'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਇੰਟਰਨੈਸ਼ਨਲ ਐਨਰਜੀ ਏਜੰਸੀ ਦੀ ਮੰਤਰੀ ਪੱਧਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 14th, 02:45 pm
ਇੰਟਰਨੈਸ਼ਨਲ ਐਨਰਜੀ ਏਜੰਸੀ ਦੀ ਮੰਤਰੀ ਪੱਧਰੀ ਬੈਠਕ ਵਿੱਚ ਮੌਜੂਦ ਸਾਰਿਆਂ ਨੂੰ ਸ਼ੁਭਕਾਮਨਾਵਾਂ। ਇਹ ਮਹੱਤਵਪੂਰਨ ਹੈ ਕਿ ਇੰਟਰਨੈਸ਼ਨਲ ਐਨਰਜੀ ਏਜੰਸੀ (ਆਈਈਏ) ਆਪਣੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਮਨਾ ਰਹੀ ਹੈ। ਇਸ ਮੀਲ ਪੱਥਰ ਲਈ ਵਧਾਈਆਂ। ਮੈਂ ਇਸ ਬੈਠਕ ਦੀ ਸਹਿ-ਪ੍ਰਧਾਨਗੀ ਕਰਨ ਲਈ ਆਇਰਲੈਂਡ ਅਤੇ ਫਰਾਂਸ ਦਾ ਭੀ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਊਰਜਾ ਏਜੰਸੀ ਦੀ ਮੰਤਰੀ ਪੱਧਰੀ ਬੈਠਕ ਨੂੰ ਸੰਬੋਧਨ ਕੀਤਾ
February 14th, 02:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਤਰਰਾਸ਼ਟਰੀ ਊਰਜਾ ਏਜੰਸੀ (International Energy Agency) ਦੀ ਮੰਤਰੀ ਪੱਧਰੀ ਬੈਠਕ (Ministerial Meeting) ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਰੀਸਾਈਕਲਿੰਗ ਦੇ ਲਈ ਬੰਗਲੁਰੂ ਦੇ ਕਾਰਡੀਓਲੋਜਿਸਟ ਅਤੇ ਉਨ੍ਹਾਂ ਦੇ ਬੇਟੇ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ
March 07th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੀਸਾਈਕਲਿੰਗ ਅਤੇ ‘ਕਚਰੇ ਤੋਂ ਧਨ’ (ਵੇਸਟ ਟੂ ਵੈਲਥ) ਬਾਰੇ ਜਾਗਰੂਕਤਾ ਪੈਦਾ ਕਰਨ ਦੇ ਲਈ ਬੰਗਲੁਰੂ ਦੇ ਸੀਨੀਅਰ ਕਾਰਡੀਓਲੋਜਿਸਟ ਡਾ. ਦੀਪਕ ਕ੍ਰਿਸ਼ਨਾਮੂਰਤੀ ਅਤੇ ਉਨ੍ਹਾਂ ਦੇ ਬੇਟੇ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ ਹੈ।‘ਸ਼ਹਿਰੀ ਯੋਜਨਾਬੰਦੀ, ਵਿਕਾਸ ਅਤੇ ਸਵੱਛਤਾ’ ਵਿਸ਼ੇ ‘ਤੇ ਕੇਂਦਰੀ ਬਜਟ ਦੇ ਬਾਅਦ ਹੋਏ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 10:20 am
ਤੁਹਾਡੇ ਸਾਰਿਆਂ ਦਾ ਅਰਬਨ ਡਿਵੈਲਪਮੈਂਟ ਜਿਹੇ ਇਸ ਮਹੱਤਵਪੂਰਨ ਵਿਸ਼ੇ ‘ਤੇ ਬਜਟ ਵੈਬੀਨਾਰ ਵਿੱਚ ਸੁਆਗਤ ਹੈ।ਪ੍ਰਧਾਨ ਮੰਤਰੀ ਨੇ ‘ਸ਼ਹਿਰੀ ਯੋਜਨਾ, ਵਿਕਾਸ ਅਤੇ ਸੈਨੀਟੇਸ਼ਨ’ ‘ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 01st, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਯੋਜਨਾਬੰਦੀ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਸ਼ਹਿਰੀ ਵਿਕਾਸ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਕੇਂਦਰੀ ਬਜਟ 2023 ਵਿੱਚ ਘੋਸ਼ਿਤ ਕੀਤੀਆਂ ਪਹਿਲਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚੋਂ ਇਹ ਛੇਵਾਂ ਹੈ।ਜਲ ਸੰਭਾਲ਼ ਦੇ ਵਿਸ਼ੇ ‘ਤੇ ਰਾਜਾਂ ਦੇ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 05th, 09:55 am
ਦੇਸ਼ ਦੇ ਜਲ ਮੰਤਰੀਆਂ ਦਾ ਪਹਿਲਾ ਅਖਿਲ ਭਾਰਤੀ ਸੰਮੇਲਨ ਆਪਣੇ ਆਪ ਵਿੱਚ ਬਹੁਤ ਮਹੱਤਵਪੂਰਨ ਹੈ। ਅੱਜ ਭਾਰਤ, Water Security ‘ਤੇ ਅਭੂਤਪੂਰਵ ਕੰਮ ਕਰ ਰਿਹਾ ਹੈ, ਅਭੂਤਪੂਰਵ ਨਿਵੇਸ਼ ਕਰ ਰਿਹਾ ਹੈ। ਸਾਡੀ ਸੰਵਿਧਾਨਿਕ ਵਿਵਸਥਾ ਵਿੱਚ ਪਾਣੀ ਦਾ ਵਿਸ਼ਾ, ਰਾਜਾਂ ਦੇ ਨਿਯੰਤ੍ਰਣ ਵਿੱਚ ਆਉਂਦਾ ਹੈ। ਜਲ ਸੰਭਾਲ਼ ਦੇ ਲਈ ਰਾਜਾਂ ਦੇ ਪ੍ਰਯਾਸ, ਦੇਸ਼ ਦੇ ਸਮੂਹਿਕ ਲਕਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਬਹੁਤ ਸਹਾਇਕ ਹੋਣਗੇ। ਐਸੇ ਵਿੱਚ, ‘ਵਾਟਰ ਵਿਜ਼ਨ at 2047’ ਅਗਲੇ 25 ਵਰ੍ਹਿਆਂ ਦੀ ਅੰਮ੍ਰਿਤ ਯਾਤਰਾ ਦਾ ਇੱਕ ਮਹੱਤਵਪੂਰਨ ਆਯਾਮ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਜਲ ਸੰਭਾਲ਼ ਦੇ ਵਿਸ਼ੇ ‘ਤੇ ਰਾਜਾਂ ਦੇ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ
January 05th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਜਲ ਸੰਭਾਲ਼ ਦੇ ਵਿਸ਼ੇ 'ਤੇ ਰਾਜ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ। ਸੰਮੇਲਨ ਦਾ ਵਿਸ਼ਾ 'ਵਾਟਰ ਵਿਜ਼ਨ @ 2047' ਹੈ ਅਤੇ ਫੋਰਮ ਦਾ ਉਦੇਸ਼ ਮੁੱਖ ਨੀਤੀ ਨਿਰਮਾਤਾਵਾਂ ਨੂੰ ਟਿਕਾਊ ਵਿਕਾਸ ਅਤੇ ਮਨੁੱਖੀ ਵਿਕਾਸ ਲਈ ਜਲ ਸਰੋਤਾਂ ਦੀ ਵਰਤੋਂ ਕਰਨ ਦੇ ਢੰਗ-ਤਰੀਕਿਆਂ 'ਤੇ ਚਰਚਾ ਕਰਨ ਲਈ ਇੱਕ ਮੰਚ 'ਤੇ ਇਕੱਠੇ ਕਰਨਾ ਹੈ।ਪ੍ਰਧਾਨ ਮੰਤਰੀ 19 ਨਵੰਬਰ ਨੂੰ ਅਰੁਣਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
November 17th, 03:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ, 2022 ਨੂੰ ਅਰੁਣਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਲਗਭਗ 9:30 ਵਜੇ, ਪ੍ਰਧਾਨ ਮੰਤਰੀ ਡੋਨੀ ਪੋਲੋ ਹਵਾਈ ਅੱਡੇ, ਈਟਾਨਗਰ ਦਾ ਉਦਘਾਟਨ ਕਰਨਗੇ ਅਤੇ 600 ਮੈਗਾਵਾਟ ਦਾ ਕਾਮੇਂਗ ਹਾਈਡ੍ਰੋ ਪਾਵਰ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ, ਉਹ ਉੱਤਰ ਪ੍ਰਦੇਸ਼ ਦੇ ਵਾਰਾਣਸੀ ਪਹੁੰਚਣਗੇ, ਜਿੱਥੇ ਉਹ ਦੁਪਹਿਰ 2 ਵਜੇ 'ਕਾਸ਼ੀ ਤਮਿਲ ਸੰਗਮਮ' ਦਾ ਉਦਘਾਟਨ ਕਰਨਗੇ।Lifestyle of the planet, for the planet and by the planet: PM Modi at launch of Mission LiFE
October 20th, 11:01 am
At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.PM launches Mission LiFE at Statue of Unity in Ekta Nagar, Kevadia, Gujarat
October 20th, 11:00 am
At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.ਕੈਬਨਿਟ ਨੇ ਨਵੀਂ ਦਿੱਲੀ, ਅਹਿਮਦਾਬਾਦ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ (ਸੀਐੱਸਐੱਮਟੀ), ਮੁੰਬਈ ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਨੂੰ ਪ੍ਰਵਾਨਗੀ ਦਿੱਤੀ
September 28th, 04:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਲਗਭਗ ₹10,000 ਕਰੋੜ ਦੇ ਕੁੱਲ ਨਿਵੇਸ਼ ਦੇ ਨਾਲ 3 ਪ੍ਰਮੁੱਖ ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਲਈ ਭਾਰਤੀ ਰੇਲਵੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ:ਗੁਜਰਾਤ ਦੇ ਏਕਤਾ ਨਗਰ ਵਿੱਚ ਵਾਤਾਵਰਣ ਮੰਤਰੀਆਂ ਦੇ ਰਾਸ਼ਟਰੀ ਸੰਮੇਲਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 04:26 pm
ਆਪ ਸਾਰਿਆਂ ਦਾ ਇਸ ਰਾਸ਼ਟਰੀ ਸੰਮੇਲਨ ਵਿੱਚ ਅਤੇ ਵਿਸ਼ੇਸ਼ ਕਰਕੇ ਏਕਤਾ ਨਗਰ ਵਿੱਚ ਸੁਆਗਤ ਹੈ, ਅਭਿਨੰਦਨ ਹੈ। ਏਕਤਾ ਨਗਰ ਵਿੱਚ ਇਹ ਰਾਸ਼ਟਰੀ ਕਾਨਫਰੰਸ ਆਪਣੇ ਆਪ ਵਿੱਚ ਮੈਂ ਮਹੱਤਵਪੂਰਨ ਮੰਨਦਾ ਹਾਂ। ਅਗਰ ਅਸੀਂ ਵਣ ਦੀ ਬਾਤ ਕਰੀਏ, ਸਾਡੇ ਆਦਿਵਾਸੀ ਭਾਈ-ਭੈਣਾਂ ਦੀ ਬਾਤ ਕਰੀਏ, ਅਸੀਂ wild life ਦੀ ਬਾਤ ਕਰੀਏ, ਅਸੀਂ ਜਲ ਸੰਭਾਲ਼ ਦੀ ਚਰਚਾ ਕਰੀਏ, ਅਸੀਂ tourism ਦੀ ਬਾਤ ਕਰੀਏ, ਅਸੀਂ ਪ੍ਰਕ੍ਰਿਤੀ ਅਤੇ ਵਾਤਾਵਰਣ ਅਤੇ ਵਿਕਾਸ, ਇੱਕ ਪ੍ਰਕਾਰ ਨਾਲ ਏਕਤਾ ਨਗਰ ਉਸ ਦਾ ਜੋ holistic development ਹੋਇਆ ਹੈ, ਉਹ ਆਪਣੇ ਆਪ ਵਿੱਚ ਇਹ ਸੰਦੇਸ਼ ਦਿੰਦਾ ਹੈ, ਵਿਸ਼ਵਾਸ ਪੈਦਾ ਕਰਦਾ ਹੈ ਕਿ ਵਣ ਅਤੇ ਵਾਤਾਵਰਣ ਦੇ ਖੇਤਰ ਦੇ ਲਈ ਅੱਜ ਏਕਤਾ ਨਗਰ ਇੱਕ ਤੀਰਥ ਖੇਤਰ ਬਣ ਗਿਆ ਹੈ।PM inaugurates the National Conference of Environment Ministers of all States in Ekta Nagar, Gujarat
September 23rd, 09:59 am
PM Modi inaugurated National Conference of Environment Ministers in Ekta Nagar, Gujarat via video conferencing. He said that the role of the Environment Ministry was more as a promoter of the environment rather than as a regulator. He urged the states to own the measures like vehicle scrapping policy and ethanol blending.PM to inaugurate 'Kartavya Path' and unveil the statue of Netaji Subhas Chandra Bose at India Gate on 8th September
September 07th, 01:49 pm
PM Narendra Modi will inaugurate the 'Kartavya Path' on 8th September, 2022 at 7 PM. It symbolises a shift from erstwhile Rajpath being an icon of power to Kartavya Path being an example of public ownership and empowerment. The Prime Minister will also unveil the statue of Netaji Subhas Chandra Bose at India Gate on the occasion.‘ਮਨ ਕੀ ਬਾਤ’ ਦੀ 90ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (26.06.2022)
June 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਹਮੇਸ਼ਾ ਦੇ ਵਾਂਗ ਇਸ ਵਾਰ ਵੀ ‘ਮਨ ਕੀ ਬਾਤ’ ਦੇ ਜ਼ਰੀਏ ਤੁਹਾਡੇ ਸਾਰਿਆਂ ਨਾਲ ਜੁੜਨ ਦਾ ਇਹ ਅਨੁਭਵ ਬਹੁਤ ਸੁਖਦ ਰਿਹਾ। ਅਸੀਂ ਦੇਸਵਾਸੀਆਂ ਦੀਆਂ ਸਫ਼ਲਤਾਵਾਂ ਅਤੇ ਪ੍ਰਾਪਤੀਆਂ ਦੀ ਚਰਚਾ ਕੀਤੀ। ਇਸ ਸਾਰੇ ਵਿਚਕਾਰ ਅਸੀਂ ਕੋਰੋਨਾ ਦੇ ਖ਼ਿਲਾਫ਼ ਸਾਵਧਾਨੀ ਨੂੰ ਵੀ ਧਿਆਨ ਵਿੱਚ ਰੱਖਣਾ ਹੈ। ਹਾਲਾਂਕਿ ਸੰਤੋਸ਼ ਦੀ ਗੱਲ ਹੈ ਕਿ ਅੱਜ ਦੇਸ਼ ਦੇ ਕੋਲ ਵੈਕਸੀਨ ਦਾ ਵਿਆਪਕ ਸੁਰੱਖਿਆ ਕਵਚ ਮੌਜੂਦ ਹੈ। ਅਸੀਂ 200 ਕਰੋੜ ਵੈਕਸੀਨ ਡੋਜ਼ ਦੇ ਨਜ਼ਦੀਕ ਪਹੁੰਚ ਗਏ ਹਾਂ। ਦੇਸ਼ ਵਿੱਚ ਤੇਜ਼ੀ ਨਾਲ ਪ੍ਰੀਕੌਸ਼ਨ ਡੋਜ਼ ਵੀ ਲਗਾਈ ਜਾ ਰਹੀ ਹੈ। ਜੇਕਰ ਤੁਹਾਡੀ ਸੈਕਿੰਡ ਡੋਜ਼ ਤੋਂ ਬਾਅਦ ਪ੍ਰੀਕੌਸ਼ਨ ਡੋਜ਼ ਦਾ ਸਮਾਂ ਹੋ ਗਿਆ ਹੈ ਤਾਂ ਤੁਸੀਂ ਇਹ ਤੀਸਰੀ ਡੋਜ਼ ਜ਼ਰੂਰ ਲਓ। ਆਪਣੇ ਪਰਿਵਾਰ ਦੇ ਲੋਕਾਂ ਨੂੰ, ਖਾਸ ਕਰਕੇ ਬਜ਼ੁਰਗਾਂ ਨੂੰ ਵੀ ਪ੍ਰੀਕੌਸ਼ਨ ਡੋਜ਼ ਲਗਵਾਓ। ਅਸੀਂ ਹੱਥਾਂ ਦੀ ਸਫਾਈ ਅਤੇ ਮਾਸਕ ਵਰਗੀਆਂ ਜ਼ਰੂਰੀ ਸਾਵਧਾਨੀਆਂ ਵੀ ਵਰਤਣੀਆਂ ਹੀ ਹਨ। ਅਸੀਂ ਬਾਰਿਸ਼ ਦੇ ਦੌਰਾਨ ਆਸ-ਪਾਸ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਸੁਚੇਤ ਰਹਿਣਾ ਹੈ। ਤੁਸੀਂ ਸਾਰੇ ਸੁਚੇਤ ਰਹੋ, ਸਵਸਥ ਰਹੋ ਅਤੇ ਅਜਿਹੀ ਹੀ ਊਰਜਾ ਨਾਲ ਅੱਗੇ ਵਧਦੇ ਰਹੋ। ਅਗਲੇ ਮਹੀਨੇ ਅਸੀਂ ਇੱਕ ਵਾਰੀ ਫਿਰ ਮਿਲਾਂਗੇ। ਉਦੋਂ ਤੱਕ ਦੇ ਲਈ ਬਹੁਤ-ਬਹੁਤ ਧੰਨਵਾਦ, ਨਮਸਕਾਰ।ਲਾਈਫ ਮੂਵਮੈਂਟ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ–ਪਾਠ
June 05th, 07:42 pm
ਮਹਾਮਹਿਮ ਇੰਗਰ ਐਂਡਰਸਨ, UNEP ਗਲੋਬਲ ਹੈੱਡ, ਮਹਾਮਹਿਮ ਅਚਿਮ ਸਟੀਨਰ, UNDP ਗਲੋਬਲ ਹੈੱਡ, ਮੇਰੇ ਮਿੱਤਰ ਸ਼੍ਰੀਮਾਨ ਡੇਵਿਡ ਮਾਲਪਾਸ, ਵਿਸ਼ਵ ਬੈਂਕ ਦੇ ਪ੍ਰਧਾਨ, ਲਾਰਡ ਨਿਕੋਲਸ ਸਟਰਨ, ਸ਼੍ਰੀ ਕੈਸ ਸਨਸਟੀਨ, ਮੇਰੇ ਮਿੱਤਰ ਸ਼੍ਰੀਮਾਨ ਬਿਲ ਗੇਟਸ, ਸ਼੍ਰੀ ਅਨਿਲ ਦਾਸਗੁਪਤਾ, ਭਾਰਤ ਦੇ ਵਾਤਾਵਰਣ ਮੰਤਰੀ, ਸ਼੍ਰੀ ਭੂਪੇਂਦਰ ਯਾਦਵ,PM launches global initiative ‘Lifestyle for the Environment- LiFE Movement’
June 05th, 07:41 pm
Prime Minister Narendra Modi launched a global initiative ‘Lifestyle for the Environment - LiFE Movement’. He said that the vision of LiFE was to live a lifestyle in tune with our planet and which does not harm it.ਜੈਨ ਇੰਟਰਨੈਸ਼ਨਲ ਟ੍ਰੇਡ ਆਰਗੇਨਾਈਜ਼ੇਸ਼ਨ ਦੇ ‘ਜੀਤੋ ਕਨੈਕਟ 2022’ ('JITO Connect 2022') ਦੇ ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 02:08 pm
JITO ਕਨੈਕਟ ਦੀ ਇਹ ਸਮਿਟ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ, ਅੰਮ੍ਰਿਤ ਮਹੋਤਸਵ ਵਿੱਚ ਹੋ ਰਹੀ ਹੈ। ਇੱਥੋਂ ਦੇਸ਼ ਆਜ਼ਾਦੀ ਕੇ ਅੰਮ੍ਰਿਤ ਕਾਲ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਹੁਣ ਦੇਸ਼ ਦੇ ਸਾਹਮਣੇ ਅਗਲੇ 25 ਸਾਲਾਂ ਵਿੱਚ ਸਵਰਣਿਮ ਭਾਰਤ ਦੇ ਨਿਰਮਾਣ ਦਾ ਸੰਕਲਪ ਹੈ। ਇਸ ਲਈ ਇਸ ਵਾਰ ਤੁਸੀਂ ਜੋ ਥੀਮ ਰੱਖੀ ਹੈ, ਇਹ ਥੀਮ ਵੀ ਆਪਣੇ ਆਪ ਵਿੱਚ ਬਹੁਤ ਉਪਯੁਕਤ ਹੈ। Together, Towards, Tomorrow! ਅਤੇ ਮੈਂ ਕਹਿ ਸਕਦਾ ਹਾਂ ਕਿ ਇਹੀ ਤਾਂ ਉਹ ਗੱਲ ਹੈ ਜੋ ਸਬਕਾ ਪ੍ਰਯਾਸ ਦਾ ਭਾਵ, ਜੋ ਆਜ਼ਾਦੀ ਕੇ ਅੰਮ੍ਰਿਤ ਕਾਲ ਵਿੱਚ ਤੇਜ਼ ਗਤੀ ਨਾਲ ਵਿਕਾਸ ਦਾ ਮੰਤਰ ਹੈ। ਆਉਣ ਵਾਲੇ 3 ਦਿਨਾਂ ਵਿੱਚ ਆਪ ਸਬਕਾ ਪ੍ਰਯਾਸ ਇਸ ਭਾਵਨਾ ਨੂੰ ਵਿਕਾਸ ਚਹੁੰ ਦਿਸ਼ਾ ਵਿੱਚ ਹੋਵੇ, ਵਿਕਾਸ ਸਰਬਵਿਆਪੀ ਹੋਵੇ, ਸਮਾਜ ਦਾ ਆਖਿਰੀ ਵਿਅਕਤੀ ਵੀ ਛੁਟ ਨਾ ਜਾਵੇ, ਇਸ ਭਾਵਨਾ ਨੂੰ ਮਜ਼ਬੂਤੀ ਦੇਣ ਵਾਲਾ ਤੁਹਾਡਾ ਇਹ ਸਮਿਟ ਬਣਿਆ ਰਹੇ, ਇਹੀ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ ਹਨ। ਇਸ ਸਮਿਟ ਵਿੱਚ ਵਰਤਮਾਨ ਅਤੇ ਭਵਿੱਖ ਦੀਆਂ ਜੋ ਸਾਡੀਆਂ ਪ੍ਰਾਥਮਿਕਤਾਵਾਂ ਹਨ, ਚੁਣੌਤੀਆਂ ਹਨ, ਉਨ੍ਹਾਂ ਨਾਲ ਨਿਪਟਣ ਦੇ ਲਈ ਸਮਾਧਾਨ ਢੂੰਡਣ ਵਾਲੇ ਹਨ। ਆਪ ਸਭ ਨੂੰ ਬਹੁਤ-ਬਹੁਤ ਵਧਾਈ ਹੈ, ਬਹੁਤ-ਬਹੁਤ ਸ਼ੁਭਕਾਮਨਾਵਾਂ ਹਨ!