ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 31st, 10:39 pm

ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ

August 31st, 10:13 pm

ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।

ਮਹਾਰਾਸ਼ਟਰ ਦੇ ਪਾਲਘਰ ਵਿੱਚ ਵਾਧਵਨ ਪੋਰਟ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 30th, 01:41 pm

ਮਹਾਰਾਸ਼ਟਰ ਦੇ ਗਵਰਨਰ ਸੀ. ਪੀ. ਰਾਧਾਕ੍ਰਿਸ਼ਣਨ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਰਾਜੀਵ ਰੰਜਨ ਸਿੰਘ ਜੀ, ਸੋਨੋਵਾਲ ਜੀ, ਮਹਾਰਾਸ਼ਟਰ ਦੇ ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਦਾਦਾ ਪਵਾਰ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਮਹਾਰਾਸ਼ਟਰ ਸਰਕਾਰ ਦੇ ਮੰਤਰੀ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਪਾਲਘਰ ਵਿੱਚ ਲਗਭਗ 76,000 ਕਰੋੜ ਰੁਪਏ ਦੀ ਲਾਗਤ ਵਾਲੇ ਵਾਧਵਨ ਬੰਦਰਗਾਹ ਦੀ ਨੀਂਹ ਰੱਖੀ

August 30th, 01:40 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਪਾਲਘਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਲਗਭਗ 76,000 ਕਰੋੜ ਰੁਪਏ ਦੀ ਲਾਗਤ ਨਾਲ ਵਾਧਵਨ ਬੰਦਰਗਾਹ ਦੀ ਨੀਂਹ ਰੱਖਣਾ ਅਤੇ ਲਗਭਗ 1,560 ਕਰੋੜ ਰੁਪਏ ਦੇ 218 ਮੱਛੀ ਪਾਲਣ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਸ਼ਾਮਲ ਹੈ। ਸ਼੍ਰੀ ਮੋਦੀ ਨੇ ਲਗਭਗ 360 ਕਰੋੜ ਰੁਪਏ ਦੀ ਲਾਗਤ ਨਾਲ ਵੈਸਲ ਕਮਿਊਨੀਕੇਸ਼ਨ ਅਤੇ ਸਪੋਰਟ ਸਿਸਟਮ ਦੀ ਰਾਸ਼ਟਰੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਮੱਛੀ ਪਕੜਣ ਦੇ ਬੰਦਰਗਾਹਾਂ ਦੇ ਵਿਕਾਸ, ਅੱਪਗ੍ਰੇਡੇਸ਼ਨ ਅਤੇ ਆਧੁਨਿਕੀਕਰਣ, ਮੱਛੀ ਲੈਂਡਿੰਗ ਕੇਂਦਰਾਂ ਅਤੇ ਮੱਛੀ ਬਜ਼ਾਰਾਂ ਦੇ ਨਿਰਮਾਣ ਸਹਿਤ ਮਹੱਤਵਪੂਰਨ ਮੱਛੀ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਨੀਂਹ ਵੀ ਰੱਖੀ। ਉਨ੍ਹਾਂ ਨੇ ਮਛੇਰਿਆਂ ਦੇ ਲਾਭਾਰਥੀਆਂ ਨੂੰ ਟ੍ਰਾਂਸਪੋਂਡਰ ਸੈੱਟ ਅਤੇ ਕਿਸਾਨ ਕ੍ਰੈਡਿਟ ਕਾਰਡ ਵੀ ਪ੍ਰਦਾਨ ਕੀਤੇ।

ਪ੍ਰਧਾਨ ਮੰਤਰੀ 30 ਅਗਸਤ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ

August 29th, 04:47 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਅਗਸਤ, 2024 ਨੂੰ ਮਹਾਰਾਸ਼ਟਰ ਦੇ ਮੁੰਬਈ ਅਤੇ ਪਾਲਘਰ ਦਾ ਦੌਰਾ ਕਰਨਗੇ। ਸਵੇਰੇ ਕਰੀਬ 11 ਵਜੇ ਪ੍ਰਧਾਨ ਮੰਤਰੀ ਮੁੰਬਈ ਦੇ ਜਿਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਗਲੋਬਲ ਫਿਨਟੈੱਕ ਫੈਸਟ (ਜੀਐੱਫਐੱਫ) 2024 ਨੂੰ ਸੰਬੋਧਨ ਕਰਨਗੇ। ਇਸ ਦੇ ਬਾਅਦ ਦੁਪਹਿਰ ਕਰੀਬ ਡੇਢ ਵਜੇ ਪ੍ਰਧਾਨ ਮੰਤਰੀ ਪਾਲਘਰ ਦੇ ਸਿਡਕੋ ਮੈਦਾਨ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

ਕੈਬਨਿਟ ਨੇ ਮਹਾਰਾਸ਼ਟਰ ਦੇ ਵਧਾਵਨ ਵਿੱਚ ਸਾਰੇ ਮੌਸਮਾਂ ਵਿੱਚ ਸੰਚਾਲਨ ਯੋਗ ਗ੍ਰੀਨਫੀਲਡ ਡੀਪਡ੍ਰਾਫਟ ਮੇਜਰ ਪੋਰਟ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ

June 19th, 09:07 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਮਹਾਰਾਸ਼ਟਰ ਦੇ ਦਹਾਨੁ ਦੇ ਪਾਸ ਵਧਾਵਨ ਵਿੱਚ ਇੱਕ ਪ੍ਰਮੁੱਖ ਪੋਰਟ (Major Port at Vadhavan near Dahanu in Maharastra) ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ। ਇਸ ਪ੍ਰੋਜੈਕਟ ਦਾ ਨਿਰਮਾਣ ਵਧਾਵਨ ਪੋਰਟ ਪ੍ਰੋਜੈਕਟ ਲਿਮਿਟੇਡ (VPPL-ਵੀਪੀਪੀਐੱਲ) ਦੁਆਰਾ ਕੀਤਾ ਜਾਵੇਗਾ, ਜੋ ਜਵਾਹਰਲਾਲ ਨਹਿਰੂ ਪੋਰਟ ਅਥਾਰਿਟੀ (JNPA-ਜੇਐੱਨਪੀਏ) ਅਤੇ ਮਹਾਰਾਸ਼ਟਰ ਮੈਰੀਟਾਇਮ ਬੋਰਡ (MMB-ਐੱਮਐੱਮਬੀ) ਦੁਆਰਾ ਗਠਿਤ ਇੱਕ ਐੱਸਪੀਵੀ(SPV) ਹੈ, ਜਿਸ ਵਿੱਚ ਉਨ੍ਹਾਂ ਦੀ ਹਿੱਸੇਦਾਰੀ ਕ੍ਰਮਵਾਰ 74% ਅਤੇ 26% ਹੈ। ਵਧਾਵਨ ਪੋਰਟ ਨੂੰ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਧਾਵਨ ਵਿੱਚ ਗ੍ਰੀਨਫੀਲਡ ਡੀਪ ਡ੍ਰਾਫਟ ਮੇਜਰ ਪੋਰਟ ਦੇ ਰੂਪ ਵਿੱਚ ਵਿਕਸਿਤ ਕੀਤਾ ਜਾਵੇਗਾ, ਜੋ ਸਾਰੇ ਮੌਸਮਾਂ ਵਿੱਚ ਸੰਚਾਲਨ ਯੋਗ ਹੋਵੇਗੀ।

PM expresses sadness on demise of MP from Palghar, Shri Chintaman Wanaga

January 30th, 03:57 pm

PM expressed sadness on demise of MP from Palghar, Shri Chintaman Wanaga. He said, Pained by the unfortunate demise of my colleague and MP from Palghar, Shri Chintaman Wanaga. He played an important role in building the BJP in the Thane region and did commendable work for the welfare of tribals. My thoughts are with his family and supporters in this sad hour.