Together we are working towards building an India where farmers are prosperous and empowered: PM Modi
March 01st, 01:00 pm
PM Modi addressed the post-budget webinar on agriculture and rural prosperity, emphasizing stakeholders' crucial role in implementing Budget announcements. He highlighted schemes like PM-Kisan, the PM Dhan Dhaanya Krishi Yojana, and efforts to boost pulse production. Stressing innovation, nutrition, and fisheries growth, he urged collaboration to strengthen the rural economy and empower farmers.PM Modi addresses the post-budget webinar on agriculture and rural prosperity
March 01st, 12:30 pm
PM Modi addressed the post-budget webinar on agriculture and rural prosperity, emphasizing stakeholders' crucial role in implementing Budget announcements. He highlighted schemes like PM-Kisan, the PM Dhan Dhaanya Krishi Yojana, and efforts to boost pulse production. Stressing innovation, nutrition, and fisheries growth, he urged collaboration to strengthen the rural economy and empower farmers.ਬਿਹਾਰ ਦੇ ਭਾਗਲਪੁਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 02:35 pm
ਅੰਗਰਾਜ ਦਾਨਵੀਰ ਕਰਣ ਦੇ ਧਰਤੀ ਮਹਾਰਿਸ਼ੀ ਮੇਂਹੀਂ ਕੇ ਤਪਸਥਲੀ, ਭਗਵਾਨ ਵਾਸੁਪੂਜਯ ਕੇ ਪੰਚ ਕਲਿਆਣਕ ਭੂਮੀ, ਵਿਸ਼ਵ ਪ੍ਰਸਿੱਧ ਵਿਕ੍ਰਮਸ਼ਿਲਾ ਮਹਾਵਿਹਾਰ ਬਾਬਾ ਬੂੜ੍ਹਾਨਾਥ ਕੇ ਪਵਿੱਤਰ ਭੂਮੀ ਪੇ ਸਬ ਭਾਯ ਬਹਿਨ ਸਿਨੀ ਕੇ ਪ੍ਰਣਾਮ ਕਰੈ ਛਿਯੈ।।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਜਾਰੀ ਕੀਤੀ, ਬਿਹਾਰ ਦੇ ਭਾਗਲਪੁਰ ਤੋਂ ਵਿਕਾਸ ਪ੍ਰੋਜੈਕਟ ਲਾਂਚ ਕੀਤੇ
February 24th, 02:30 pm
ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਭਾਗਲਪੁਰ ਤੋਂ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ‘ਤੇ ਕਈ ਵਿਕਾਸ ਪ੍ਰੋਜੈਕਟਸ ਵੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਅਤੇ ਪ੍ਰੋਗਰਾਮ ਵਿੱਚ ਵਰਚੁਅਲ ਤੌਰ ‘ਤੇ ਸ਼ਾਮਲ ਲੋਕਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਮਹਾਕੁੰਭ ਦੇ ਪਵਿੱਤਰ ਕਾਲ ਵਿੱਚ ਮੰਦਰਾਚਲ ਦੀ ਧਰਤੀ ‘ਤੇ ਪੈਰ ਰੱਖਣਾ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਵਿੱਚ ਅਧਿਆਤਮਿਕਤਾ, ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀ ਸਮਰੱਥਾ ਵੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਹੀਦ ਤਿਲਕਾ ਮਾਂਝੀ ਦੀ ਭੂਮੀ ਹੋਣ ਦੇ ਨਾਲ-ਨਾਲ ਸਿਲਕ ਸਿਟੀ ਵਜੋਂ ਵੀ ਪ੍ਰਸਿੱਧ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਅਜਗੈਬੀਨਾਥ ਦੀ ਪਵਿੱਤਰ ਧਰਤੀ ‘ਤੇ ਆਗਾਮੀ ਮਹਾਸ਼ਿਵਰਾਤ੍ਰੀ ਦੀਆਂ ਵੀ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ‘ਤੇ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਰਾਹੀਂ ਲਗਭਗ 22,000 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਗਏ।ਸਾਨੂੰ ਆਪਣੇ ਅੰਨਦਾਤਾਵਾਂ ‘ਤੇ ਮਾਣ ਹੈ ਅਤੇ ਅਸੀਂ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਪ੍ਰਤੀਬੱਧ ਹਾਂ: ਪ੍ਰਧਾਨ ਮੰਤਰੀ
February 24th, 10:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਰਕਾਰ ਨੂੰ ਭਾਰਤ ਦੇ ਅੰਨਦਾਤਾਵਾਂ ‘ਤੇ ਮਾਣ ਹੈ ਅਤੇ ਉਹ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਪ੍ਰਤੀਬੱਧ ਹਨ। ਮਾਇਗੋਵਇੰਡੀਆ (MyGovIndia) ਦੁਆਰਾ ਐਕਸ ‘ਤੇ ਪੋਸਟ ਕੀਤੇ ਗਏ ਥ੍ਰੈੱਡ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਨ੍ਹਾਂ ਨੇ ਕਿਹਾ:ਹੁਣ ਤੱਕ ਲਗਭਗ 3.5 ਲੱਖ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੇ ਹਨ ਅਤੇ ਮੇਰੇ ਲਈ ਇਹ ਬਹੁਤ ਸੰਤੋਸ਼ ਅਤੇ ਮਾਣ ਦੀ ਗੱਲ ਹੈ: ਪ੍ਰਧਾਨ ਮੰਤਰੀ
February 24th, 09:53 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਛੇਵੀਂ ਵਰ੍ਹੇਗੰਢ ‘ਤੇ ਦੇਸ਼ ਦੇ ਸਾਰੇ ਕਿਸਾਨ ਭਾਈ-ਭੈਣਾਂ ਨੂੰ ਹਾਰਦਿਕ ਵਧਾਈ ਦਿੱਤੀ। ਇਹ ਯੋਜਨਾ, ਕਿਸਾਨਾਂ ਦੀ ਸਹਾਇਤਾ ਅਤੇ ਉੱਥਾਨ ਦੇ ਲਈ ਸਮਰਪਿਤ ਇੱਕ ਮਹੱਤਵਪੂਰਨ ਪਹਿਲ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਹੁਣ ਤੱਕ ਲਗਭਗ 3.5 ਲੱਖ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੇ ਹਨ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।ਭਾਰਤ ਗ੍ਰਾਮੀਣ ਮਹੋਤਸਵ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 11:15 am
ਮੰਚ ’ਤੇ ਵਿਰਾਜਮਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ, ਵਿੱਤ ਰਾਜ ਮੰਤਰੀ ਪੰਕਜ ਚੌਧਰੀ ਜੀ, ਇੱਥੇ ਉਪਸਥਿਤ, ਨਾਬਾਰਡ ਦੇ ਸੀਨੀਅਰ ਮੈਨੇਜਮੇਂਟ ਦੇ ਮੈਂਬਰ, ਸੇਲਫ ਹੇਲਪ ਗਰੁੱਖ ਦੇ ਮੈਂਬਰ, ਕੋਪਰੇਟਿਵ ਬੈਂਕਾਂ ਦੇ ਮੈਂਬਰ, ਕਿਸਾਨ ਉਤਪਾਦ ਸੰਘ- FPO’s ਦੇ ਮੈਂਬਰ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM Modi inaugurates the Grameen Bharat Mahotsav 2025
January 04th, 10:59 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.ਖਜੁਰਾਹੋ, ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਨਦੀ ਜੋੜੋ ਰਾਸ਼ਟਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਅਵਸਰ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 01:00 pm
I extend warm greetings to all the people of Bundelkhand, the land of heroes.) ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੋਂ ਦੇ ਕਰਮਠ ਭਾਈ ਮੋਹਨ ਯਾਦਵ ਜੀ, ਕੇਂਦਰੀ ਮੰਤਰੀ ਭਾਈ ਸ਼ਿਵਰਾਜ ਸਿੰਘ ਜੀ, ਵੀਰੇਂਦਰ ਕੁਮਾਰ ਜੀ, ਸੀਆਰ ਪਾਟਿਲ ਜੀ, ਡਿਪਟੀ ਸੀਐੱਮ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇੱਕਗਣ, ਹੋਰ ਸਾਰੇ ਮਹਾਨੁਭਾਵ, ਪੂਜਯ ਸੰਤ ਗਣ ਅਤੇ ਮੱਧ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
December 25th, 12:30 pm
ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਮੌਕੇ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਅਵਸਰ ’ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਅਤੇ ਵਿਸ਼ਵ ਦੇ ਇਸਾਈ ਸਮੁਦਾਇ ਦੇ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਯਾਦ ਕਰਦੇ ਹੋਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀ ਅਗਵਾਈ ਵਿੱਚ ਸਰਕਾਰ ਨੇ ਆਪਣੇ ਗਠਨ ਦਾ ਇੱਕ ਵਰ੍ਹਾ ਪੂਰਾ ਕਰ ਲਿਆ ਹੈ, ਸ਼੍ਰੀ ਮੋਦੀ ਨੇ ਇਸ ਦੇ ਲਈ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਵਰ੍ਹੇ ਵਿੱਚ ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਲਾਗੂਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਨੇ ਤੇਜ਼ੀ ਪਕੜੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਿਕ ਕੇਨ-ਬੇਤਵਾ ਰਿਵਰ ਲਿੰਕਿੰਗ ਪ੍ਰੋਜੈਕਟ, ਦੌਧਨ ਡੈਮ ਅਤੇ ਓਅੰਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ (ਮੱਧ ਪ੍ਰਦੇਸ਼ ਦੇ ਪਹਿਲੇ ਸੋਲਰ ਪਾਵਰ ਪਲਾਂਟ) ਦਾ ਨੀਂਹ ਪੱਥਰ ਰੱਖਿਆ ਗਿਆ ਹੈ।ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।