਅਤੇ ਨਮੋ ਭਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:35 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ, ਊਰਜਾਵਾਨ ਮੁੱਖ ਮੰਤਰੀ ਭਾਈ ਯੋਗੀ ਆਦਿੱਤਯਨਾਥ ਜੀ, ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੈਯਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਹਰਦੀਪ ਸਿੰਘ ਪੁਰੀ ਜੀ, ਵੀ ਕੇ ਸਿੰਘ ਜੀ, ਕੌਸ਼ਲ ਕਿਸ਼ੋਰ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਪਧਾਰੇ ਹੋਏ ਮੇਰੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਗਾਜ਼ੀਆਬਾਦ, ਉੱਤਰ ਪ੍ਰਦੇਸ਼ ਵਿੱਚ ਭਾਰਤ ਦੇ ਪਹਿਲੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ) ਦੀ ਸ਼ੁਰੂਆਤ ਕੀਤੀ
October 20th, 12:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼, ਗਾਜ਼ੀਆਬਾਦ ਵਿੱਚ ਸਾਹਿਬਾਬਾਦ ਰੈਪਿਡਐਕਸ ਸਟੇਸ਼ਨ ਵਿਖੇ ਦਿੱਲੀ-ਗਾਜ਼ੀਆਬਾਦ-ਮੇਰਠ ਆਰਆਰਟੀਐੱਸ ਕੌਰੀਡੋਰ ਦੇ ਤਰਜੀਹੀ ਸੈਕਸ਼ਨ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਾਹਿਬਾਬਾਦ ਨੂੰ ਦੁਹਾਈ ਡਿਪੂ ਨਾਲ ਜੋੜਨ ਵਾਲੀ ਨਮੋ ਭਾਰਤ ਰੈਪਿਡਐਕਸ ਟ੍ਰੇਨ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਭਾਰਤ ਵਿੱਚ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ) ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਬੰਗਲੁਰੂ ਮੈਟਰੋ ਦੇ ਪੂਰਬ-ਪੱਛਮੀ ਕੋਰੀਡੋਰ ਦੇ ਦੋ ਹਿੱਸੇ ਰਾਸ਼ਟਰ ਨੂੰ ਸਮਰਪਿਤ ਕੀਤੇ।ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 11:10 am
Global Maritime India Summit ਦੇ ਤੀਸਰੇ ਸੰਸਕਰਣ ਵਿੱਚ, ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ। ਇਸ ਤੋਂ ਪਹਿਲਾਂ ਜਦੋਂ ਅਸੀਂ 2021 ਵਿੱਚ ਮਿਲੇ ਸੀ, ਤਦ ਪੂਰੀ ਦੁਨੀਆ Corona ਦੀ ਅਨਿਸ਼ਚਿਤਤਾ ਨਾਲ ਘਿਰੀ ਹੋਈ ਸੀ। ਕੋਈ ਨਹੀਂ ਜਾਣਦਾ ਸੀ, ਕਿ Corona ਦੇ ਬਾਅਦ ਦਾ ਵਿਸ਼ਵ ਕਿਹੋ ਜਿਹਾ ਹੋਵੇਗਾ। ਲੇਕਿਨ ਅੱਜ ਦੁਨੀਆ ਵਿੱਚ ਇੱਕ ਨਵਾਂ world order ਆਕਾਰ ਲੈ ਰਿਹਾ ਹੈ ਅਤੇ ਇਸ ਬਦਲਦੇ ਹੋਏ world order ਵਿੱਚ ਪੂਰਾ ਵਿਸ਼ਵ ਭਾਰਤ ਦੇ ਵੱਲ ਨਵੀਆਂ ਆਕਾਂਖਿਆਵਾਂ ਨਾਲ ਦੇਖ ਰਿਹਾ ਹੈ। ਆਰਥਿਕ ਸੰਕਟ ਨਾਲ ਘਿਰੀ ਦੁਨੀਆ ਵਿੱਚ ਭਾਰਤ ਦੀ ਅਰਥਵਿਵਸਥਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ top 3 economic powers ਵਿੱਚੋਂ ਇੱਕ ਹੋਵੇਗਾ। ਅਸੀਂ ਸਾਰੇ ਜਾਣਦੇ ਹਾਂ ਕਿ ਦੁਨੀਆ ਦਾ maximum trade, sea routes ਨਾਲ ਹੀ ਹੁੰਦਾ ਹੈ। Post-Corona world ਵਿੱਚ ਅੱਜ ਦੁਨੀਆ ਨੂੰ ਵੀ reliable ਅਤੇ resilient supply chains ਦੀ ਜ਼ਰੂਰਤ ਹੈ। ਇਸ ਲਈ Global Maritime India Summit ਦਾ ਇਹ edition ਬਹੁਤ ਮਹੱਤਵਪੂਰਨ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ‘ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023’ ਦਾ ਉਦਘਾਟਨ ਕੀਤਾ
October 17th, 10:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਮੁੰਬਈ ਵਿੱਚ ਅੱਜ ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਦੀ ਤੀਸਰੇ ਸੰਸਕਰਣ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਵਿਜ਼ਨ 2047’ ਦਾ ਵੀ ਅਨਾਵਰਣ ਕੀਤਾ ਜੋ ਭਾਰਤੀ ਸਮੁੰਦਰੀ ਖੇਤਰ ਦੇ ਲਈ ਨੀਲੀ ਅਰਥਵਿਵਸਥਾ ਦੀ ਮੂਲ ਯੋਜਨਾ (ਬਲੂਪ੍ਰਿੰਟ) ਹੈ। ਇਸ ਭਵਿੱਖਵਾਦੀ ਯੋਜਨਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ 23,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਭਾਰਤੀ ਸਮੁੰਦਰੀ ਨੀਲੀ ਅਰਥਵਿਵਸਥਾ ਦੇ ਲਈ ‘ਅੰਮ੍ਰਿਤ ਕਾਲ ਵਿਜ਼ਨ 2047’ ਨਾਲ ਜੁੜੇ ਹਨ। ਇਹ ਸਮਿਟ ਦੇਸ਼ ਦੇ ਸਮੁੰਦਰੀ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਇੱਕ ਉਤਕ੍ਰਿਸ਼ਟ ਮੰਚ ਹੈ।ਤੇਲੰਗਾਨਾ ਦੇ ਮਹਿਬੂਬਨਗਰ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 01st, 02:43 pm
ਤੇਲੰਗਾਨਾ ਦੀ ਰਾਜਪਾਲ ਤਮਿਲਿਸਾਈ ਸੌਂਦਰਾਰਾਜਨ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਮੰਤਰੀ, ਜੀ. ਕਿਸ਼ਨ ਰੈੱਡੀ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸੰਜੈ ਕੁਮਾਰ ਬੰਡੀ ਜੀ, ਇੱਥੇ ਉਪਸਥਿਤ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਮਹਿਬੂਬਨਗਰ ਵਿੱਚ 13,500 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 01st, 02:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਮਹਿਬੂਬਨਗਰ ਵਿੱਚ 13,500 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ । ਇਹ ਵਿਕਾਸ ਪ੍ਰੋਜੈਕਟ ਸੜਕ, ਰੇਲ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਤੇ ਉਚੇਰੀ ਸਿੱਖਿਆ ਜਿਹੇ ਮਹੱਤਵਪੂਰਨ ਖੇਤਰਾਂ ਨਾਲ ਸਬੰਧਿਤ ਹਨ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇੱਕ ਟ੍ਰੇਨ ਸੇਵਾ ਨੂੰ ਭੀ ਝੰਡੀ ਦਿਖਾ ਕੇ ਰਵਾਨਾ ਕੀਤਾ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨੌਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਂਦੇ ਸਮੇਂ ਪ੍ਰਧਾਨ ਮੰਤਰੀ ਦੇ ਸਬੋਧਨ ਦਾ ਮੂਲ-ਪਾਠ
September 24th, 03:53 pm
ਇਸ ਪ੍ਰੋਗਰਾਮ ਵਿੱਚ ਮੌਜੂਦ ਵਿਭਿੰਨ ਰਾਜਾਂ ਦੇ ਰਾਜਪਾਲ ਸ਼੍ਰੀ, ਅਲੱਗ-ਅਲੱਗ ਰਾਜਾਂ ਵਿੱਚ ਮੌਜੂਦ ਮੁੱਖ ਮੰਤਰੀ ਸਾਥੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ, ਰਾਜਾਂ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਹੋਰ ਜਨਪ੍ਰਤੀਨਿਧੀ, ਅਤੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਨੌਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ
September 24th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫੰਸਿੰਗ ਦੇ ਜ਼ਰੀਏ ਨੌਂ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਨਵੀਆਂ ਵੰਦੇ ਭਾਰਤ ਟ੍ਰੇਨਾਂ ਦੇਸ਼ ਭਰ ਵਿੱਚ ਕਨੈਕਟੀਵਿਟੀ ਵਿੱਚ ਸੁਧਾਰ ਅਤੇ ਰੇਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹਨ। ਜਿਨ੍ਹਾਂ ਨਵੀਆਂ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ ਗਈ, ਉਹ ਹਨ:ਯਸ਼ੋਭੂਮੀ ਨੂੰ ਰਾਸ਼ਟਰ ਨੂੰ ਸਮਰਪਿਤ ਕਰਨ ਅਤੇ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 06:08 pm
ਅੱਜ ਭਗਵਾਨ ਵਿਸ਼ਵਕਰਮਾ ਦੀ ਜਯੰਤੀ ਹੈ। ਇਹ ਦਿਨ ਸਾਡੇ ਪਾਰੰਪਰਿਕ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਸਮਰਪਿਤ ਹੈ। ਮੈਂ ਸਮੁੱਚੇ ਦੇਸ਼ਵਾਸੀਆਂ ਨੂੰ ਵਿਸ਼ਵਕਰਮਾ ਜਯੰਤੀ ਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਅੱਜ ਦੇ ਦਿਨ ਮੈਨੂੰ ਦੇਸ਼ ਭਰ ਦੇ ਲੱਖਾਂ ਵਿਸ਼ਵਕਰਮਾ ਸਾਥੀਆਂ ਨਾਲ ਜੁੜਣ ਦਾ ਅਵਸਰ ਮਿਲਿਆ ਹੈ। ਹੁਣ ਤੋਂ ਕੁਝ ਦੇਰ ਪਹਿਲਾਂ ਮੇਰੀਆਂ ਅਨੇਕਾਂ ਵਿਸ਼ਵਕਰਮਾ ਭਾਈ-ਭੈਣਾਂ ਨਾਲ ਗੱਲ ਵੀ ਹੋਈ ਹੈ। ਅਤੇ ਮੈਨੂੰ ਇੱਥੇ ਆਉਣ ਵਿੱਚ ਵਿਲੰਬ ਵੀ ਇਸ ਲਈ ਹੋਇਆ ਕਿ ਮੈਂ ਉਨ੍ਹਾਂ ਨਾਲ ਗੱਲਾਂ ਕਰਨ ਵਿੱਚ ਲਗ ਗਿਆ ਅਤੇ ਨਿੱਚੇ ਜੋ ਐਗਜ਼ੀਬਿਸ਼ਨ ਬਣਿਆ ਹੈ ਉਹ ਵੀ ਇੰਨਾ ਸ਼ਾਨਦਾਰ ਹੈ ਕਿ ਨਿਕਲਣ ਦਾ ਮਨ ਨਹੀਂ ਕਰਦਾ ਸੀ ਅਤੇ ਮੇਰੀ ਆਪ ਸਭ ਨੂੰ ਤਾਕੀਦ ਹੈ ਕਿ ਤੁਸੀਂ ਜ਼ਰੂਰ ਇਸ ਨੂੰ ਦੇਖੋ। ਅਤੇ ਮੈਨੂੰ ਦੱਸਿਆ ਗਿਆ ਹੈ ਕਿ ਹੁਣ 2-3 ਦਿਨ ਹੋਰ ਚਲਣ ਵਾਲਾ ਹੈ, ਤਾਂ ਖਾਸ ਤੌਰ ‘ਤੇ ਦਿੱਲੀਵਾਸੀਆਂ ਨੂੰ ਮੈਂ ਜ਼ਰੂਰ ਕਹਾਂਗਾ ਕਿ ਉਹ ਜ਼ਰੂਰ ਦੇਖਣ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਅਤੇ ਐਕਸਪੋ ਸੈਂਟਰ - ‘ਯਸ਼ੋਭੂਮੀ’ ਦਾ ਪਹਿਲਾ ਫੇਜ਼ ਰਾਸ਼ਟਰ ਨੂੰ ਸਮਰਪਿਤ ਕੀਤਾ
September 17th, 12:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਦਵਾਰਕਾ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਅਤੇ ਐਕਸਪੋ ਸੈਂਟਰ - ‘ਯਸ਼ੋਭੂਮੀ’ ਦਾ ਪਹਿਲਾ ਫੇਜ਼ ਰਾਸ਼ਟਰ ਨੂੰ ਸਮਰਪਿਤ ਕੀਤਾ। 'ਯਸ਼ੋਭੂਮੀ' ਵਿੱਚ ਇੱਕ ਵਿਸ਼ਾਲ ਕਨਵੈਨਸ਼ਨ ਸੈਂਟਰ, ਕਈ ਪ੍ਰਦਰਸ਼ਨੀ ਹਾਲ ਅਤੇ ਹੋਰ ਸੁਵਿਧਾਵਾਂ ਹਨ। ਉਨ੍ਹਾਂ ਨੇ ਵਿਸ਼ਵਕਰਮਾ ਜਯੰਤੀ ਦੇ ਅਵਸਰ 'ਤੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਲਈ 'ਪੀਐੱਮ ਵਿਸ਼ਵਕਰਮਾ ਯੋਜਨਾ' ਵੀ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਪੀਐੱਮ ਵਿਸ਼ਵਕਰਮਾ ਲੋਗੋ, ਟੈਗਲਾਈਨ ਅਤੇ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਇੱਕ ਕਸਟਮਾਈਜ਼ਡ ਸਟੈਂਪ ਸ਼ੀਟ, ਇੱਕ ਟੂਲ ਕਿਟ, ਈ-ਬੁੱਕਲੇਟ ਅਤੇ ਵੀਡੀਓ ਵੀ ਜਾਰੀ ਕੀਤੀ। ਪ੍ਰਧਾਨ ਮੰਤਰੀ ਨੇ 18 ਲਾਭਾਰਥੀਆਂ ਨੂੰ ਵਿਸ਼ਵਕਰਮਾ ਸਰਟੀਫਿਕੇਟ ਪ੍ਰਦਾਨ ਕੀਤੇ।ਪ੍ਰਧਾਨ ਮੰਤਰੀ ਨੇ ਸ਼ਯਾਮਾ ਪ੍ਰਸਾਦ ਮੁਖਰਜੀ ਬੰਦਰਗਾਹ ਤੋਂ ‘ਕਾਲਾਦਾਨ ਮਲਟੀ ਮੋਡਲ ਟ੍ਰਾਂਜ਼ਿਟ ਟ੍ਰਾਂਸਪੋਰਟ ਪ੍ਰੋਜੈਕਟ’ ਦੇ ਤਹਿਤ ਵਿਕਸਿਤ ਸਿੱਟਵੇ (Sittwe) ਬੰਦਰਗਾਹ ਮਯਾਂਮਾਰ ਤੱਕ ਜਹਾਜ਼ ਯਾਤਰਾ ਦੇ ਉਦਘਾਟਨ ਦੀ ਸ਼ਲਾਘਾ ਕੀਤੀ
May 05th, 11:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਯਾਮਾ ਪ੍ਰਸਾਦ ਮੁਖਰਜੀ ਬੰਦਰਗਾਹ ਤੋਂ ‘ਕਾਲਾਦਾਨ ਮਲਟੀ ਮੋਡਲ ਟ੍ਰਾਂਜ਼ਿਟ ਟ੍ਰਾਂਸਪੋਰਟ ਪ੍ਰੋਜੈਕਟ’ ਦੇ ਤਹਿਤ ਵਿਕਸਿਤ ਕੀਤੇ ਗਏ ਸਿੱਟਵੇ (Sittwe) ਬੰਦਰਗਾਹ ਮਯਾਂਮਾਰ ਤੱਕ ਜਹਾਜ਼ ਯਾਤਰਾ ਦੇ ਉਦਘਾਟਨ ਦੀ ਸ਼ਲਾਘਾ ਕੀਤੀ ਹੈ।ਤਿਰੂਵਨੰਤਪੁਰਮ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਅਤੇ ਸਮਰਪਣ ਦੇ ਅਵਸਰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 25th, 11:50 am
ਕੇਰਲਾ ਦੇ ਗਵਰਨਰ ਸ਼੍ਰੀਮਾਨ ਆਰਿਫ ਮੁਹੰਮਦ ਖਾਨ, ਮੁੱਖ ਮੰਤਰੀ ਸ਼੍ਰੀਮਾਨ ਪਿਨਾਰਾਈ ਵਿਜਯਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਣੀ ਵੈਸ਼ਣਵ ਜੀ, ਕੇਰਲਾ ਸਰਕਾਰ ਦੇ ਮੰਤਰੀਗਣ, ਸਥਾਨਕ ਸੰਸਦ ਭਾਈ ਸ਼ਸ਼ੀ ਥਰੂਰ ਜੀ, ਇੱਥੇ ਮੌਜੂਦ ਹੋਰ ਮਹਾਨੁਭਾਵ, ਅਤੇ ਕੇਰਲਾ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਕੁਝ ਦਿਨ ਪਹਿਲਾਂ ਹੀ ਮਲਿਆਲੀ ਨਵਾ ਵਰ੍ਹਾਂ ਸ਼ੁਰੂ ਹੋਇਆ ਹੈ। ਤੁਸੀਂ ਬਹੁਤ ਉਤਸ਼ਾਹ ਅਤੇ ਉਮੰਗ ਦੇ ਨਾਲ ਵਿਸ਼ੁ ਉਤਸਵ ਮਨਾਇਆ ਹੈ । ਮੈਂ ਇੱਕ ਵਾਰ ਫਿਰ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਬਹੁਤ ਖੁਸ਼ੀ ਹੈ ਕਿ ਖੁਸ਼ੀ ਦੇ ਇਸ ਮਾਹੌਲ ਵਿੱਚ ਮੈਨੂੰ ਕੇਰਲਾ ਦੇ ਵਿਕਾਸ ਦੇ ਉਤਸਵ ਨਾਲ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਕੇਰਲਾ ਨੂੰ ਆਪਣੀ ਪਹਿਲੀ ਵੰਦੇ ਭਾਰਤ ਟ੍ਰੇਨ ਮਿਲੀ ਹੈ। ਅੱਜ ਕੋਚੀ ਨੂੰ ਵਾਟਰ ਮੈਟਰੋ ਦੀ ਨਵੀਂ ਸੌਗਾਤ ਮਿਲੀ ਹੈ , ਰੇਲਵੇ ਨਾਲ ਜੁੜੇ ਅਨੇਕ ਪ੍ਰੋਜੈਕਟਸ ਮਿਲੇ ਹਨ। ਕਨੈਕਟੀਵਿਟੀ ਦੇ ਨਾਲ - ਨਾਲ ਅੱਜ ਕੇਰਲਾ ਦੇ ਵਿਕਾਸ ਨਾਲ ਜੁੜੇ ਹੋਰ ਵੀ ਪ੍ਰੋਜੈਕਟਸ ਦਾ ਲੋਕਾਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ ਹੈ। ਵਿਕਾਸ ਦੇ ਇਨ੍ਹਾਂ ਸਾਰੇ ਪ੍ਰੋਜੈਕਟਸ ਲਈ ਕੇਰਲਾ ਦੇ ਲੋਕਾਂ ਨੂੰ ਬਹੁਤ - ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਕੇਰਲ ਦੇ ਤਿਰੂਵਨੰਤਪੁਰਮ ਦੇ ਸੈਂਟ੍ਰਲ ਸਟੇਡੀਅਮ ਵਿੱਚ 3200 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
April 25th, 11:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਦੇ ਸੈਂਟ੍ਰਲ ਸਟੇਡੀਅਮ ਵਿੱਚ 3200 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਕੋਚੀ ਵਾਟਰ ਮੈਟਰੋ ਦਾ ਰਾਸ਼ਟਰ ਨੂੰ ਸਮਰਪਣ, ਵਿਭਿੰਨ ਰੇਲ ਪ੍ਰੋਜੈਕਟਾਂ ਅਤੇ ਤਿਰੂਵਨੰਤਪੁਰਮ ਵਿੱਚ ਡਿਜੀਟਲ ਸਾਇੰਸ ਪਾਰਕ ਦਾ ਨੀਂਹ ਪੱਥਰ ਸ਼ਾਮਲ ਹਨ। ਇਸ ਤੋਂ ਪਹਿਲਾਂ ਦਿਨ ਵਿੱਚ, ਪ੍ਰਧਾਨ ਮੰਤਰੀ ਨੇ ਤਿਰੂਵਨੰਤਪੁਰਮ ਅਤੇ ਕਾਸਰਗੋਡ ਦਰਮਿਆਨ ਕੇਰਲ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।ਹੈਦਰਾਬਾਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 08th, 12:30 pm
ਪ੍ਰਿਯ-ਮਈਨਾ, ਸੋਦਰਾ ਸੋਈਦਰੀ-ਮਣੁਲਾਰਾ, ਮੀ ਅੰਦਰਿਕੀ, ਨ ਹਿਰਦੈਪੂਰਵਕ ਨਮਸਕਾਰ-ਮੁਲੁ। (प्रिय-मइना, सोदरा सोइदरी-मणुलारा, मी अंदरिकी, न हृदयपुर्वक नमस्कार-मुलु।) ਮਹਾਨ ਕ੍ਰਾਂਤੀਕਾਰੀਆਂ ਦੀ ਧਰਤੀ ਤੇਲੰਗਾਨਾ ਨੂੰ ਮੇਰਾ ਸ਼ਤ-ਸ਼ਤ ਪ੍ਰਣਾਮ। ਅੱਜ ਮੈਨੂੰ ਤੇਲੰਗਾਨਾ ਦੇ ਵਿਕਾਸ ਨੂੰ ਹੋਰ ਗਤੀ ਦੇਣ ਦਾ ਮੁੜ-ਸੁਭਾਗ ਮਿਲਿਆ ਹੈ। ਥੋੜੀ ਦੇਰ ਪਹਿਲਾਂ ਹੀ ਤੇਲੰਗਾਨਾ-ਆਂਧਰ ਪ੍ਰਦੇਸ਼ ਨੂੰ ਜੋੜਨ ਵਾਲੀ ਇੱਕ ਹੋਰ ਵੰਦੇਭਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾਈ ਗਈ ਹੈ। ਇਹ ਆਧੁਨਿਕ ਟ੍ਰੇਨ ਹੁਣ ਭਾਗਯਲਕਸ਼ਮੀ ਮੰਦਿਰ ਦੇ ਸ਼ਹਿਰ ਨੂੰ ਭਗਵਾਨ ਸ਼੍ਰੀ ਵੈਂਕਟੇਸ਼ਵਰ ਧਾਮ ਤਿਰੂਪਤੀ ਨਾਲ ਜੋੜੇਗੀ। ਯਾਨੀ ਇੱਕ ਪ੍ਰਕਾਰ ਨਾਲ ਇਹ ਵੰਦੇਭਾਰਤ ਐਕਸਪ੍ਰੈੱਸ, ਆਸਥਾ, ਆਧੁਨਿਕਤਾ, ਟੈਕਨੋਲੋਜੀ ਅਤੇ ਟੂਰਿਜ਼ਮ ਨੂੰ ਕਨੈਕਟ ਕਰਨ ਵਾਲੀ ਹੈ। ਇਸ ਦੇ ਨਾਲ ਹੀ ਅੱਜ ਇੱਥੇ 11 ਹਜ਼ਾਰ ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਸ ਦਾ ਉਦਘਾਟਨ ਹੋਇਆ ਅਤੇ ਨੀਂਹ ਪੱਥਰ ਰੱਖਿਆ ਹੈ। ਇਹ ਤੇਲੰਗਾਨਾ ਦੀ ਰੇਲ ਅਤੇ ਰੋਡ ਕਨੈਕਟੀਵਿਟੀ ਨਾਲ ਜੁੜੇ ਪ੍ਰੋਜੈਕਟ ਹਨ, ਹੈਲਥ ਇਨਫ੍ਰਾਸਟ੍ਰਕਚਰ ਨਾਲ ਜੁੜੇ ਪ੍ਰੋਜੈਕਟ ਹਨ। ਮੈਂ ਵਿਕਾਸ ਦੇ ਇਨ੍ਹਾਂ ਸਾਰੇ ਪ੍ਰੋਜੈਕਟਾਂ ਦੇ ਲਈ ਤੁਹਾਨੂੰ, ਤੇਲੰਗਾਨਾ ਦੀ ਜਨਤਾ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ।