ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ

December 16th, 03:26 pm

16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।

ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

December 16th, 01:00 pm

ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।

"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 03rd, 12:15 pm

ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ

December 03rd, 11:47 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।

ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਗੁਆਨਾ ਵਿੱਚ ਵਧ-ਫੁੱਲ ਰਹੀਆਂ ਹਨ: ਪ੍ਰਧਾਨ ਮੰਤਰੀ

November 22nd, 03:06 am

ਭਾਰਤ-ਗੁਆਨਾ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲ਼ਈ ਸੁਆਮੀ ਆਕਾਸ਼ਰਾਨੰਦ ਜੀ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਰਸਵਤੀ ਵਿਦਯਾ ਨਿਕੇਤਨ ਸਕੂਲ ਦਾ ਦੌਰਾ ਕੀਤਾ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਗੁਆਨਾ ਵਿੱਚ ਵਧ-ਫੁੱਲ ਰਹੀਆਂ ਹਨ।

ਪ੍ਰਧਾਨ ਮੰਤਰੀ ਨੇ ਗੁਆਨਾ ਦੇ ਰਾਸ਼ਟਰਪਤੀ ਦੇ ਨਾਲ ਅਧਿਕਾਰਤ ਵਾਰਤਾ ਕੀਤੀ

November 21st, 04:23 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜਾਰਜਟਾਊਨ ਵਿੱਚ ਸਟੇਟ ਹਾਊਸ ਵਿਖੇ ਮਹਾਮਹਿਮ ਡਾ. ਮੁਹੰਮਦ ਇਰਫਾਨ ਅਲੀ ਨਾਲ ਮੁਲਾਕਾਤ ਕੀਤੀ। ਸਟੇਟ ਹਾਊਸ ਪਹੁੰਚਣ ‘ਤੇ ਰਾਸ਼ਟਰਪਤੀ ਅਲੀ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਗਾਰਡ ਆਵ੍ ਆਨਰ ਦਿੱਤਾ ਗਿਆ।

ਸੰਯੁਕਤ ਬਿਆਨ : ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ

November 19th, 11:22 pm

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਐਂਥਨੀ ਅਲਬਾਨੀਜ਼ (Hon Anthony Albanese) ਦੀ ਉਪਸਥਿਤੀ ਵਿੱਚ 19 ਨਵੰਬਰ 2024 ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਗਰੁੱਪ ਆਵ੍ 20 (ਜੀ20) ਸਮਿਟ ਦੇ ਮੌਕੇ ’ਤੇ ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ ਆਯੋਜਿਤ ਕੀਤਾ।

ਸੀ-295 ਏਅਰਕ੍ਰਾਫਟ ਫੈਕਟਰੀ (C-295 Aircraft Factory) ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਭਾਸ਼ਣ

October 28th, 10:45 am

ਐਕਸੀਲੈਂਸੀ ਪੈਡਰੋ ਸਾਂਚੇਜ਼, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਭਾਰਤ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਦੇਸ਼ ਮੰਤਰੀ ਸ਼੍ਰੀਮਾਨ ਐੱਸ ਜੈਸ਼ੰਕਰ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਸਪੇਨ ਅਤੇ ਰਾਜ ਸਰਕਾਰ ਦੇ ਮੰਤਰੀਗਣ, ਏਅਰਬੱਸ ਅਤੇ ਟਾਟਾ ਟੀਮ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਗੁਜਰਾਤ ਦੇ ਵਡੋਦਰਾ ਵਿੱਚ ਸੀ-295 ਏਅਰਕ੍ਰਾਫਟ (C-295 aircraft) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕੀਤਾ

October 28th, 10:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ ਅਡਵਾਂਸਡ ਸਿਸਟਮ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ (C-295 aircraft ) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸਯੁੰਕਤ ਤੌਰ ‘ਤੇ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਇਸ ਅਵਸਰ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ।

ਜਰਮਨੀ ਦੇ ਚਾਂਸਲਰ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

October 25th, 01:50 pm

ਮੈਨੂੰ ਖੁਸ਼ੀ ਹੈ, ਕਿ ਪਿਛਲੇ ਦੋ ਵਰ੍ਹਿਆਂ ਵਿੱਚ ਸਾਨੂੰ ਤੀਸਰੀ ਵਾਰ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲਿਆ ਹੈ।

ਜਮਾਇਕਾ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

October 01st, 12:00 pm

ਪ੍ਰਧਾਨ ਮੰਤਰੀ ਹੋਲਨੇਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਅੱਜ ਪਹਿਲੀ ਵਾਰ ਜਮਾਇਕਾ ਦੇ ਪ੍ਰਧਾਨ ਮੰਤਰੀ ਭਾਰਤ ਦੀ ਦੁਵੱਲੀ ਯਾਤਰਾ ‘ਤੇ ਆਏ ਹਨ। ਇਸ ਲਈ ਅਸੀਂ ਇਸ ਯਾਤਰਾ ਨੂੰ ਵਿਸ਼ੇਸ਼ ਮਹੱਤਵ ਦਿੰਦੇ ਹਾਂ।

ਬਰੂਨੇਈ ਦੇ ਮਹਾਮਹਿਮ ਸੁਲਤਾਨ ਹਾਜੀ ਹਸਨਲ ਬੋਲਕੀਆ ਦੁਆਰਾ ਆਯੋਜਿਤ ਭੋਜ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ (ਦੇ ਸੰਬੋਧਨ) ਦਾ ਮੂਲ-ਪਾਠ

September 04th, 12:32 pm

ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ ਦੇ ਲਈ His Majesty ਅਤੇ ਪੂਰੇ ਸ਼ਾਹੀ ਪਰਿਵਾਰ ਦਾ ਮੈਂ ਹਿਰਦੇ ਤੋਂ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ। ਭਾਰਤੀ ਪ੍ਰਧਾਨ ਮੰਤਰੀ ਦੀ ਬਰੂਨੇਈ ਦੀ ਇਹ ਪਹਿਲੀ ਦੁਵੱਲੀ ਯਾਤਰਾ ਹੈ। ਲੇਕਿਨ ਇੱਥੇ ਮਿਲੇ ਆਪਣੇਪਣ (ਮਿਲੀ ਅਪਣੱਤ) ਨਾਲ ਮੈਨੂੰ, ਸਾਡੇ ਦੋਨਾਂ ਦੇਸ਼ਾਂ ਦੇ ਸਦੀਆਂ ਪੁਰਾਣੇ ਸਬੰਧਾਂ ਦਾ ਅਹਿਸਾਸ ਹਰ ਪਲ ਅਸੀਂ ਅਨੁਭਵ ਕਰ ਰਹੇ ਹਾਂ।

ਭਾਰਤ-ਪੋਲੈਂਡ ਸੰਯੁਕਤ ਸਟੇਟਮੈਂਟ ‘ਰਣਨੀਤਕ ਸਾਂਝੇਦਾਰੀ ਦੀ ਸਥਾਪਨਾ’

August 22nd, 08:21 pm

ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡੋਨਾਲਡ ਟਸਕ ਦੇ ਸੱਦੇ ‘ਤੇ 21 ਤੋਂ 22 ਅਗਸਤ, 2024 ਤੱਕ ਪੋਲੈਂਡ ਦੀ ਸਰਕਾਰੀ ਯਾਤਰਾ ਕੀਤੀ। ਇਹ ਇਤਿਹਾਸਿਕ ਯਾਤਰਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋ ਦੋਵੇਂ ਦੇਸ਼ ਆਪਣੇ ਡਿਪਲੋਮੈਟਿਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ।

ਪੋਲੈਂਡ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

August 22nd, 03:00 pm

ਵਾਰਸਾ ਜਿਹੇ ਖੂਬਸੂਰਤ ਸ਼ਹਿਰ ਵਿੱਚ ਗਰਮਜੋਸ਼ੀ ਭਰੇ ਸੁਆਗਤ, ਸ਼ਾਨਦਾਰ ਪ੍ਰਾਹੁਣਚਾਰੀ ਸਤਿਕਾਰ, ਅਤੇ ਮਿੱਤਰਤਾ ਭਰੇ ਸ਼ਬਦਾਂ ਲਈ ਮੈਂ ਪ੍ਰਧਾਨ ਮੰਤਰੀ ਟੁਸਕ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਲੰਬੇ ਸਮੇਂ ਤੋਂ ਭਾਰਤ ਦੇ ਚੰਗੇ ਮਿੱਤਰ ਰਹੇ ਹਨ। ਭਾਰਤ ਅਤੇ ਪੋਲੈਂਡ ਦੀ ਮਿੱਤਰਤਾ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ।

ਰੂਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 09th, 11:35 am

ਤੁਹਾਡਾ ਇਹ ਪ੍ਰੇਮ, ਤੁਹਾਡਾ ਇਹ ਸਨੇਹ, ਤੁਸੀਂ ਇੱਥੇ ਆਉਣ ਲਈ ਸਮਾਂ ਨਿਕਾਲਿਆ, ਮੈਂ ਤੁਹਾਡਾ ਬਹੁਤ-ਬਹੁਤ ਆਭਾਰੀ ਹਾਂ। ਮੈਂ ਇਕੱਲਾ ਨਹੀਂ ਆਇਆ ਹਾਂ। ਮੈਂ ਮੇਰੇ ਨਾਲ ਬਹੁਤ ਕੁਝ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ ਹਿੰਦੁਸਤਾਨ ਦੀ ਮਿੱਟੀ ਦੀ ਮਹਿਕ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ 140 ਕਰੋੜ ਦੇਸ਼ਵਾਸੀਆਂ ਦਾ ਪਿਆਰ ਲੈ ਕੇ ਆਇਆ ਹਾਂ। ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਤੁਹਾਡੇ ਲਈ ਲੈ ਕੇ ਆਇਆ ਹਾਂ ਅਤੇ ਇਹ ਬਹੁਤ ਸੁਖਦ ਹੈ ਕਿ ਤੀਸਰੀ ਵਾਰ ਸਰਕਾਰ ਵਿੱਚ ਆਉਣ ਤੋਂ ਬਾਅਦ Indian Diaspora ਤੋਂ ਮੇਰਾ ਪਹਿਲਾ ਸੰਵਾਦ ਇੱਥੇ Moscow ਵਿੱਚ ਤੁਹਾਡੇ ਨਾਲ ਹੋ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਰੂਸ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਨੂੰ ਸੰਬੋਧਨ ਕੀਤਾ

July 09th, 11:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਮਾਸਕੋ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਦੇ ਲੋਕਾਂ ਨਾਲ ਗੱਲਬਾਤ ਕੀਤੀ। ਪ੍ਰਵਾਸੀ ਭਾਰਤੀਆਂ ਨੇ ਉਨ੍ਹਾਂ ਦਾ ਸਨੇਹ ਦੇ ਨਾਲ ਉਤਸ਼ਾਹਪੂਰਵਕ ਸੁਆਗਤ ਕੀਤਾ।

ਸੰਯੁਕਤ ਅਰਬ ਅਮੀਰਾਤ ਦੇ ਆਬੂ ਧਾਬੀ ਵਿੱਚ ਬੀਏਪੀਐੱਸ ਹਿੰਦੂ ਮੰਦਿਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

February 14th, 07:16 pm

ਸ਼੍ਰੀ ਸਵਾਮੀ ਨਾਰਾਇਣ ਜੈ ਦੇਵ, His excellency Sheikh Nahyan AI Mubarak, ਪੂਜਨੀਕ ਮਹੰਤ ਸਵਾਮੀ ਜੀ ਮਹਾਰਾਜ, ਭਾਰਤ ਯੂਏਈ ਅਤੇ ਵਿਸ਼ਵ ਦੇ ਵਿਭਿੰਨ ਦੇਸ਼ਾਂ ਤੋਂ ਆਏ ਮਹਿਮਾਨ ਸਾਹਿਬਾਨ, ਅਤੇ ਦੁਨੀਆ ਦੇ ਕੌਨੇ-ਕੌਨੇ ਤੋਂ ਇਸ ਆਯੋਜਨ ਨਾਲ ਜੁੜੇ ਭਾਈਓ ਅਤੇ ਭੈਣੋਂ!

PM Modi inaugurates BAPS Hindu Mandir in Abu Dhabi, UAE

February 14th, 06:51 pm

Prime Minister Narendra Modi inaugurated the BAPS Hindu Mandir in Abu Dhabi, UAE. The PM along with the Mukhya Mahant of BAPS Hindu Mandir performed all the rituals. The PM termed the Hindu Mandir in Abu Dhabi as a symbol of shared heritage of humanity.

Today world needs govts that are inclusive, move ahead taking everyone along: PM Modi

February 14th, 02:30 pm

At the invitation of His Highness Sheikh Mohamed bin Rashid Al Maktoum, Vice President, Prime Minister, Defence Minister, and the Ruler of Dubai, Prime Minister Narendra Modi participated in the World Governments Summit in Dubai as Guest of Honour, on 14 February 2024. In his address, the Prime Minister shared his thoughts on the changing nature of governance. He highlighted India’s transformative reforms based on the mantra of Minimum Government, Maximum Governance”.

ਪ੍ਰਧਾਨ ਮੰਤਰੀ ਦੀ ਵਿਸ਼ਵ ਸਰਕਾਰ ਸਮਿਟ (World Governments Summit) 2024 ਵਿੱਚ ਸ਼ਮੂਲੀਅਤ

February 14th, 02:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਫਰਵਰੀ 2024 ਨੂੰ ਦੁਬਈ ਵਿੱਚ ਵਿਸ਼ਵ ਸਰਕਾਰ ਸਮਿਟ (World Governments Summit) ਵਿੱਚ ਸਨਮਾਨਿਤ ਮਹਿਮਾਨ(Guest of Honour) ਦੇ ਰੂਪ ਵਿੱਚ ਹਿੱਸਾ ਲਿਆ। ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Mohamed bin Rashid Al Maktoum) ਦੇ ਸੱਦੇ ‘ਤੇ ਸਮਿਟ ਵਿੱਚ ਗਏ ਹਨ। ਪ੍ਰਧਾਨ ਮੰਤਰੀ ਨੇ ਸੰਮੇਲਨ ਵਿੱਚ-“ਭਵਿੱਖ ਦੀਆਂ ਸਰਕਾਰਾਂ ਨੂੰ ਆਕਾਰ ਦੇਣਾ”( Shaping the Future Governments”) ਵਿਸ਼ੇ ‘ਤੇ ਵਿਸ਼ੇਸ਼ ਮੁੱਖ ਭਾਸ਼ਣ (special keynote address) ਦਿੱਤਾ। ਪ੍ਰਧਾਨ ਮੰਤਰੀ ਨੇ ਸਾਲ 2018 ਵਿੱਚ ਵਿਸ਼ਵ ਸਰਕਾਰ ਸਮਿਟ ਵਿੱਚ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ ਸੀ। ਇਸ ਵਾਰ ਸਮਿਟ ਵਿੱਚ 20 ਆਲਮੀ ਨੇਤਾਵਾਂ ਦੀ ਭਾਗੀਦਾਰੀ ਰਹੀ ਅਤੇ ਇਨ੍ਹਾਂ ਵਿੱਚ 10 ਰਾਸ਼ਟਰਪਤੀ ਅਤੇ 10 ਪ੍ਰਧਾਨ ਮੰਤਰੀ ਸ਼ਾਮਲ ਹਨ। ਆਲਮੀ ਇਕੱਠ ਵਿੱਚ 120 ਤੋਂ ਅਧਿਕ ਦੇਸ਼ਾਂ ਦੀਆਂ ਸਰਕਾਰਾਂ ਦੇ ਡੈਲੀਗੇਟਸ ਸ਼ਾਮਲ ਹੋਏ।