ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦਿੱਤੀ
February 15th, 03:49 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਣਯੋਗ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ, ਸਹਿਕਾਰਤਾ ਮੰਤਰਾਲੇ ਨੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ ਦੀਆਂ ਵੱਖ-ਵੱਖ ਯੋਜਨਾਵਾਂ ਨੂੰ 'ਸਮੁੱਚੀ-ਸਰਕਾਰ' ਦੀ ਪਹੁੰਚ ਦਾ ਲਾਭ ਉਠਾਉਂਦੇ ਹੋਏ ਦਾਇਰੇ ਤੋਂ ਬਾਹਰ ਹਰੇਕ ਪੰਚਾਇਤ ਵਿੱਚ ਵਿਹਾਰਕ ਪੀਏਸੀਐੱਸ, ਦਾਇਰੇ ਤੋਂ ਬਾਹਰ ਹਰੇਕ ਪੰਚਾਇਤ/ਪਿੰਡ ਵਿੱਚ ਵਿਹਾਰਕ ਡੇਅਰੀ ਸਹਿਕਾਰਤਾਵਾਂ ਅਤੇ ਹਰੇਕ ਤੱਟਵਰਤੀ ਪੰਚਾਇਤ/ਪਿੰਡ ਵਿੱਚ ਵਿਹਾਰਕ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੇ ਨਾਲ-ਨਾਲ ਵੱਡੇ ਜਲ ਸਰੋਤਾਂ ਵਾਲੀ ਪੰਚਾਇਤ/ਪਿੰਡ ਵਿੱਚ ਵਿਵਹਾਰਕ ਪੀਏਸੀਐੱਸ ਸਥਾਪਤ ਕਰਨ ਅਤੇ ਮੌਜੂਦਾ ਮੱਛੀ ਪਾਲਣ ਸਹਿਕਾਰਤਾਵਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਸ਼ੁਰੂਆਤ ਵਿੱਚ ਅਗਲੇ ਪੰਜ ਸਾਲਾਂ ਵਿੱਚ 2 ਲੱਖ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੀ ਸਥਾਪਨਾ ਕੀਤੀ ਜਾਵੇਗੀ। ਪ੍ਰੋਜੈਕਟ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨਾਬਾਰਡ, ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨਡੀਡੀਬੀ) ਅਤੇ ਰਾਸ਼ਟਰੀ ਮੱਛੀ ਪਾਲਣ ਵਿਕਾਸ ਬੋਰਡ (ਐੱਨਐੱਫਡੀਬੀ) ਦੁਆਰਾ ਤਿਆਰ ਕੀਤੀ ਜਾਵੇਗੀ।