ਪ੍ਰਧਾਨ ਮੰਤਰੀ ਨੇ ਹੌਰਨਬਿਲ ਫੈਸਟੀਵਲ ਦੇ 25 ਵਰ੍ਹੇ ਪੂਰੇ ਹੋਣ ‘ਤੇ ਨਾਗਾਲੈਂਡ ਦੇ ਲੋਕਾਂ ਨੂੰ ਵਧਾਈ ਦਿੱਤੀ

December 05th, 11:10 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹੌਰਨਬਿਲ ਫੈਸਟੀਵਲ ਦੇ 25 ਸਾਲ ਪੂਰੇ ਹੋਣ ‘ਤੇ ਨਾਗਾਲੈਂਡ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਫੈਸਟੀਵਲ ਵਿੱਚ ਵੇਸਟ ਮੈਨਜਮੈਂਟ ਅਤੇ ਸਥਿਰਤਾ ‘ਤੇ ਧਿਆਨ ਕੇਂਦ੍ਰਿਤ ਕੀਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਸ਼੍ਰੀ ਮੋਦੀ ਨੇ ਕੁਝ ਸਾਲ ਪਹਿਲਾਂ ਇਸ ਫੈਸਟੀਵਲ ਵਿੱਚ ਆਪਣੀ ਯਾਤਰਾ ਦੀਆਂ ਸੁਖਦ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਹੋਰ ਲੋਕਾਂ ਨੂੰ ਇਸ ਨੂੰ ਦੇਖਣ ਅਤੇ ਨਾਗਾ ਸੱਭਿਆਚਾਰ ਦੀ ਜੀਵੰਤਤਾ ਦਾ ਅਨੁਭਵ ਕਰਨ ਦੀ ਅਪੀਲ ਕੀਤੀ।

ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ

December 01st, 12:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਨਾਗਾ ਸੱਭਿਆਚਾਰ ਆਪਣੀ ਕਰਤੱਵ ਭਾਵਨਾ ਅਤੇ ਕਰੁਣਾ ਦੇ ਲਈ ਜਾਣਿਆ ਜਾਂਦਾ ਹੈ।