
ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਐੱਮਐੱਸਐੱਮਈ ਖੇਤਰ ‘ਤੇ ਬਜਟ ਦੇ ਬਾਅਦ ਹੋਏ ਤਿੰਨ ਵੈਬੀਨਾਰਾਂ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 04th, 01:00 pm
ਕੈਬਨਿਟ ਦੇ ਮੇਰੇ ਸਾਰੇ ਸਾਥੀਓ, ਫਾਇਨੈਂਸ ਅਤੇ ਇਕੌਨਮੀ ਦੇ experts, ਸਟੇਕ ਹੋਲਡਰਸ, ਦੇਵੀਓ ਅਤੇ ਸੱਜਣੋਂ!
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 04th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਵੈਬੀਨਾਰ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ (ਐੱਮਐੱਸਐੱਮਈਸ) ਨੂੰ ਵਿਕਾਸ ਦਾ ਇੰਜਣ ਬਣਾਉਣ, ਨਿਰਮਾਣ, ਨਿਰਯਾਤ ਅਤੇ ਪ੍ਰਮਾਣੂ ਊਰਜਾ ਮਿਸ਼ਨ, ਰੈਗੂਲੇਟਰੀ, ਨਿਵੇਸ਼ ਅਤੇ ਕਾਰੋਬਾਰ ਕਰਨ ਵਿੱਚ ਅਸਾਨੀ ਜਿਹੇ ਵਿਸ਼ਿਆਂ 'ਤੇ ਆਯੋਜਿਤ ਕੀਤੇ ਗਏ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਨੂਫੈਕਚਰਿੰਗ ਅਤੇ ਨਿਰਯਾਤ ‘ਤੇ ਪੋਸਟ ਬਜਟ ਵੈਬੀਨਾਰ ਬਹੁਤ ਮਹੱਤਵਪੂਰਨ ਹੈ। ਇਸ ਬਜਟ ਨੂੰ ਸਰਕਾਰ ਦੇ ਤੀਸਰੇ ਕਾਰਜਕਾਲ ਦਾ ਪਹਿਲਾ ਪੂਰਨ ਬਜਟ ਦਸਦੇ ਹੋਏ, ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦੇ ਕੇ ਕਿਹਾ ਕਿ ਇਸ ਬਜਟ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਇਸ ਦੇ ਉਮੀਦ ਕੀਤੇ ਨਤੀਜੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਨੇ ਕਈ ਖੇਤਰਾਂ ਵਿੱਚ ਮਾਹਿਰਾਂ ਦੀਆਂ ਉਮੀਦਾਂ ਤੋਂ ਕਿਤੇ ਵਧ ਕੇ ਕਦਮ ਉਠਾਏ ਹਨ। ਉਨ੍ਹਾਂ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਇਸ ਬਜਟ ਵਿੱਚ ਮੈਨੂਫੈਕਚਰਿੰਗ ਅਤੇ ਨਿਰਯਾਤ ਸੰਬੰਧੀ ਮਹੱਤਵਪੂਰਨ ਫੈਸਲੇ ਲਏ ਗਏ ਹਨ।