Odisha is experiencing unprecedented development: PM Modi in Bhubaneswar

November 29th, 04:31 pm

Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.

PM Modi's Commitment to Making Odisha a Global Hub of Growth and Opportunity

November 29th, 04:30 pm

Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.

ਓਡੀਸ਼ਾ ਪਰਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 24th, 08:48 pm

ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਸ਼੍ਰੀਮਾਨ ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਆ ਸਮਾਜ ਸੰਸਥਾ ਦੇ ਪ੍ਰਧਾਨ ਸ਼੍ਰੀ ਸਿਧਾਰਥ ਪ੍ਰਧਾਨ ਜੀ (Shri Siddharth Pradhan), ਓਡੀਆ ਸਮਾਜ ਦੇ ਹੋਰ ਅਧਿਕਾਰੀ, ਓਡੀਸ਼ਾ ਦੇ ਸਾਰੇ ਕਲਾਕਾਰ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ

November 24th, 08:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਮਾਗਮ ਵਿੱਚ ਆਏ ਓਡੀਸ਼ਾ ਦੇ ਸਾਰੇ ਭਾਈਆਂ-ਭੈਣਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਸਵਭਾਵ ਕਵੀ ਗੰਗਾਧਰ ਮੇਹਰ (Swabhav Kavi Gangadhar Meher) ਦੀ ਪੁਣਯਤਿਥੀ (ਬਰਸੀ) ਦਾ ਸ਼ਤਾਬਦੀ ਵਰ੍ਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਨੇ ਇਸ ਅਵਸਰ ‘ਤੇ ਭਗਤ ਦਾਸੀਆ ਭੌਰੀ, ਭਗਤ ਸਾਲਬੇਗਾ ਅਤੇ ਉੜੀਆ ਭਾਗਵਤ ਦੇ ਲੇਖਕ ਸ਼੍ਰੀ ਜਗਨਨਾਥ ਦਾਸ (Bhakta Dasia Bhauri, Bhakta Salabega and the writer of Oriya Bhagavatha, Shri Jagannath Das) ਨੂੰ ਭੀ ਸ਼ਰਧਾਂਜਲੀ ਅਰਪਿਤ ਕੀਤੀ।

ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 17th, 07:20 pm

ਅੱਜ ਤੁਸੀਂ ਅਬੁਜਾ ਵਿੱਚ ਅਜੂਬਾ ਕਰ ਦਿੱਤਾ ਹੈ। ਅਬੁਜਾ ਵਿੱਚ ਅਦਭੁਤ ਸਮਾਂ ਬੰਨ੍ਹ ਦਿੱਤਾ ਹੈ। ਅਤੇ ਇਹ ਸਭ ਦੇਖ ਕੇ ਕੱਲ੍ਹ ਸ਼ਾਮ ਤੋਂ ਮੈਂ ਦੇਖ ਰਿਹਾ ਹਾਂ, ਅਜਿਹਾ ਲਗਦਾ ਹੈ, ਮੈਂ ਅਬੁਜਾ ਵਿੱਚ ਨਹੀਂ ਬਲਕਿ ਭਾਰਤ ਦੇ ਹੀ ਕਿਸੇ ਸ਼ਹਿਰ ਵਿੱਚ ਮੌਜੂਦ ਹਾਂ। ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਲੇਗੋਸ, ਕਾਨੋ, ਕਡੂਨਾ, ਅਤੇ ਪੋਰਟ ਹਰਕੋਰਟ (Lagos, Kano, Kaduna, and Port Harcourt) ਤੋਂ, ਅਜਿਹੇ-ਅਜਿਹੇ ਅਲੱਗ ਇਲਾਕਿਆਂ ਤੋ ਅਬੁਜਾ ਪਹੁੰਚੇ ਹਨ, ਅਤੇ ਤੁਹਾਡੇ ਚਿਹਰੇ ਦੀ ਇਹ ਚਮਕ ਪੱਕਾ ਇਹ ਉਤਸ਼ਾਹ ਜਿਤਨਾ ਆਪ (ਤੁਸੀਂ) ਇੱਥੇ ਆਉਣ ਦੇ ਲਈ ਉਤਸੁਕ ਸੀ, ਉਤਨਾ ਹੀ ਮੈਂ ਭੀ ਤੁਹਾਨੂੰ ਮਿਲਣ ਦਾ ਇੰਤਜ਼ਾਰ ਕਰਦਾ ਸਾਂ। ਤੁਹਾਡਾ ਇਹ ਪਿਆਰ, ਇਹ ਸਨੇਹ ਇਹ ਮੇਰੇ ਲਈ ਬਹੁਤ ਬੜੀ ਪੂੰਜੀ ਹੈ। ਤੁਹਾਡੇ ਦਰਮਿਆਨ ਆਉਣਾ, ਤੁਹਾਡੇ ਨਾਲ ਸਮਾਂ ਬਿਤਾਉਣਾ ਅਤੇ ਇਹ ਪਲ ਜੀਵਨ ਭਰ ਮੇਰੇ ਨਾਲ ਰਹਿਣਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਨੂੰ ਸੰਬੋਧਨ ਕੀਤਾ

November 17th, 07:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਅਬੁਜਾ ਵਿੱਚ ਭਾਰਤੀ ਸਮੁਦਾਇ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤੀ ਸਮੁਦਾਇ ਦੁਆਰਾ ਗਰਮਜੋਸ਼ੀ ਅਤੇ ਉਤਸ਼ਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮੁਦਾਇ ਤੋਂ ਮਿਲਿਆ ਪ੍ਰੇਮ ਅਤੇ ਮਿੱਤਰਤਾ ਉਨ੍ਹਾਂ ਦੇ ਲਈ ਬਹੁਤ ਬੜੀ ਪੂੰਜੀ ਹੈ।

17ਵਾਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ 2023

January 06th, 07:27 pm

ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਸੰਮੇਲਨ ਭਾਰਤ ਸਰਕਾਰ ਦਾ ਫਲੈਗਸ਼ਿਪ ਸਮਾਗਮ ਹੈ। ਇਹ ਵਿਦੇਸ਼ ਵਿਚਲੇ ਭਾਰਤੀਆਂ ਨਾਲ ਜੁੜਨ ਅਤੇ ਸੰਪਰਕ ਸਥਾਪਿਤ ਕਰਨ ਅਤੇ ਪ੍ਰਵਾਸੀਆਂ ਨੂੰ ਇੱਕ-ਦੂਸਰੇ ਨਾਲ ਗੱਲਬਾਤ ਕਰਨ ਦੇ ਯੋਗ ਬਣਾਉਣ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦਾ ਹੈ। 17ਵਾਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਮੱਧ ਪ੍ਰਦੇਸ਼ ਸਰਕਾਰ ਦੇ ਸਹਿਯੋਗ ਨਾਲ 08-10 ਜਨਵਰੀ, 2023 ਤੱਕ ਇੰਦੌਰ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਵਿਸ਼ਾ ਪ੍ਰਵਾਸੀ: ਅੰਮ੍ਰਿਤ ਕਾਲ ਵਿੱਚ ਭਾਰਤ ਦੀ ਪ੍ਰਗਤੀ ਵਿੱਚ ਭਰੋਸੇਯੋਗ ਭਾਗੀਦਾਰ ਹੈ। ਲਗਭਗ 70 ਵੱਖ-ਵੱਖ ਦੇਸ਼ਾਂ ਦੇ 3,500 ਤੋਂ ਵੱਧ ਪ੍ਰਵਾਸੀ ਮੈਂਬਰਾਂ ਨੇ ਪੀਬੀਡੀ ਸੰਮੇਲਨ ਲਈ ਰਜਿਸਟਰ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਯ ਦਿਵਸ 'ਤੇ ਪ੍ਰਵਾਸੀ ਭਾਰਤੀਆਂ ਨੂੰ ਵਧਾਈਆਂ ਦਿੱਤੀਆਂ

January 09th, 09:52 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਵਾਸੀ ਭਾਰਤੀਯ ਦਿਵਸ 'ਤੇ ਸਭ ਨੂੰ, ਵਿਸ਼ੇਸ਼ ਤੌਰ 'ਤੇ ਭਾਰਤੀ ਪ੍ਰਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।