ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।ਨਵਸਾਰੀ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਅਤੇ ਰਾਸ਼ਟਰ ਨੂੰ ਸਮਰਪਿਤ ਕਰਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 22nd, 04:40 pm
ਗੁਜਰਾਤ ਵਿੱਚ ਅੱਜ ਦਾ ਇਹ ਮੇਰਾ ਤੀਸਰਾ ਪ੍ਰੋਗਰਾਮ ਹੈ। ਅੱਜ ਸਵੇਰੇ ਹੀ ਮੈਨੂੰ ਅਹਿਮਦਾਬਾਦ ਵਿੱਚ ਪੂਰੇ ਗੁਜਰਾਤ ਦੇ ਲੱਖਾਂ ਪਸ਼ੂਪਾਲਕ ਸਾਥੀ, ਡੇਅਰੀ ਉਦਯੋਗ ਨਾਲ ਜੁੜੇ ਲੋਕ, ਉਨ੍ਹਾਂ ਦੇ ਦਰਸ਼ਨ ਕਰਨ ਦਾ ਅਵਸਰ ਮਿਲਿਆ, ਉਨ੍ਹਾਂ ਨਾਲ ਗੱਲ ਕਰਨ ਦਾ ਮੌਕਾ ਮਿਲਿਆ। ਉਸ ਦੇ ਬਾਅਦ ਮੇਹਸਾਣਾ ਵਿੱਚ ਵਾਡੀਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਆਯੋਜਨ ਨਾਲ ਜੁੜਨ ਦਾ ਸੁਭਾਗ ਮਿਲਿਆ। ਅਤੇ ਹੁਣ ਇੱਥੇ ਨਵਸਾਰੀ ਵਿੱਚ ਆਪ ਸਭ ਦੇ ਦਰਮਿਆਨ ਵਿਕਾਸ ਦੇ ਇਸ ਉਤਸਵ ਵਿੱਚ ਸ਼ਾਮਲ ਹੋ ਰਿਹਾ ਹਾਂ। ਤੁਸੀਂ ਇੱਕ ਕੰਮ ਕਰੋ, ਜਿਵੇਂ ਭੂਪੇਂਦਰ ਭਾਈ ਨੇ ਕਿਹਾ ਕਿ ਸ਼ਾਇਦ ਆਜ਼ਾਦੀ ਦੇ ਬਾਅਦ ਪਹਿਲੀ ਇੱਕ ਹੀ ਵਾਰ ਵਿੱਚ ਇੰਨੇ ਸਾਰੇ ਰੁਪਏ ਦੇ ਵਿਕਾਸ ਦੇ ਕੰਮ ਹੋਏ ਹੋਣ ਅਜਿਹਾ ਪਹਿਲੀ ਵਾਰ ਹੋਇਆ ਹੈ। ਤਾਂ ਵਿਕਾਸ ਦੇ ਇੰਨੇ ਵੱਡੇ ਉਤਸਵ ਵਿੱਚ ਇੱਕ ਕੰਮ ਕਰੋ ਆਪ ਸਭ, ਕਰੋਗੇ? ਆਪਣਾ ਮੋਬਾਈਲ ਕੱਢ ਕੇ ਉਸ ਦੀ ਫਲੈਸ਼ ਲਾਈਟ ਚਾਲੂ ਕਰੋ, ਅਤੇ ਵਿਕਾਸ ਉਤਸਵ ਵਿੱਚ ਭਾਗੀਦਾਰ ਬਣੋ। ਭਾਰਤ ਮਾਤਾ ਕੀ ਜੈ...ਅਜਿਹਾ ਨਹੀਂ ਚਲੇਗਾ ਠੰਡਾ-ਠੰਡਾ। ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ। ਸ਼ਾਬਾਸ਼। ਨਵਸਾਰੀ ਵਿੱਚ ਜਿਵੇਂ ਹੀਰਾ ਚਮਕਦਾ ਹੋਵੇ ਅਜਿਹਾ ਲਗ ਰਿਹਾ ਹੈ ਅੱਜ। ਥੋੜੀ ਦੇਰ ਪਹਿਲਾਂ ਵਡੋਦਰਾ, ਨਵਸਾਰੀ, ਭਰੂਚ, ਸੂਰਤ ਅਤੇ ਦੂਸਰੇ ਖੇਤਰਾਂ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਸ ਮਿਲੇ ਹਨ। ਟੈਕਸਟਾਈਲ, ਬਿਜਲੀ ਅਤੇ ਸ਼ਹਿਰੀ ਵਿਕਾਸ ਨਾਲ ਜੁੜੇ 40 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਇਨ੍ਹਾਂ ਪ੍ਰੋਜੈਕਟਾਂ ਦੇ ਲਈ ਆਪ ਸਭ ਨੂੰ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਨਵਸਾਰੀ ਵਿੱਚ 47,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
February 22nd, 04:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਨਵਸਾਰੀ ਵਿੱਚ 47,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰੋਜੈਕਟਾਂ ਵਿੱਚ ਬਿਜਲੀ ਉਤਪਾਦਨ, ਰੇਲ ਸੜਕ, ਕੱਪੜਾ, ਸਿੱਖਿਆ, ਵਾਟਰ ਸਪਲਾਈ, ਕਨੈਕਟੀਵਿਟੀ ਅਤੇ ਸ਼ਹਿਰੀ ਵਿਕਾਸ ਜਿਹੇ ਕਈ ਖੇਤਰ ਸ਼ਾਮਲ ਹਨ।ਪ੍ਰਧਾਨ ਮੰਤਰੀ 22 ਅਤੇ 23 ਫਰਵਰੀ ਨੂੰ ਗੁਜਰਾਤ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
February 21st, 11:41 am
ਪ੍ਰਧਾਨ ਮੰਤਰੀ 22 ਫਰਵਰੀ ਨੂੰ ਸਵੇਰੇ ਕਰੀਬ 10:45 ਵਜੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲੈਣਗੇ। ਦੁਪਹਿਰ ਕਰੀਬ 12:45 ਵਜੇ ਪ੍ਰਧਾਨ ਮੰਤਰੀ ਮੇਹਸਾਣਾ ਪਹੁੰਚਣਗੇ ਅਤੇ ਵਲੀਨਾਥ ਮਹਾਦੇਵ ਮੰਦਿਰ ਵਿੱਚ ਪੂਜਾ ਤੇ ਦਰਸ਼ਨ ਕਰਨਗੇ। ਦੁਪਹਿਰ ਲਗਭਗ 1 ਵਜੇ, ਪ੍ਰਧਾਨ ਮੰਤਰੀ ਤਾਰਭ, ਮੇਹਸਾਣਾ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ ਅਤੇ 13,500 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਲਗਭਗ 4:15 ਵਜੇ ਪ੍ਰਧਾਨ ਮੰਤਰੀ ਨਵਸਾਰੀ ਪਹੁੰਚਣਗੇ, ਜਿੱਥੇ ਉਹ ਲਗਭਗ 47,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਕਾਰਜ ਸ਼ੁਰੂ ਕਰਨਗੇ। ਸ਼ਾਮ ਲਗਭਗ 6:15 ਵਜੇ, ਪ੍ਰਧਾਨ ਮੰਤਰੀ ਕਾਕਰਾਪਾਰ ਪਰਮਾਣੂ ਊਰਜਾ ਸਟੇਸ਼ਨ ਦਾ ਦੌਰਾ ਕਰਨਗੇ ਅਤੇ ਰਾਸ਼ਟਰ ਨੂੰ ਦੋ ਨਵੇਂ ਪ੍ਰੈਸ਼ਰਾਈਜ਼ਡ ਹੈਵੀ ਵਾਟਰ ਰਿਐਕਟਰ (ਪੀਐੱਚਡਬਲਿਊਆਰ) ਸਮਰਪਿਤ ਕਰਨਗੇ।