
ਉੱਤਰਾਖੰਡ ਦੇ ਹਰਸਿਲ ਵਿਖੇ ਵਿੰਟਰ ਟੂਰਿਜ਼ਮ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ
March 06th, 02:07 pm
ਇੱਥੋਂ ਦੇ ਊਰਜਾਵਾਨ ਮੁੱਖ ਮੰਤਰੀ, ਮੇਰੇ ਛੋਟੇ ਭਰਾ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਸ਼੍ਰੀ ਅਜੈ ਟਮਟਾ ਜੀ, ਰਾਜ ਦੇ ਮੰਤਰੀ ਸਤਪਾਲ ਮਹਾਰਾਜ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਮਹੇਂਦਰ ਭੱਟ ਜੀ, ਸੰਸਦ ਵਿੱਚ ਮੇਰੇ ਸਾਥੀ ਮਾਲਾ ਰਾਜਯ ਲਕਸ਼ਮੀ ਜੀ, ਵਿਧਾਇਕ ਸੁਰੇਸ਼ ਚੌਹਾਨ ਜੀ, ਸਾਰੇ ਪਤਵੰਤੇ ਲੋਕ, ਭਰਾਵੋ ਅਤੇ ਭੈਣੋ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਤਰਾਖੰਡ ਦੇ ਹਰਸ਼ਿਲ ਵਿੱਚ ਸਰਦੀਆਂ ਦੇ ਟੂਰਿਜ਼ਮ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 06th, 11:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਹਰਸ਼ਿਲ ਵਿੱਚ ਟ੍ਰੈਕ ਅਤੇ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਸਰਦੀ ਰੁੱਤ ਟੂਰਿਜ਼ਮ ਪ੍ਰੋਗਰਾਮ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਮੁਖਵਾ ਵਿੱਚ ਮਾਂ ਗੰਗਾ ਦੇ ਸ਼ੀਤਕਾਲੀਨ ਗੱਦੀ ਸਥਲ ‘ਤੇ ਪੂਜਾ ਅਰਚਨਾ ਅਤੇ ਦਰਸ਼ਨ ਵੀ ਕੀਤੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਮਾਣਾ ਪਿੰਡ ਵਿੱਚ ਹੋਈ ਦੁਖਦਾਈ ਘਟਨਾ ‘ਤੇ ਗਹਿਰਾ ਦੁਖ ਵਿਅਕਤ ਕੀਤਾ ਅਤੇ ਦੁਰਘਟਨਾ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੇਸ਼ ਦੇ ਲੋਕ ਇਕਜੁੱਟਤਾ ਦੇ ਨਾਲ ਖੜ੍ਹੇ ਹਨ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਕਾਫੀ ਤਾਕਤ ਮਿਲੀ ਹੈ।
ਬਿਹਾਰ ਦੇ ਭਾਗਲਪੁਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 02:35 pm
ਅੰਗਰਾਜ ਦਾਨਵੀਰ ਕਰਣ ਦੇ ਧਰਤੀ ਮਹਾਰਿਸ਼ੀ ਮੇਂਹੀਂ ਕੇ ਤਪਸਥਲੀ, ਭਗਵਾਨ ਵਾਸੁਪੂਜਯ ਕੇ ਪੰਚ ਕਲਿਆਣਕ ਭੂਮੀ, ਵਿਸ਼ਵ ਪ੍ਰਸਿੱਧ ਵਿਕ੍ਰਮਸ਼ਿਲਾ ਮਹਾਵਿਹਾਰ ਬਾਬਾ ਬੂੜ੍ਹਾਨਾਥ ਕੇ ਪਵਿੱਤਰ ਭੂਮੀ ਪੇ ਸਬ ਭਾਯ ਬਹਿਨ ਸਿਨੀ ਕੇ ਪ੍ਰਣਾਮ ਕਰੈ ਛਿਯੈ।।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਜਾਰੀ ਕੀਤੀ, ਬਿਹਾਰ ਦੇ ਭਾਗਲਪੁਰ ਤੋਂ ਵਿਕਾਸ ਪ੍ਰੋਜੈਕਟ ਲਾਂਚ ਕੀਤੇ
February 24th, 02:30 pm
ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਭਾਗਲਪੁਰ ਤੋਂ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ‘ਤੇ ਕਈ ਵਿਕਾਸ ਪ੍ਰੋਜੈਕਟਸ ਵੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਅਤੇ ਪ੍ਰੋਗਰਾਮ ਵਿੱਚ ਵਰਚੁਅਲ ਤੌਰ ‘ਤੇ ਸ਼ਾਮਲ ਲੋਕਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਮਹਾਕੁੰਭ ਦੇ ਪਵਿੱਤਰ ਕਾਲ ਵਿੱਚ ਮੰਦਰਾਚਲ ਦੀ ਧਰਤੀ ‘ਤੇ ਪੈਰ ਰੱਖਣਾ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਵਿੱਚ ਅਧਿਆਤਮਿਕਤਾ, ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀ ਸਮਰੱਥਾ ਵੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਹੀਦ ਤਿਲਕਾ ਮਾਂਝੀ ਦੀ ਭੂਮੀ ਹੋਣ ਦੇ ਨਾਲ-ਨਾਲ ਸਿਲਕ ਸਿਟੀ ਵਜੋਂ ਵੀ ਪ੍ਰਸਿੱਧ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਅਜਗੈਬੀਨਾਥ ਦੀ ਪਵਿੱਤਰ ਧਰਤੀ ‘ਤੇ ਆਗਾਮੀ ਮਹਾਸ਼ਿਵਰਾਤ੍ਰੀ ਦੀਆਂ ਵੀ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ‘ਤੇ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਰਾਹੀਂ ਲਗਭਗ 22,000 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਗਏ।ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 02:10 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
December 13th, 02:00 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ (ਏਆਈਆਈਏ-AIIA) ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 01:28 pm
ਸਮਾਗਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ , ਮਨਸੁਖ ਮਾਂਡਵੀਯਾ ਜੀ, ਪ੍ਰਤਾਪ ਰਾਓ ਜਾਧਵ ਜੀ, ਸ਼੍ਰੀਮਤੀ ਅਨੁਪ੍ਰਿਯਾ ਪਟੇਲ ਜੀ, ਸੁਸ਼੍ਰੀ ਸ਼ੋਭਾ ਕਰੰਦਲਾਜੇ ਜੀ, ਸੰਸਦ ਵਿੱਚ ਮੇਰੇ ਸਾਥੀ ਇਸ ਖੇਤਰ ਦੇ ਸਾਂਸਦ ਸ਼੍ਰੀ ਰਾਮਵੀਰ ਸਿੰਘ ਬਿਧੂੜੀ ਜੀ, ਵਿਭਿੰਨ ਰਾਜਾਂ ਤੋਂ ਵਰਚੁਅਲ ਮਾਧਿਅਮ ਨਾਲ ਜੁੜੇ ਮਾਣਯੋਗ ਰਾਜਪਾਲ ਗਣ, ਮਾਣਯੋਗ ਮੁੱਖ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਹੋਰ ਸਾਰੇ ਸਨਮਾਨਿਤ ਜਨਪ੍ਰਤੀਨਿਧੀ, ਦੇਸ਼ ਦੇ ਵਿਭਿੰਨ ਭਾਗਾਂ ਨਾਲ ਸਿਹਤ ਸੰਸਥਾਨਾਂ ਨਾਲ ਜੁੜੇ ਡਾਕਟਰ, ਵੈਦ, ਆਯੁਸ਼ ਅਤੇ ਹੈਲਥ ਪ੍ਰੋਫੈਸ਼ਨਲਸ…ਸਿਹਤ ਵਿਵਸਥਾ ਨਾਲ ਜੁੜੇ ਲੱਖਾਂ ਭਾਈ ਅਤੇ ਭੈਣਾਂ, ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ ਦੇ ਸਾਰੇ ਡਾਕਟਰਸ ਅਤੇ ਕਰਮਚਾਰੀ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਖੇਤਰ ਨਾਲ ਜੁੜੇ 12,850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 29th, 01:00 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਲ ਇੰਡੀਆ ਇੰਸਟੀਟਿਊਟ ਆਫ ਆਯੁਰਵੇਦ (AIIA) ਵਿੱਚ ਲਗਭਗ 12,850 ਕਰੋੜ ਰੁਪਏ ਦੇ ਸਿਹਤ ਖੇਤਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਸਵੱਛਤਾ ਹੀ ਸੇਵਾ 2024 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 02nd, 10:15 am
ਅੱਜ 2 ਅਕਤੂਬਰ ਦੇ ਦਿਨ, ਮੈਂ ਕਰਤੱਵਬੋਧ ਨਾਲ ਵੀ ਭਰਿਆ ਹੋਇਆ ਹੈ। ਅਤੇ ਉਨਾ ਹੀ ਭਾਵੁਕ ਵੀ ਹਾਂ। ਅੱਜ ਸਵੱਛ ਭਾਰਤ ਮਿਸ਼ਨ ਨੂੰ, ਉਸ ਦੀ ਯਾਤਰਾ ਨੂੰ 10 ਸਾਲ ਦੇ ਮੁਕਾਮ ‘ਤੇ ਅਸੀਂ ਪਹੁੰਚਾ ਚੁੱਕੇ ਹਾਂ। ਸਵੱਛ ਭਾਰਤ ਮਿਸ਼ਨ ਦੀ ਇਹ ਯਾਤਰਾ, ਕਰੋੜਾਂ ਭਾਰਤੀਆਂ ਦੀ ਅਟੁੱਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ। ਬੀਤੇ 10 ਸਾਲਾਂ ਵਿੱਚ ਕੋਟਿ-ਕੋਟਿ ਭਾਰਤੀਆਂ ਨੇ ਇਸ ਮਿਸ਼ਨ ਨੂੰ ਅਪਣਾਇਆ ਹੈ, ਆਪਣਾ ਮਿਸ਼ਨ ਬਣਾਇਆ ਹੈ, ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਹੈ। ਮੇਰੇ ਅੱਜ ਦੇ 10 ਸਾਲ ਦੀ ਇਸ ਯਾਤਰਾ ਦੇ ਪੜਾਵ ‘ਤੇ ਮੈਂ ਹਰ ਦੇਸ਼ਵਾਸੀ, ਸਾਡੇ ਸਫਾਈ ਮਿੱਤਰ, ਸਾਡੇ ਧਰਮਗੁਰੂ, ਸਾਡੇ ਖਿਡਾਰੀ, ਸਾਡੇ ਸੈਲਿਬ੍ਰਿਟੀ, NGOs, ਮੀਡੀਆ ਦੇ ਸਾਥੀ... ਸਾਰਿਆਂ ਦੀ ਸਰਾਹਨਾ ਕਰਦਾ ਹਾਂ,, ਭੂਰੀ-ਭੂਰੀ ਪ੍ਰਸ਼ੰਸਾ ਕਰਦਾ ਹਾਂ। ਆਪ ਸਭ ਨੇ ਮਿਲ ਕੇ ਸਵੱਛ ਭਾਰਤ ਨੂੰ ਇਤਨਾ ਵੱਡਾ ਜਨ-ਅੰਦੋਲਨ ਬਣਾ ਦਿੱਤਾ। ਮੈਂ ਰਾਸ਼ਟਰਪਤੀ ਜੀ, ਉਪ ਰਾਸ਼ਟਰਪਤੀ ਜੀ, ਸਾਬਕਾ ਰਾਸ਼ਟਰਪਤੀ ਜੀ, ਸਾਬਕਾ ਉਪ ਰਾਸ਼ਟਰਪਤੀ ਜੀ, ਉਨ੍ਹਾਂ ਨੇ ਵੀ ਸਵੱਛਤਾ ਦੀ ਹੀ ਸੇਵਾ ਇਸ ਪ੍ਰੋਗਰਾਮ ਵਿੱਚ ਸ਼੍ਰਮਦਾਨ ਕੀਤਾ, ਦੇਸ਼ ਨੂੰ ਬਹੁਤ ਵੱਡੀ ਪ੍ਰੇਰਣਾ ਦਿੱਤੀ। ਅੱਜ ਮੈਂ ਰਾਸ਼ਟਰਪਤੀ, ਉਪ ਰਾਸ਼ਟਰਪਤੀ ਮਹੋਦਯ ਦਾ ਵੀ ਹਿਰਦੈ ਤੋਂ ਅਭਿਨੰਦਨ ਕਰਦਾ ਹਾਂ, ਧੰਨਵਾਦ ਕਰਦਾ ਹਾਂ। ਅੱਜ ਦੇਸ਼ ਭਰ ਵਿੱਚ ਸਵੱਛਤਾ ਨਾਲ ਜੁੜੇ ਪ੍ਰੋਗਰਾਮ ਹੋ ਰਹੇ ਹਨ। ਲੋਕ ਆਪਣੇ ਪਿੰਡਾਂ ਨੂੰ, ਸ਼ਹਿਰਾਂ ਨੂੰ, ਮੁਹੱਲਿਆਂ ਨੂੰ ਚੌਲ ਹੋਣ, ਫਲੈਟਸ ਹੋਣ, ਸੋਸਾਇਟੀ ਹੋਵੇ, ਖੁਦ ਆਗ੍ਰਹਿ ਨਾਲ ਸਾਫ ਸਫਾਈ ਕਰ ਰਹੇ ਹਨ। ਕਈ ਰਾਜਾਂ ਦੇ ਮੁੱਖ ਮੰਤਰੀ, ਮੰਤਰੀਗਣ ਅਤੇ ਦੂਸਰੇ ਜਨ ਪ੍ਰਤੀਨਿਧੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣੇ, ਇਸ ਪ੍ਰੋਗਰਾਮ ਦੀ ਅਗਵਾਈ ਕੀਤੀ। ਬੀਤੇ ਪਖਵਾੜੇ ਵਿੱਚ, ਮੈਂ ਇਸੇ ਪਖਵਾੜੇ ਦੀ ਗੱਲ ਕਰਦਾ ਹਾਂ, ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਨੇ ਸਵੱਛਤਾ ਹੀ ਸੇਵਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਹੈ। ਮੈਨੂੰ ਜਾਣਕਾਰੀ ਦਿੱਤੀ ਗਈ ਕਿ ਸੇਵਾ ਪਖਵਾੜਾ ਦੇ 15 ਦਿਨਾਂ ਵਿੱਚ, ਦੇਸ਼ ਭਰ ਵਿੱਚ 27 ਲੱਖ ਤੋਂ ਵੱਧ ਪ੍ਰੋਗਰਾਮ ਹੋਏ, ਜਿਨ੍ਹਾਂ ਵਿੱਚ 28 ਕਰੋੜ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਨਿਰੰਤਰ ਪ੍ਰਯਾਸ ਕਰਕੇ ਹੀ ਅਸੀਂ ਆਪਣੇ ਭਾਰਤ ਨੂੰ ਸਵੱਛ ਬਣਾ ਸਕਦੇ ਹਾਂ। ਮੈਂ ਸਾਰਿਆਂ ਦਾ, ਹਰੇਕ ਭਾਰਤੀ ਦਾ ਹਾਰਦਿਕ ਅਭਿਨੰਦਨ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲਿਆ
October 02nd, 10:10 am
ਸਵੱਛਤਾ ਦੇ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ- ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਸਾਲ ਪੂਰੇ ਹੋਣ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ 9600 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਸਵੱਛਤਾ ਅਤੇ ਸਫ਼ਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਅਤੇ ਨੀਂਹ ਪੱਥਰ ਰੱਖਿਆ, ਜਿਨ੍ਹਾਂ ਵਿੱਚ ਅਮਰੁਤ ਅਤੇ ਅਮਰੁਤ 2.0 ਰਾਸ਼ਟਰੀ ਸਵੱਛ ਗੰਗਾ ਮਿਸ਼ਨ ਅਤੇ ਗੋਬਰਧਨ ਯੋਜਨਾ ਦੇ ਤਹਿਤ ਵਿਭਿੰਨ ਪ੍ਰੋਜੈਕਟਸ ਵੀ ਸ਼ਾਮਲ ਹਨ। ਸਵੱਛਤਾ ਹੀ ਸੇਵਾ 2024 ਦਾ ਵਿਸ਼ਾ ਹੈ-‘ ਸਵਭਾਵ ਸਵੱਛਤਾ, ਸੰਸਕਾਰ ਸਵੱਛਤਾ’ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਜਲ ਸੰਚਯ ਜਨ ਭਾਗੀਦਾਰੀ’ (Jal Sanchay Jan Bhagidari’) ਪਹਿਲ ਦੀ ਸ਼ੁਰੂਆਤ ਕੀਤੀ
September 06th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਸੂਰਤ ਵਿਖੇ ‘ਜਲ ਸੰਚਯ ਜਨ ਭਾਗੀਦਾਰੀ’ ‘Jal Sanchay Jan Bhagidari’ ਪਹਿਲ ਦੀ ਸ਼ੁਰੂਆਤ ਸਮੇਂ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਤਹਿਤ, ਰਾਜ ਭਰ ਵਿੱਚ ਲਗਭਗ 24,800 'ਰੇਨ ਵਾਟਰ ਹਾਰਵੈਸਟਿੰਗ' ਢਾਂਚਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਬਰਸਾਤੀ ਪਾਣੀ ਦੀ ਸੰਭਾਲ਼ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਲੰਬੇ ਸਮੇਂ ਤੱਕ ਪਾਣੀ ਦੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਜਲ ਸੰਚਯ ਜਨ ਭਾਗੀਦਾਰੀ’ (Jal Sanchay Jan Bhagidari’) ਪਹਿਲ ਦੀ ਸ਼ੁਰੂਆਤ ਕੀਤੀ
September 06th, 12:30 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲ ਸ਼ਕਤੀ ਮੰਤਰਾਲੇ ਦੁਆਰਾ ਅੱਜ ਗੁਜਰਾਤ ਦੀ ਧਰਤੀ ਤੋਂ ਇੱਕ ਅਹਿਮ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਮੌਨਸੂਨ ਨਾਲ ਤਬਾਹੀ ਬਾਰੇ ਗੱਲ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਲਗਭਗ ਸਾਰੇ ਖੇਤਰਾਂ ਨੂੰ ਇਸ ਕਾਰਨ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਧਾਨ ਮੰਤਰੀ ਨੇ ਚਿੰਨ੍ਹਿਤ ਕੀਤਾ ਕਿ ਉਨ੍ਹਾਂ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਸਮੇਂ ਦੌਰਾਨ ਲਗਭਗ ਹਰ ਤਹਿਸੀਲ ਵਿੱਚ ਅਜਿਹੀ ਭਾਰੀ ਬਾਰਸ਼ ਨਹੀਂ ਦੇਖੀ ਅਤੇ ਨਾ ਹੀ ਸੁਣੀ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਨੂੰ ਇਸ ਵਾਰ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਵਿਭਾਗ ਸਥਿਤੀ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਹਨ, ਫਿਰ ਭੀ ਗੁਜਰਾਤ ਅਤੇ ਦੇਸ਼ ਦੇ ਲੋਕ ਅਜਿਹੇ ਗੰਭੀਰ ਹਾਲਾਤਾਂ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਇੱਕ ਦੂਸਰੇ ਦੀ ਮਦਦ ਕਰਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ ਦੇ ਕਈ ਹਿੱਸੇ ਅਜੇ ਭੀ ਮੌਨਸੂਨ ਸੀਜ਼ਨ ਦੇ ਪ੍ਰਭਾਵਾਂ ਦੀ ਮਾਰ ਹੇਠ ਹਨ।ਬਿਹਾਰ ਦੇ ਔਰੰਗਾਬਾਦ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 03:00 pm
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਹੋਰ ਭੀ ਸਾਰੇ ਸੀਨੀਅਰ ਨੇਤਾ ਇੱਥੇ ਬੈਠੇ ਹਨ, ਮੈਂ ਸਭ ਦਾ ਨਾਮ ਤਾਂ ਯਾਦ ਨਹੀਂ ਕਰ ਰਿਹਾ ਹਾਂ ਲੇਕਿਨ ਪੁਰਾਣੇ ਸਾਰੇ ਸਾਥੀਆਂ ਦਾ ਅੱਜ ਮਿਲਣ ਅਤੇ ਮੈਂ ਇਤਨੀ ਬੜੀ ਤਾਦਾਦ ਵਿੱਚ ਆਪ ਸਭ ਹੋਰ ਮਹਾਨੁਭਾਵ ਜੋ ਇੱਥੇ ਆਏ ਹੋ, ਜਨਤਾ ਜਨਾਰਦਨ ਦਾ ਮੈਂ ਹਿਰਦੇ ਤੋਂ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਔਰੰਗਾਬਾਦ ਵਿੱਚ 21,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
March 02nd, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਔਰੰਗਾਬਾਦ ਵਿੱਚ 21,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸੜਕ, ਰੇਲਵੇ ਅਤੇ ਨਮਾਮਿ ਗੰਗੇ ਸਹਿਤ ਹੋਰ ਖੇਤਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਫੋਟੋ ਗੈਲਰੀ ਦਾ ਭੀ ਅਵਲੋਕਨ ਕੀਤਾ।ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਯਾਦਗਾਰੀ ਚਿਨ੍ਹਾਂ ਦੀ ਨੀਲਾਮੀ ਵਿੱਚ ਹਿੱਸਾ ਲੈਣ ਦੇ ਲਈ ਪ੍ਰੇਰਿਤ ਕੀਤਾ
October 27th, 01:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਯਾਦਗਾਰੀ ਚਿਨ੍ਹਾਂ ਦੀ ਨੀਲਾਮੀ ਵਿੱਚ ਸ਼ਾਮਲ ਹੋਣ ਅਤੇ ਬੋੱਲੀ ਲਗਾ ਕੇ ਉਨ੍ਹਾਂ ਨੂੰ ਜਿੱਤਣ ਦੇ ਲਈ ਪ੍ਰੇਰਿਤ ਕੀਤਾ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਇਸ ਤੋਂ ਪ੍ਰਾਪਤ ਧਨਰਾਸ਼ੀ ਨਮਾਮਿ ਗੰਗੇ ਨੂੰ ਸਮਰਪਿਤ ਕੀਤੀ ਜਾਵੇਗੀ।ਐੱਨਜੀਐੱਮਏ ਵਿੱਚ ਪ੍ਰਧਾਨ ਮੰਤਰੀ ਨੂੰ ਦਿੱਤੇ ਗਏ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਪ੍ਰਦਰਸ਼ਨੀ
October 02nd, 04:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਗੈਲਰੀ ਆਵ੍ ਮਾਡਰਨ ਆਰਟ (ਐੱਨਜੀਐੱਮਏ), ਨਵੀਂ ਦਿੱਲੀ ਵਿੱਚ ਉਨ੍ਹਾਂ ਨੂੰ ਦਿੱਤੇ ਗਏ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਪ੍ਰਦਰਸ਼ਨੀ ਬਾਰੇ ਪੋਸਟ ਕੀਤਾ।ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਐਵਾਰਡ ਸਮਾਰੋਹ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 12:00 pm
ਪ੍ਰੋਗਰਾਮ ਵਿੱਚ ਉਪਸਥਿਤ ਮਾਣਯੋਗ ਸ਼੍ਰੀ ਸ਼ਰਦ ਪਵਾਰ ਜੀ, ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਦੇਵੇਂਦਰ, ਫਡਣਵੀਸ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਅਜੀਤ ਪਵਾਰ ਜੀ, ਟ੍ਰਸਟ ਦੇ ਪ੍ਰਧਾਨ ਸ਼੍ਰੀਮਾਨ ਦੀਪਕ ਤਿਲਕ ਜੀ, ਸਾਬਕਾ ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਸੁਸ਼ੀਲ ਕੁਮਾਰ ਸ਼ਿੰਦੇ ਜੀ, ਤਿਲਕ ਪਰਿਵਾਰ ਦੇ ਸਾਰੇ ਸਨਮਾਨਿਤ ਮੈਂਬਰਗਣ ਤੇ ਉਪਸਥਿਤ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੂੰ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
August 01st, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਲੋਕਮਾਨਯ ਤਿਲਕ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਤਿਲਕ ਸਮਾਰਕ ਮੰਦਿਰ ਟਰੱਸਟ ਦੁਆਰਾ 1983 ਵਿੱਚ ਇਸ ਪੁਰਸਕਾਰ ਦੀ ਸਥਾਪਨਾ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਨਕਦ ਪੁਰਸਕਾਰ ਦੀ ਰਾਸ਼ੀ ਨਮਾਮੀ ਗੰਗੇ ਪ੍ਰੋਜੈਕਟ ਨੂੰ ਦਾਨ ਵਿੱਚ ਦਿੱਤੀ।ਵਾਤਾਵਰਣ ਅਤੇ ਜਲਵਾਯੂ ਸਥਿਰਤਾ 'ਤੇ ਜੀ20 ਮੰਤਰੀ ਪੱਧਰੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 28th, 09:01 am
ਮੈਂ ਇਤਿਹਾਸ ਅਤੇ ਸੱਭਿਆਚਾਰ ਨਾਲ ਭਰਪੂਰ ਸ਼ਹਿਰ ਚੇਨਈ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਕਰਦਾ ਹਾਂ! ਮੈਂ ਉਮੀਦ ਕਰਦਾ ਹਾਂ ਕਿ ਤੁਹਾਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸਾਈਟ ਮਮੱਲਾਪੁਰਮ ਦਾ ਦੌਰਾ ਕਰਨ ਲਈ ਕੁਝ ਸਮਾਂ ਮਿਲੇਗਾ। ਇਸ ਦੀ ਪ੍ਰੇਰਣਾਦਾਇਕ ਪੱਥਰ ਦੀ ਨੱਕਾਸ਼ੀ ਅਤੇ ਸ਼ਾਨਦਾਰ ਸੁੰਦਰਤਾ ਦੇ ਨਾਲ, ਇਹ ਇੱਕ ਲਾਜ਼ਮੀ ਯਾਤਰਾ ਡੈਸਟੀਨੇਸ਼ਨ ਹੈ।ਪ੍ਰਧਾਨ ਮੰਤਰੀ ਨੇ ਚੇਨਈ ਵਿੱਚ ਜੀ20 ਵਾਤਾਵਰਣ ਅਤੇ ਜਲਵਾਯੂ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
July 28th, 09:00 am
ਪ੍ਰਧਾਨ ਮੰਤਰੀ ਨੇ ਲਗਭਗ ਦੋ ਹਜ਼ਾਰ ਸਾਲ ਪਹਿਲਾਂ ਦੇ ਮਹਾਨ ਕਵੀ ਤਿਰੂਵੱਲੂਵਰ ਦਾ ਹਵਾਲਾ ਦਿੰਦੇ ਹੋਏ ਕਿਹਾ, ‘‘ਜੇਕਰ ਬੱਦਲ ਜਿਸ ਨੇ ਪਾਣੀ ਨੂੰ ਆਪਣੇ ਵੱਲ ਖਿੱਚ ਲਿਆ ਹੈ, ਉਹ ਇਸ ਨੂੰ ਮੀਂਹ ਦੇ ਰੂਪ ਵਿੱਚ ਵਾਪਸ ਨਹੀਂ ਦਿੰਦਾ ਤਾਂ ਸਾਗਰ ਵੀ ਸੁੰਗੜ ਜਾਣਗੇ।’’ ਭਾਰਤ ਵਿੱਚ ਕੁਦਰਤ ਅਤੇ ਸਿੱਖਣ ਦਾ ਨਿਯਮਿਤ ਸਰੋਤ ਬਣਨ ਦੇ ਤਰੀਕਿਆਂ ਬਾਰੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਇੱਕ ਹੋਰ ਸੰਸਕ੍ਰਿਤ ਸਲੋਕ ਦਾ ਹਵਾਲਾ ਦਿੱਤਾ ਅਤੇ ਸਮਝਾਇਆ, “ਨਾ ਤਾਂ ਨਦੀਆਂ ਆਪਣਾ ਪਾਣੀ ਖ਼ੁਦ ਪੀਂਦੀਆਂ ਹਨ ਅਤੇ ਨਾ ਹੀ ਦਰੱਖਤ ਆਪਣੇ ਫਲ ਖਾਂਦੇ ਹਨ। ਬੱਦਲ ਵੀ ਆਪਣੇ ਪਾਣੀ ਤੋਂ ਪੈਦਾ ਹੋਣ ਵਾਲੇ ਅਨਾਜ ਨੂੰ ਨਹੀਂ ਖਾਂਦੇ।’’ ਪ੍ਰਧਾਨ ਮੰਤਰੀ ਨੇ ਕੁਦਰਤ ਲਈ ਉਸੇ ਤਰ੍ਹਾਂ ਦੀ ਵਿਵਸਥਾ ਕਰਨ ’ਤੇ ਜ਼ੋਰ ਦਿੱਤਾ ਜਿਵੇਂ ਕੁਦਰਤ ਸਾਡੇ ਲਈ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਧਰਤੀ ਮਾਂ ਦੀ ਰੱਖਿਆ ਅਤੇ ਦੇਖਭਾਲ਼ ਕਰਨਾ ਸਾਡੀ ਮੁੱਢਲੀ ਜ਼ਿੰਮੇਦਾਰੀ ਹੈ ਅਤੇ ਅੱਜ ਇਸ ਨੇ ‘ਜਲਵਾਯੂ ਐਕਸ਼ਨ’ ਦਾ ਰੂਪ ਧਾਰਨ ਕਰ ਲਿਆ ਹੈ ਕਿਉਂਕਿ ਇਸ ਫਰਜ਼ ਨੂੰ ਬਹੁਤ ਲੰਬੇ ਸਮੇਂ ਤੱਕ ਕਈ ਲੋਕਾਂ ਦੁਆਰਾ ਨਜ਼ਰਅੰਦਾਜ਼ ਕੀਤਾ ਗਿਆ ਸੀ। ਭਾਰਤ ਦੇ ਪਰੰਪਰਾਗਤ ਗਿਆਨ ਦੇ ਆਧਾਰ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲਵਾਯੂ ਕਾਰਵਾਈ ਨੂੰ ‘ਅੰਤਯੋਦਯ’ ਦੀ ਪਾਲਣਾ ਕਰਨੀ ਚਾਹੀਦੀ ਹੈ, ਜਿਸ ਦਾ ਅਰਥ ਹੈ ਸਮਾਜ ਦੇ ਅੰਤਿਮ ਵਿਅਕਤੀ ਦੇ ਉਥਾਨ ਅਤੇ ਵਿਕਾਸ ਨੂੰ ਯਕੀਨੀ ਬਣਾਉਣਾ। ਇਹ ਦੇਖਦੇ ਹੋਏ ਕਿ ਗਲੋਬਲ ਸਾਊਥ ਦੇ ਦੇਸ਼ ਖਾਸ ਤੌਰ 'ਤੇ ਜਲਵਾਯੂ ਪਰਿਵਰਤਨ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਤੋਂ ਪ੍ਰਭਾਵਿਤ ਹਨ, ਪ੍ਰਧਾਨ ਮੰਤਰੀ ਨੇ ‘ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ’ ਅਤੇ ‘ਪੈਰਿਸ ਸਮਝੌਤੇ’ ਤਹਿਤ ਪ੍ਰਤੀਬੱਧਤਾਵਾਂ ’ਤੇ ਕਾਰਵਾਈ ਨੂੰ ਵਧਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਕਿਉਂਕਿ ਇਹ ਆਲਮੀ ਮਦਦ ਕਰਨ ਵਿੱਚ ਮਹੱਤਵਪੂਰਨ ਹੋ ਸਕਦਾ ਹੈ। ਦੱਖਣ ਆਪਣੀਆਂ ਵਿਕਾਸ ਦੀਆਂ ਇੱਛਾਵਾਂ ਨੂੰ ਜਲਵਾਯੂ-ਅਨੁਕੂਲ ਤਰੀਕੇ ਨਾਲ ਪੂਰਾ ਕਰਦਾ ਹੈ।