ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 13th, 02:10 pm

ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ

December 13th, 02:00 pm

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ 13 ਦਸੰਬਰ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ

December 12th, 02:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਦਸੰਬਰ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ ਪ੍ਰਯਾਗਰਾਜ ਜਾਣਗੇ ਅਤੇ ਦੁਪਹਿਰ ਕਰੀਬ 12:15 ਵਜੇ ਸੰਗਮ ਸਥਲ ‘ਤੇ ਪੂਜਾ-ਅਰਚਨਾ ਅਤੇ ਦਰਸ਼ਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ 12:40 ਵਜੇ ਪ੍ਰਧਾਨ ਮੰਤਰੀ ਅਕਸ਼ੈ ਵਟ ਵ੍ਰਿਕਸ਼ (Akshay Vata Vriksh) ਸਥਲ ‘ਤੇ ਪੂਜਾ ਕਰਨਗੇ। ਪ੍ਰਧਾਨ ਮੰਤਰੀ ਉਸ ਤੋਂ ਬਾਅਦ ਹਨੂੰਮਾਨ ਮੰਦਿਰ ਅਤੇ ਸਰਸਵਤੀ ਕੂਪ ਵਿੱਚ ਦਰਸ਼ਨ ਅਤੇ ਪੂਜਾ ਕਰਨਗੇ। ਦੁਪਹਿਰ ਕਰੀਬ 1:30 ਵਜੇ ਉਹ ਮਹਾਕੁੰਭ ਪ੍ਰਦਰਸ਼ਨੀ ਸਥਲ ਦਾ ਦੌਰਾ ਕਰਨਗੇ। ਸ਼੍ਰੀ ਮੋਦੀ ਇਸ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਪ੍ਰਯਾਗਰਾਜ ਵਿੱਚ ਲਗਭਗ 5,500 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਲਾਂਚ ਕਰਨਗੇ।

ਕੇਂਦਰੀ ਮੰਤਰੀ ਮੰਡਲ ਨੇ ਭਾਰਤੀ ਰੇਲਵੇ ਵਿੱਚ ਕਨੈਕਟੀਵਿਟੀ ਪ੍ਰਦਾਨ ਕਰਨ, ਯਾਤਰਾ ਦੀ ਸਹੂਲਤ, ਲੌਜਿਸਟਿਕਸ ਦੀ ਲਾਗਤ ਨੂੰ ਘਟਾਉਣ, ਤੇਲ ਦੀ ਦਰਾਮਦ ਨੂੰ ਘਟਾਉਣ ਅਤੇ ਸੀਓ2 ਨਿਕਾਸੀ ਨੂੰ ਘਟਾਉਣ ਲਈ ਤਿੰਨ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ

November 25th, 08:52 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੇ ਤਿੰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਦੀ ਕੁੱਲ ਲਾਗਤ 7,927 ਕਰੋੜ (ਲਗਭਗ) ਹੈ।

ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ

November 22nd, 03:02 am

ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ

November 22nd, 03:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।

India is now identified by its expressways and high-tech infrastructure: PM Modi in Prayagraj, UP

May 21st, 04:00 pm

Prime Minister Narendra Modi addressed a huge public gathering in Prayagraj, emphasizing the cultural and spiritual significance of the region, highlighting the progress made under his government, and drawing sharp contrasts with previous administrations.

PM Modi addresses a public meeting in Prayagraj, Uttar Pradesh

May 21st, 03:43 pm

Prime Minister Narendra Modi addressed a huge public gathering in Prayagraj, emphasizing the cultural and spiritual significance of the region, highlighting the progress made under his government, and drawing sharp contrasts with previous administrations.

ਗੁਜਰਾਤ ਦੇ ਅਹਿਮਦਾਬਾਦ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 12th, 10:00 am

ਗੁਜਰਾਤ ਦੇ ਗਵਰਨਰ ਅਚਾਰੀਆ ਸ਼੍ਰੀ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ ਜੀ, ਕੈਬਨਿਟ ਵਿੱਚ ਮੇਰੇ ਸਾਥੀ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਅਤੇ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀਮਾਨ ਸੀ ਆਰ ਪਾਟਿਲ, ਅਤੇ ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਸਾਰੇ ਗਵਰਨਰ ਸ਼੍ਰੀ, ਆਦਰਯੋਗ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਮੰਤਰੀਗਣ ਅਤੇ ਮੈਂ ਸਕ੍ਰੀਨ ‘ਤੇ ਦੇਖ ਰਿਹਾ ਹਾਂ ਮੇਰੇ ਸਾਹਮਣੇ 700 ਤੋਂ ਜ਼ਿਆਦਾ ਸਥਾਨ ‘ਤੇ ਉੱਥੋਂ ਦੇ ਸਾਂਸਦ ਦੀ ਅਗਵਾਈ ਵਿੱਚ, ਉੱਥੋਂ ਦੇ ਮੰਤਰੀ ਦੀ ਅਗਵਾਈ ਵਿੱਚ ਲੱਖਾਂ ਲੋਕ ਅੱਜ ਇਸ ਕਾਰਜਕ੍ਰਮ ਵਿੱਚ ਜੁੜੇ ਹਨ। ਸ਼ਾਇਦ ਰੇਲਵੇ ਦੇ ਇਤਿਹਾਸ ਵਿੱਚ ਇੱਕ ਸਾਥ (ਇਕੱਠਿਆਂ) ਹਿੰਦੁਸਤਾਨ ਦੇ ਹਰ ਕੋਣੇ ਵਿੱਚ ਇਤਨਾ ਬੜਾ ਕਾਰਜਕ੍ਰਮ ਕਦੇ ਨਹੀਂ ਹੋਇਆ ਹੋਵੇਗਾ। 100 ਸਾਲ ਵਿੱਚ ਪਹਿਲੀ ਵਾਰ ਹੋਇਆ ਇਹ ਕਾਰਜਕ੍ਰਮ ਹੋਵੇਗਾ। ਮੈਂ ਰੇਲਵੇ ਨੂੰ ਭੀ ਇਸ ਭਵਯ (ਸ਼ਾਨਦਾਰ) ਆਯੋਜਨ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਬਹੁਪੱਖੀ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

March 12th, 09:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਡੈਡੀਕੇਟਿਡ ਫ੍ਰੇਟ ਕੌਰੀਡੋਰ ਦੇ ਅਪ੍ਰੇਸ਼ਨ ਕੰਟਰੋਲ ਸੈਂਟਰ ਵਿਖੇ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲਵੇ ਇਨਫ੍ਰਾਸਟ੍ਰਕਚਰ, ਕਨੈਕਟੀਵਿਟੀ ਅਤੇ ਪੈਟਰੋਕੈਮੀਕਲਸ ਸਮੇਤ ਕਈ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ 10 ਨਵੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਭੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਵਿੱਚ ਕਈ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 10th, 12:15 pm

ਅੱਜ ਆਜ਼ਮਗੜ੍ਹ ਦਾ ਸਿਤਾਰਾ ਚਮਕ ਰਿਹਾ ਹੈ। ਇੱਕ ਜ਼ਮਾਨਾ ਸੀ, ਜਦੋਂ ਦਿੱਲੀ ਤੋਂ ਕੋਈ ਕਾਰਜਕ੍ਰਮ ਹੋਵੇ ਅਤੇ ਦੇਸ਼ ਦੇ ਹੋਰ ਰਾਜ ਉਸ ਦੇ ਨਾਲ ਜੁੜਦੇ ਸਨ। ਅੱਜ ਆਜ਼ਮਗੜ੍ਹ ਵਿੱਚ ਕਾਰਜਕ੍ਰਮ ਹੋ ਰਿਹਾ ਹੈ ਅਤੇ ਦੇਸ਼ ਦੇ ਅਲੱਗ-ਅਲੱਗ ਕੋਣੇ ਤੋਂ ਹਜ਼ਾਰਾਂ ਲੋਕ ਸਾਡੇ ਨਾਲ ਜੁੜੇ ਹੋਏ ਹਨ। ਜੋ ਹਜ਼ਾਰਾਂ ਲੋਕ ਜੁੜੇ ਹਨ, ਮੈਂ ਉਨ੍ਹਾਂ ਸਭ ਦਾ ਵੀ ਸੁਆਗਤ ਕਰਦਾ ਹਾਂ, ਅਭਿੰਨਦਨ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਆਜ਼ਮਗੜ੍ਹ ਵਿੱਚ 34,000 ਕਰੋੜ ਰੁਪਏ ਤੋਂ ਅਧਿਕ ਦੀਆਂ ਕਈ ਵਿਕਾਸ ਪਹਿਲਾਂ ਦਾ ਉਦਘਾਟਨ ਕੀਤਾ, ਲੋਕਅਰਪਣ ਕੀਤਾਅਤੇ ਨੀਂਹ ਪੱਥਰ ਰੱਖਿਆ

March 10th, 11:49 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਵਿੱਚ ਇੱਕ ਸਮਾਗਮ ਵਿੱਚ 34,000 ਕਰੋੜ ਰੁਪਏ ਤੋਂ ਅਧਿਕ ਦੀਆ ਕਈ ਵਿਕਾਸ ਪਹਿਲਾਂ ਦਾ ਉਦਘਾਟਨ ਕੀਤਾ, ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ।

ਮਨ ਕੀ ਬਾਤ ਦਸੰਬਰ 2023

December 31st, 11:30 am

ਸਾਥੀਓ, ‘ਮਨ ਕੀ ਬਾਤ’ ਸੁਣਨ ਵਾਲੇ ਕਈ ਲੋਕਾਂ ਨੇ ਮੈਨੂੰ ਖ਼ਤ ਲਿਖ ਕੇ ਆਪਣੇ ਯਾਦਗਾਰ ਪਲ ਸਾਂਝੇ ਕੀਤੇ ਹਨ। ਇਹ 140 ਕਰੋੜ ਭਾਰਤੀਆਂ ਦੀ ਤਾਕਤ ਹੈ ਕਿ ਇਸ ਸਾਲ, ਸਾਡੇ ਦੇਸ਼ ਨੇ, ਕਈ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹਨ। ਇਸੇ ਸਾਲ ਨਾਰੀ ਸ਼ਕਤੀ ਵੰਦਨ ਅਧੀਨਿਯਮ ਪਾਸ ਹੋਇਆ, ਜਿਸ ਦੀ ਉਡੀਕ ਵਰ੍ਹਿਆਂ ਤੋਂ ਸੀ। ਬਹੁਤ ਸਾਰੇ ਲੋਕਾਂ ਨੇ ਖ਼ਤ ਲਿਖ ਕੇ ਭਾਰਤ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਨ ’ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਅਨੇਕਾਂ ਲੋਕਾਂ ਨੇ ਮੈਨੂੰ ਜੀ-20 ਸਮਿਟ ਦੀ ਸਫਲਤਾ ਯਾਦ ਦਿਵਾਈ। ਸਾਥੀਓ, ਅੱਜ ਭਾਰਤ ਦਾ ਕੋਨਾ-ਕੋਨਾ, ਆਤਮ-ਵਿਸ਼ਵਾਸ ਨਾਲ ਭਰਿਆ ਹੋਇਆ ਹੈ, ਵਿਕਸਿਤ ਭਾਰਤ ਦੀ ਭਾਵਨਾ ਨਾਲ, ਆਤਮ-ਨਿਰਭਰਤਾ ਦੀ ਭਾਵਨਾ ਨਾਲ ਸਰਾਬੋਰ ਹੈ। 2024 ਵਿੱਚ ਵੀ ਅਸੀਂ ਇਸੇ ਭਾਵਨਾ ਅਤੇ ਮੋਮੈਂਟਮ ਨੂੰ ਬਣਾਈ ਰੱਖਣਾ ਹੈ। ਦੀਵਾਲੀ ’ਤੇ ਰਿਕਾਰਡ ਕਾਰੋਬਾਰ ਨੇ ਇਹ ਸਾਬਤ ਕੀਤਾ ਕਿ ਹਰ ਭਾਰਤੀ ‘ਵੋਕਲ ਫਾਰ ਲੋਕਲ’ ਦੇ ਮੰਤਰ ਨੂੰ ਮਹੱਤਵ ਦੇ ਰਿਹਾ ਹੈ।

ਨਵੀਂ ਦਿੱਲੀ ਵਿੱਚ ਕਰਤਵਯ ਪਥ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 08th, 10:41 pm

ਅੱਜ ਦੇ ਇਸ ਇਤਿਹਾਸਿਕ ਪ੍ਰੋਗਰਾਮ 'ਤੇ ਪੂਰੇ ਦੇਸ਼ ਦੀ ਦ੍ਰਿਸ਼ਟੀ ਹੈ, ਸਾਰੇ ਦੇਸ਼ਵਾਸੀ ਇਸ ਸਮੇਂ ਇਸ ਪ੍ਰੋਗਰਾਮ ਨਾਲ ਜੁੜੇ ਹੋਏ ਹਨ। ਮੈਂ ਇਸ ਇਤਿਹਾਸਿਕ ਖਿਣ ਦੇ ਸਾਖੀ ਬਣ ਰਹੇ ਸਾਰੇ ਦੇਸ਼ਵਾਸੀਆਂ ਦਾ ਹਿਰਦੇ ਤੋਂ ਸੁਆਗਤ ਕਰਦਾ ਹਾਂ, ਅਭਿਨੰਦਨ ਕਰਦਾ ਹਾਂ। ਇਸ ਇਤਿਹਾਸਿਕ ਖਿਣ ਵਿੱਚ ਮੇਰੇ ਨਾਲ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਹਰਦੀਪ ਪੁਰੀ ਜੀ, ਸ਼੍ਰੀ ਜੀ ਕਿਸ਼ਨ ਰੈੱਡੀ ਜੀ, ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਸ਼੍ਰੀਮਤੀ ਮੀਨਾਕਸ਼ੀ ਲੇਖੀ ਜੀ, ਸ਼੍ਰੀ ਕੌਸ਼ਲ ਕਿਸ਼ੋਰ ਜੀ, ਅੱਜ ਮੇਰੇ ਨਾਲ ਮੰਚ ’ਤੇ ਵੀ ਉਪਸਥਿਤ ਹਨ। ਦੇਸ਼ ਦੇ ਅਨੇਕ ਗਣਮਾਨਯ ਅਤਿਥੀ ਗਣ(ਪਤਵੰਤੇ), ਉਹ ਵੀ ਅੱਜ ਇੱਥੇ ਉਪਸਥਿਤ ਹਨ।

PM inaugurates 'Kartavya Path' and unveils the statue of Netaji Subhas Chandra Bose at India Gate

September 08th, 07:00 pm

PM Modi inaugurated Kartavya Path and unveiled the statue of Netaji Subhas Chandra Bose. Kingsway i.e. Rajpath, the symbol of colonialism, has become a matter of history from today and has been erased forever. Today a new history has been created in the form of Kartavya Path, he said.

PM Modi addresses public meetings in Amethi and Prayagraj, Uttar Pradesh

February 24th, 12:32 pm

Prime Minister Narendra Modi today addressed public meetings in Uttar Pradesh’s Amethi and Prayagraj. PM Modi started his address by highlighting that after a long time, elections in UP are being held where a government is seeking votes based on development works done by it, based on works done in the interest of the poor and based on an improved situation of Law & Order.

ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਠੋਸ ਕਚਰਾ ਅਧਾਰਿਤ ਗੋਬਰ-ਧਨ ਪਲਾਂਟ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 19th, 04:27 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇੰਦੌਰ ਵਿੱਚ “ਗੋਬਰ-ਧਨ (ਬਾਇਓ-ਸੀਐੱਨਜੀ) ਪਲਾਂਟ” ਦਾ ਉਦਘਾਟਨ ਕੀਤਾ। ਇਸ ਮੌਕੇ ਮੱਧ ਪ੍ਰਦੇਸ਼ ਦੇ ਰਾਜਪਾਲ, ਮੰਗੂਭਾਈ ਸੀ ਪਟੇਲ; ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ; ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ, ਡਾ. ਵਰਿੰਦਰ ਕੁਮਾਰ ਅਤੇ ਸ਼੍ਰੀ ਕੌਸ਼ਲ ਕਿਸ਼ੋਰ ਹਾਜ਼ਰ ਸਨ।

ਪ੍ਰਧਾਨ ਮੰਤਰੀ ਨੇ ਇੰਦੌਰ ਵਿੱਚ ਮਿਊਂਸਪਲ ਠੋਸ ਕਚਰਾ ਅਧਾਰਿਤ ਗੋਬਰ-ਧਨ ਪਲਾਂਟ ਦਾ ਉਦਘਾਟਨ ਕੀਤਾ

February 19th, 01:02 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇੰਦੌਰ ਵਿੱਚ “ਗੋਬਰ-ਧਨ (ਬਾਇਓ-ਸੀਐੱਨਜੀ) ਪਲਾਂਟ” ਦਾ ਉਦਘਾਟਨ ਕੀਤਾ। ਇਸ ਮੌਕੇ ਮੱਧ ਪ੍ਰਦੇਸ਼ ਦੇ ਰਾਜਪਾਲ, ਮੰਗੂਭਾਈ ਸੀ ਪਟੇਲ; ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ; ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ, ਡਾ. ਵਰਿੰਦਰ ਕੁਮਾਰ ਅਤੇ ਸ਼੍ਰੀ ਕੌਸ਼ਲ ਕਿਸ਼ੋਰ ਹਾਜ਼ਰ ਸਨ।

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮਹਿਲਾ ਕੇਂਦ੍ਰਿਤ ਪਹਿਲ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

December 21st, 04:48 pm

ਪ੍ਰਯਾਗਰਾਜ ਹਜ਼ਾਰਾਂ ਸਾਲਾਂ ਤੋਂ ਸਾਡੀ ਮਾਤ੍ਰਸ਼ਕਤੀ ਦੀ ਪ੍ਰਤੀਕ ਮਾਂ ਗੰਗਾ-ਯਮੁਨਾ-ਸਰਸਵਤੀ ਦੇ ਸੰਗਮ ਦੀ ਧਰਤੀ ਰਹੀ ਹੈ। ਅੱਜ ਇਹ ਤੀਰਥ ਨਗਰੀ ਨਾਰੀ-ਸ਼ਕਤੀ ਦੇ ਇਤਨੇ ਅਦਭੁਤ ਸੰਗਮ ਦੀ ਵੀ ਸਾਖੀ ਬਣੀ ਹੈ। ਇਹ ਸਾਡੇ ਸਭ ਦਾ ਸੁਭਾਗ ਹੈ ਕਿ ਆਪ ਸਭ ਸਾਨੂੰ ਆਪਣਾ ਸਨੇਹ ਦੇਣ, ਆਪਣਾ ਅਸ਼ੀਰਵਾਦ ਦੇਣ ਆਏ ਹੋ। ਮਾਤਾਓ-ਭੈਣੋਂ, ਮੈਂ ਇੱਥੇ ਮੰਚ ’ਤੇ ਆਉਣ ਤੋਂ ਪਹਿਲਾਂ ਮੈਂ ਬੈਂਕਿੰਗ ਸਖੀਆਂ ਨਾਲ, ਸਵੈ ਸਹਾਇਤਾ ਸਮੂਹ ਨਾਲ ਜੁੜੀਆਂ ਭੈਣਾਂ ਨਾਲ ਅਤੇ ਕੰਨਿਆ ਸੁਮੰਗਲਾ ਯੋਜਨਾ ਦੀਆਂ ਲਾਭਾਰਥੀ ਬੇਟੀਆਂ ਨਾਲ ਬਾਤ ਕੀਤੀ। ਐਸੇ-ਐਸੇ ਭਾਵ, ਐਸੀਆਂ-ਐਸੀਆਂ ‍ਆਤਮਵਿਸ਼ਵਾਸ ਨਾਲ ਭਰੀਆਂ ਬਾਤਾਂ! ਮਾਤਾਓ ਭੈਣੋਂ, ਸਾਡੇ ਇੱਥੇ ਇੱਕ ਕਹਾਵਤ ਹੈ- “ਪ੍ਰਤਯਕਸ਼ੇ ਕਿਮ੍ ਪ੍ਰਮਾਣਮ੍”। ( “प्रत्यक्षे किम् प्रमाणम्”।)।

ਪ੍ਰਧਾਨ ਮੰਤਰੀ ਨੇ ਪ੍ਰਯਾਗਰਾਜ ਦਾ ਦੌਰਾ ਕੀਤਾ ਅਤੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜਿਸ ਵਿੱਚ ਲੱਖਾਂ ਮਹਿਲਾਵਾਂ ਹਾਜ਼ਰ ਸਨ

December 21st, 01:04 pm

ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਹਿੰਦੀ ਦੇ ਮਹਾਨ ਸਾਹਿਤਕਾਰ ਮਹਾਵੀਰ ਪ੍ਰਸਾਦ ਦ੍ਵਿਵੇਦੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਪ੍ਰਯਾਗਰਾਜ ਗੰਗਾ–ਯਮੁਨਾ–ਸਰਸਵਤੀ ਦੇ ਸੰਗਮ ਦੀ ਧਰਤੀ ਹੈ, ਜੋ ਹਜ਼ਾਰਾਂ ਸਾਲਾਂ ਤੋਂ ਸਾਡੀ ਮਾਂ ਦੀ ਸ਼ਕਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਤੀਰਥ–ਅਸਥਾਨ ਨਗਰ ‘ਚ ਮਹਿਲਾ–ਸ਼ਕਤੀ ਦਾ ਇੱਕ ਅਦਭੁਤ ਸੰਗਮ ਹੈ।