ਪੰਡਿਤ ਮਦਨ ਮੋਹਨ ਮਾਲਵੀਆ ਸੰਪੂਰਨ ਵਾਡਗਮਯ ਦੇ ਲੋਕਅਰਪਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 25th, 04:31 pm

ਸਰਬਪ੍ਰਥਮ ਆਪ ਸਭ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ। ਅੱਜ ਦਾ ਦਿਨ ਭਾਰਤ ਅਤੇ ਭਾਰਤੀਅਤਾ ਵਿੱਚ ਆਸਥਾ ਰੱਖਣ ਵਾਲੇ ਕਰੋੜਾਂ ਲੋਕਾਂ ਦੇ ਲਈ ਇੱਕ ਪ੍ਰੇਰਣਾ ਪਰਵ ਦੀ ਤਰ੍ਹਾਂ ਹੁੰਦਾ ਹੈ। ਅੱਜ ਮਹਾਮਨਾ ਮਦਨ ਮੋਹਨ ਮਾਲਵੀਆ ਜੀ ਦੀ ਜਨਮ ਜਯੰਤੀ ਹੈ। ਅੱਜ ਅਟਲ ਜੀ ਦੀ ਵੀ ਜਯੰਤੀ ਹੈ। ਮੈਂ ਅੱਜ ਦੇ ਇਸ ਪਾਵਨ ਅਵਸਰ ‘ਤੇ ਮਹਾਮਨਾ ਮਾਲਵੀਆ ਜੀ ਦੇ ਸ਼੍ਰੀ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅਟਲ ਜੀ ਨੂੰ ਆਦਰਪੂਰਵਕ ਸ਼ਰਧਾਂਜਲੀ ਦਿੰਦਾ ਹਾਂ। ਅਟਲ ਜੀ ਦੀ ਜਯੰਤੀ ਦੇ ਜਸ਼ਨ ਵਿੱਚ ਅੱਜ ਦੇਸ਼ Good Governance Day – ਸੁਸ਼ਾਸਨ ਦਿਵਸ ਦੇ ਰੂਪ ਵਿੱਚ ਮਨਾ ਰਿਹਾ ਹੈ। ਮੈਂ ਸਮੁੱਚੇ ਦੇਸ਼ਵਾਸੀਆਂ ਨੂੰ ਸੁਸ਼ਾਸਨ ਦਿਵਸ ਦੀ ਵੀ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਦੀ 162ਵੀਂ ਜਯੰਤੀ ਦੇ ਅਵਸਰ ‘ਤੇ ‘ਪੰਡਿਤ ਮਦਨ ਮੋਹਨ ਮਾਲਵੀਆ ਦੀਆਂ ਸੰਪੂਰਨ ਰਚਨਾਵਾਂ ਦਾ ਲੋਕਅਰਪਣ ਕੀਤਾ

December 25th, 04:30 pm

ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਦੀ 162ਵੀਂ ਜਯੰਤੀ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ‘ਪੰਡਿਤ ਮਦਨ ਮੋਹਨ ਮਾਲਵੀਆ ਸੰਪੂਰਨ ਵਾਡਗਮਯ’ (Collected Works) ਦੀ 11 ਖੰਡਾਂ ਦੀ ਪਹਿਲੀ ਲੜੀ ਨੂੰ ਜਾਰੀ ਕੀਤਾ। ਸ਼੍ਰੀ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਨੂੰ ਪੁਸ਼ਪਾਂਜਲੀ ਵੀ ਅਰਪਿਤ ਕੀਤੀ। ਬਨਾਰਸ ਹਿੰਦੂ ਯੂਨੀਵਰਸਿਟੀ ਦੇ ਪ੍ਰਸਿੱਧ ਸੰਸਥਾਪਕ ਪੰਡਿਤ ਮਦਨ ਮੋਹਨ ਮਾਲਵੀਆ ਦਾ ਆਧੁਨਿਕ ਭਾਰਤ ਦੇ ਨਿਰਮਾਤਾਵਾਂ ਵਿੱਚ ਅਗ੍ਰਣੀ ਸਥਾਨ ਹੈ। ਉਨ੍ਹਾਂ ਨੂੰ ਮਹਾਨ ਵਿਦਵਾਨ ਅਤੇ ਸੁਤੰਤਰਤਾ ਸੈਨਾਨੀ ਦੇ ਰੂਪ ਵਿੱਚ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਵਿੱਚ ਰਾਸ਼ਟਰੀ ਚੇਤਨਾ ਜਗਾਉਣ ਦੇ ਲਈ ਬਹੁਤ ਕੰਮ ਕੀਤਾ।

ਪ੍ਰਧਾਨ ਮੰਤਰੀ 25 ਦਸੰਬਰ ਨੂੰ ‘ਪੰਡਿਤ ਮਦਨ ਮੋਹਨ ਮਾਲਵੀਆ ਦੀਆਂ ਸੰਕਲਿਤ ਰਚਨਾਵਾਂ’ ਰਿਲੀਜ ਕਰਨਗੇ

December 24th, 07:47 pm

ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਦੀ 162ਵੀਂ ਜਯੰਤੀ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਦਸੰਬਰ, 2023 ਨੂੰ ਸ਼ਾਮ ਲਗਭਗ 4:30 ਵਜੇ ਵਿਗਿਆਨ ਭਵਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ‘ਪੰਡਿਤ ਮਦਨ ਮੋਹਨ ਮਾਲਵੀਆ ਦੀਆਂ ਸੰਕਲਿਤ ਰਚਨਾਵਾਂ’ ਦੀਆਂ 11 ਵੋਲੂਓਮਸ ਦੀ ਪਹਿਲੀ ਲੜੀ ਜਾਰੀ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਵੀ ਕਰਨਗੇ।

ਪ੍ਰਧਾਨ ਮੰਤਰੀ ਨੇ ਸੰਸਦ ਵਿਖੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਸ਼ਰਧਾਂਜਲੀ ਅਰਪਿਤ ਕੀਤੀ

December 25th, 07:55 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਵਿਖੇ ਇੱਕ ਸਮਾਗਮ ‘ਚ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।