ਪ੍ਰਧਾਨ ਮੰਤਰੀ ਨੇ ‘ਏਕ ਪੇੜ ਮਾਂ ਕੇ ਨਾਮ’ ਦੇ ਤਹਿਤ ਇੱਕ ਪੌਦਾ ਲਗਾਉਣ ਦੇ ਲਈ ਉਪ ਰਾਸ਼ਟਰਪਤੀ ਦੀ ਸ਼ਲਾਘਾ ਕੀਤੀ

July 27th, 10:04 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਦੇ ਮਾਣਯੋਗ ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ ਦਾ ਆਪਣੀ ਮਾਂ ਦੀ ਯਾਦ ਵਿੱਚ ਪੌਦਾ ਲਗਾਉਣ ਦਾ ਕਾਰਜ ਪ੍ਰੇਰਣਾਦਾਇਕ ਹੈ।

ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

June 30th, 11:00 am

ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।

ਜੀ-7 ਸਮਿਟ ਦੇ ਆਊਟਰੀਚ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ

June 14th, 09:54 pm

ਸਭ ਤੋਂ ਪਹਿਲਾਂ, ਇਸ ਸਮਿਟ ਵਿੱਚ ਨਿਮੰਤਰਣ ਦੇ ਲਈ, ਅਤੇ ਸਾਡੀ ਮਹਿਮਾਨ ਨਵਾਜ਼ੀ-ਸਤਿਕਾਰ ਲਈ ਮੈਂ ਪ੍ਰਧਾਨ ਮੰਤਰੀ ਮੈਲੋਨੀ ਦਾ ਹਾਰਦਿਕ ਧੰਨਵਾਦ ਵਿਅਕਤ ਕਰਦਾ ਹਾਂ। ਮੈਂ ਚਾਂਸਲਰ ਸ਼ੋਲਜ਼ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। G-7 ਸਮਿਟ ਦਾ ਇਹ ਆਯੋਜਨ ਵਿਸ਼ੇਸ਼ ਵੀ ਹੈ, ਅਤੇ ਇਤਿਹਾਸਕ ਵੀ ਹੈ। G-7 ਦੇ ਸਾਰੇ ਸਾਥੀਆਂ ਨੂੰ ਇਸ ਸਮੂਹ ਦੀ 50ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਵਧਾਈਆਂ।

ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ

June 14th, 09:41 pm

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਨਵ ਜਾਤੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਲੋਕਤੰਤਰੀ ਪ੍ਰਕਿਰਿਆ ਦੇ ਤਹਿਤ ਇੱਕ ਵਾਰ ਫਿਰ ਤੋਂ ਚੁਣੇ ਜਾਣ ਦੇ ਬਾਅਦ ਇਸ ਸਮਿਟ ਵਿੱਚ ਹਿੱਸਾ ਲੈਣਾ ਉਨ੍ਹਾਂ ਲਈ ਬਹੁਤ ਸੰਤੋਸ਼ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਟੈਕਨੋਲੋਜੀ ਨੂੰ ਸਫਲ ਬਣਾਉਣ ਲਈ ਉਸ ਨੂੰ ਮਾਨਵ –ਕੇਂਦ੍ਰਿਤ ਦ੍ਰਿਸ਼ਟੀਕੋਣ ਦੇ ਨਾਲ ਤਿਆਰ ਕੀਤਾ ਜਾਣਾ ਚਾਹੀਦਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਜਨਤਕ ਸੇਵਾਵਾਂ ਦੀ ਡਿਲੀਵਰੀ ਦੇ ਲਈ ਡਿਜੀਟਲ ਟੈਕਨੋਲੋਜੀ ਦਾ ਲਾਭ ਲੈਣ ਵਿੱਚ ਭਾਰਤ ਦੀ ਸਫਲਤਾ ਦਾ ਜ਼ਿਕਰ ਕੀਤਾ।