ਰਾਮ ਸਭ ਦੇ ਦਿਲ ਵਿੱਚ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

January 28th, 11:30 am

ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਦੇ ਜ਼ਰੀਏ ਸਾਡਾ ਤੇ ਤੁਹਾਡਾ ਜੋ ਰਿਸ਼ਤਾ ਬਣਿਆ ਹੈ, ਉਹ ਇੱਕ ਦਹਾਕਾ ਪੁਰਾਣਾ ਹੋ ਚੁੱਕਿਆ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੇ ਇਸ ਦੌਰ ’ਚ ਵੀ ਰੇਡੀਓ ਪੂਰੇ ਦੇਸ਼ ਨੂੰ ਜੋੜਨ ਦਾ ਇੱਕ ਮਜ਼ਬੂਤ ਜ਼ਰੀਆ ਹੈ। ਰੇਡੀਓ ਦੀ ਤਾਕਤ ਕਿੰਨਾ ਬਦਲਾਅ ਲਿਆ ਸਕਦੀ ਹੈ, ਇਸ ਦੀ ਇੱਕ ਨਿਵੇਕਲੀ ਮਿਸਾਲ ਛੱਤੀਸਗੜ੍ਹ ਵਿੱਚ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਰੀਬ 7 ਵਰ੍ਹਿਆਂ ’ਚ ਇੱਥੇ ਰੇਡੀਓ ’ਤੇ ਇੱਕ ਹਰਮਨਪਿਆਰੇ ਪ੍ਰੋਗਰਾਮ ਦਾ ਪ੍ਰਸਾਰਣ ਹੋ ਰਿਹਾ ਹੈ, ਜਿਸ ਦਾ ਨਾਮ ਹੈ ‘ਹਮਰ ਹਾਥੀ - ਹਮਰ ਗੋਠ’। ਨਾਮ ਸੁਣ ਕੇ ਤੁਹਾਨੂੰ ਲੱਗ ਸਕਦਾ ਹੈ ਕਿ ਰੇਡੀਓ ਤੇ ਹਾਥੀ ਦਾ ਭਲਾ ਕੀ ਕਨੈਕਸ਼ਨ ਹੋ ਸਕਦਾ ਹੈ ਪਰ ਇਹੀ ਤਾਂ ਰੇਡੀਓ ਦੀ ਖੂਬੀ ਹੈ। ਛੱਤੀਸਗੜ੍ਹ ’ਚ ਆਕਾਸ਼ਵਾਣੀ ਦੇ ਚਾਰ ਕੇਂਦਰਾਂ ਅੰਬਿਕਾਪੁਰ, ਰਾਏਪੁਰ, ਬਿਲਾਸਪੁਰ ਅਤੇ ਰਾਏਗੜ੍ਹ ਤੋਂ ਹਰ ਸ਼ਾਮ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੁੰਦਾ ਹੈ ਅਤੇ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਛੱਤੀਸਗੜ੍ਹ ਦੇ ਜੰਗਲਾਂ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਬੜੇ ਧਿਆਨ ਨਾਲ ਇਸ ਪ੍ਰੋਗਰਾਮ ਨੂੰ ਸੁਣਦੇ ਹਨ। ‘ਹਮਰ ਹਾਥੀ - ਹਮਰ ਗੋਠ’ ਪ੍ਰੋਗਰਾਮ ’ਚ ਦੱਸਿਆ ਜਾਂਦਾ ਹੈ ਕਿ ਹਾਥੀਆਂ ਦਾ ਝੁੰਡ ਜੰਗਲ ਦੇ ਕਿਸ ਇਲਾਕੇ ’ਚੋਂ ਗੁਜਰ ਰਿਹਾ ਹੈ। ਇਹ ਜਾਣਕਾਰੀ ਇੱਥੋਂ ਦੇ ਲੋਕਾਂ ਦੇ ਬਹੁਤ ਕੰਮ ਆਉਂਦੀ ਹੈ। ਲੋਕਾਂ ਨੂੰ ਜਿਵੇਂ ਹੀ ਰੇਡੀਓ ਤੋਂ ਹਾਥੀਆਂ ਦੇ ਝੁੰਡ ਦੇ ਆਉਣ ਦੀ ਜਾਣਕਾਰੀ ਮਿਲਦੀ ਹੈ, ਉਹ ਸਾਵਧਾਨ ਹੋ ਜਾਂਦੇ ਹਨ, ਜਿਨ੍ਹਾਂ ਰਸਤਿਆਂ ਤੋਂ ਹਾਥੀ ਲੰਘਦੇ ਹਨ, ਉੱਧਰ ਜਾਣ ਦਾ ਖ਼ਤਰਾ ਟਲ ਜਾਂਦਾ ਹੈ। ਇਸ ਨਾਲ ਜਿੱਥੇ ਇੱਕ ਪਾਸੇ ਹਾਥੀਆਂ ਦੇ ਝੁੰਡ ਤੋਂ ਨੁਕਸਾਨ ਦੀ ਸੰਭਾਵਨਾ ਘੱਟ ਹੋ ਰਹੀ ਹੈ, ਉੱਥੇ ਹੀ ਹਾਥੀਆਂ ਦੇ ਬਾਰੇ ਡਾਟਾ ਜੁਟਾਉਣ ’ਚ ਮਦਦ ਮਿਲਦੀ ਹੈ। ਇਸ ਡਾਟਾ ਦੇ ਇਸਤੇਮਾਲ ਨਾਲ ਭਵਿੱਖ ਵਿੱਚ ਹਾਥੀਆਂ ਦੀ ਸੁਰੱਖਿਆ ’ਚ ਵੀ ਮਦਦ ਮਿਲੇਗੀ। ਇੱਥੇ ਹਾਥੀਆਂ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਜੰਗਲ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਹਾਥੀਆਂ ਦੇ ਨਾਲ ਤਾਲਮੇਲ ਬਿਠਾਉਣਾ ਅਸਾਨ ਹੋ ਗਿਆ ਹੈ। ਛੱਤੀਸਗੜ੍ਹ ਦੀ ਇਸ ਬੇਮਿਸਾਲ ਪਹਿਲ ਅਤੇ ਇਸ ਦੇ ਅਨੁਭਵਾਂ ਦਾ ਲਾਭ ਦੇਸ਼ ਦੇ ਦੂਸਰੇ ਜੰਗਲੀ ਖੇਤਰਾਂ ’ਚ ਰਹਿਣ ਵਾਲੇ ਲੋਕ ਵੀ ਲੈ ਸਕਦੇ ਹਨ।

Drafts towards PMNRF presented to PM

July 22nd, 01:10 pm