ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

August 25th, 11:30 am

ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।