ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਧੌਲਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ; ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ

October 20th, 01:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਧੌਲਪੁਰ ਵਿੱਚ ਹੋਈ ਇੱਕ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਵਿੱਚ ਲਗਿਆ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ

February 24th, 08:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਪੀਐੱਮਐੱਨਆਰਐੱਫ ਵਿਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਹਰਦਾ ਸਥਿਤ ਪਟਾਕਾ ਫੈਕਟਰੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

February 06th, 06:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਹਰਦਾ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ(PMNRF) ਤੋਂ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਭੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਵਡੋਦਰਾ ਦੀ ਹਰਨੀ ਝੀਲ ‘ਚ ਹੋਈ ਕਿਸ਼ਤੀ ਦੁਰਘਟਨਾ ਵਿੱਚ ਹੋਈਆਂ ਮੌਤਾਂ ‘ਤੇ ਸੋਗ ਵਿਅਕਤ ਕੀਤਾ

January 18th, 07:56 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਡੋਦਰਾ ਦੀ ਹਰਨੀ ਝੀਲ ‘ਚ ਹੋਈ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਅਸਾਮ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟ ਕੀਤਾ

January 03rd, 12:01 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੋਲਾਘਾਟ ਵਿੱਚ ਇੱਕ ਦੁਖਦ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ।