ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ

November 20th, 08:38 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਜੀ-20 ਸਮਿਟ ਦੇ ਦੌਰਾਨ 19 ਨਵੰਬਰ ਨੂੰ ਰੀਓ ਡੀ ਜਨੇਰੀਓ ਵਿੱਚ ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ ਕੀਤਾ। ਫਸਟ ਐਨੂਅਲ ਸਮਿਟ 10 ਮਾਰਚ 2023 ਨੂੰ ਪ੍ਰਧਾਨ ਮੰਤਰੀ ਅਲਬਾਨੀਜ਼ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਨਵੀਂ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ ਸੀ।

ਪ੍ਰਧਾਨ ਮੰਤਰੀ ਨੇ ਚਿਲੀ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 20th, 08:36 pm

ਦੋਹਾਂ ਲੀਡਰਾਂ ਨੇ ਦੁਵੱਲੇ ਸਬੰਧਾਂ ‘ ਤੇ ਚਰਚਾ ਕੀਤੀ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਲਈ ਕਈ ਪਹਿਲਾਂ (several initiatives) ਦੀ ਪਹਿਚਾਣ ਕੀਤੀ। ਪ੍ਰਧਾਨ ਮੰਤਰੀ ਨੇ ਡਿਜੀਟਲ ਪਬਲਿਕ ਬੁਨਿਆਦੀ ਢਾਂਚਾ, ਸਿਹਤ ਸੇਵਾ, ਆਈਟੀ, ਸਾਇੰਸ ਅਤੇ ਟੈਕਨੋਲੋਜੀ, ਪੁਲਾੜ, ਅਖੁੱਟ ਊਰਜਾ ਅਤੇ ਰੱਖਿਆ (digital public infrastructure, healthcare, IT, science & technology, space, renewable energy and defence) ਵਿੱਚ ਭਾਰਤ ਦੀ ਸਮਰੱਥਾ ‘ਤੇ ਪ੍ਰਕਾਸ਼ ਪਾਇਆ ਅਤੇ ਇਨ੍ਹਾਂ ਖੇਤਰਾਂ ਵਿੱਚ ਚਿਲੀ ਦੇ ਨਾਲ ਆਪਣੇ ਅਨੁਭਵ ਸਾਂਝੇ ਕਰਨ ਦੇ ਲਈ ਭਾਰਤ ਦੀ ਇੱਛਾ ਵਿਅਕਤ ਕੀਤੀ।

ਪ੍ਰਧਾਨ ਮੰਤਰੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 20th, 08:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ-20 ਸਮਿਟ (G20 Summit) ਦੇ ਦੌਰਾਨ 19 ਨਵੰਬਰ ਨੂੰ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ ਅਰਜਨਟੀਨਾ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਜੇਵੀਅਰ ਮਾਇਲੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 20th, 08:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਨਵੰਬਰ ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਲੂਲਾ ਦਾ ਉਨ੍ਹਾਂ ਦੀ ਪ੍ਰਾਹੁਣਾਚਾਰੀ ਦੇ ਲਈ ਧੰਨਵਾਦ ਕੀਤਾ ਅਤੇ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਜੀ-20 ਅਤੇ ਆਈਬੀਐੱਸਏ (Brazil’s G20 and IBSA presidencies) ਦੇ ਸਫ਼ਲ ਆਯੋਜਨ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬੀ ਅਤੇ ਭੁੱਖਮਰੀ ਦੇ ਖ਼ਿਲਾਫ਼ ਆਲਮੀ ਗਠਬੰਧਨ (Global Alliance Against Poverty and Hunger) ਸ਼ੁਰੂ ਕਰਨ ਵਿੱਚ ਬ੍ਰਾਜ਼ੀਲ ਦੁਆਰਾ ਸਮਰਥਿਤ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਲਈ ਭਾਰਤ ਦੀ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਜੀ-20 ਟ੍ਰੌਇਕਾ ਮੈਂਬਰ (G 20 Troika member) ਦੇ ਰੂਪ ਵਿੱਚ ਟਿਕਾਊ ਵਿਕਾਸ ਅਤੇ ਆਲਮੀ ਸ਼ਾਸਨ ਸੁਧਾਰ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ-20 ਏਜੰਡਾ (Brazilian G 20 agenda) ਦੇ ਪ੍ਰਤੀ ਭਾਰਤ ਦੇ ਸਮਰਥਨ ਦਾ ਭੀ ਉਲੇਖ ਕੀਤਾ, ਜਿਸ ਵਿੱਚ ਗਲੋਬਲ ਸਾਊਥ (Global South) ਦੀਆਂ ਚਿੰਤਾਵਾਂ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਸ਼੍ਰੀ ਮੋਦੀ ਨੇ ਅਗਲੇ ਵਰ੍ਹੇ ਹੋਣ ਵਾਲੇ ਬ੍ਰਿਕਸ ਅਤੇ ਸੀਓਪੀ 30 (BRICS and COP 30) ਵਿੱਚ ਬ੍ਰਾਜ਼ੀਲ ਦੀ ਲੀਡਰਸ਼ਿਪ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਭਾਰਤ ਟੈਕਨੋਲੋਜੀ ਏਕੀਕਰਣ ਨੂੰ ਉੱਚ ਪ੍ਰਾਥਮਿਕਤਾ ਦਿੰਦੇ ਹੋਏ ਸਿਹਤ ਖੇਤਰ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ: ਪ੍ਰਧਾਨ ਮੰਤਰੀ

November 20th, 05:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਤੰਦਰੁਸਤ ਧਰਤੀ ਹੀ ਬਿਹਤਰ ਧਰਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਿਹਤ ਖੇਤਰ ਵਿੱਚ ਟੈਕਨੋਲੋਜੀ ਦੇ ਏਕੀਕਰਣ ਨੂੰ ਅਧਿਕ ਪ੍ਰਾਥਮਿਕਤਾ ਦਿੰਦੇ ਹੋਏ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਇਸ ਸਬੰਧ ਵਿੱਚ ਆਲਮੀ ਪ੍ਰਯਾਸਾਂ ਨੂੰ ਮਜ਼ਬੂਤ ਕਰੇਗਾ।

ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਵਿਖੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ

November 20th, 01:40 am

ਅੱਜ ਦੇ session ਦਾ ਥੀਮ ਬਹੁਤ ਪ੍ਰਾਸਂਗਿਕ ਹੈ, ਸਾਡੀ ਭਾਵੀ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਹੈ। ਨਵੀਂ ਦਿੱਲੀ G-20 ਸਮਿਟ ਦੇ ਦੌਰਾਨ, ਅਸੀਂ SDGs ਨੂੰ ਗਤੀ ਦੇਣ ਦੇ ਲਈ ਵਾਰਾਣਸੀ Action ਪਲਾਨ ਅਪਣਾਇਆ ਸੀ। 2030 ਤੱਕ Renewable ਐਨਰਜੀ ਨੂੰ ਤਿੰਨ ਗੁਣਾ ਅਤੇ energy efficiency rate ਨੂੰ ਦੋ ਗੁਣਾ ਕਰਨ ਦਾ ਸੰਕਲਪ ਲਿਆ ਸੀ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਨੂੰ ਲਾਗੂ ਕਰਨ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਅਸੀਂ ਇਸ ਦਾ ਸੁਆਗਤ ਕਰਦੇ ਹਾਂ। ਇਸ ਸਬੰਧ ਵਿੱਚ, Sustainable Development Agenda ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਅਤੇ ਪ੍ਰਯਾਸਾਂ ਨੂੰ ਤੁਹਾਡੇ ਸਾਹਮਣੇ ਰੱਖਣਾ ਚਾਹੁੰਦਾ ਹਾਂ।

ਪ੍ਰਧਾਨ ਮੰਤਰੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਨੂੰ ਸੰਬੋਧਨ ਕੀਤਾ

November 20th, 01:34 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸਮਿਟ ਦੇ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਦਿੱਲੀ ਜੀ-20 ਸਮਿਟ ਦੇ ਦੌਰਾਨ ਸਮੂਹ ਨੇ 2030 ਤੱਕ ਅਖੁੱਟ ਊਰਜਾ ਸਮਰੱਥਾ ਨੂੰ ਤਿੰਨ ਗੁਣਾ ਅਤੇ ਊਰਜਾ ਦਕਸ਼ਤਾ ਦਰ ਨੂੰ ਦੁੱਗਣਾ ਕਰਨ ਦਾ ਸੰਕਲਪ ਲਿਆ ਸੀ। ਉਨ੍ਹਾਂ ਨੇ ਟਿਕਾਊ ਵਿਕਾਸ ਪ੍ਰਾਥਮਿਕਤਾਵਾਂ ਨੂੰ ਅੱਗੇ ਵਧਾਉਣ ਦੇ ਲਈ ਬ੍ਰਾਜ਼ੀਲ ਦੇ ਫ਼ੈਸਲੇ ਦਾ ਸੁਆਗਤ ਕੀਤਾ।

ਇਟਲੀ-ਭਾਰਤ ਸੰਯੁਕਤ ਰਣਨੀਤਕ ਕਾਰਜ ਯੋਜਨਾ 2025 - 2029

November 19th, 09:25 am

ਭਾਰਤ ਅਤੇ ਇਟਲੀ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ (India Italy Strategic partnership) ਦੀ ਅਦੁੱਤੀ ਸੰਭਾਵਨਾ ਨੂੰ ਸਮਝਦੇ ਹੋਏ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਜਾਰਜੀਆ ਮੇਲੋਨੀ (Ms. Giorgia Meloni) ਨੇ 18 ਨਵੰ‍ਬਰ 2024 ਨੂੰ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G20 Summit) ਵਿੱਚ ਆਪਣੀ ਬੈਠਕ ਦੇ ਦੌਰਾਨ ਨਿਮਨਲਿਖਤ ਕੇਂਦ੍ਰਿਤ, ਸਮਾਂਬੱਧ ਪਹਿਲਾਂ ਅਤੇ ਰਣਨੀਤਕ ਕਾਰਵਾਈ ਦੀ ਸੰਯੁਕਤ ਯੋਜਨਾ ਦੇ ਜ਼ਰੀਏ ਇਸ ਨੂੰ ਹੋਰ ਗਤੀ ਦੇਣ ਦਾ ਨਿਰਣਾ ਕੀਤਾ ਹੈ। ਇਸ ਉਦੇਸ਼ ਦੇ ਲਈ, ਇਟਲੀ ਅਤੇ ਭਾਰਤ ਨਿਮਨਲਿਖਤ ‘ਤੇ ਸਹਿਮਤ ਹਨ:

ਪ੍ਰਧਾਨ ਮੰਤਰੀ ਨੇ ਇਟਲੀ ਦੇ ਮੰਤਰੀ ਪਰਿਸ਼ਦ ਦੇ ਪ੍ਰੈਜ਼ੀਡੈਂਟ ਨਾਲ ਮੁਲਾਕਾਤ ਕੀਤੀ

November 19th, 08:34 am

ਪੁਗਲੀਆ ਵਿੱਚ ਹੋਈਆਂ ਚਰਚਾਵਾਂ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਭਾਰਤ-ਇਟਲੀ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੀ ਪ੍ਰਤੀਬੱਧਤਾ ਦੁਹਰਾਈ ਅਤੇ ਇੱਕ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-29 ਦਾ ਐਲਾਨ ਕੀਤਾ, ਜਿਸ ਵਿੱਚ ਅਗਲੇ ਪੰਜ ਵਰ੍ਹਿਆਂ ਲਈ ਉਨ੍ਹਾਂ ਦੇ ਵਿਜ਼ਨ ਨੂੰ ਰੇਖਾਂਕਿਤ ਕੀਤਾ ਗਿਆ ਹੈ। ਕਾਰਜ ਯੋਜਨਾ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਟੈਕਨੋਲੋਜੀ, ਨਵੀਆਂ ਅਤੇ ਉਭਰਦੀਆਂ ਹੋਈਆਂ ਟੈਕਨੋਲੋਜੀਆਂ, ਸਵੱਛ ਊਰਜਾ, ਪੁਲਾੜ, ਰੱਖਿਆ, ਕਨੈਕਟੀਵਿਟੀ, ਲੋਕਾਂ ਦਰਮਿਆਨ ਆਪਸੀ ਸੰਪਰਕ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਸੰਯੁਕਤ ਸਹਿਯੋਗ, ਪ੍ਰੋਗਰਾਮ ਅਤੇ ਪਹਿਲ ਨੂੰ ਅੱਗੇ ਵਧਾਏਗੀ।

ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 19th, 06:09 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ20 ਸਮਿਟ (G20 Summit) ਦੇ ਮੌਕੇ ‘ਤੇ ਇੰਡੋਨੇਸ਼ੀਆ ਦੇ ਨਵੇਂ ਚੁਣੇ ਰਾਸ਼ਟਰਪਤੀ ਮਹਾਮਹਿਮ ਪ੍ਰਬੋਵੋ ਸੁਬਿਆਂਤੋ (H.E.Prabowo Subianto) ਨਾਲ ਮੁਲਾਕਾਤ ਕੀਤੀ। ਦੋਹਾਂ ਲੀਡਰਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।

ਪ੍ਰਧਾਨ ਮੰਤਰੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 19th, 06:08 am

ਲੀਡਰਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਟੂਰਿਜ਼ਮ, ਸੱਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਸਹਿਤ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਆਈਟੀ (IT) ਅਤੇ ਡਿਜੀਟਲ ਟੈਕਨੋਲੋਜੀਆਂ, ਅਖੁੱਟ ਊਰਜਾ, ਸਟਾਰਟਅਪਸ ਅਤੇ ਇਨੋਵੇਸ਼ਨ ਅਤੇ ਪੇਸ਼ੇਵਰਾਂ ਤੇ ਕੁਸ਼ਲ ਕਾਮਿਆਂ ਦੇ ਆਵਾਗਮਨ ਜਿਹੇ ਨਵੇਂ ਅਤੇ ਉੱਭਰਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਵਧਦੀਆਂ ਸੰਭਾਵਨਾਵਾਂ ਨੂੰ ਰੇਖਾਂਕਿਤ ਕੀਤਾ। ਦੋਹਾਂ ਲੀਡਰਾਂ ਨੇ ਖੇਤਰੀ ਵਿਕਾਸ ਅਤੇ ਭਾਰਤ-ਯੂਰੋਪੀਅਨ ਯੂਨੀਅਨ ਸਬੰਧਾਂ (India-EU relations) ਸਹਿਤ ਆਪਸੀ ਹਿਤ ਦੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਖੇਤਰੀ ਅਤੇ ਬਹੁਪੱਖੀ ਮੰਚਾਂ(regional and multilateral fora) ‘ਤੇ ਮੌਜੂਦਾ ਨਿਕਟ ਸਹਿਯੋਗ ਨੂੰ ਜਾਰੀ ਰੱਖਣ ‘ਤੇ ਸਹਿਮਤੀ ਜਤਾਈ।

ਪ੍ਰਧਾਨ ਮੰਤਰੀ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 19th, 05:44 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੀਓ ਡੀ ਜੇਨੇਰੀਓ (Rio de Janeiro) ਵਿੱਚ ਜੀ20 ਸਮਿਟ (G20 Summit) ਦੇ ਦੌਰਾਨ ਨਾਰਵੇ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਜੋਨਾਸ ਗਹਰ ਸਟੋਰ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 19th, 05:41 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G-20 Summit) ਦੇ ਮੌਕੇ ‘ਤੇ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਰ ਕੀਰ ਸਟਾਰਮਰ (H.E. Sir Keir Starmer) ਨਾਲ ਮੁਲਾਕਾਤ ਕੀਤੀ। ਦੋਹਾਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸਟਾਰਮਰ ਨੂੰ ਉਨ੍ਹਾਂ ਦੇ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਸਟਾਰਮਰ ਨੇ ਭੀ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਇਤਿਹਾਸਿਕ ਤੀਸਰੇ ਕਾਰਜਕਾਲ ਦੇ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 19th, 05:26 am

ਬੈਠਕ ਦੇ ਦੌਰਾਨ, ਦੋਹਾਂ ਲੀਡਰਾਂ ਨੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ (India-France Strategic Partnership) ਦੇ ਨਾਲ-ਨਾਲ ਹੋਰਾਇਜ਼ਨ 2047 ਰੋਡਮੈਪ ਅਤੇ ਹੋਰ ਦੁਵੱਲੇ ਐਲਾਨਾਂ ਵਿੱਚ ਵਰਣਨ ਕੀਤੇ ਦੁਵੱਲੇ ਸਹਿਯੋਗ ਅਤੇ ਅੰਤਰਰਾਸ਼ਟਰੀ ਸਾਂਝੇਦਾਰੀ ਨਾਲ ਸਬੰਧਿਤ ਆਪਣੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਹਾਈ। ਦੋਹਾਂ ਲੀਡਰਾਂ ਨੇ ਰੱਖਿਆ, ਪੁਲਾੜ ਅਤੇ ਸਿਵਲ ਪਰਮਾਣੂ ਊਰਜਾ ਜਿਹੇ ਰਣਨੀਤਕ ਖੇਤਰਾਂ ਸਹਿਤ ਦੁਵੱਲੇ ਸਹਿਯੋਗ ਦੇ ਮਾਮਲੇ ਵਿੱਚ ਹਾਸਲ ਕੀਤੀ ਗਈ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਰਣਨੀਤਕ ਖ਼ੁਦਮੁਖਤਿਆਰੀ ਦੇ ਪ੍ਰਤੀ ਆਪਣੀ ਸਾਂਝੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਸ ਨੂੰ ਹੋਰ ਤੇਜ਼ ਕਰਨ ਦੀ ਪ੍ਰਤੀਬੱਧਤਾ ਜਤਾਈ। ਦੋਹਾਂ ਲੀਡਰਾਂ ਨੇ ਭਾਰਤ ਦੇ ਨੈਸ਼ਨਲ ਮਿਊਜ਼ਮ ਪ੍ਰੋਜੈਕਟ ਨਾਲ ਸਬੰਧਿਤ ਸਹਿਯੋਗ ਦੀ ਪ੍ਰਗਤੀ ਦੀ ਭੀ ਸਮੀਖਿਆ ਕੀਤੀ।

ਪ੍ਰਧਾਨ ਮੰਤਰੀ ਮੋਦੀ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਪਹੁੰਚੇ

November 18th, 08:38 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਪਹੁੰਚੇ। ਇਸ ਦੌਰੇ ਦੌਰਾਨ ਉਹ ਜੀ20 ਸਮਿਟ ਵਿੱਚ ਹਿੱਸਾ ਲੈਣਗੇ ਅਤੇ ਨਾਲ ਹੀ ਆਲਮੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਮੋਦੀ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦਾ ਦੌਰਾ ਕਰਨਗੇ

November 12th, 07:44 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ 16 ਤੋਂ 21 ਨਵੰਬਰ ਤੱਕ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਸਰਕਾਰੀ ਦੌਰੇ 'ਤੇ ਜਾਣਗੇ। ਨਾਈਜੀਰੀਆ ਵਿੱਚ, ਉਹ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਅਤੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣਗੇ। ਬ੍ਰਾਜ਼ੀਲ 'ਚ ਉਹ ਜੀ-20 ਸਮਿਟ 'ਚ ਹਿੱਸਾ ਲੈਣਗੇ। ਗੁਆਨਾ ਵਿੱਚ, ਪ੍ਰਧਾਨ ਮੰਤਰੀ ਸੀਨੀਅਰ ਲੀਡਰਸ ਨਾਲ ਗੱਲਬਾਤ ਕਰਨਗੇ, ਸੰਸਦ ਨੂੰ ਸੰਬੋਧਨ ਕਰਨਗੇ ਅਤੇ ਕੈਰੀਕੌਮ (CARICOM)-ਇੰਡੀਆ ਸਮਿਟ ਵਿੱਚ ਹਿੱਸਾ ਲੈਣਗੇ, ਕੈਰੇਬੀਅਨ ਖੇਤਰ ਨਾਲ ਸਬੰਧਾਂ ਨੂੰ ਗਹਿਰਾ ਕਰਨ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਨਗੇ।

PM to deliver video address at ‘Global Citizen Live’ on 25th September

September 24th, 05:31 pm

Prime Minister Narendra Modi will deliver a video address at the event ‘Global Citizen Live’ on the evening of 25th September, 2021. ‘Global Citizen’ is a global advocacy organization that is working to end extreme poverty.

Attackers of Uri incident would not go unpunished: PM During Mann Ki Baat

September 25th, 11:00 am

We have full faith in our soldiers. They will always give befitting reply to those spreading terrorPM Shri Narendra Modi today addressed the nation through radio program Mann Ki Baat. PM paid tributes to the 18 martyrs of Uri attack and said that we have full faith in our army. Shri Modi applauded the achievements of our Paralympic athletes in Rio 2016 Paralympics. PM also talked about the successful 2 years of Swacch Bharat Mission and encouraged citizens to participate in it in every way they can.

Social Media Corner 23rd September

September 23rd, 07:41 pm

Your daily does of governance updates from Social Media. Your tweets on governance get featured here daily. Keep reading and sharing!

Social Media Corner 14th September

September 14th, 06:45 pm

Your daily does of governance updates from Social Media. Your tweets on governance get featured here daily. Keep reading and sharing!