ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਕੋਵਿਡ-19 ਮਹਾਮਾਰੀ ਅਤੇ ਟੀਕਾਕਰਣ ਮੁਹਿੰਮ ਦੀ ਸਥਿਤੀ ਦੀ ਸਮੀਖਿਆ ਦੇ ਲਈ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ

March 09th, 11:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਵਿਡ-19 ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਦੇ ਲਈ ਵਿਸ਼ੇਸ਼ ਤੌਰ ‘ਤੇ ਓਮੀਕ੍ਰੋਨ ਵੈਰੀਐਂਟ ਅਤੇ ਦੇਸ਼ ਵਿੱਚ ਟੀਕਾਕਰਣ ਮੁਹਿੰਮ ਦੀ ਸਥਿਤੀ ਦੇ ਸੰਦਰਭ ਵਿੱਚ ਇੱਕ ਉੱਚ ਪੱਧਰੀ ਬੈਠਕ ਦੀ ਅੱਜ ਪ੍ਰਧਾਨਗੀ ਕੀਤੀ।

ਪ੍ਰਧਾਨ ਮੰਤਰੀ ਨੇ ਕੋਵਿਡ-19 ਦੀ ਸਥਿਤੀ, ਓਮੀਕ੍ਰੋਨ ਅਤੇ ਦੇਸ਼ ਭਰ ਵਿੱਚ ਸਿਹਤ ਪ੍ਰਣਾਲੀਆਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ

December 23rd, 10:07 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਵਿਡ-19 ਅਤੇ ਚਿੰਤਾ ਦੇ ਨਵੇਂ ਵੈਰੀਐਂਟ (ਵੀਓਸੀ) ਓਮੀਕ੍ਰੋਨ ਦੀ ਸਥਿਤੀ, ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਨ ਲਈ ਜਨਤਕ ਸਿਹਤ ਪ੍ਰਤੀਕਿਰਿਆ ਉਪਾਵਾਂ, ਦਵਾਈਆਂ ਦੀ ਉਪਲਬਧਤਾ, ਆਕਸੀਜਨ ਸਿਲੰਡਰ ਅਤੇ ਕੰਸੰਟ੍ਰੇਟਰ, ਵੈਂਟੀਲੇਟਰ, ਪੀਐੱਸਏ ਪਲਾਂਟ, ਆਈਸੀਯੂ/ਆਕਸੀਜਨ ਸਮਰਥਿਤ ਬੈੱਡ, ਮਾਨਵ ਸੰਸਾਧਨ, ਆਈਟੀ ਦਖਲਅੰਦਾਜ਼ੀ ਅਤੇ ਟੀਕਾਕਰਣ ਦੀ ਸਥਿਤੀ ਸਮੇਤ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।