ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ
November 21st, 09:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਇਤਿਹਾਸਕ ਪ੍ਰੋਮੇਨੇਡ ਗਾਰਡਨਸ ਵਿੱਚ ਉਨ੍ਹਾਂ ਦੀ ਪ੍ਰਤਿਮਾ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਬਾਪੂ ਦੀਆਂ ਸ਼ਾਂਤੀ ਅਤੇ ਅਹਿੰਸਾ ਦੀਆਂ ਸਦੀਵੀ ਕਦਰਾਂ-ਕੀਮਤਾਂ ਨੂੰ ਯਾਦ ਕੀਤਾ ਜੋ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਹਨ। ਇਹ ਪ੍ਰਤਿਮਾ 1969 ਵਿੱਚ ਗਾਂਧੀ ਜੀ ਦੀ 100ਵੀਂ ਜਯੰਤੀ ਦੀ ਯਾਦ ਵਿੱਚ ਸਥਾਪਿਤ ਕੀਤੀ ਗਈ ਸੀ।