ਥਾਈਲੈਂਡ ਵਿੱਚ ਸੰਵਾਦ ਪ੍ਰੋਗਰਾਮ (SAMVAD programme) ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

ਥਾਈਲੈਂਡ ਵਿੱਚ ਸੰਵਾਦ ਪ੍ਰੋਗਰਾਮ (SAMVAD programme) ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

February 14th, 08:30 am

ਥਾਈਲੈਂਡ ਵਿੱਚ ਸੰਵਾਦ ਦੇ ਇਸ ਸੰਸਕਰਣ (this edition of SAMVAD) ਵਿੱਚ ਆਪ ਸਭ ਦੇ ਨਾਲ ਸ਼ਾਮਲ ਹੋਣਾ ਮੇਰੇ ਲਈ ਸਨਮਾਨ ਦੀ ਬਾਤ ਹੈ। ਭਾਰਤ, ਜਪਾਨ ਅਤੇ ਥਾਈਲੈਂਡ ਦੀਆਂ ਕਈ ਪ੍ਰਤਿਸ਼ਠਿਤ ਸੰਸਥਾਵਾਂ ਅਤੇ ਪਤਵੰਤੇ ਵਿਅਕਤੀ ਇਸ ਆਯੋਜਨ ਨੂੰ ਸੰਭਵ ਬਣਾਉਣ ਦੀ ਦਿਸ਼ਾ ਵਿੱਚ ਕਾਰਜ ਕਰ ਰਹੇ ਹਨ। ਮੈਂ ਇਨ੍ਹਾਂ ਪ੍ਰਯਾਸਾਂ ਦੇ ਲਈ ਉਨ੍ਹਾਂ ਦੀ ਸ਼ਲਾਘਾ ਕਰਦਾ ਹਾਂ ਅਤੇ ਸਾਰੇ ਪ੍ਰਤੀਭਾਗੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।

ਥਾਈਲੈਂਡ ਵਿੱਚ ਸੰਵਾਦ ਪ੍ਰੋਗਰਾਮ (SAMVAD programme) ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ

ਥਾਈਲੈਂਡ ਵਿੱਚ ਸੰਵਾਦ ਪ੍ਰੋਗਰਾਮ (SAMVAD programme) ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ

February 14th, 08:10 am

ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਪਣੇ ਮਿੱਤਰ ਸ਼੍ਰੀ ਸ਼ਿੰਜ਼ੋ ਆਬੇ (Mr. Shinzo Abe) ਨੂੰ ਯਾਦ ਕੀਤਾ ਅਤੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਸੰਵਾਦ ਦਾ ਵਿਚਾਰ (idea of SAMVAD) 2015 ਵਿੱਚ ਉਨ੍ਹਾਂ ਦੇ ਨਾਲ ਹੋਈ ਬਾਤਚੀਤ ਤੋਂ ਉੱਭਰਿਆ ਸੀ। ਤਦ ਤੋਂ ਸੰਵਾਦ (SAMVAD) ਨੇ ਵਿਭਿੰਨ ਦੇਸ਼ਾਂ ਦੀ ਯਾਤਰਾ ਕੀਤੀ ਹੈ ਅਤੇ ਬਹਿਸ, ਸੰਵਾਦ ਅਤੇ ਗਹਿਰੀ ਸਮਝ ਨੂੰ ਹੁਲਾਰਾ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਇੰਦੌਰ ਅਤੇ ਉਦੈਪੁਰ ਨੂੰ ਦੁਨੀਆ ਦੇ 31 ਵੈੱਟਲੈਂਡ ਮਾਨਤਾ ਪ੍ਰਾਪਤ ਸ਼ਹਿਰਾਂ (Wetland Accredited Cities) ਦੀ ਸੂਚੀ ਵਿੱਚ ਸ਼ਾਮਲ ਹੋਣ ‘ਤੇ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਇੰਦੌਰ ਅਤੇ ਉਦੈਪੁਰ ਨੂੰ ਦੁਨੀਆ ਦੇ 31 ਵੈੱਟਲੈਂਡ ਮਾਨਤਾ ਪ੍ਰਾਪਤ ਸ਼ਹਿਰਾਂ (Wetland Accredited Cities) ਦੀ ਸੂਚੀ ਵਿੱਚ ਸ਼ਾਮਲ ਹੋਣ ‘ਤੇ ਵਧਾਈਆਂ ਦਿੱਤੀਆਂ

January 25th, 05:52 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਦੌਰ ਅਤੇ ਉਦੈਪੁਰ ਨੂੰ ਦੁਨੀਆ ਦੇ 31 ਵੈੱਟਲੈਂਡ ਮਾਨਤਾ ਪ੍ਰਾਪਤ ਸ਼ਹਿਰਾਂ (Wetland Accredited Cities) ਦੀ ਸੂਚੀ ਵਿੱਚ ਸ਼ਾਮਲ ਹੋਣ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਹ ਮਾਨਤਾ ਟਿਕਾਊ ਵਿਕਾਸ ਅਤੇ ਪ੍ਰਕ੍ਰਿਤੀ ਤੇ ਸ਼ਹਿਰੀ ਵਿਕਾਸ ਦੇ ਦਰਮਿਆਨ ਤਾਲਮੇਲ ਦੇ ਪੋਸ਼ਣ ਦੇ ਪ੍ਰਤੀ ਭਾਰਤ ਦੀ ਮਜ਼ਬੂਤ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ।

ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ

January 21st, 08:44 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ।

ਭਾਰਤੀ ਮਿਟਿਰਯੋਲੌਜਿਕਲ ਵਿਭਾਗ ਨੇ 150ਵੇਂ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

January 14th, 10:45 am

ਅੱਜ ਅਸੀਂ ਭਾਰਤੀ ਮੌਸਮ ਵਿਭਾਗ, IMD ਦੇ 150 ਸਾਲ ਸੈਲੀਬ੍ਰੇਟ ਕਰ ਰਹੇ ਹਾਂ। IMD ਦੇ ਇਹ 150 ਸਾਲ, ਇਹ ਕੇਵਲ ਭਾਰਤੀ ਮੌਸਮ ਵਿਭਾਗ ਦੀ ਯਾਤਰਾ ਹੈ, ਅਜਿਹਾ ਨਹੀਂ ਹੈ। ਇਹ ਸਾਡੇ ਭਾਰਤ ਵਿੱਚ ਆਧੁਨਿਕ ਸਾਇੰਸ ਅਤੇ ਟੈਕਨੋਲੋਜੀ ਦੀ ਵੀ ਇੱਕ ਗੌਰਵਸ਼ਾਲੀ ਯਾਤਰਾ ਹੈ। IMD ਨੇ ਇਸ ਡੇਢ ਸੌ ਸਾਲਾਂ ਵਿੱਚ ਨਾ ਕੇਵਲ ਕਰੋੜਾਂ ਭਾਰਤੀਆਂ ਦੀ ਸੇਵਾ ਕੀਤੀ ਹੈ, ਬਲਕਿ ਭਾਰਤ ਦੀ ਵਿਗਿਆਨਕ ਯਾਤਰਾ ਦਾ ਵੀ ਪ੍ਰਤੀਕ ਬਣਿਆ ਹੈ। ਇਨ੍ਹਾਂ ਉਪਲੱਬਧੀਆਂ ’ਤੇ ਅੱਜ ਡਾਕ ਟਿਕਟ ਅਤੇ ਵਿਸ਼ੇਸ਼ coin ਵੀ ਰਿਲੀਜ਼ ਕੀਤਾ ਗਿਆ ਹੈ। 2047 ਵਿੱਚ, ਜਦੋਂ ਦੇਸ਼ ਆਜ਼ਾਦੀ ਦੇ 100 ਸਾਲ ਮਨਾਏਗਾ, ਤਦ ਭਾਰਤੀ ਮੌਸਮ ਵਿਭਾਗ ਦਾ ਸਵਰੂਪ ਕੀ ਹੋਵੇਗਾ, ਇਸ ਦੇ ਲਈ ਵਿਜ਼ਨ document ਵੀ ਜਾਰੀ ਹੋਇਆ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ

January 14th, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤੀ ਮੌਸਮ ਵਿਭਾਗ (IMD) ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਆਈਐੱਮਡੀ ਦੇ 150 ਸਾਲ ਨਾ ਸਿਰਫ਼ ਵਿਭਾਗ ਦੀ ਯਾਤਰਾ ਨੂੰ ਦਰਸਾਉਂਦੇ ਹਨ, ਸਗੋਂ ਭਾਰਤ ਵਿੱਚ ਆਧੁਨਿਕ ਵਿਗਿਆਨ ਅਤੇ ਟੈਕਨੋਲੋਜੀ ਦੀ ਇੱਕ ਮਾਣਮੱਤੇ ਯਾਤਰਾ ਨੂੰ ਵੀ ਦਰਸਾਉਂਦੇ ਹਨ। ਉਨ੍ਹਾਂ ਨੇ ਆਈਐੱਮਡੀ ਦੀ ਸ਼ਲਾਘਾ ਕੀਤੀ ਜਿਸ ਨੇ ਇਨ੍ਹਾਂ ਡੇਢ ਸਦੀਆਂ ਦੌਰਾਨ ਲੱਖਾਂ ਭਾਰਤੀਆਂ ਦੀ ਸੇਵਾ ਕੀਤੀ ਹੈ ਅਤੇ ਇਹ ਭਾਰਤ ਦੀ ਵਿਗਿਆਨਕ ਤਰੱਕੀ ਦਾ ਪ੍ਰਤੀਕ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਆਈਐੱਮਡੀ ਦੀਆਂ ਪ੍ਰਾਪਤੀਆਂ ਬਾਰੇ ਇੱਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ 2047 ਵਿੱਚ ਆਈਐੱਮਡੀ ਦੇ ਭਵਿੱਖ ਨੂੰ ਰੇਖਾਂਕਿਤ ਕਰਨ ਵਾਲਾ ਇੱਕ ਵਿਜ਼ਨ ਡਾਕਿਊਮੈਂਟ ਜਾਰੀ ਹੋਣਾ, ਜਦੋਂ ਭਾਰਤ ਆਜ਼ਾਦੀ ਦੇ 100 ਸਾਲ ਮਨਾਏਗਾ। ਉਨ੍ਹਾਂ ਨੇ ਆਈਐੱਮਡੀ ਦੇ 150 ਵਰ੍ਹੇ ਪੂਰੇ ਹੋਣ ਦੇ ਇਸ ਮਹੱਤਵਪੂਰਨ ਮੌਕੇ 'ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਅੰਤਰਰਾਸ਼ਟਰੀ ਪੁਸ਼ਪ ਪ੍ਰਦਰਸ਼ਨੀ ਦੀਆਂ ਝਲਕੀਆਂ ਸਾਂਝਾ ਕੀਤੀਆਂ

January 04th, 04:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਅੰਤਰਰਾਸ਼ਟਰੀ ਪੁਸ਼ਪ ਪ੍ਰਦਰਸ਼ਨੀ ਦੀਆਂ ਝਲਕੀਆਂ ਸਾਂਝਾ ਕੀਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਨਾਲ ਮੇਰਾ ਇੱਕ ਗਹਿਰਾ ਲਗਾਵ ਹੈ, ਕਿਉਂਕਿ ਮੈਂ ਮੁੱਖ ਮੰਤਰੀ ਦੇ ਰੂਪ ਵਿੱਚ ਆਪਣੇ ਕਾਰਜਕਾਲ ਦੌਰਾਨ ਇਸ ਨੂੰ ਵਧਦੇ ਦੇਖਿਆ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਸ਼ੋਅ ਕੁਦਰਤ ਦੀ ਸੁੰਦਰਤਾ ਦਾ ਜਸ਼ਨ ਮਨਾਉਂਦੇ ਹਨ ਅਤੇ ਵਾਤਾਵਰਣ ਸੰਭਾਲ ਬਾਰੇ ਜਾਗਰੂਕਤਾ ਨੂੰ ਪ੍ਰੇਰਿਤ ਕਰਦੇ ਹਨ।

ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 09th, 11:00 am

ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ

December 09th, 10:34 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।

ਸਮੂਹਿਕ ਪ੍ਰਯਾਸਾਂ ਦੇ ਕਾਰਨ ਸਮੇਂ ਦੇ ਨਾਲ ਭਾਰਤ ਵਿੱਚ ਟਾਈਗਰਾਂ ਦੀ ਆਬਾਦੀ ਵਧ ਰਹੀ ਹੈ: ਪ੍ਰਧਾਨ ਮੰਤਰੀ

December 03rd, 07:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਾਈਗਰਾਂ ਦੀ ਸੰਭਾਲ਼ ਦੀ ਦਿਸ਼ਾ ਵਿੱਚ ਸਮੂਹਿਕ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ ਅੱਜ ਕਿਹਾ ਕਿ ਸਮੇਂ ਦੇ ਨਾਲ ਭਾਰਤ ਵਿੱਚ ਟਾਈਗਰਾਂ ਦੀ ਸੰਖਿਆ ਵਧ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ 57ਵੇਂ ਟਾਈਗਰ ਰਿਜ਼ਰਵ ਨੂੰ ਸ਼ਾਮਲ ਕਰਨਾ ਕੁਦਰਤ ਦੀ ਸੰਭਾਲ਼ ਦੇ ਪ੍ਰਤੀ ਸਾਡੇ ਸਦੀਆਂ ਪੁਰਾਣੇ ਲੋਕਾਚਾਰ ਦੇ ਅਨੁਰੂਪ ਹੈ।

ਸ਼੍ਰੀ ਖੋਡਲਧਾਮ ਟ੍ਰਸਟ-ਕੈਂਸਰ ਹਸਪਤਾਲ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ

January 21st, 12:00 pm

ਅੱਜ ਦੇ ਇਸ ਵਿਸ਼ੇਸ਼ ਅਵਸਰ ‘ਤੇ ਖੋਡਲਧਾਮ ਦੀ ਪਾਵਨ ਭੂਮੀ ਅਤੇ ਮਾਂ ਖੋਡਲ ਦੇ ਭਗਤਾਂ ਨਾਲ ਜੁੜਨਾ, ਮੇਰੇ ਲਈ ਬੜੇ ਸੁਭਾਗ ਦੀ ਬਾਤ ਹੈ। ਜਨ ਕਲਿਆਣ ਅਤੇ ਸੇਵਾ ਦੇ ਖੇਤਰ ਵਿੱਚ ਸ਼੍ਰੀ ਖੋਡਲਧਾਮ ਟ੍ਰਸਟ ਨੇ ਅੱਜ ਇੱਕ ਹੋਰ ਅਹਿਮ ਕਦਮ ਵਧਾਇਆ ਹੈ। ਅੱਜ ਤੋਂ ਅਮਰੇਲੀ ਵਿੱਚ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦਾ ਕੰਮ ਸ਼ੁਰੂ ਹੋ ਰਿਹਾ ਹੈ। ਅਗਲੇ ਕੁਝ ਸਪਤਾਹ ਵਿੱਚ ਸ਼੍ਰੀ ਖੋਡਲਧਾਮ ਟ੍ਰਸਟ-ਕਾਗਵਡ ਦੀ ਸਥਾਪਨਾ ਦੇ 14 ਵਰ੍ਹੇ ਭੀ ਪੂਰੇ ਹੋ ਰਹੇ ਹਨ। ਆਪ ਸਭ ਨੂੰ ਇਨ੍ਹਾਂ ਆਯੋਜਨਾਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।

ਪ੍ਰਧਾਨ ਮੰਤਰੀ ਨੇ ਸ਼੍ਰੀ ਖੋਡਲਧਾਮ (ShriKhodaldham) ਟ੍ਰਸਟ-ਕੈਂਸਰ ਹਸਪਤਾਲ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ

January 21st, 11:45 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਖੋਡਲਧਾਮ ਟ੍ਰਸਟ-ਕੈਂਸਰ ਹਸਤਪਾਲ (ShriKhodaldham Trust-Cancer Hospital) ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ।

ਦੇਹਰਾਦੂਨ ਵਿੱਚ ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 08th, 12:00 pm

ਉੱਤਰਾਖੰਡ ਦੇ ਗਵਰਨਰ ਸ਼੍ਰੀਮਾਨ ਗੁਰਮੀਤ ਸਿੰਘ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ ਮੁੱਖ ਮੰਤਰੀ ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਸਰਕਾਰ ਦੇ ਮੰਤਰੀਗਣ, ਵਿਭਿੰਨ ਦੇਸ਼ਾਂ ਦੇ ਪ੍ਰਤੀਨਿਧੀਗਣ, ਉਦਯੋਗ ਜਗਤ ਦੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਨੇ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਕੀਤਾ

December 08th, 11:26 am

ਇਸ ਅਵਸਰ ‘ਤੇ ਉਦਯੋਗ ਜਗਤ ਦੀਆਂ ਹਸਤੀਆਂ ਨੇ ਭੀ ਆਪਣੇ ਵਿਚਾਰ ਵਿਅਕਤ ਕੀਤੇ। ਅਦਾਨੀ ਗੁਰੱਪ ਦੇ ਡਾਇਰੈਕਟਰ ਅਤੇ ਮੈਨੇਜਿੰਗ ਡਾਇਰੈਕਟਰ (ਖੇਤੀ, ਤੇਲ ਅਤੇ ਗੈਸ) ਸ਼੍ਰੀ ਪ੍ਰਣਵ ਅਦਾਨੀ ਨੇ ਕਿਹਾ ਕਿ ਉੱਤਰਾਖੰਡ ਹਾਲ ਦੇ ਦਿਨਾਂ ਵਿੱਚ ਪ੍ਰਾਈਵੇਟ ਸੈਕਟਰ ਦੇ ਨਿਵੇਸ਼ ਦੇ ਲਈ ਸਭ ਤੋਂ ਆਕਰਸ਼ਕ ਸਥਲ ਬਣ ਗਿਆ ਹੈ, ਕਿਉਂਕਿ ਰਾਜ ਵਿੱਚ ਇੱਕ ਅਜਿੱਤ ਸੁਮੇਲ ਦੇ ਨਾਲ ਰਾਜ ਦੇ ਵਿਕਾਸ ਦੇ ਦ੍ਰਿਸ਼ਟੀਕੋਣ ਦੇ ਕਾਰਨ- ਸਿੰਗਲ-ਪੁਆਇੰਟ ਕਲੀਅਰੈਂਸਿਜ਼ (single-point clearances), ਭੂਮੀ ਦੀਆਂ ਸਸਤੀਆਂ ਕੀਮਤਾਂ, ਕਿਫਾਇਤੀ ਬਿਜਲੀ ਅਤੇ ਕੁਸ਼ਲ ਵੰਡ, ਅਤਿਅਧਿਕ ਕੁਸ਼ਲ ਜਨਸ਼ਕਤੀ ਅਤੇ ਰਾਸ਼ਟਰੀ ਰਾਜਧਾਨੀ ਦੇ ਨਾਲ ਨਿਕਟਤਾ ਅਤੇ ਇੱਕ ਸਥਿਰ ਕਾਨੂੰਨ-ਵਿਵਸਥਾ ਦਾ ਮਾਹੌਲ ਮੌਜੂਦ ਹੈ। ਸ਼੍ਰੀ ਅਦਾਨੀ ਨੇ ਰਾਜ ਵਿੱਚ ਆਪਣਾ ਵਿਸਤਾਰ ਕਰਨ, ਅਧਿਕ ਨਿਵੇਸ਼ ਅਤੇ ਨੌਕਰੀਆਂ ਦੀ ਸਿਰਜਣਾ ਕਰਨ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਵਿਸਤਾਰ ਨਾਲ ਦੱਸਿਆ। ਉਨ੍ਹਾਂ ਨੇ ਉੱਤਰਾਖੰਡ ਰਾਜ ਨੂੰ ਲਗਾਤਾਰ ਸਮਰਥਨ ਦੇਣ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਉਨ੍ਹਾਂ ਵਿੱਚ ਅਭੂਤਪੂਰਵ ਵਿਸ਼ਵਾਸ ਅਤੇ ਭਰੋਸਾ ਜਤਾਇਆ ਹੈ।

ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਬਹੁਤ ਉਤਸ਼ਾਹਵਰਧਕ ਹੈ: 'ਮਨ ਕੀ ਬਾਤ' ਵਿੱਚ ਪ੍ਰਧਾਨ ਮੰਤਰੀ ਮੋਦੀ

July 30th, 11:30 am

ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ। ਜੁਲਾਈ ਦਾ ਮਹੀਨਾ ਭਾਵ ਮੌਨਸੂਨ ਦਾ ਮਹੀਨਾ, ਬਾਰਿਸ਼ ਦਾ ਮਹੀਨਾ। ਬੀਤੇ ਕੁਝ ਦਿਨ ਕੁਦਰਤੀ ਆਫ਼ਤਾਂ ਦੇ ਕਾਰਨ ਚਿੰਤਾ ਅਤੇ ਪਰੇਸ਼ਾਨੀ ਨਾਲ ਭਰੇ ਰਹੇ ਹਾਂ। ਯਮੁਨਾ ਸਮੇਤ ਕਈ ਨਦੀਆਂ ’ਚ ਹੜ੍ਹ ਦੇ ਕਾਰਨ ਇਲਾਕੇ ਦੇ ਲੋਕਾਂ ਨੂੰ ਤਕਲੀਫ ਝੱਲਣੀ ਪਈ ਹੈ। ਪਹਾੜੀ ਇਲਾਕਿਆਂ ’ਚ ਪਹਾੜ ਖਿਸਕਣ ਦੀਆਂ ਘਟਨਾਵਾਂ ਵੀ ਹੋਈਆਂ ਹਨ। ਇਸੇ ਦੌਰਾਨ ਦੇਸ਼ ਦੇ ਪੱਛਮੀ ਹਿੱਸੇ ਵਿੱਚ ਕੁਝ ਸਮਾਂ ਪਹਿਲਾਂ ਗੁਜਰਾਤ ਦੇ ਇਲਾਕਿਆਂ ’ਚ ਬਿਪਰਜੌਯ ਸਾਈਕਲੋਨ ਵੀ ਆਇਆ ਪਰ ਸਾਥੀਓ, ਇਨ੍ਹਾਂ ਆਫ਼ਤਾਂ ਦੇ ਵਿਚਕਾਰ ਅਸੀਂ ਸਾਰੇ ਦੇਸ਼ਵਾਸੀਆਂ ਨੇ ਫਿਰ ਤੋਂ ਵਿਖਾਇਆ ਹੈ ਕਿ ਸਮੂਹਿਕ ਕੋਸ਼ਿਸ਼ਾਂ ਦੀ ਤਾਕਤ ਕੀ ਹੁੰਦੀ ਹੈ। ਸਥਾਨਕ ਲੋਕਾਂ ਨੇ, ਸਾਡੇ ਐੱਨਡੀਆਰਐੱਫ ਦੇ ਜਵਾਨਾਂ ਨੇ, ਸਥਾਨਕ ਪ੍ਰਸ਼ਾਸਨ ਦੇ ਲੋਕਾਂ ਨੇ ਦਿਨ-ਰਾਤ ਇੱਕ ਕਰਕੇ ਅਜਿਹੀਆਂ ਆਫ਼ਤਾਂ ਦਾ ਮੁਕਾਬਲਾ ਕੀਤਾ ਹੈ। ਕਿਸੇ ਵੀ ਆਫ਼ਤ ਨਾਲ ਨਿੱਬੜਣ ਲਈ ਸਾਡੀ ਸਮਰੱਥਾ ਅਤੇ ਸੰਸਾਧਨਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਪਰ ਇਸ ਦੇ ਨਾਲ ਹੀ ਸਾਡੀ ਸੰਵੇਦਨਸ਼ੀਲਤਾ ਅਤੇ ਇੱਕ-ਦੂਜੇ ਦਾ ਹੱਥ ਫੜਨ ਦੀ ਭਾਵਨਾ ਓਨੀ ਹੀ ਅਹਿਮ ਹੁੰਦੀ ਹੈ। ਸਭ ਦਾ ਭਲਾ ਕਰਨ ਦੀ ਇਹੀ ਭਾਵਨਾ ਭਾਰਤ ਦੀ ਪਛਾਣ ਵੀ ਹੈ ਅਤੇ ਭਾਰਤ ਦੀ ਤਾਕਤ ਵੀ ਹੈ।

ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)

June 18th, 11:30 am

ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।

ਮਨ ਕੀ ਬਾਤ ਦੀ 100ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.04.2023)

April 30th, 11:31 am

ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ਅੱਜ ‘ਮਨ ਕੀ ਬਾਤ’ ਦਾ 100ਵਾਂ ਐਪੀਸੋਡ ਹੈ। ਮੈਨੂੰ ਤੁਹਾਡੇ ਸਾਰਿਆਂ ਦੀਆਂ ਹਜ਼ਾਰਾਂ ਚਿੱਠੀਆਂ ਮਿਲੀਆਂ ਹਨ, ਲੱਖਾਂ ਸੁਨੇਹੇ ਮਿਲੇ ਹਨ ਅਤੇ ਮੈਂ ਕੋਸ਼ਿਸ਼ ਕੀਤੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਚਿੱਠੀਆਂ ਨੂੰ ਪੜ੍ਹ ਸਕਾਂ, ਵੇਖ ਸਕਾਂ, ਸੁਨੇਹਿਆ ਨੂੰ ਜ਼ਰਾ ਸਮਝਣ ਦੀ ਕੋਸ਼ਿਸ਼ ਕਰਾਂ। ਤੁਹਾਡੇ ਖਤ ਪੜ੍ਹਦਿਆ ਹੋਏ ਕਈ ਵਾਰ ਮੈਂ ਭਾਵੁਕ ਹੋਇਆ, ਭਾਵਨਾਵਾਂ ਨਾਲ ਭਰ ਗਿਆ। ਭਾਵਾਂ ਵਿੱਚ ਵਹਿ ਗਿਆ ਅਤੇ ਖੁਦ ਨੂੰ ਫਿਰ ਸੰਭਾਲ਼ ਵੀ ਲਿਆ। ਤੁਸੀਂ ਮੈਨੂੰ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ’ਤੇ ਵਧਾਈ ਦਿੱਤੀ ਹੈ, ਲੇਕਿਨ ਮੈਂ ਸੱਚੇ ਦਿਲ ਨਾਲ ਕਹਿੰਦਾ ਹਾਂ, ਦਰਅਸਲ ਵਧਾਈ ਦੇ ਪਾਤਰ ਤਾਂ ਤੁਸੀਂ ਸਾਰੇ ‘ਮਨ ਕੀ ਬਾਤ’ ਦੇ ਸਰੋਤੇ ਹੋ, ਸਾਡੇ ਦੇਸ਼ਵਾਸੀ ਹਨ। ‘ਮਨ ਕੀ ਬਾਤ’ ਕੋਟਿ-ਕੋਟਿ ਭਾਰਤੀਆਂ ਦੇ ‘ਮਨ ਕੀ ਬਾਤ’ ਹੈ। ਉਨ੍ਹਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੈ।

ਪ੍ਰਧਾਨ ਮੰਤਰੀ ਨੇ ਪ੍ਰਿਥਵੀ ਦਿਵਸ ਦੇ ਅਵਸਰ ‘ਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਦੇ ਲਈ ਕੰਮ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ

April 22nd, 09:53 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਿਥਵੀ ਦਿਵਸ ਦੇ ਅਵਸਰ ‘ਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਦੇ ਲਈ ਕੰਮ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।

ਗੁਵਾਹਾਟੀ ਵਿੱਚ ਬਿਹੂ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 14th, 06:00 pm

ਮੋਯ ਓਹਮਬਾਖਿਕ, ਰੋਂਗਾਲੀ ਬੀਹੂਰ, ਹੋਭੇੱਛਾ ਜੋਨਾਈਸੂ, ਏਈ ਹੋਭਾ ਮੋਹੋਰਟਤ, ਆਪੋਨਾ-ਲੁਕੋਲੋਈ; ਔਂਟੋਰਿਕ ਓਭਿਨੰਦਨ, ਗਿਆਪਨ ਕੋਰੀਸੂ।

ਪ੍ਰਧਾਨ ਮੰਤਰੀ ਨੇ ਅਸਾਮ ਦੇ ਗੁਹਾਟੀ ਵਿੱਚ ਸਰੁਸਜਈ ਸਟੇਡੀਅਮ ਵਿੱਚ 10,900 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ, ਉਦਘਾਟਨ ਅਤੇ ਲੋਕਾਰਪਣ ਕੀਤਾ

April 14th, 05:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਦੇ ਸਰੁਸਜਈ ਸਟੇਡੀਅਮ ਵਿੱਚ 10,900 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ। ਪ੍ਰੋਜੈਕਟਾਂ ਵਿੱਚ ਬ੍ਰਹਮਪੁੱਤਰ ਨਦੀ ’ਤੇ ਪਲਾਸ਼ਬਾੜੀ ਅਤੇ ਸੁਆਲਕੁਚੀ ਨੂੰ ਜੋੜਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਣਾ, ਸ਼ਿਵਸਾਗਰ ਵਿੱਚ ਰੰਗ ਘਰ ਦੇ ਸੁੰਦਰੀਕਰਣ ਦੇ ਲਈ ਇੱਕ ਪ੍ਰੋਜੈਕਟ, ਨਾਮਰੂਪ ਵਿੱਚ 500 ਟੀਪੀਡੀ ਮੇਂਥੌਲ ਪਲਾਂਟ ਦਾ ਉਦਘਾਟਨ ਅਤੇ ਪੰਜ ਰੇਲਵੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਦਸ ਹਜ਼ਾਰ ਤੋਂ ਵੱਧ ਬੀਹੂ ਕਲਾਕਾਰਾਂ ਦੁਆਰਾ ਪੇਸ਼ ਕੀਤੇ ਰੰਗਾਰੰਗ ਬੀਹੂ ਪ੍ਰੋਗਰਾਮ ਨੂੰ ਵੀ ਦੇਖਿਆ।