
ਪ੍ਰਧਾਨ ਮੰਤਰੀ ਅੰਬੇਡਕਰ ਜਯੰਤੀ ਦੇ ਅਵਸਰ 'ਤੇ 14 ਅਪ੍ਰੈਲ ਨੂੰ ਹਰਿਆਣਾ ਦਾ ਦੌਰਾ ਕਰਨਗੇ
April 12th, 04:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੰਬੇਡਕਰ ਜਯੰਤੀ ਦੇ ਅਵਸਰ ‘ਤੇ 14 ਅਪ੍ਰੈਲ ਨੂੰ ਹਰਿਆਣਾ ਜਾਣਗੇ। ਹਰਿਆਣਾ ਵਿੱਚ ਉਹ ਸਭ ਤੋਂ ਪਹਿਲੇ ਹਿਸਾਰ ਜਾਣਗੇ ਅਤੇ ਸੁਬ੍ਹਾ ਕਰੀਬ 10:15 ਵਜੇ ਹਿਸਾਰ ਤੋਂ ਅਯੁੱਧਿਆ ਦੇ ਲਈ ਕਮਰਸ਼ੀਅਲ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੇ ਨਾਲ ਹੀ, ਉਹ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦਾ ਨੀਂਹ ਪੱਥਰ ਭੀ ਰੱਖਣਗੇ। ਪ੍ਰਧਾਨ ਮੰਤਰੀ ਹਿਸਾਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।
ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਨਵੀਂ ਦਿੱਲੀ ਵਿੱਚ SOUL ਲੀਡਰਸ਼ਿਪ ਕਨਕਲੇਵ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 21st, 11:30 am
ਭੂਟਾਨ ਦੇ ਪ੍ਰਧਾਨ ਮੰਤਰੀ, ਮੇਰੇ Brother ਦਾਸ਼ੋ ਸ਼ੇਰਿੰਗ ਤੋਬਗੇ ਜੀ, ਸੋਲ ਬੋਰਡ ਦੇ ਚੇਅਰਮੈਨ ਸੁਧੀਰ ਮੇਹਤਾ, ਵਾਈਸ ਚੇਅਰਮੈਨ ਹਸਮੁਖ ਅਢਿਆ, ਉਦਯੋਗ ਜਗਤ ਦੇ ਦਿੱਗਜ, ਜੋ ਆਪਣੇ ਜੀਵਨ ਵਿੱਚ, ਆਪਣੇ-ਆਪਣੇ ਖੇਤਰ ਵਿੱਚ ਲੀਡਰਸ਼ਿਪ ਦੇਣ ਵਿੱਚ ਸਫ਼ਲ ਰਹੇ ਹਨ, ਅਜਿਹੇ ਅਨੇਕ ਮਹਾਨੁਭਾਵਾਂ ਨੂੰ ਮੈਂ ਇੱਥੇ ਦੇਖ ਰਿਹਾ ਹਾਂ, ਅਤੇ ਭਵਿੱਖ ਜਿਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਹੈ, ਅਜਿਹੇ ਮੇਰੇ ਯੁਵਾ ਸਾਥੀਆ ਨੂੰ ਵੀ ਇੱਥੇ ਦੇਖ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਕੂਲ ਆਫ ਅਲਟੀਮੇਟ ਲੀਡਰਸ਼ਿਪ ਕਨਕਲੇਵ ਦੇ ਪਹਿਲੇ ਸੰਸਕਰਣ ਦਾ ਉਦਘਾਟਨ ਕੀਤਾ
February 21st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸਕੂਲ ਆਫ ਅਲਟੀਮੇਟ ਲੀਡਰਸ਼ਿਪ (ਐੱਸਓਯੂਐੱਲ) ਲੀਡਰਸ਼ਿਪ ਕਨਕਲੇਵ 2025 ਦਾ ਉਦਘਾਟਨ ਕੀਤਾ। ਸਾਰੇ ਵੱਡੇ ਨੇਤਾਵਾਂ ਅਤੇ ਉਭਰਦੇ ਨੇਤਾਵਾਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਕੁਝ ਪ੍ਰੋਗਰਾਮ ਬਹੁਤ ਖਾਸ ਹੁੰਦੇ ਹਨ ਅਤੇ ਅੱਜ ਦਾ ਪ੍ਰੋਗਰਾਮ ਅਜਿਹਾ ਹੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰ ਨਿਰਮਾਣ ਦੇ ਲਈ ਬਿਹਤਰ ਨਾਗਰਿਕਾਂ ਦਾ ਵਿਕਾਸ ਜ਼ਰੂਰੀ ਹੈ, ਹਰੇਕ ਖੇਤਰ ਵਿੱਚ ਚੰਗੇ ਨੇਤਾਵਾਂ ਦਾ ਵਿਕਾਸ ਜ਼ਰੂਰੀ ਹੈ।” ਉਨ੍ਹਾਂ ਨੇ ਕਿਹਾ ਕਿ ਹਰੇਕ ਖੇਤਰ ਵਿੱਚ ਚੰਗੇ ਨੇਤਾਵਾਂ ਨੂੰ ਤਿਆਰ ਕਰਨਾ ਜ਼ਰੂਰੀ ਹੈ ਅਤੇ ਇਹ ਸਮੇਂ ਦੀ ਮੰਗ ਹੈ। ਇਸ ਲਈ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਕੂਲ ਆਫ ਅਲਟੀਮੇਟ ਲੀਡਰਸ਼ਿਪ ਵਿਕਸਿਤ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਮਹੱਤਵਪੂਰਨ ਪ੍ਰੋਗਰਾਮ ਹੈ। ਉਨ੍ਹਾਂ ਨੇ ਕਿਹਾ ਕਿ ਐੱਸਓਯੂਐੱਲ ਸਿਰਫ ਸੰਗਠਨ ਦਾ ਨਾਂ ਨਹੀਂ ਹੈ, ਸਗੋਂ ਐੱਸਓਯੂਐੱਲ ਭਾਰਤ ਦੇ ਸਮਾਜਿਕ ਜੀਵਨ ਦੀ ਆਤਮਾ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੂਸਰੇ ਅਰਥਾਂ ਵਿੱਚ, ਐੱਸਓਯੂਐੱਲ ਅਧਿਆਤਮਿਕ ਅਨੁਭਵ ਦੇ ਸਾਰ ਨੂੰ ਵੀ ਖੂਬਸੂਰਤੀ ਨਾਲ ਦਰਸਾਉਂਦਾ ਹੈ। ਐੱਸਓਯੂਐੱਲ ਦੇ ਸਾਰੇ ਹਿਤਧਾਰਕਾਂ ਨੂੰ ਸੁਭਕਾਮਨਾਵਾਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਨੇੜਲੇ ਭਵਿੱਖ ਵਿੱਚ ਗੁਜਰਾਤ ਦੀ ਗਿਫਟ ਸਿਟੀ ਦੇ ਨੇੜੇ ਐੱਸਓਯੂਐੱਲ ਦਾ ਇੱਕ ਨਵਾਂ, ਵਿਸ਼ਾਲ ਕੈਂਪਸ ਬਣ ਕੇ ਤਿਆਰ ਹੋ ਜਾਵੇਗਾ।ਸੀ-295 ਏਅਰਕ੍ਰਾਫਟ ਫੈਕਟਰੀ (C-295 Aircraft Factory) ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਭਾਸ਼ਣ
October 28th, 10:45 am
ਐਕਸੀਲੈਂਸੀ ਪੈਡਰੋ ਸਾਂਚੇਜ਼, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਭਾਰਤ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਦੇਸ਼ ਮੰਤਰੀ ਸ਼੍ਰੀਮਾਨ ਐੱਸ ਜੈਸ਼ੰਕਰ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਸਪੇਨ ਅਤੇ ਰਾਜ ਸਰਕਾਰ ਦੇ ਮੰਤਰੀਗਣ, ਏਅਰਬੱਸ ਅਤੇ ਟਾਟਾ ਟੀਮ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਗੁਜਰਾਤ ਦੇ ਵਡੋਦਰਾ ਵਿੱਚ ਸੀ-295 ਏਅਰਕ੍ਰਾਫਟ (C-295 aircraft) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕੀਤਾ
October 28th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ ਅਡਵਾਂਸਡ ਸਿਸਟਮ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ (C-295 aircraft ) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸਯੁੰਕਤ ਤੌਰ ‘ਤੇ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਇਸ ਅਵਸਰ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ।PM Modi addresses public meetings in Srinagar & Katra, Jammu & Kashmir
September 19th, 12:00 pm
PM Modi addressed large gatherings in Srinagar and Katra, emphasizing Jammu and Kashmir's rapid development, increased voter turnout, and improved security. He criticized past leadership for neglecting the region, praised youth for rising against dynastic politics, and highlighted infrastructure projects, education, and tourism growth. PM Modi reiterated BJP's commitment to Jammu and Kashmir’s progress and statehood restoration.ਕੈਬਨਿਟ ਨੇ ਦੋ ਵਰ੍ਹਿਆਂ ਦੇ ਲਈ 2000 ਕਰੋੜ ਰੁਪਏ ਦੇ ਖਰਚ ਦੇ ਨਾਲ ਹਰ ਮੌਸਮ ਦੇ ਲਈ ਅਧਿਕ ਤਿਆਰ ਅਤੇ ਜਲਵਾਯੂ-ਸਮਾਰਟ ਭਾਰਤ ਬਣਾਉਣ ਦੇ ਲਈ ‘ਮਿਸ਼ਨ ਮੌਸਮ’ ('Mission Mausam') ਨੂੰ ਸਵੀਕ੍ਰਿਤੀ
September 11th, 08:19 pm
ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਅਗਲੇ ਦੋ ਵਰ੍ਹਿਆਂ ਦੇ ਲਈ 2000 ਕਰੋੜ ਰੁਪਏ ਦੇ ਖਰਚ (outlay) ਨਾਲ ‘ਮਿਸ਼ਨ ਮੌਸਮ’ (‘Mission Mausam') ਨੂੰ ਅੱਜ ਸਵੀਕ੍ਰਿਤੀ ਪ੍ਰਦਾਨ ਕੀਤੀ ਹੈ।ਪ੍ਰਧਾਨ ਮੰਤਰੀ ਨੇ 44ਵੇਂ ਪ੍ਰਗਤੀ ਸੰਵਾਦ ਦੀ ਪ੍ਰਧਾਨਗੀ ਕੀਤੀ
August 28th, 06:58 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੇ 44ਵੇਂ ਸੰਸਕਰਣ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਗਤੀ ਕੇਂਦਰ ਅਤੇ ਰਾਜ ਸਰਕਾਰਾਂ ਦੀ ਭਾਗੀਦਾਰੀ ਵਾਲੀ ਸਰਗਰਮ ਸ਼ਾਸਨ ਵਿਵਸਥਾ ਅਤੇ ਸਮਾਂਬੱਧ ਲਾਗੂਕਰਨ ਲਈ ਆਈਸੀਟੀ ਅਧਾਰਿਤ ਬਹੁ-ਮਾਡਲ ਪਲੈਟਫਾਰਮ ਹੈ। ਇਹ ਤੀਸਰੇ ਕਾਰਜਕਾਲ ਦੀ ਪਹਿਲੀ ਮੀਟਿੰਗ ਸੀ।ਵੀਅਤਨਾਮ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (01 ਅਗਸਤ, 2024)
August 01st, 12:30 pm
ਸਭ ਤੋਂ ਪਹਿਲੇ, ਮੈਂ ਸਮਸਤ ਭਾਰਤੀਆਂ ਦੀ ਤਰਫ਼ੋਂ, ਜਨਰਲ ਸੈਕ੍ਰੇਟਰੀ, ਨਿਊਯੇਨ ਫੁ ਚੋਂਗ ਦੇ ਅਕਾਲ ਚਲਾਣੇ ‘ਤੇ ਗਹਿਰੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ।ਕਾਵਰੱਤੀ, ਲਕਸ਼ਦ੍ਵੀਪ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
January 03rd, 12:00 pm
ਅੱਜ ਲਕਸ਼ਦ੍ਵੀਪ ਦੀ ਸਵੇਰ ਦੇਖ ਕੇ ਮਨ ਪ੍ਰਸੰਨ ਹੋ ਗਿਆ। ਲਕਸ਼ਦ੍ਵੀਪ ਦੀ ਸੁੰਦਰਤਾ ਨੂੰ ਸ਼ਬਦਾਂ ਵਿੱਚ ਸਮੇਟਨਾ ਬਹੁਤ ਮੁਸ਼ਕਿਲ ਹੈ। ਮੈਨੂੰ ਇਸ ਵਾਰ ਅਗਤੀ, ਬੰਗਾਰਮ ਅਤੇ ਕਾਵਰੱਤੀ ਵਿੱਚ ਆਪ ਸਭ ਪਰਿਵਾਰਜਨਾਂ ਨਾਲ ਮਿਲਣ ਦਾ ਅਵਸਰ ਮਿਲਿਆ ਹੈ। ਲਕਸ਼ਦ੍ਵੀਪ ਦਾ ਜ਼ਮੀਨੀ ਇਲਾਕਾ ਭਲੇ ਹੀ ਛੋਟਾ ਹੋਵੇ, ਲੇਕਿਨ ਲਕਸ਼ਦ੍ਵੀਪ ਦੇ ਲੋਕਾਂ ਦਾ ਦਿਲ, ਸਮੁੰਦਰ ਜਿਤਨਾ ਵਿਸ਼ਾਲ ਹੈ। ਤੁਹਾਡੇ ਸਨੇਹ, ਤੁਹਾਡੇ ਅਸ਼ੀਰਵਾਦ ਨਾਲ ਮੈਂ ਅਭਿਭੂਤ ਹਾਂ, ਮੈਂ ਤੁਹਾਡਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਲਕਸ਼ਦ੍ਵੀਪ ਦੇ ਕਵਰੱਤੀ ਵਿੱਚ 1150 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 03rd, 11:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਕਸ਼ਦ੍ਵੀਪ ਦੇ ਕਵਰੱਤੀ ਵਿੱਚ 1150 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟ ਟੈਕਨੋਲੋਜੀ, ਊਰਜਾ, ਜਲ ਸੰਸਾਧਨ, ਸਿਹਤ ਦੇਖਭਾਲ ਅਤੇ ਸਿੱਖਿਆ ਸਹਿਤ ਕਈ ਖੇਤਰਾਂ ਨੂੰ ਕਵਰ ਕਰਦੇ ਹਨ। ਪ੍ਰਧਾਨ ਮੰਤਰੀ ਨੇ ਲੈਪਟੋਪ ਯੋਜਨਾ ਦੇ ਤਹਿਤ ਵਿਦਿਆਰਥੀਆਂ ਲੈਪਟੋਪ ਦਿੱਤੇ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਸਾਈਕਲਾਂ ਦਿੱਤੀਆਂ। ਉਨ੍ਹਾਂ ਨੇ ਕਿਸਾਨ ਅਤੇ ਮਛੇਰੇ ਲਾਭਾਰਥੀਆਂ ਨੂੰ ਪੀਐੱਮ ਕਿਸਾਨ ਕ੍ਰੈਡਿਟ ਕਾਰਡ ਵੀ ਸੌਂਪੇ।ਨੇਪਾਲ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਮਿਲਣੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
April 02nd, 01:39 pm
ਪ੍ਰਧਾਨ ਮੰਤਰੀ ਦੇਉਬਾ ਜੀ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਅੱਜ ਭਾਰਤੀ ਨਵੇਂ ਵਰ੍ਹੇ ਅਤੇ ਨਵਰਾਤ੍ਰਿਆਂ ਦੇ ਪਵਿੱਤਰ ਅਵਸਰ ‘ਤੇ ਦੇਉਬਾ ਜੀ ਦਾ ਸ਼ੁਭ ਆਗਮਨ ਹੋਇਆ ਹੈ। ਮੈਂ ਉਨ੍ਹਾਂ ਨੂੰ ਅਤੇ ਭਾਰਤ ਅਤੇ ਨੇਪਾਲ ਦੇ ਸਭ ਨਾਗਰਿਕਾਂ ਨੂੰ ਨਵਰਾਤ੍ਰਿਆਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਗੋਆ ਵਿੱਚ ਗੋਆ ਮੁਕਤੀ ਦਿਵਸ ਸਮਾਰੋਹ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 19th, 03:15 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਸਮੇਸਤ ਗੋਂਯਕਾਰ ਭਾਵਾ-ਭਯਣੀਂਕ, ਮਾਯੇਮੋਗਾਚੋ ਯੇਵਕਾਰ ! ਇਸ ਇਤਿਹਾਸਿਕ ਪ੍ਰੋਗਰਾਮ ਵਿੱਚ ਉਪਸਥਿਤ ਗੋਆ ਦੇ ਰਾਜਪਾਲ ਸ਼੍ਰੀ ਪੀ. ਐੱਸ ਸ਼੍ਰੀਧਰਨ ਪਿੱਲਈ ਜੀ, ਗੋਆ ਦੇ ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਉਪ ਮੁੱਖ ਮੰਤਰੀ ਚੰਦਰਕਾਂਤ ਕਾਵਲੇਕਰ ਜੀ, ਮਨੋਹਰ ਅਜ਼ਗਾਂਵਕਰ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀਪਦ ਨਾਇਕ ਜੀ, ਗੋਆ ਵਿਧਾਨਸਭਾ ਦੇ ਸਪੀਕਰ ਰਾਜੇਸ਼ ਪਟਨੇਕਰ ਜੀ, ਗੋਆ ਸਰਕਾਰ ਦੇ ਸਾਰੇ ਮੰਤਰੀਗਣ, ਜਨ- ਪ੍ਰਤੀਨਿਧੀਗਣ, ਸਾਰੇ ਅਧਿਕਾਰੀਗਣ ਅਤੇ ਗੋਆ ਦੇ ਮੇਰੇ ਭਾਈਓ ਭੈਣੋਂ!ਪ੍ਰਧਾਨ ਮੰਤਰੀ ਨੇ ਗੋਆ ਵਿੱਚ ਆਯੋਜਿਤ ਗੋਆ ਮੁਕਤੀ ਦਿਵਸ ਸਮਾਰੋਹ ‘ਚ ਹਿੱਸਾ ਲਿਆ
December 19th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਗੋਆ ਮੁਕਤੀ ਦਿਵਸ ਸਮਾਰੋਹ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਸਮਾਰੋਹ ਦੌਰਾਨ ‘ਅਪਰੇਸ਼ਨ ਵਿਜੈ’ ਦੇ ਸੁਤੰਤਰਤਾ ਸੈਨਾਨੀਆਂ ਤੇ ਸਾਬਕਾ ਫ਼ੌਜੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ; ਜਿਨ੍ਹਾਂ ਵਿੱਚ ਨਵੇਂ ਰੰਗ–ਰੂਪ ਵਾਲਾ ਅਗੁਆੜਾ ਕਿਲਾ ਜੇਲ੍ਹ ਮਿਊਜ਼ੀਅਮ, ਗੋਆ ਮੈਡੀਕਲ ਕਾਲਜ ‘ਚ ਸੁਪਰ ਸਪੈਸ਼ਿਐਲਿਟੀ ਬਲਾਕ, ਨਿਊ ਸਾਊਥ ਗੋਆ ਡਿਸਟ੍ਰਿਕਟ ਹਸਪਤਾਲ, ਮੋਪਾ ਹਵਾਈ ਅੱਡੇ ‘ਤੇ ਏਵੀਏਸ਼ਨ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਡੈਬੋਲਿਮ, ਨਵੇਲਿਮ, ਮਰਗਾਓ ਵਿਖੇ ਗੈਸ ਇਨਸੁਲੇਟਡ ਸਬ–ਸਟੇਸ਼ਨ ਸ਼ਾਮਲ ਹਨ। ਉਨ੍ਹਾਂ ਗੋਆ ‘ਚ ਬਾਰ ਕੌਂਸਲ ਆਵ੍ ਇੰਡੀਆ ਟ੍ਰੱਸਟ ਦੀ ‘ਇੰਡੀਆ ਇੰਟਰਨੈਸ਼ਨਲ ਯੂਨੀਵਰਸਿਟੀ ਆਵ੍ ਲੀਗਲ ਐਜੂਕੇਸ਼ਨ ਐਂਡ ਰੀਸਰਚ’ ਦਾ ਨੀਂਹ–ਪੱਥਰ ਵੀ ਰੱਖਿਆ।ਪ੍ਰਧਾਨ ਮੰਤਰੀ 19 ਦਸੰਬਰ ਨੂੰ ਗੋਆ ਦਾ ਦੌਰਾ ਕਰਨਗੇ ਅਤੇ ਗੋਆ ਮੁਕਤੀ ਦਿਵਸ ਦੇ ਸਮਾਰੋਹਾਂ ਵਿੱਚ ਹਿੱਸਾ ਲੈਣਗੇ
December 17th, 04:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਦਸੰਬਰ ਨੂੰ ਗੋਆ ਦਾ ਦੌਰਾ ਕਰਨਗੇ ਅਤੇ ਦੁਪਹਿਰ 3 ਵਜੇ ਦੇ ਕਰੀਬ ਗੋਆ ਦੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਗੋਆ ਮੁਕਤੀ ਦਿਵਸ ਦੇ ਸਮਾਰੋਹ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਸਮਾਰੋਹ ਵਿੱਚ ਸੁਤੰਤਰਤਾ ਸੈਨਾਨੀਆਂ ਅਤੇ ‘ਅਪਰੇਸ਼ਨ ਵਿਜੈ’ ਦੇ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਕਰਨਗੇ। ਗੋਆ ਮੁਕਤੀ ਦਿਵਸ ਹਰ ਵਰ੍ਹੇ 19 ਦਸੰਬਰ ਨੂੰ ਭਾਰਤੀ ਹਥਿਆਰਬੰਦ ਬਲਾਂ ਦੁਆਰਾ ਸ਼ੁਰੂ ਕੀਤੇ ਗਏ 'ਅਪਰੇਸ਼ਨ ਵਿਜੈ' ਦੀ ਸਫ਼ਲਤਾ ਨੂੰ ਦਰਸਾਉਣ ਲਈ ਮਨਾਇਆ ਜਾਂਦਾ ਹੈ ਜਿਸ ਨੇ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਆਜ਼ਾਦ ਕਰਵਾਇਆ ਸੀ।ਪ੍ਰਧਾਨ ਮੰਤਰੀ ਨੇ 39ਵੀਂ ਪ੍ਰਗਤੀ (PRAGATI) ਗੱਲਬਾਤ ਦੀ ਪ੍ਰਧਾਨਗੀ ਕੀਤੀ
November 24th, 07:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ, ਪ੍ਰੋ-ਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ ਲਈ ਆਈਸੀਟੀ (ICT) ਅਧਾਰਿਤ ਮਲਟੀ–ਮੋਡਲ ਪਲੈਟਫਾਰਮ ‘ਪ੍ਰਗਤੀ’ (PRAGATI) ਦੇ 39ਵੇਂ ਸੰਸਕਰਨ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਸਿਡਨੀ ਡਾਇਲੌਗ ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਭਾਸ਼ਣ
November 18th, 09:19 am
ਭਾਰਤ ਦੇ ਲੋਕਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਤੁਸੀਂ ਮੈਨੂੰ ਉਦਘਾਟਨੀ ਸਿਡਨੀ ਡਾਇਲੌਗ ਵਿੱਚ ਮੁੱਖ ਭਾਸ਼ਣ ਦੇਣ ਲਈ ਸੱਦਾ ਦਿੱਤਾ ਹੈ। ਮੈਂ ਇਸਨੂੰ ਇੰਡੋ ਪੈਸੀਫਿਕ ਖੇਤਰ ਅਤੇ ਉੱਭਰ ਰਹੇ ਡਿਜੀਟਲ ਸੰਸਾਰ ਵਿੱਚ ਭਾਰਤ ਦੀ ਕੇਂਦਰੀ ਭੂਮਿਕਾ ਦੀ ਮਾਨਤਾ ਦੇ ਰੂਪ ਵਿੱਚ ਦੇਖਦਾ ਹਾਂ। ਇਹ ਸਾਡੇ ਦੋਵਾਂ ਦੇਸ਼ਾਂ ਦਰਮਿਆਨ ਵਿਆਪਕ ਰਣਨੀਤਕ ਭਾਈਵਾਲੀ ਲਈ ਇੱਕ ਸ਼ਰਧਾਂਜਲੀ ਵੀ ਹੈ, ਜੋ ਕਿ ਇਸ ਖੇਤਰ ਅਤੇ ਵਿਸ਼ਵ ਦੀ ਬਿਹਤਰੀ ਦੀ ਸ਼ਕਤੀ ਹੈ। ਮੈਂ ਸਿਡਨੀ ਡਾਇਲੌਗ ਨੂੰ ਉੱਭਰ ਰਹੀਆਂ, ਮਹੱਤਵਪੂਰਨ ਅਤੇ ਸਾਈਬਰ ਟੈਕਨੋਲੋਜੀਆਂ 'ਤੇ ਆਪਣਾ ਧਿਆਨ ਕੇਂਦ੍ਰਿਤ ਕਰਨ ਲਈ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ‘ਸਿਡਨੀ-ਡਾਇਲੌਗ’ ਵਿੱਚ ਮੁੱਖ ਭਾਸ਼ਣ ਦਿੱਤਾ, ਉਨ੍ਹਾਂ ਨੇ ਭਾਰਤ ਦੇ ਟੈਕਨੋਲੋਜੀ ਦੇ ਕ੍ਰਮਿਕ ਅਤੇ ਤੇਜ਼ ਵਿਕਾਸ ‘ਤੇ ਚਰਚਾ ਕੀਤੀ
November 18th, 09:18 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਿਡਨੀ - ਡਾਇਲੌਗ ਦੇ ਉਦਘਾਟਨ ਵਿੱਚ ਮੁੱਖ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਭਾਰਤ ਦੀ ਟੈਕਨੋਲੋਜੀ ਦੇ ਕ੍ਰਮਿਕ ਅਤੇ ਤੇਜ਼ ਵਿਕਾਸ ਦੇ ਵਿਸ਼ੇ ‘ਤੇ ਚਰਚਾ ਕੀਤੀ। ਉਨ੍ਹਾਂ ਦੇ ਸੰਬੋਧਨ ਤੋਂ ਪਹਿਲਾਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਸਕੌਟ ਮਾਰਿਸਨ ਨੇ ਅਰੰਭਕ ਟਿੱਪਣੀਆਂ ਕੀਤੀਆਂ।