ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

November 24th, 11:30 am

ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।

ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 27th, 05:00 pm

ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।

ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ

January 27th, 04:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।