
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
April 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ ਜਦੋਂ ਮੈਂ ਤੁਹਾਡੇ ਨਾਲ ‘ਮਨ ਕੀ ਬਾਤ’ ਕਰ ਰਿਹਾ ਹਾਂ ਤਾਂ ਮਨ ਵਿੱਚ ਡੂੰਘੀ ਪੀੜ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਈ ਅੱਤਵਾਦੀ ਹਮਲੇ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦੁੱਖ ਪਹੁੰਚਾਇਆ ਹੈ। ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਹਰ ਭਾਰਤੀ ਦੇ ਮਨ ਵਿੱਚ ਡੂੰਘੀ ਸੰਵੇਦਨਾ ਹੈ। ਭਾਵੇਂ ਉਹ ਕਿਸੇ ਵੀ ਰਾਜ ਦਾ ਹੋਵੇ, ਉਹ ਕੋਈ ਵੀ ਭਾਸ਼ਾ ਬੋਲਦਾ ਹੋਵੇ, ਲੇਕਿਨ ਉਹ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਅਜ਼ੀਜਾਂ ਨੂੰ ਗੁਆਇਆ ਹੈ। ਮੈਨੂੰ ਅਹਿਸਾਸ ਹੈ ਕਿ ਹਰ ਭਾਰਤੀ ਦਾ ਖੂਨ ਅੱਤਵਾਦੀ ਹਮਲੇ ਦੀਆਂ ਤਸਵੀਰਾਂ ਨੂੰ ਵੇਖ ਕੇ ਖੌਲ ਰਿਹਾ ਹੈ। ਪਹਿਲਗਾਮ ਵਿੱਚ ਹੋਇਆ ਇਹ ਹਮਲਾ ਅੱਤਵਾਦ ਨੂੰ ਸ਼ੈਅ ਦੇਣ ਵਾਲਿਆਂ ਦੀ ਨਿਰਾਸ਼ਾ ਨੂੰ ਦਿਖਾਉਂਦਾ ਹੈ, ਉਨ੍ਹਾਂ ਦੀ ਬੁਜ਼ਦਿਲੀ ਨੂੰ ਦਰਸਾਉਂਦਾ ਹੈ। ਅਜਿਹੇ ਸਮੇਂ ਵਿੱਚ ਜਦੋਂ ਕਸ਼ਮੀਰ ਵਿੱਚ ਸ਼ਾਂਤੀ ਹੋ ਰਹੀ ਸੀ, ਸਕੂਲਾਂ-ਕਾਲਜਾਂ ਵਿੱਚ ਇੱਕ vibrancy ਸੀ, ਨਿਰਮਾਣ ਕਾਰਜਾਂ ਵਿੱਚ ਅਨੋਖੀ ਗਤੀ ਆਈ ਸੀ, ਲੋਕਤੰਤਰ ਮਜ਼ਬੂਤ ਹੋ ਰਿਹਾ ਸੀ, ਸੈਲਾਨੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਾਂ ਦੀ ਕਮਾਈ ਵਧ ਰਹੀ ਸੀ, ਨੌਜਵਾਨਾਂ ਦੇ ਲਈ ਨਵੇਂ ਮੌਕੇ ਤਿਆਰ ਹੋ ਰਹੇ ਸਨ। ਦੇਸ਼ ਦੇ ਦੁਸ਼ਮਣਾਂ ਨੂੰ, ਜੰਮੂ-ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਰਾਸ ਨਹੀਂ ਆਇਆ। ਅੱਤਵਾਦੀ ਅਤੇ ਅੱਤਵਾਦ ਦੇ ਆਕਾ ਚਾਹੁੰਦੇ ਹਨ ਕਿ ਕਸ਼ਮੀਰ ਫਿਰ ਤੋਂ ਤਬਾਹ ਹੋ ਜਾਵੇ, ਇਸ ਲਈ ਇੰਨੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਅੱਤਵਾਦ ਦੇ ਖਿਲਾਫ ਇਸ ਯੁੱਧ ਵਿੱਚ ਦੇਸ਼ ਦੀ ਏਕਤਾ, 140 ਕਰੋੜ ਭਾਰਤੀਆਂ ਦੀ ਇੱਕਜੁੱਟਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹੀ ਏਕਤਾ ਅੱਤਵਾਦ ਦੇ ਖਿਲਾਫ ਸਾਡੀ ਫੈਸਲਾਕੁੰਨ ਲੜਾਈ ਦਾ ਅਧਾਰ ਹੈ। ਅਸੀਂ ਦੇਸ਼ ਦੇ ਸਾਹਮਣੇ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਆਪਣੇ ਸੰਕਲਪਾਂ ਨੂੰ ਮਜ਼ਬੂਤ ਕਰਨਾ ਹੈ। ਅਸੀਂ ਇੱਕ ਰਾਸ਼ਟਰ ਦੇ ਰੂਪ ਵਿੱਚ ਦ੍ਰਿੜ੍ਹ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਨਾ ਹੈ। ਅੱਜ ਦੁਨੀਆ ਵੇਖ ਰਹੀ ਹੈ, ਇਸ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਇੱਕ ਸੁਰ ਵਿੱਚ ਬੋਲ ਰਿਹਾ ਹੈ।
Our youth, imbued with the spirit of nation-building, are moving ahead towards the goal of Viksit Bharat by 2047: PM Modi in Nagpur
March 30th, 11:53 am
PM Modi laid the foundation stone of Madhav Netralaya Premium Centre in Nagpur, emphasizing its role in quality eye care. He highlighted India’s healthcare strides, including Ayushman Bharat, Jan Aushadhi Kendras and AIIMS expansion. He also paid tribute to Dr. Hedgewar and Pujya Guruji, acknowledging their impact on India’s cultural and social consciousness.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ
March 30th, 11:52 am
ਪ੍ਰਧਾਨ ਮੰਤਰੀ ਨੇ ਅੱਜ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਚੇਤਰ ਸ਼ੁਕਲ ਪ੍ਰਤਿਪਦਾ (Chaitra Shukla Pratipada) ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਇਹ ਪਵਿੱਤਰ ਨਵਰਾਤ੍ਰਿਆਂ ਦੇ ਉਤਸਵ (Navratri festival) ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਅੱਜ ਗੁੜੀ ਪੜਵਾ, ਉਗਾਦਿ ਅਤੇ ਨਵਰੇਹ (Gudi Padwa, Ugadi, and Navreh) ਜਿਹੇ ਤਿਉਹਾਰ ਮਨਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਦਿਨ ਦੇ ਮਹੱਤਵ ‘ਤੇ ਜ਼ੋਰ ਦਿੱਤਾ ਕਿਉਂਕਿ ਇਸੇ ਦਿਨ ਭਗਵਾਨ ਝੂਲੇਲਾਲ ਅਤੇ ਗੁਰੂ ਅੰਗਦ ਦੇਵ ਜੀ ਦੀ ਜਨਮ ਵਰ੍ਹੇਗੰਢ (birth anniversaries of Bhagwan Jhulelal and Guru Angad Dev) ਭੀ ਹੈ। ਉਨ੍ਹਾਂ ਨੇ ਇਸ ਅਵਸਰ ਨੂੰ ਪ੍ਰੇਰਣਾਦਾਈ ਡਾ. ਕੇ ਬੀ ਹੇਡਗੇਵਾਰ ਦੀ ਜਯੰਤੀ ਅਤੇ ਰਾਸ਼ਟਰੀਯ ਸਵਯੰਸੇਵਕ ਸੰਘ (ਆਰਐੱਸਐੱਸ- RSS) ਦੀ ਸ਼ਾਨਦਾਰ ਯਾਤਰਾ ਦੇ ਸ਼ਤਾਬਦੀ ਵਰ੍ਹੇ ਦੇ ਰੂਪ ਵਿੱਚ ਭੀ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਮਹੱਤਵਪੂਰਨ ਦਿਨ ‘ਤੇ ਡਾ. ਹੇਡਗੇਵਾਰ ਅਤੇ ਸ਼੍ਰੀ ਗੋਲਵਲਕਰ ਗੁਰੂਜੀ (Dr. Hedgewar and Shri Golwalkar Guruji) ਨੂੰ ਸ਼ਰਧਾਂਜਲੀ ਦੇਣ ਦੇ ਲਈ ਸਮ੍ਰਿਤੀ ਮੰਦਿਰ (Smruti Mandir) ਜਾਣ ‘ਤੇ ਆਪਣਾ ਸਨਮਾਨ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਭੁਚਾਲ ਤਰਾਸਦੀ ਦੇ ਦਰਮਿਆਨ ਮਿਆਂਮਾਰ ਦੇ ਸੀਨੀਅਰ ਜਨਰਲ ਮਹਾਮਹਿਮ ਮਿਨ ਆਂਗ ਹਲਾਇੰਗ ਨਾਲ ਬਾਤ ਕੀਤੀ
March 29th, 01:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੁਚਾਲ ਤਰਾਸਦੀ ਦੇ ਦਰਮਿਆਨ ਮਿਆਂਮਾਰ ਦੇ ਸੀਨੀਅਰ ਜਨਰਲ ਮਹਾਮਹਿਮ ਮਿਨ ਆਂਗ ਹਲਾਇੰਗ ਨਾਲ ਬਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਮਿਆਂਮਾਰ ਦੇ ਨਾਲ ਇਕਜੁੱਟਤਾ ਨਾਲ ਖੜ੍ਹੇ ਰਹਿਣ ਦੇ ਲਈ ਇੱਕ ਕਰੀਬੀ ਮਿੱਤਰ ਅਤੇ ਪੜੌਸੀ ਦੇਸ਼ ਦੇ ਰੂਪ ਵਿੱਚ ਭਾਰਤ ਦੀ ਦ੍ਰਿੜ੍ਹ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਇਸ ਆਪਦਾ ਨਾਲ ਨਿਪਟਣ ਦੇ ਲਈ, ਭਾਰਤ ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿੱਚ ਤਤਕਾਲ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਲਈ ਅਪਰੇਸ਼ਨ ਬ੍ਰਹਮਾ (Operation Brahma) ਦੀ ਸ਼ੁਰੂਆਤ ਕੀਤੀ ਹੈ।