ਅਯੁੱਧਿਆ ਜੀ ਵਿੱਚ ਸ਼੍ਰੀ ਰਾਮ ਲਲਾ ਦੀ ਪ੍ਰਾਣ-ਪ੍ਰਤਿਸ਼ਠਾ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 22nd, 05:12 pm
ਅੱਜ ਸਾਡੇ ਰਾਮ ਆ ਗਏ ਹਨ! ਸਦੀਆਂ ਦੀ ਪ੍ਰਤੀਖਿਆ ਦੇ ਬਾਅਦ ਸਾਡੇ ਰਾਮ ਆ ਗਏ ਹਨ। ਸਦੀਆਂ ਦਾ ਅਭੂਤਪੂਰਵ ਧੀਰਜ, ਅਣਗਿਣਤ ਬਲੀਦਾਨ, ਤਿਆਗ ਅਤੇ ਤਪੱਸਿਆ ਦੇ ਬਾਅਦ ਸਾਡੇ ਪ੍ਰਭੁ ਰਾਮ ਆ ਗਏ ਹਨ। ਇਸ ਸ਼ੁਭ ਘੜੀ ਦੀ ਆਪ ਸਭ ਨੂੰ, ਸਮਸਤ ਦੇਸ਼ਵਾਸੀਆਂ ਨੂੰ, ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੀ ਪ੍ਰਾਣ ਪ੍ਰਤਿਸ਼ਠਾ (Pran Pratishtha) ਸਮਾਰੋਹ ਵਿੱਚ ਹਿੱਸਾ ਲਿਆ
January 22nd, 01:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੇ ਪ੍ਰਾਣ ਪ੍ਰਤਿਸ਼ਠਾ (Pran Pratishtha -consecration) ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਦੇ ਨਿਰਮਾਣ ਵਿੱਚ ਯੋਗਦਾਨ ਦੇਣ ਵਾਲੇ ਸ਼੍ਰਮਜੀਵੀਆਂ (shramjeevi) ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਰਾਮ ਸੇਤੁ ਦੇ ਸ਼ੁਰੂਆਤੀ ਸਥਾਨ-ਅਰਿਚਲ ਮੁਨਾਈ ਦੇ ਦਰਸ਼ਨ ਕੀਤੇ
January 21st, 03:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਵਿੱਤਰ ਰਾਮ ਸੇਤੁ (Ram Setu) ਦੇ ਸ਼ੁਰੂਆਤੀ ਸਥਲ-ਅਰਿਚਲ ਮੁਨਾਈ(Arichal Munai) ਦੇ ਦਰਸ਼ਨ ਕੀਤੇ।ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।