ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 06:33 pm
ਤਮਿਲ ਨਾਡੂ ਦੇ ਗਵਰਨਰ, ਸ਼੍ਰੀ ਆਰ. ਐੱਨ. ਰਵੀ ਜੀ, ਮੁੱਖ ਮੰਤਰੀ ਸ਼੍ਰੀਮਾਨ ਐੱਮ. ਕੇ. ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਨੁਰਾਗ ਠਾਕੁਰ, ਐੱਲ. ਮੁਰੂਗਨ, ਨਿਸ਼ੀਥ ਪ੍ਰਮਾਣਿਕ, ਤਮਿਲ ਨਾਡੂ ਸਰਕਾਰ ਦੇ ਮੰਤਰੀ ਉਦਯਨਿਧੀ ਸਟਾਲਿਨ, ਅਤੇ ਭਾਰਤ ਦੇ ਕੋਣੇ-ਕੋਣੇ ਤੋਂ ਇੱਥੇ ਆਏ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ
January 19th, 06:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਵਿੱਚ ਆਯੋਜਿਤ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਪ੍ਰਸਾਰਣ ਖੇਤਰ ਨਾਲ ਜੁੜੇ ਲਗਭਗ 250 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਭੀ ਸ਼ੁਭਅਰੰਭ ਕੀਤਾ ਅਤੇ ਨੀਂਹ ਪੱਥਰ ਰੱਖਿਆ । ਉਨ੍ਹਾਂ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਭੀ ਅਵਲੋਕਨ ਕੀਤਾ। ਉਨ੍ਹਾਂ ਨੇ ਦੋ ਖਿਡਾਰੀਆਂ ਦੁਆਰਾ ਸੌਂਪੀ ਗਈ ਖੇਡਾਂ ਦੀ ਮਸ਼ਾਲ ਕੌਲਡ੍ਰਨ(cauldron) ‘ਤੇ ਸਥਾਪਿਤ ਕਰਕੇ ਖੇਲੋ ਇੰਡੀਆ ਯੂਥ ਗੇਮਸ (Khelo India Youth Games) ਦਾ ਸ਼ੁਭਅਰੰਭ ਕੀਤਾ ।ਪ੍ਰਧਾਨ ਮੰਤਰੀ ਨੇ ਸ਼ਤਰੰਜ ਗ੍ਰੈਂਡਮਾਸਟਰ ਪ੍ਰਗਨਾਨੰਧਾ (Praggnanandhaa) ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ
August 31st, 09:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 7 ਲੋਕ ਕਲਿਆਣ ਮਾਰਗ ਸਥਿਤ ਆਪਣੇ ਨਿਵਾਸ ‘ਤੇ ਅੱਜ ਸ਼ਤਰੰਜ ਦੇ ਗ੍ਰੈਂਡਮਾਸਟਰ ਪ੍ਰਗਨਾਨੰਧਾ (Praggnanandhaa) ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਫਿਡੇ ਵਿਸ਼ਵ ਕੱਪ (FIDE World Cup) ਵਿੱਚ ਜ਼ਿਕਰਯੋਗ ਪ੍ਰਦਰਸ਼ਨ ਦੇ ਲਈ ਪ੍ਰਗਨਾਨੰਧਾ (Praggnanandhaa) ਦੀ ਪ੍ਰਸ਼ੰਸਾ ਕੀਤੀ
August 24th, 07:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫਿਡੇ ਵਿਸ਼ਵ ਕੱਪ (FIDE World Cup) ਵਿੱਚ ਜ਼ਿਕਰਯੋਗ ਪ੍ਰਦਰਸ਼ਨ ਦੇ ਲਈ ਸ਼ਤਰੰਜ ਗ੍ਰੈਂਡਮਾਸਟਰ ਆਰ ਪ੍ਰਗਨਾਨੰਧਾ ਰਮੇਸ਼ਬਾਬੂ (Chess Grandmaster R Praggnanandhaa) ਦੀ ਪ੍ਰਸ਼ੰਸਾ ਕੀਤੀ ਹੈ।