ਪਾਰਟਨਰਸ਼ਿਪ ਫੌਰ ਗਲੋਬਲ ਇਨਫ੍ਰਾਸਟ੍ਰਕਚਰ ਐਂਡ ਇਨਵੈਸਟਮੈਂਟ (ਪੀਜੀਆਈਆਈ- PGII) ਅਤੇ ਇੰਡੀਆ-ਮਿਡਲ ਈਸਟ-ਯੂਰਪ ਇਕਨੌਮਿਕ ਕੌਰੀਡੋਰ (ਆਈਐੱਮਈਸੀ-IMEC)

September 09th, 09:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਅ ਬਾਇਡਨ ਨੇ 9 ਸਤੰਬਰ 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ 'ਤੇ ਪਾਰਟਨਰਸ਼ਿਪ ਫੌਰ ਗਲੋਬਲ ਇਨਫ੍ਰਾਸਟ੍ਰਕਚਰ ਐਂਡ ਇਨਵੈਸਟਮੈਂਟ (ਪੀਜੀਆਈਆਈ-PGII) ਅਤੇ ਇੰਡੀਆ-ਮਿਡਲ ਈਸਟ-ਯੂਰਪ ਇਕਨੌਮਿਕ ਕੌਰੀਡੋਰ (ਆਈਐੱਮਈਸੀ-IMEC) 'ਤੇ ਹੋਏ ਇੱਕ ਵਿਸ਼ੇਸ਼ ਸਮਾਗਮ ਦੀ ਸੰਯੁਕਤ ਤੌਰ ‘ਤੇ ਪ੍ਰਧਾਨਗੀ ਕੀਤੀ।

ਈਵੈਂਟ ਔਨ ਪਾਰਟਨਰਸ਼ਿਪ ਫੌਰ ਗਲੋਬਲ ਇਨਫ੍ਰਾਸਟ੍ਰਕਚਰ ਇਨਵੈਸਟਮੈਂਟ (ਪੀਜੀਆਈਆਈ) ਐਂਡ ਇੰਡੀਆ-ਮਿਡਲ ਈਸਟ-ਯੂਰੋਪ ਇਕਨੌਮਿਕ ਕੌਰੀਡੋਰ ਸਮੇਂ ਪ੍ਰਧਾਨ ਮੰਤਰੀ ਦਾ ਬਿਆਨ

September 09th, 09:27 pm

ਮੇਰੇ ਮਿੱਤਰ ਰਾਸ਼ਟਰਪਤੀ ਬਾਇਡਨ ਦੇ ਨਾਲ ਇਸ ਈਵੈਂਟ ਨੂੰ co-chair ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਅੱਜ ਅਸੀਂ ਸਭ ਨੇ ਇੱਕ ਹੋਰ ਮਹੱਤਵਪੂਰਨ ਇਤਿਹਾਸਿਕ ਸਮਝੌਤਾ ਸੰਪੰਨ ਹੁੰਦੇ ਹੋਏ ਦੇਖਿਆ ਹੈ। ਆਉਣ ਵਾਲੇ ਸਮੇਂ ਵਿੱਚ ਇਹ ਭਾਰਤ, ਪੱਛਮ ਏਸ਼ੀਆ ਅਤੇ ਯੂਰੋਪ ਦੇ ਦਰਮਿਆਨ economic integration ਦਾ ਪ੍ਰਭਾਵੀ ਮਾਧਿਅਮ ਬਣੇਗਾ।