ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਜੰਮੂ ਅਤੇ ਕਸ਼ਮੀਰ ਜਾਣਗੇ

April 23rd, 11:23 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2022 ਨੂੰ ਸਵੇਰੇ ਲਗਭਗ 11:30 ਵਜੇ ਪੰਚਾਇਤੀ ਰਾਜ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਜੰਮੂ ਤੇ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਦੇਸ਼ ਭਰ ਦੀਆਂ ਸਾਰੀਆਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰਨਗੇ। ਉਹ ਸਾਂਬਾ ਜ਼ਿਲ੍ਹੇ ਦੀ ਪੱਲੀ ਪੰਚਾਇਤ ਦਾ ਦੌਰਾ ਕਰਨਗੇ। ਇਸ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਲਗਭਗ 20,000 ਕਰੋੜ ਰੁਪਏ ਦੀ ਲਾਗਤ ਵਾਲੀਆਂ ਵਿਕਾਸ ਦੀਆਂ ਵਿਭਿੰਨ ਪਹਿਲਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਅੰਮ੍ਰਿਤ ਸਰੋਵਰ ਪਹਿਲ ਦੀ ਵੀ ਸ਼ੁਰੂਆਤ ਕਰਨਗੇ। ਇਸ ਦੇ ਬਾਅਦ, ਲਗਭਗ ਸ਼ਾਮ 5 ਵਜੇ, ਪ੍ਰਧਾਨ ਮੰਤਰੀ ਮੁੰਬਈ ਵਿੱਚ ਮਾਸਟਰ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਸਮਾਰੋਹ ਵਿੱਚ ਹਿੱਸਾ ਲੈਣਗੇ, ਜਿੱਥੇ ਉਨ੍ਹਾਂ ਨੂੰ ਪਹਿਲੇ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।