ਕੇਂਦਰੀ ਮੰਤਰੀ ਮੰਡਲ ਨੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (PM Rashtriya Krishi Vikas Yojana) ਅਤੇ ਆਤਮ -ਨਿਰਭਰਤਾ ਲਈ ਖੁਰਾਕ ਸੁਰੱਖਿਆ ਪ੍ਰਾਪਤ ਕਰਨ ਲਈ ਕ੍ਰਿਸ਼ੋਨਤੀ ਯੋਜਨਾ (Krishonnati Yojana -ਕੇਵਾਈ) ਨੂੰ ਪ੍ਰਵਾਨਗੀ ਦਿੱਤੀ

October 03rd, 09:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਅਧੀਨ ਚਲਾਈਆਂ ਜਾਂਦੀਆਂ ਸਾਰੀਆਂ ਕੇਂਦਰੀ ਪ੍ਰਾਯੋਜਿਤ ਸਕੀਮਾਂ (ਸੀਐੱਸਐੱਸ) ਨੂੰ ਦੋ ਸਮੱਗਰ ਯੋਜਨਾਵਾਂ - ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਪੀਐੱਮ-ਆਰਕੇਵੀਵਾਈ), ਜੋ ਕਿ ਇੱਕ ਕੈਫੇਟੇਰੀਆ ਯੋਜਨਾ ਹੈ ਅਤੇ ਕ੍ਰਿਸ਼ੋਨਤੀ ਯੋਜਨਾ (ਕੇਵਾਈ) ਦੇ ਅਧੀਨ ਤਰਕਸ਼ੀਲਤਾ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਡੀਏਅਤੇ ਐੱਫਡਬਲਿਊ) ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਪੀਐੱਮ-ਆਰਕੇਵੀਵਾਈ ਜਿੱਥੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰੇਗੀ, ਕੇਵਾਈ ਖੁਰਾਕ ਸੁਰੱਖਿਆ ਅਤੇ ਖੇਤੀਬਾੜੀ ਵਿੱਚ ਆਤਮ-ਨਿਰਭਰਤਾ ਦੇ ਟੀਚੇ ਨੂੰ ਪੂਰਾ ਕਰੇਗੀ। ਸਾਰੇ ਭਾਗ ਵੱਖ-ਵੱਖ ਹਿੱਸਿਆਂ ਦੇ ਕੁਸ਼ਲ ਅਤੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਟੈਕਨੋਲੋਜੀ ਦਾ ਲਾਭ ਉਠਾਉਣਗੇ।

ਕੈਬਨਿਟ ਨੇ 2024-25 ਤੋਂ 2030-31 ਤੱਕ ਦੇ ਲਈ ਰਾਸ਼ਟਰੀ ਖੁਰਾਕ ਤੇਲ ਮਿਸ਼ਨ – (ਐੱਨਐੱਮਈਓ-ਤਿਲਹਨ) ਨੂੰ ਮੰਜ਼ੂਰੀ ਦਿੱਤੀ

October 03rd, 09:06 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਖੁਰਾਕ ਤੇਲ ਮਿਸ਼ਨ ਤਿਲਹਨ (ਐਨਐਮਈਓ-ਤਿਲਹਨ) ਨੂੰ ਮੰਜ਼ੂਰੀ ਦਿੱਤੀ ਹੈ, ਜੋ ਘਰੇਲੂ ਤਿਲਹਨ ਉਤਪਾਦਨ ਨੂੰ ਪ੍ਰੋਤਸਾਹਿਤ ਕਰਨ ਅਤੇ ਖੁਰਾਕੀ ਤੇਲਾਂ ਵਿੱਚ ਆਤਮਨਿਰਭਰਤਾ (ਆਤਮਨਿਰਭਰ ਭਾਰਤ) ਹਾਸਲ ਕਰਨ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲ ਹੈ। ਮਿਸ਼ਨ ਨੂੰ 10,103 ਕਰੋੜ ਰੁਪਏ ਦੇ ਵਿੱਤੀ ਖਰਚੇ ਦੇ ਨਾਲ 2024-25 ਤੋਂ 2030-31 ਤੱਕ ਦੀ ਸੱਤ ਸਾਲ ਦੀ ਮਿਆਦ ਵਿੱਚ ਲਾਗੂ ਕੀਤਾ ਜਾਏਗਾ।