ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 20th, 04:54 pm

ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

October 20th, 04:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।

ਪ੍ਰਧਾਨ ਮੰਤਰੀ ਦਾ 23 ਸਤੰਬਰ ਨੂੰ ਵਾਰਾਣਸੀ ਦਾ ਦੌਰਾ

September 21st, 10:16 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਸਤੰਬਰ, 2023 ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 1:30 ਵਜੇ ਪ੍ਰਧਾਨ ਮੰਤਰੀ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ। ਦੁਪਹਿਰ ਲਗਭਗ 3:15 ਵਜੇ, ਪ੍ਰਧਾਨ ਮੰਤਰੀ ਰੁਦ੍ਰਾਕਸ਼ ਇੰਟਰਨੈਸ਼ਨਲ ਕੋਆਪ੍ਰੇਸ਼ਨ ਅਤੇ ਕਨਵੈਂਸ਼ਨ ਸੈਂਟਰ ਪਹੁੰਚਣਗੇ ਅਤੇ ਕਾਸ਼ੀ ਸੰਸਦ ਸੰਸਕ੍ਰਿਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਵਿੱਚ ਹਿੱਸਾ ਲੈਣਗੇ। ਪ੍ਰੋਗਰਾਮ ਦੇ ਦੌਰਾਨ ਉਹ ਉੱਤਰ ਪ੍ਰਦੇਸ਼ ਵਿੱਚ ਬਣੇ 16 ਅਟਲ ਅਵਾਸੀਯ ਵਿਦਿਆਲਯ ਦਾ ਉਦਘਾਟਨ ਵੀ ਕਰਨਗੇ।