ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 16th, 10:15 am

100 ਸਾਲ ਪਹਿਲੇ ਹਿੰਦੁਸਤਾਨ ਟਾਇਮਸ ਦਾ ਉਦਘਾਟਨ ਪੂਜਯ ਬਾਪੂ ਨੇ ਕੀਤਾ ਸੀ…ਉਹ ਗੁਜਰਾਤੀ ਭਾਸ਼ੀ ਸਨ ਅਤੇ 100 ਸਾਲ ਦੇ ਬਾਅਦ ਇੱਕ ਦੂਸਰੇ ਗੁਜਰਾਤੀ ਨੂੰ ਤੁਸੀਂ ਬੁਲਾ (ਸੱਦ) ਲਿਆ। ਇਸ ਇਤਿਹਾਸਿਕ ਯਾਤਰਾ ਲਈ ਮੈਂ ਹਿੰਦੁਸਤਾਨ ਟਾਇਮਸ ਨੂੰ ਅਤੇ 100 ਸਾਲ ਦੀ ਯਾਤਰਾ ਵਿੱਚ ਜੋ-ਜੋ ਲੋਕ ਇਸ ਦੇ ਨਾਲ ਜੁੜੇ ਹਨ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਖਾਦ-ਪਾਣੀ ਦਾ ਕੰਮ ਕੀਤਾ ਹੈ, ਸੰਘਰਸ਼ ਕੀਤਾ ਹੈ, ਸੰਕਟ ਝੱਲੇ ਹਨ, ਲੇਕਿਨ ਟਿਕੇ ਰਹੇ ਹਨ... ਉਹ ਸਭ ਅੱਜ ਵਧਾਈ ਦੇ ਪਾਤਰ ਹਨ, ਅਭਿਨੰਦਨ ਦੇ ਅਧਿਕਾਰੀ ਹਨ। ਮੈਂ ਆਪ ਸਭ ਨੂੰ 100 ਸਾਲ ਦੀ ਯਾਤਰਾ ਬਹੁਤ ਬੜੀ ਹੁੰਦੀ ਹੈ ਜੀ। ਆਪ (ਤੁਸੀਂ ) ਸਭ ਇਸ ਅਭਿਨੰਦਨ ਦੇ ਹੱਕਦਾਰ ਹੋ, ਅਤੇ ਮੇਰੇ ਤਰਫ਼ੋਂ ਭਵਿੱਖ ਦੇ ਲਈ ਭੀ ਤੁਹਾਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਹਨ। ਹੁਣੇ ਜਦੋਂ ਮੈਂ ਆਇਆ ਤਾਂ ਫੈਮਿਲੀ ਦੇ ਲੋਕਾਂ ਨਾਲ ਮਿਲਣਾ ਤਾਂ ਹੋਇਆ ਹੀ ਹੋਇਆ, ਲੇਕਿਨ ਮੈਨੂੰ 100 ਸਾਲ ਦੀ ਯਾਤਰਾ ਇੱਕ ਸ਼ਾਨਦਾਰ ਐਗਜ਼ੀਬਿਸ਼ਨ ਦੇਖਣ ਦਾ ਅਵਸਰ ਮਿਲਿਆ। ਮੈਂ ਭੀ ਆਪ ਸਭ ਨੂੰ ਕਹਾਂਗਾ ਕਿ ਅਗਰ ਸਮਾਂ ਹੈ ਤਾਂ ਕੁਝ ਸਮਾਂ ਉੱਥੇ ਬਿਤਾ ਕੇ ਹੀ ਜਾਣਾ। ਇਹ ਸਿਰਫ਼ ਇੱਕ ਐਗਜ਼ੀਬਿਸ਼ਨ ਨਹੀਂ ਹੈ ਮੈਂ ਕਹਿੰਦਾ ਹਾਂ ਇਹ ਇੱਕ ਐਕਸਪੀਰਿਐਂਸ ਹੈ। ਐਸਾ ਲਗਿਆ ਜਿਵੇਂ 100 ਸਾਲ ਦਾ ਇਤਹਾਸ ਅੱਖਾਂ ਦੇ ਸਾਹਮਣੇ ਤੋਂ ਗੁਜਰ ਗਿਆ। ਮੈਂ ਉਸ ਦਿਨ ਦੇ ਅਖ਼ਬਾਰ ਦੇਖੋ ਜੋ ਦੇਸ਼ ਦੀ ਸੁਤੰਤਰਤਾ ਅਤੇ ਸੰਵਿਧਾਨ ਲਾਗੂ ਹੋਣ ਦੇ ਦਿਨ ਛਪੇ ਸਨ। ਇੱਕ ਤੋਂ ਵਧਕੇ ਇੱਕ ਦਿੱਗਜ, ਮਹਾਨੁਭਾਵ ਹਿੰਦੁਸਤਾਨ ਟਾਇਮਸ ਲਈ ਲਿਖਿਆ ਕਰਦੇ ਸਨ। ਮਾਰਟਿਨ ਲੂਥਰ ਕਿੰਗ, ਨੇਤਾਜੀ ਸੁਭਾਸ਼ ਬਾਬੂ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ, ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan)। ਇਨ੍ਹਾਂ ਦੇ ਲੇਖਾਂ ਨੇ ਤੁਹਾਡੇ ਅਖ਼ਬਾਰ ਨੂੰ ਚਾਰ ਚੰਦ ਲਗਾ ਦਿੱਤੇ। ਅਸਲ ਵਿੱਚ ਅਸੀਂ ਬਹੁਤ ਲੰਬੀ ਯਾਤਰਾ ਕਰਕੇ ਇੱਥੇ ਤੱਕ ਪੁੱਜੇ ਹਨ। ਸੁਤੰਤਰਤਾ ਦੀ ਲੜਾਈ ਲੜਨ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਆਸਾਂ ਦੇ ਅਥਾਹ ਸਮੁੰਦਰ ਦੀਆਂ ਲਹਿਰਾਂ ‘ਤੇ ਸਵਾਰ ਹੋ ਕੇ ਅਸੀਂ ਅੱਗੇ ਵਧੇ ਹਾਂ। ਇਹ ਯਾਤਰਾ ਆਪਣੇ ਆਪ ਵਿੱਚ ਅਭੂਤਪੂਰਵ ਹੈ, ਅਦਭੁਤ ਹੈ। ਮੈਂ ਤੁਹਾਡੇ ਅਖ਼ਬਾਰ ਦੀ ਖ਼ਬਰ ਵਿੱਚ ਉਸ ਉਤਸ਼ਾਹ ਨੂੰ ਮਹਿਸੂਸ ਕੀਤਾ ਜੋ ਅਕਤੂਬਰ 1947 ਵਿੱਚ ਕਸ਼ਮੀਰ ਦੇ ਰਲੇਵੇਂ ਦੇ ਬਾਅਦ ਹਰ ਦੇਸ਼ਵਾਸੀ ਵਿੱਚ ਸੀ। ਹਾਲਾਂਕਿ ਉਸ ਪਲ ਮੈਨੂੰ ਇਸ ਦਾ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਦੀਆਂ ਸਥਿਤੀਆਂ ਨੇ 7 ਦਹਾਕਿਆਂ ਤੱਕ ਕਸ਼ਮੀਰ ਨੂੰ ਹਿੰਸਾ ਵਿੱਚ ਘੇਰ ਕੇ ਰੱਖਿਆ। ਅੱਜ ਤੁਹਾਡੇ ਅਖ਼ਬਾਰ ਵਿੱਚ ਜੰਮੂ-ਕਸ਼ਮੀਰ ਵਿੱਚ ਹੋਈ ਰਿਕਾਰਡ ਵੋਟਿੰਗ ਜਿਹੀਆਂ ਖ਼ਬਰਾਂ ਛਪਦੀਆਂ ਹਨ ਇਹ ਕੰਟ੍ਰਾਸਟ ਹੈ। ਇੱਕ ਹੋਰ ਨਿਊਜ਼ ਪੇਪਰ ਪ੍ਰਿੰਟ ਇੱਕ ਪ੍ਰਕਾਰ ਨਾਲ ਨਜ਼ਰ ਹਰ ਇੱਕ ਦੀ ਜਾਵੇਗੀ ਉੱਥੇ, ਤੁਹਾਡੀ ਨਜ਼ਰ ਟਿਕੇਗੀ। ਉਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦੀ ਖ਼ਬਰ ਸੀ, ਤਾਂ ਦੂਸਰੀ ਤਰਫ਼ ਅਟਲ ਜੀ ਦੁਆਰਾ ਬੀਜੇਪੀ ਦੀ ਨੀਂਹ ਰੱਖੇ ਜਾਣ ਦਾ ਸਮਾਚਾਰ ਸੀ। ਅਤੇ ਇਹ ਕਿਤਨਾ ਸੁਖਦ ਸੰਜੋਗ ਹੈ ਕਿ ਬੀਜੇਪੀ ਅੱਜ ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ

November 16th, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਟਾਇਮਸ ਦਾ ਉਦਘਾਟਨ 100 ਸਾਲ ਪਹਿਲੇ ਮਹਾਤਮਾ ਗਾਂਧੀ ਨੇ ਕੀਤਾ ਸੀ ਅਤੇ ਉਨ੍ਹਾਂ ਨੇ ਹਿੰਦੁਸਤਾਨ ਟਾਇਮਸ ਨੂੰ 100 ਸਾਲ ਦੀ ਇਤਿਹਾਸਿਕ ਯਾਤਰਾ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਦੇ ਉਦਘਾਟਨ ਦੇ ਬਾਅਦ ਤੋਂ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਾਲੀ ਥਾਂ ‘ਤੇ ਹਿੰਦੁਸਤਾਨ ਟਾਇਮਸ ਦੀ ਪ੍ਰਦਰਸ਼ਨੀ ਦੇਖਣ ਦੇ ਬਾਅਦ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਅਨੁਭਵ ਤੋਂ ਵਧਕੇ ਸੀ ਅਤੇ ਉਨ੍ਹਾਂ ਨੇ ਸਾਰੇ ਪ੍ਰਤੀਨਿਧੀਆਂ ਨੂੰ ਇਸ ਪ੍ਰਦਰਸ਼ਨੀ ਨੂੰ ਦੇਖਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਦੇ ਪੁਰਾਣੇ ਸਮਾਚਾਰ ਪੱਤਰਾਂ ਨੂੰ ਦੇਖਿਆ ਜਦੋਂ ਭਾਰਤ ਨੂੰ ਸੁਤੰਤਰਤਾ ਮਿਲੀ ਸੀ ਅਤੇ ਸੰਵਿਧਾਨ ਲਾਗੂ ਹੋਇਆ ਸੀ। ਸ਼੍ਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਾਰਟਿਨ ਲੂਥਰ ਕਿੰਗ,ਨੇਤਾਜੀ ਸੁਭਾਸ਼ ਚੰਦਰ ਬੋਸ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ , ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan) ਜਿਹੇ ਕਈ ਦਿੱਗਜਾਂ ਨੇ ਹਿੰਦੁਸਤਾਨ ਟਾਇਮਸ ਦੇ ਲਈ ਲੇਖ ਲਿਖੇ ਸਨ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਦੇ ਨਾਲ-ਨਾਲ ਸੁਤੰਤਰਤਾ ਦੇ ਬਾਅਦ ਦੀ ਅਵਧੀ ਵਿੱਚ ਉਮੀਦਾਂ ਦੇ ਨਾਲ ਅੱਗੇ ਵਧਣ ਦੀ ਇਹ ਲੰਬੀ ਯਾਤਰਾ ਅਭੂਤਪੂਰਵ ਅਤੇ ਅਦਭੁਤ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਤੂਬਰ 1947 ਵਿੱਚ ਕਸ਼ਮੀਰ ਦੇ ਭਾਰਤ ਵਿੱਚ ਰਲੇਵੇਂ ਦੀ ਖ਼ਬਰ ਪੜ੍ਹਕੇ ਉਨ੍ਹਾਂ ਨੂੰ ਭੀ ਉਹੋ ਜਿਹਾ ਹੀ ਉਤਸ਼ਾਹ ਮਹਿਸੂਸ ਹੋਇਆ ਜਿਹੋ ਜਿਹਾ ਹਰੇਕ ਨਾਗਰਿਕ ਨੂੰ ਹੁੰਦਾ ਹੈ। ਲੇਕਿਨ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਨੂੰ ਇਹ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਨੇ ਕਸ਼ਮੀਰ ਨੂੰ ਸੱਤ ਦਹਾਕਿਆਂ ਤੱਕ ਹਿੰਸਾ ਵਿੱਚ ਜਕੜੀ ਰੱਖਿਆ । ਸ਼੍ਰੀ ਮੋਦੀ ਨੇ ਕਿਹਾ ਕਿ ਲੇਕਿਨ ਇਹ ਖੁਸ਼ੀ ਦੀ ਬਾਤ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ (J&K) ਵਿੱਚ ਚੋਣਾਂ ਵਿੱਚ ਰਿਕਾਰਡ ਵੋਟਿੰਗ ਦੀਆਂ ਖ਼ਬਰਾਂ ਸਮਾਚਾਰ ਪੱਤਰਾਂ ਵਿੱਚ ਛਪ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਹੋਰ ਅਖ਼ਬਾਰ ਬਹੁਤ ਵਿਸ਼ੇਸ਼ ਲਗਿਆ ਜਿਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦਾ ਸਮਾਚਾਰ ਸੀ ਤਾਂ ਦੂਸਰੀ ਤਰਫ਼ ਅਟਲ ਜੀ (Atal Ji) ਦੁਆਰਾ ਭਾਰਤੀਯ ਜਨਤਾ ਪਾਰਟੀ (Bhartiya Janata Party) ਦੀ ਨੀਂਹ ਰੱਖਣ ਦਾ ਸਮਾਚਾਰ ਸੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸੁਖਦ ਸੰਜੋਗ ਹੈ ਕਿ ਅੱਜ ਭਾਜਪਾ (BJP) ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।

ਔਸਟ੍ਰੀਆ ਦੇ ਵਿਯਨਾ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 10th, 11:00 pm

ਔਸਟ੍ਰੀਆ ਦਾ ਇਹ ਮੇਰਾ ਪਹਿਲਾ ਦੌਰਾ ਹੈ। ਜੋ ਉਤਸ਼ਾਹ, ਜੋ ਉਮੰਗ ਮੈਂ ਇੱਥੇ ਦੇਖ ਰਿਹਾ ਹਾਂ ਉਹ ਵਾਕਈ ਅਦਭੁਤ ਹੈ। 41 ਵਰ੍ਹਿਆਂ ਦੇ ਬਾਅਦ ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਦਾ ਇੱਥੇ ਆਉਣਾ ਹੋਇਆ ਹੈ। ਤੁਹਾਡੇ ਵਿੱਚੋਂ ਬਹੁਤ ਲੋਕ ਅਜਿਹੇ ਹੋਣਗੇ, ਜਿਨ੍ਹਾਂ ਦੇ ਜਨਮ ਤੋਂ ਪਹਿਲਾਂ ਕੋਈ ਪ੍ਰਧਾਨ ਮੰਤਰੀ ਇੱਥੇ ਆਏ ਸਨ। ਤੁਹਾਨੂੰ ਕੀ ਲਗਦਾ ਹੈ ਇਹ ਇੰਤਜ਼ਾਰ ਕੁਝ ਜ਼ਿਆਦਾ ਹੀ ਲੰਬਾ ਹੋ ਗਿਆ ਹੈ ਨਾ? ਚਲੋ ਹੁਣ ਇਹ ਇੰਤਜ਼ਾਰ ਖ਼ਤਮ ਹੋ ਗਿਆ ਹੈ। ਹੁਣ ਤਾਂ ਤੁਸੀਂ ਖੁਸ਼ ਹੋ ਨਾ? ਮੈਨੂੰ ਦੱਸਣ ਦੇ ਲਈ ਕਹਿ ਰਹੇ ਹਨ ਕਿ real ਵਿੱਚ ਖੁਸ਼ ਹਨ? ਸੱਚਾ?

ਪ੍ਰਧਾਨ ਮੰਤਰੀ ਨੇ ਔਸਟ੍ਰੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

July 10th, 10:45 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਯਨਾ ਵਿੱਚ ਪ੍ਰਵਾਸੀ ਭਾਰਤੀਆਂ ਦੁਆਰਾ ਉਨ੍ਹਾਂ ਸਨਮਾਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੇ ਆਗਮਨ ‘ਤੇ ਪ੍ਰਵਾਸੀ ਭਾਰਤੀ ਭਾਈਚਾਰੇ ਨੇ ਉਨ੍ਹਾਂ ਦਾ ਵੱਡੇ ਉਤਸ਼ਾਹ ਅਤੇ ਸਨੇਹ ਦੇ ਨਾਲ ਸੁਆਗਤ ਕੀਤਾ। ਔਸਟ੍ਰੀਆ ਦੇ ਸੰਘੀ ਸ਼੍ਰਮ ਅਤੇ ਅਰਥਵਿਵਸਥਾ ਮੰਤਰੀ ਮਹਾਮਹਿਮ ਸ਼੍ਰੀ ਮਾਰਟਿਨ ਕੋਚਰ ਵੀ ਸਮੁਦਾਇਕ ਸਭਾ ਵਿੱਚ ਸ਼ਾਮਲ ਹੋਏ।

Bengal's enthusiasm for democracy is commendable: PM in Malda Uttar

April 26th, 11:15 am

Prime Minister Narendra Modi addressed a huge public gathering in Malda Uttar, West Bengal. He urged people to participate in the ongoing elections. PM Modi emphasized the importance of every vote in strengthening democracy and upholding the Constitution.

PM Modi addresses a public meeting in Malda Uttar, West Bengal

April 26th, 10:46 am

Prime Minister Narendra Modi addressed a huge public gathering in Malda Uttar, West Bengal. He urged people to participate in the ongoing elections. PM Modi emphasized the importance of every vote in strengthening democracy and upholding the Constitution.

ਪ੍ਰਧਾਨ ਮੰਤਰੀ ਨੇ ਪਰਾਕ੍ਰਮ ਦਿਵਸ (Parakram Diwas) ‘ਤੇ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

January 23rd, 09:20 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਰਾਕ੍ਰਮ ਦਿਵਸ (Parakram Diwas) ‘ਤੇ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ 23 ਜਨਵਰੀ ਨੂੰ ਲਾਲ ਕਿਲੇ ਵਿੱਚ ਪਰਾਕ੍ਰਮ ਦਿਵਸ (ParakramDiwas) ਪ੍ਰੋਗਰਾਮ ਵਿੱਚ ਹਿੱਸਾ ਲੈਣਗੇ

January 22nd, 05:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ ਨੂੰ ਸ਼ਾਮ 6.30 ਵਜੇ ਲਾਲ ਕਿਲੇ ਵਿੱਚ ਪਰਾਕ੍ਰਮ ਦਿਵਸ (ParakramDiwas) ਸਮਾਰੋਹ ਵਿੱਚ ਹਿੱਸਾ ਲੈਣਗੇ।

ਨਵੀਂ ਦਿੱਲੀ ਵਿੱਚ ਅਧੀਨਾਮ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

May 27th, 11:31 pm

ਸਭ ਤੋਂ ਪਹਿਲਾਂ, ਵਿਭਿੰਨ ਅਧੀਨਾਮ ਨਾਲ ਜੁੜੇ ਆਪ ਸਭ ਪੂਜਯ ਸੰਤਾਂ ਦਾ ਮੈਂ ਸ਼ੀਸ਼ ਝੁਕਾ ਕੇ ਅਭਿਨੰਦਨ ਕਰਦਾ ਹਾਂ। ਅੱਜ ਮੇਰੇ ਨਿਵਾਸ ਸਥਾਨ ’ਤੇ ਤੁਹਾਡੇ ਚਰਨ ਪਏ ਹਨ, ਇਹ ਮੇਰੇ ਲਈ ਬਹੁਤ ਸੁਭਾਗ ਦੀ ਬਾਤ ਹੈ। ਇਹ ਭਗਵਾਨ ਸ਼ਿਵ ਦੀ ਕਿਰਪਾ ਹੈ ਜਿਸ ਦੀ ਵਜ੍ਹਾ ਨਾਲ ਮੈਨੂੰ ਇਕੱਠਿਆਂ ਆਪ ਸਭ ਸ਼ਿਵ ਭਗਤਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਮੈਨੂੰ ਇਸ ਬਾਤ ਦੀ ਬਹੁਤ ਖੁਸ਼ੀ ਹੈ ਕਿ ਕੱਲ੍ਹ ਨਵੇਂ ਸੰਸਦ ਭਵਨ ਦੇ ਲੋਕ ਅਰਪਣ ਦੇ ਸਮੇਂ ਆਪ ਸਭ ਉੱਥੇ ਸਾਖਿਆਤ ਆ ਕੇ ਅਸ਼ੀਰਵਾਦ ਦੇਣ ਵਾਲੇ ਹੋ।

ਨਵੇਂ ਸੰਸਦ ਭਵਨ ਵਿੱਚ ਸੇਂਗੋਲ ਸਥਾਪਨਾ ਤੋਂ ਪਹਿਲਾਂ ਅਧੀਨਾਮਾਂ ਨੇ ਪ੍ਰਧਾਨ ਮੰਤਰੀ ਨੂੰ ਅਸ਼ੀਰਵਾਦ ਦਿੱਤਾ

May 27th, 09:14 pm

ਨਵੇਂ ਸੰਸਦ ਭਵਨ ਵਿੱਚ ਕੱਲ੍ਹ ਸੇਂਗੋਲ ਦੀ ਸਥਾਪਨਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਅਧੀਨਾਮ ਸੰਤਾਂ ਨੇ ਅਸ਼ੀਰਵਾਦ ਦਿੱਤਾ।

ਨਵੀਂ ਦਿੱਲੀ ਵਿੱਚ ਮਹਾਰਿਸ਼ੀ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

February 12th, 11:00 am

ਪ੍ਰੋਗਰਾਮ ਵਿੱਚ ਉਪਸਥਿਤ ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰਿਆ ਦੇਵਵ੍ਰਤ ਜੀ, ਸਾਰਵਦੇਸ਼ਿਕ ਆਰਯ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸ਼੍ਰੀ ਸੁਰੇਸ਼ ਚੰਦ੍ਰ ਆਰਯ ਜੀ, ਦਿੱਲੀ ਆਰਯ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸ਼ੀ ਧਰਮਪਾਲ ਆਰਯ ਜੀ, ਸ਼੍ਰੀ ਵਿਨੈ ਆਰਯ ਜੀ, ਮੰਤਰੀ ਮੰਡਲ ਦੇ ਮੇਰੇ ਸਾਥੀ ਜੀ, ਕਿਸ਼ਨ ਰੇੱਡੀ ਜੀ, ਮੀਨਾਕਸ਼ੀ ਲੇਖੀ ਜੀ, ਅਰਜੁਨ ਰਾਮ ਮੇਘਵਾਲ ਜੀ, ਸਾਰੇ ਪ੍ਰਤੀਨਿਧੀਗਣ, ਉਪਸਥਿਤ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਮਹਾਰਿਸ਼ੀ ਦਯਾਨੰਦ ਸਰਸਵਤੀ ਦੇ 200ਵੇਂ ਜਯੰਤੀ ਸਮਾਰੋਹ ਦਾ ਉਦਘਾਟਨ ਕੀਤਾ

February 12th, 10:55 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਮਹਾਰਿਸ਼ੀ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ ਦੀ ਯਾਦ ਵਿੱਚ ਸਾਲ ਭਰ ਚੱਲਣ ਵਾਲੇ ਜਸ਼ਨਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸ਼ਰਧਾਂਜਲੀ ਵਜੋਂ ਇੱਕ ਲੋਗੋ ਵੀ ਜਾਰੀ ਕੀਤਾ।

ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਜਵਾਬ ਦਾ ਮੂਲ-ਪਾਠ

February 09th, 02:15 pm

ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਜੋ ਚਰਚਾ ਚਲ ਰਹੀ ਹੈ। ਉਸ ਚਰਚਾ ਵਿੱਚ ਸ਼ਰੀਕ ਹੋਕੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦਾ ਆਦਰਪੂਰਵਕ ਧੰਨਵਾਦ ਕਰਦਾ ਹਾਂ। ਆਦਰਯੋਗ ਰਾਸ਼ਟਰਪਤੀ ਜੀ ਦਾ ਅਭਿਨੰਦਨ ਕਰਦਾ ਹਾਂ। ਆਦਰਯੋਗ ਸਭਾਪਤੀ ਜੀ, ਦੋਨਾਂ ਸਦਨਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਵਿਕਸਿਤ ਭਾਰਤ ਦਾ ਇੱਕ ਖਾਕਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਇੱਕ ਰੋਡ ਮੈਪ ਨੂੰ ਪ੍ਰਸਤੁਤ ਕੀਤਾ ਹੈ।

ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਅਭਿਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ

February 09th, 02:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਅਭਿਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ‘ਵਿਕਸਿਤ ਭਾਰਤ’ ਦਾ ਵਿਜ਼ਨ ਪੇਸ਼ ਕਰਕੇ ਦੋਵਾਂ ਸਦਨਾਂ ਦਾ ਪਥਪ੍ਰਦਰਸ਼ਨ ਕਰਨ ਲਈ ਰਾਸ਼ਟਰਪਤੀ ਜੀ ਦਾ ਧੰਨਵਾਦ ਕਰਦਿਆਂ ਆਪਣਾ ਜਵਾਬ ਸ਼ੁਰੂ ਕੀਤਾ।

ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਐੱਨਸੀਸੀ ਰੈਲੀ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

January 28th, 09:51 pm

ਆਜ਼ਾਦੀ ਦੇ 75 ਵਰ੍ਹੇ ਦੇ ਇਸ ਪੜਾਅ ਵਿੱਚ ਐੱਨਸੀਸੀ ਵੀ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਨ੍ਹਾਂ ਵਰ੍ਹਿਆਂ ਵਿੱਚ ਜਿਨ੍ਹਾਂ ਲੋਕਾਂ ਨੇ ਐੱਨਸੀਸੀ ਦੀ ਪ੍ਰਤੀਨਿਧਤਾ ਕੀਤੀ ਹੈ, ਜੋ ਇਸ ਦਾ ਹਿੱਸਾ ਰਹੇ ਹਨ, ਮੈਂ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕਰਦਾ ਹਾਂ। ਅੱਜ ਇਸ ਸਮੇਂ ਮੇਰੇ ਸਾਹਮਣੇ ਜੋ ਕੈਡਿਟਸ ਹਨ, ਜੋ ਇਸ ਸਮੇਂ NCC ਵਿੱਚ ਹਨ, ਉਹ ਤਾਂ ਹੋਰ ਵੀ ਵਿਸ਼ੇਸ਼ ਹਨ, ਸਪੈਸ਼ਲ ਹਨ। ਅੱਜ ਜਿਸ ਪ੍ਰਕਾਰ ਨਾਲ ਕਾਰਜਕ੍ਰਮ ਦੀ ਰਚਨਾ ਹੋਈ ਹੈ, ਸਿਰਫ਼ ਸਮਾਂ ਨਹੀਂ ਬਦਲਿਆ ਹੈ, ਸਵਰੂਪ ਵੀ ਬਦਲਿਆ ਹੈ। ਪਹਿਲਾਂ ਦੀ ਤੁਲਨਾ ਵਿੱਚ ਦਰਸ਼ਕ ਵੀ ਬਹੁਤ ਬੜੀ ਮਾਤਰਾ ਵਿੱਚ ਹਨ। ਅਤੇ ਕਾਰਜਕ੍ਰਮ ਦੀ ਰਚਨਾ ਵੀ ਵਿਵਿਧਤਾਵਾਂ ਨਾਲ ਭਰੀ ਹੋਈ ਲੇਕਿਨ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੇ ਮੂਲ ਮੰਤਰ ਨੂੰ ਗੂੰਜਦਾ ਹੋਇਆ ਹਿੰਦੁਸਤਾਨ ਦੇ ਕੋਨੇ-ਕੋਨੇ ਵਿੱਚ ਲੈ ਜਾਣ ਵਾਲਾ ਇਹ ਸਮਾਰੋਹ ਹਮੇਸ਼ਾ- ਹਮੇਸ਼ਾ ਯਾਦ ਰਹੇਗਾ। ਅਤੇ ਇਸ ਲਈ ਮੈਂ ਐੱਨਸੀਸੀ ਦੀ ਪੂਰੀ ਟੀਮ ਨੂੰ ਉਨ੍ਹਾਂ ਦੇ ਸਾਰੇ ਅਧਿਕਾਰੀ ਅਤੇ ਵਿਵਸਥਾਪਕ ਸਭ ਨੂੰ ਹਿਰਦੇ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਐੱਨਸੀਸੀ ਕੈਡਿਟਸ ਦੇ ਰੂਪ ਵਿੱਚ ਵੀ ਅਤੇ ਦੇਸ਼ ਦੀ ਯੁਵਾ ਪੀੜ੍ਹੀ ਦੇ ਰੂਪ ਵਿੱਚ ਵੀ, ਇੱਕ ਅੰਮ੍ਰਿਤ ਪੀੜ੍ਹੀ ਦੀ ਪ੍ਰਤੀਨਿਧਤਾ ਕਰਦੇ ਹੋ। ਇਹ ਅੰਮ੍ਰਿਤ ਪੀੜ੍ਹੀ, ਆਉਣ ਵਾਲੇ 25 ਵਰ੍ਹਿਆਂ ਵਿੱਚ ਦੇਸ਼ ਨੂੰ ਇੱਕ ਨਵੀਂ ਉਚਾਈ ’ਤੇ ਲੈ ਜਾਵੇਗੀ, ਭਾਰਤ ਨੂੰ ਆਤਮਨਿਰਭਰ ਬਣਾਵੇਗੀ, ਵਿਕਸਿਤ ਬਣਾਵੇਗੀ।

ਪ੍ਰਧਾਨ ਮੰਤਰੀ ਨੇ ਕਰਿਅੱਪਾ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ

January 28th, 05:19 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ। ਇਸ ਸਾਲ, ਐੱਨਸੀਸੀ ਆਪਣੀ ਸਥਾਪਨਾ ਦਾ 75ਵਾਂ ਸਾਲ ਮਨਾ ਰਿਹਾ ਹੈ। ਸਮਾਗਮ ਦੌਰਾਨ, ਪ੍ਰਧਾਨ ਮੰਤਰੀ ਨੇ ਐੱਨਸੀਸੀ ਦੇ 75 ਸਫ਼ਲ ਸਾਲਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਡੇਅ ਕਵਰ ਅਤੇ 75/- ਰੁਪਏ ਦਾ ਇੱਕ ਯਾਦਗਾਰੀ ਵਿਸ਼ੇਸ਼ ਸਿੱਕਾ ਜਾਰੀ ਕੀਤਾ। ਕੰਨਿਆਕੁਮਾਰੀ ਤੋਂ ਦਿੱਲੀ ਪਹੁੰਚੀ ਏਕਤਾ ਮਸ਼ਾਲ (ਯੂਨਿਟੀ ਫਲੇਮ) ਪ੍ਰਧਾਨ ਮੰਤਰੀ ਨੂੰ ਸੌਂਪੀ ਗਈ ਅਤੇ ਕਰਿਅੱਪਾ ਮੈਦਾਨ ਵਿੱਚ ਜਗਾਈ ਗਈ। ਇਹ ਰੈਲੀ ਇੱਕ ਹਾਈਬ੍ਰਿਡ ਦਿਨ ਅਤੇ ਰਾਤ ਦੇ ਸਮਾਰੋਹ ਵਜੋਂ ਆਯੋਜਿਤ ਕੀਤੀ ਗਈ ਸੀ ਅਤੇ ਇਸ ਵਿੱਚ 'ਏਕ ਭਾਰਤ ਸ਼੍ਰੇਸ਼ਠ ਭਾਰਤ' ਥੀਮ 'ਤੇ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਸ਼ਾਮਲ ਹੋਵੇਗਾ। ਵਸੁਧੈਵ ਕੁਟੁੰਬਕਮ ਦੀ ਸੱਚੀ ਭਾਰਤੀ ਭਾਵਨਾ ਤਹਿਤ 19 ਦੇਸ਼ਾਂ ਦੇ 196 ਅਫਸਰਾਂ ਅਤੇ ਕੈਡਿਟਾਂ ਨੂੰ ਸਮਾਰੋਹ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਗਿਆ ਸੀ।

ਪਰਾਕ੍ਰਮ ਦਿਵਸ ’ਤੇ, ਪ੍ਰਧਾਨ ਮੰਤਰੀ ਨੇ ਸੰਸਦ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸਨਮਾਨਿਤ ਕਰਨ ਦੇ ਲਈ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਚੁਣੇ ਗਏ ਨੌਜਵਾਨਾਂ ਦੇ ਨਾਲ 7, ਲੋਕ ਕਲਿਆਣ ਮਾਰਗ ’ਤੇ, ‘ਆਪਣੇ ਨੇਤਾ ਨੂੰ ਜਾਣੋ’ ਪ੍ਰੋਗਰਾਮ ਦੇ ਤਹਿਤ ਗੱਲਬਾਤ ਕੀਤੀ

January 23rd, 08:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਦੇ ਸੈਂਟਰਲ ਹਾਲ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਚੁਣੇ ਗਏ ਨੌਜਵਾਨਾਂ ਦੇ ਨਾਲ ‘ਆਪਣੇ ਨੇਤਾ ਨੂੰ ਜਾਣੋ’ ਪ੍ਰੋਗਰਾਮ ਦੇ ਤਹਿਤ ਗੱਲਬਾਤ ਕੀਤੀ। ਇਹ ਗੱਲਬਾਤ ਉਨ੍ਹਾਂ ਦੇ ਆਵਾਸ 7, ਲੋਕ ਕਲਿਆਣ ਮਾਰਗ ’ਤੇ ਹੋਈ।

ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ 21 ਟਾਪੂਆਂ ਦਾ ਨਾਮ ਪਰਮਵੀਰ ਚੱਕਰ ਜੇਤੂਆਂ ਦੇ ਨਾਮ ’ਤੇ ਰੱਖਣ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 23rd, 11:01 am

ਪ੍ਰੋਗਰਾਮ ਵਿੱਚ ਉਪਸਥਿਤ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਭਾਈ ਸ਼ਾਹ, ਅੰਡੇਮਾਨ ਨਿਕੋਬਾਰ ਦੇ ਉਪ-ਰਾਜਪਾਲ, ਚੀਫ਼ ਆਵ੍ ਡਿਫੈਂਸ ਸਟਾਫ਼, ਸਾਡੀਆਂ ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਮਹਾਨਿਦੇਸ਼ਕ ਭਾਰਤੀ ਤਟ ਰੱਖਿਅਕ, ਕਮਾਂਡਰ- ਇਨ-ਚੀਫ਼, ਅੰਡੇਮਾਨ ਅਤੇ ਨਿਕੋਬਾਰ ਕਮਾਂਡ, ਸਮਸਤ ਅਧਿਕਾਰੀਗਣ, ਪਰਮ ਵੀਰ ਚੱਕਰ ਵਿਜੇਤਾ ਵੀਰ ਜਵਾਨਾਂ ਦੇ ਪਰਿਵਾਰਾਂ ਦੇ ਸਦੱਸਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਨੇ 21 ਪਰਮਵੀਰ ਚੱਕਰ ਜੇਤੂਆਂ ਦੇ ਨਾਮ 'ਤੇ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ 21 ਸਭ ਤੋਂ ਬੜੇ ਬੇਨਾਮ ਦ੍ਵੀਪਾਂ ਦੇ ਨਾਮਕਰਣ ਸਮਾਰੋਹ ਵਿੱਚ ਭਾਗ ਲਿਆ

January 23rd, 11:00 am

ਪ੍ਰਾਕਰਮ ਦਿਵਸ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 21 ਪਰਮਵੀਰ ਚੱਕਰ ਜੇਤੂਆਂ ਦੇ ਨਾਮ 'ਤੇ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ 21 ਸਭ ਤੋਂ ਵੱਡੇ ਬੇਨਾਮ ਦ੍ਵੀਪਾਂ ਦੇ ਨਾਮਕਰਣ ਸਮਾਰੋਹ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦ੍ਵੀਪ 'ਤੇ ਬਣਾਏ ਜਾਣ ਵਾਲੇ ਨੇਤਾ ਜੀ ਨੂੰ ਸਮਰਪਿਤ ਰਾਸ਼ਟਰੀ ਸਮਾਰਕ ਦੇ ਮਾਡਲ ਦਾ ਵੀ ਉਦਘਾਟਨ ਕੀਤਾ।

ਪ੍ਰਧਾਨ ਮੰਤਰੀ ਨੇ ਪਰਾਕ੍ਰਮ ਦਿਵਸ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ

January 23rd, 09:01 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਰਾਕ੍ਰਮ ਦਿਵਸ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।