
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (Pradhan Mantri Ayushman Bharat Health Infrastructure Mission) ਦੇ ਲਾਗੂਕਰਨ ਦੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ ਕੀਤੀ
April 11th, 08:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (ਪੀਐੱਮ-ਏਬੀਐੱਚਆਈਐੱਮ/PM-ABHIM) ਦੇ ਲਾਗੂਕਰਨ ਅਤੇ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (Pradhan Mantri Jan Arogya Yojana- ਪੀਐੱਮ-ਜੇਏਵਾਈ/PM-JAY) ਦੇ ਤਹਿਤ ਆਯੁਸ਼ਮਾਨ ਭਾਰਤ ਕਾਰਡਾਂ (Ayushman Bharat cards) ਦੀ ਵੰਡ ਦੀ ਸ਼ੁਰੂਆਤ ਕਰਨ ਦੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ ਕੀਤੀ।
ਦਿੱਲੀ ਦੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 22nd, 01:39 pm
ਦਿੱਲੀ ਦੀ ਮੁੱਖ ਮੰਤਰੀ, ਸ਼੍ਰੀਮਤੀ ਰੇਖਾ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
February 20th, 01:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਤੋਂ ਉੱਠ ਕੇ ਆਏ ਹਨ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਰਹੇ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹਨ।