'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -