ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:30 am
ਪ੍ਰੋਗਰਾਮ ਵਿੱਚ ਉਪਸਥਿਤ ਚੀਫ ਜਸਟਿਸ ਔਫ ਇੰਡੀਆ ਡੀ ਵਾਈ ਚੰਦ੍ਰਚੂੜ ਜੀ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਜਸਟਿਸ ਬੀ ਆਰ ਗਵਈ ਜੀ, ਦੇਸ਼ ਦੇ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਜੀ, ਅਟਾਰਨੀ ਜਨਰਲ ਆਰ ਵੇਂਕਟ ਰਮਾਨੀ ਜੀ, ਸੁਪਰੀਮ ਕੋਰਟ ਬਾਰ ਕੌਂਸਲ ਦੇ ਪ੍ਰਧਾਨ ਸ਼੍ਰੀਮਾਨ ਕਪਿਲ ਸਿੱਬਲ ਜੀ, ਬਾਰ ਕੌਂਸਲ ਔਫ ਇੰਡੀਆ ਦੇ ਪ੍ਰਧਾਨ ਭਾਈ ਮਨਨ ਕੁਮਾਰ ਮਿਸ਼ਰਾ ਜੀ, ਸੁਪਰੀਮ ਕੋਰਟ ਦੇ ਸਾਰੇ judges, ਹਾਈਕੋਰਟਸ ਦੇ Chief Justices, district judges, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ
August 31st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਔਫ ਇੰਡੀਆ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ। ਸੁਪਰੀਮ ਕੋਰਟ ਔਫ ਇੰਡੀਆ ਦੁਆਰਾ ਆਯੋਜਿਤ ਦੋ ਦਿਨਾਂ ਸੰਮੇਲਨ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਵੇਂ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਦੇ ਲਈ ਸਮਾਵੇਸ਼ੀ ਕੋਰਟਰੂਮਸ ਨਿਆਂਇਕ ਸੁਰੱਖਿਆ, ਕੇਸ ਮੈਨੇਜਮੈਂਟ ਅਤੇ ਜੂਡੀਸ਼ੀਅਲ ਟ੍ਰੇਨਿੰਗ ‘ਤੇ ਵਿਚਾਰ-ਵਟਾਂਦਰੇ ਅਤੇ ਚਰਚਾ ਕਰਨ ਲਈ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ 31 ਅਗਸਤ ਨੂੰ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ
August 30th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 31 ਅਗਸਤ, 2024 ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਭਾਰਤ ਦੀ ਸੁਪਰੀਮ ਕੋਰਟ ਦੀ ਸਥਾਪਨਾ ਦੇ 75 ਵਰ੍ਹੇ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨਗੇ।