ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 16th, 10:15 am
100 ਸਾਲ ਪਹਿਲੇ ਹਿੰਦੁਸਤਾਨ ਟਾਇਮਸ ਦਾ ਉਦਘਾਟਨ ਪੂਜਯ ਬਾਪੂ ਨੇ ਕੀਤਾ ਸੀ…ਉਹ ਗੁਜਰਾਤੀ ਭਾਸ਼ੀ ਸਨ ਅਤੇ 100 ਸਾਲ ਦੇ ਬਾਅਦ ਇੱਕ ਦੂਸਰੇ ਗੁਜਰਾਤੀ ਨੂੰ ਤੁਸੀਂ ਬੁਲਾ (ਸੱਦ) ਲਿਆ। ਇਸ ਇਤਿਹਾਸਿਕ ਯਾਤਰਾ ਲਈ ਮੈਂ ਹਿੰਦੁਸਤਾਨ ਟਾਇਮਸ ਨੂੰ ਅਤੇ 100 ਸਾਲ ਦੀ ਯਾਤਰਾ ਵਿੱਚ ਜੋ-ਜੋ ਲੋਕ ਇਸ ਦੇ ਨਾਲ ਜੁੜੇ ਹਨ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਖਾਦ-ਪਾਣੀ ਦਾ ਕੰਮ ਕੀਤਾ ਹੈ, ਸੰਘਰਸ਼ ਕੀਤਾ ਹੈ, ਸੰਕਟ ਝੱਲੇ ਹਨ, ਲੇਕਿਨ ਟਿਕੇ ਰਹੇ ਹਨ... ਉਹ ਸਭ ਅੱਜ ਵਧਾਈ ਦੇ ਪਾਤਰ ਹਨ, ਅਭਿਨੰਦਨ ਦੇ ਅਧਿਕਾਰੀ ਹਨ। ਮੈਂ ਆਪ ਸਭ ਨੂੰ 100 ਸਾਲ ਦੀ ਯਾਤਰਾ ਬਹੁਤ ਬੜੀ ਹੁੰਦੀ ਹੈ ਜੀ। ਆਪ (ਤੁਸੀਂ ) ਸਭ ਇਸ ਅਭਿਨੰਦਨ ਦੇ ਹੱਕਦਾਰ ਹੋ, ਅਤੇ ਮੇਰੇ ਤਰਫ਼ੋਂ ਭਵਿੱਖ ਦੇ ਲਈ ਭੀ ਤੁਹਾਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਹਨ। ਹੁਣੇ ਜਦੋਂ ਮੈਂ ਆਇਆ ਤਾਂ ਫੈਮਿਲੀ ਦੇ ਲੋਕਾਂ ਨਾਲ ਮਿਲਣਾ ਤਾਂ ਹੋਇਆ ਹੀ ਹੋਇਆ, ਲੇਕਿਨ ਮੈਨੂੰ 100 ਸਾਲ ਦੀ ਯਾਤਰਾ ਇੱਕ ਸ਼ਾਨਦਾਰ ਐਗਜ਼ੀਬਿਸ਼ਨ ਦੇਖਣ ਦਾ ਅਵਸਰ ਮਿਲਿਆ। ਮੈਂ ਭੀ ਆਪ ਸਭ ਨੂੰ ਕਹਾਂਗਾ ਕਿ ਅਗਰ ਸਮਾਂ ਹੈ ਤਾਂ ਕੁਝ ਸਮਾਂ ਉੱਥੇ ਬਿਤਾ ਕੇ ਹੀ ਜਾਣਾ। ਇਹ ਸਿਰਫ਼ ਇੱਕ ਐਗਜ਼ੀਬਿਸ਼ਨ ਨਹੀਂ ਹੈ ਮੈਂ ਕਹਿੰਦਾ ਹਾਂ ਇਹ ਇੱਕ ਐਕਸਪੀਰਿਐਂਸ ਹੈ। ਐਸਾ ਲਗਿਆ ਜਿਵੇਂ 100 ਸਾਲ ਦਾ ਇਤਹਾਸ ਅੱਖਾਂ ਦੇ ਸਾਹਮਣੇ ਤੋਂ ਗੁਜਰ ਗਿਆ। ਮੈਂ ਉਸ ਦਿਨ ਦੇ ਅਖ਼ਬਾਰ ਦੇਖੋ ਜੋ ਦੇਸ਼ ਦੀ ਸੁਤੰਤਰਤਾ ਅਤੇ ਸੰਵਿਧਾਨ ਲਾਗੂ ਹੋਣ ਦੇ ਦਿਨ ਛਪੇ ਸਨ। ਇੱਕ ਤੋਂ ਵਧਕੇ ਇੱਕ ਦਿੱਗਜ, ਮਹਾਨੁਭਾਵ ਹਿੰਦੁਸਤਾਨ ਟਾਇਮਸ ਲਈ ਲਿਖਿਆ ਕਰਦੇ ਸਨ। ਮਾਰਟਿਨ ਲੂਥਰ ਕਿੰਗ, ਨੇਤਾਜੀ ਸੁਭਾਸ਼ ਬਾਬੂ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ, ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan)। ਇਨ੍ਹਾਂ ਦੇ ਲੇਖਾਂ ਨੇ ਤੁਹਾਡੇ ਅਖ਼ਬਾਰ ਨੂੰ ਚਾਰ ਚੰਦ ਲਗਾ ਦਿੱਤੇ। ਅਸਲ ਵਿੱਚ ਅਸੀਂ ਬਹੁਤ ਲੰਬੀ ਯਾਤਰਾ ਕਰਕੇ ਇੱਥੇ ਤੱਕ ਪੁੱਜੇ ਹਨ। ਸੁਤੰਤਰਤਾ ਦੀ ਲੜਾਈ ਲੜਨ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਆਸਾਂ ਦੇ ਅਥਾਹ ਸਮੁੰਦਰ ਦੀਆਂ ਲਹਿਰਾਂ ‘ਤੇ ਸਵਾਰ ਹੋ ਕੇ ਅਸੀਂ ਅੱਗੇ ਵਧੇ ਹਾਂ। ਇਹ ਯਾਤਰਾ ਆਪਣੇ ਆਪ ਵਿੱਚ ਅਭੂਤਪੂਰਵ ਹੈ, ਅਦਭੁਤ ਹੈ। ਮੈਂ ਤੁਹਾਡੇ ਅਖ਼ਬਾਰ ਦੀ ਖ਼ਬਰ ਵਿੱਚ ਉਸ ਉਤਸ਼ਾਹ ਨੂੰ ਮਹਿਸੂਸ ਕੀਤਾ ਜੋ ਅਕਤੂਬਰ 1947 ਵਿੱਚ ਕਸ਼ਮੀਰ ਦੇ ਰਲੇਵੇਂ ਦੇ ਬਾਅਦ ਹਰ ਦੇਸ਼ਵਾਸੀ ਵਿੱਚ ਸੀ। ਹਾਲਾਂਕਿ ਉਸ ਪਲ ਮੈਨੂੰ ਇਸ ਦਾ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਦੀਆਂ ਸਥਿਤੀਆਂ ਨੇ 7 ਦਹਾਕਿਆਂ ਤੱਕ ਕਸ਼ਮੀਰ ਨੂੰ ਹਿੰਸਾ ਵਿੱਚ ਘੇਰ ਕੇ ਰੱਖਿਆ। ਅੱਜ ਤੁਹਾਡੇ ਅਖ਼ਬਾਰ ਵਿੱਚ ਜੰਮੂ-ਕਸ਼ਮੀਰ ਵਿੱਚ ਹੋਈ ਰਿਕਾਰਡ ਵੋਟਿੰਗ ਜਿਹੀਆਂ ਖ਼ਬਰਾਂ ਛਪਦੀਆਂ ਹਨ ਇਹ ਕੰਟ੍ਰਾਸਟ ਹੈ। ਇੱਕ ਹੋਰ ਨਿਊਜ਼ ਪੇਪਰ ਪ੍ਰਿੰਟ ਇੱਕ ਪ੍ਰਕਾਰ ਨਾਲ ਨਜ਼ਰ ਹਰ ਇੱਕ ਦੀ ਜਾਵੇਗੀ ਉੱਥੇ, ਤੁਹਾਡੀ ਨਜ਼ਰ ਟਿਕੇਗੀ। ਉਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦੀ ਖ਼ਬਰ ਸੀ, ਤਾਂ ਦੂਸਰੀ ਤਰਫ਼ ਅਟਲ ਜੀ ਦੁਆਰਾ ਬੀਜੇਪੀ ਦੀ ਨੀਂਹ ਰੱਖੇ ਜਾਣ ਦਾ ਸਮਾਚਾਰ ਸੀ। ਅਤੇ ਇਹ ਕਿਤਨਾ ਸੁਖਦ ਸੰਜੋਗ ਹੈ ਕਿ ਬੀਜੇਪੀ ਅੱਜ ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ
November 16th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਟਾਇਮਸ ਦਾ ਉਦਘਾਟਨ 100 ਸਾਲ ਪਹਿਲੇ ਮਹਾਤਮਾ ਗਾਂਧੀ ਨੇ ਕੀਤਾ ਸੀ ਅਤੇ ਉਨ੍ਹਾਂ ਨੇ ਹਿੰਦੁਸਤਾਨ ਟਾਇਮਸ ਨੂੰ 100 ਸਾਲ ਦੀ ਇਤਿਹਾਸਿਕ ਯਾਤਰਾ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਦੇ ਉਦਘਾਟਨ ਦੇ ਬਾਅਦ ਤੋਂ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਾਲੀ ਥਾਂ ‘ਤੇ ਹਿੰਦੁਸਤਾਨ ਟਾਇਮਸ ਦੀ ਪ੍ਰਦਰਸ਼ਨੀ ਦੇਖਣ ਦੇ ਬਾਅਦ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਅਨੁਭਵ ਤੋਂ ਵਧਕੇ ਸੀ ਅਤੇ ਉਨ੍ਹਾਂ ਨੇ ਸਾਰੇ ਪ੍ਰਤੀਨਿਧੀਆਂ ਨੂੰ ਇਸ ਪ੍ਰਦਰਸ਼ਨੀ ਨੂੰ ਦੇਖਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਦੇ ਪੁਰਾਣੇ ਸਮਾਚਾਰ ਪੱਤਰਾਂ ਨੂੰ ਦੇਖਿਆ ਜਦੋਂ ਭਾਰਤ ਨੂੰ ਸੁਤੰਤਰਤਾ ਮਿਲੀ ਸੀ ਅਤੇ ਸੰਵਿਧਾਨ ਲਾਗੂ ਹੋਇਆ ਸੀ। ਸ਼੍ਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਾਰਟਿਨ ਲੂਥਰ ਕਿੰਗ,ਨੇਤਾਜੀ ਸੁਭਾਸ਼ ਚੰਦਰ ਬੋਸ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ , ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan) ਜਿਹੇ ਕਈ ਦਿੱਗਜਾਂ ਨੇ ਹਿੰਦੁਸਤਾਨ ਟਾਇਮਸ ਦੇ ਲਈ ਲੇਖ ਲਿਖੇ ਸਨ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਦੇ ਨਾਲ-ਨਾਲ ਸੁਤੰਤਰਤਾ ਦੇ ਬਾਅਦ ਦੀ ਅਵਧੀ ਵਿੱਚ ਉਮੀਦਾਂ ਦੇ ਨਾਲ ਅੱਗੇ ਵਧਣ ਦੀ ਇਹ ਲੰਬੀ ਯਾਤਰਾ ਅਭੂਤਪੂਰਵ ਅਤੇ ਅਦਭੁਤ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਤੂਬਰ 1947 ਵਿੱਚ ਕਸ਼ਮੀਰ ਦੇ ਭਾਰਤ ਵਿੱਚ ਰਲੇਵੇਂ ਦੀ ਖ਼ਬਰ ਪੜ੍ਹਕੇ ਉਨ੍ਹਾਂ ਨੂੰ ਭੀ ਉਹੋ ਜਿਹਾ ਹੀ ਉਤਸ਼ਾਹ ਮਹਿਸੂਸ ਹੋਇਆ ਜਿਹੋ ਜਿਹਾ ਹਰੇਕ ਨਾਗਰਿਕ ਨੂੰ ਹੁੰਦਾ ਹੈ। ਲੇਕਿਨ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਨੂੰ ਇਹ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਨੇ ਕਸ਼ਮੀਰ ਨੂੰ ਸੱਤ ਦਹਾਕਿਆਂ ਤੱਕ ਹਿੰਸਾ ਵਿੱਚ ਜਕੜੀ ਰੱਖਿਆ । ਸ਼੍ਰੀ ਮੋਦੀ ਨੇ ਕਿਹਾ ਕਿ ਲੇਕਿਨ ਇਹ ਖੁਸ਼ੀ ਦੀ ਬਾਤ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ (J&K) ਵਿੱਚ ਚੋਣਾਂ ਵਿੱਚ ਰਿਕਾਰਡ ਵੋਟਿੰਗ ਦੀਆਂ ਖ਼ਬਰਾਂ ਸਮਾਚਾਰ ਪੱਤਰਾਂ ਵਿੱਚ ਛਪ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਹੋਰ ਅਖ਼ਬਾਰ ਬਹੁਤ ਵਿਸ਼ੇਸ਼ ਲਗਿਆ ਜਿਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦਾ ਸਮਾਚਾਰ ਸੀ ਤਾਂ ਦੂਸਰੀ ਤਰਫ਼ ਅਟਲ ਜੀ (Atal Ji) ਦੁਆਰਾ ਭਾਰਤੀਯ ਜਨਤਾ ਪਾਰਟੀ (Bhartiya Janata Party) ਦੀ ਨੀਂਹ ਰੱਖਣ ਦਾ ਸਮਾਚਾਰ ਸੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸੁਖਦ ਸੰਜੋਗ ਹੈ ਕਿ ਅੱਜ ਭਾਜਪਾ (BJP) ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਨਤੀਜਿਆਂ ਦੀ ਸੂਚੀ: ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਇੱਜ਼ੁ ਦੀ ਭਾਰਤ ਦੀ ਸਰਕਾਰੀ ਯਾਤਰਾ (06 ਅਕਤੂਬਰ ਤੋਂ 10 ਅਕਤੂਬਰ, 2024)
October 07th, 03:40 pm
ਭਾਰਤ-ਮਾਲਦੀਵਜ਼ ਨੂੰ ਅਪਣਾਉਣਾ: ਵਿਸਤਾਰਿਤ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਦਾ ਇੱਕ ਵਿਜ਼ਨਭਾਰਤ ਅਤੇ ਮਾਲਦੀਵਜ਼ : ਵਿਆਪਕ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਸਬੰਧੀ ਵਿਜ਼ਨ
October 07th, 02:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵਜ਼ ਦੇ ਰਾਸ਼ਟਰਪਤੀ ਡਾ. ਮੋਹੰਮਦ ਮੁਇਜ਼ੂ ਦੀ ਅੱਜ ਮੁਲਾਕਾਤ ਹੋਈ ਅਤੇ ਦੋਨੋਂ ਲੀਡਰਸ ਨੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਵਿਆਪਕ ਸਮੀਖਿਆ ਕੀਤੀ, ਅਤੇ ਨਾਲ ਹੀ ਉਨ੍ਹਾਂ ਨੇ ਦੋਵੇਂ ਦੇਸ਼ਾਂ ਦੁਆਰਾ ਆਪਣੇ ਇਤਿਹਾਸਿਕ ਤੌਰ ‘ਤੇ ਗਹਿਰੇ ਅਤੇ ਖਾਸ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੀਤੀ ਗਈ ਤਰੱਕੀ ਦਾ ਜ਼ਿਕਰ ਕੀਤਾ, ਜਿਸ ਨੇ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਬਿਹਤਰੀ ਵਿੱਚ ਵੱਡਾ ਯੋਗਦਾਨ ਦਿੱਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਮੋਹੰਮਦ ਮੁਇਜ਼ੂ ਨਾਲ ਸਾਂਝੇ ਪ੍ਰੈੱਸ ਸੰਬੋਧਨ ਦਾ ਮੂਲ -ਪਾਠਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।
October 07th, 12:25 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਨਾਥ (PravindJugnauth) 29 ਫਰਵਰੀ ਨੂੰ ਮੌਰੀਸ਼ਸ ਦੇ ਅਗਾਲੇਗਾ ਦ੍ਵੀਪ ‘ਤੇ ਨਵੀਂ ਏਅਰਸਟ੍ਰਿਪ ਅਤੇ ਇੱਕ ਜੈੱਟੀ ਦਾ ਸੰਯੁਕਤ ਰੂਪ ਨਾਲ ਉਦਘਾਟਨ ਕਰਨਗੇ
February 27th, 06:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਪ੍ਰਵਿੰਦ ਜੁਗਨਨਾਥ 29 ਫਰਵਰੀ 2024 ਨੂੰ ਦੁਪਹਿਰ ਬਾਅਦ 1 ਵਜੇ ਵੀਡੀਓ ਕਾਨਫਰੰਸ ਦੇ ਰਾਹੀਂ ਮੌਰੀਸ਼ਸ ਦੇ ਅਗਾਲੇਗਾ ਦ੍ਵੀਪ ਵਿੱਚ ਛੇ ਕਮਿਊਨਿਟੀ ਵਿਕਾਸ ਪ੍ਰੋਜੈਕਟਾਂ ਦੇ ਨਾਲ-ਨਾਲ ਨਵੀਂ ਏਅਰਸਟ੍ਰਿਪ ਅਤੇ ਸੇਂਟ ਜੇਮਜ਼ ਜੈੱਟੀ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ।ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਵਿੱਚ ਅਹਲਨ ਮੋਦੀ ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 13th, 11:19 pm
ਅੱਜ, ਅਬੂ ਧਾਬੀ ਵਿੱਚ ਆਪ (ਤੁਸੀਂ) ਲੋਕਾਂ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਆਪ (ਤੁਸੀਂ) ਲੋਕ ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੇ ਕੋਣੇ-ਕੋਣੇ ਤੋਂ ਆਏ ਹੋ ਅਤੇ ਭਾਰਤ ਦੇ ਭੀ ਅਲੱਗ-ਅਲੱਗ ਰਾਜਾਂ ਤੋਂ ਆਏ ਹੋ, ਲੇਕਿਨ ਸਭ ਦੇ ਦਿਲ ਜੁੜੇ ਹੋਏ ਹਨ। ਇਸ ਇਤਿਹਾਸਿਕ ਸਟੇਡੀਅਮ ਵਿੱਚ ਹਰ ਧੜਕਨ ਕਹਿ ਰਹੀ ਹੈ-ਭਾਰਤ-UAE ਦੋਸਦੀ ਜ਼ਿੰਦਾਬਾਦ! ਹਰ ਸਾਂਸ ਕਹ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਹਰ ਆਵਾਜ਼ ਕਹਿ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਬੱਸ....ਇਸ ਪਲ ਨੂੰ ਜੀ ਲੈਣਾ ਹੈ...ਜੀ ਭਰ ਕੇ ਜੀ ਲੈਣਾ ਹੈ। ਅੱਜ ਉਹ ਯਾਦਾਂ ਬਟੋਰ ਲੈਣੀਆਂ ਹਨ, ਜੋ ਜੀਵਨ ਭਰ ਤੁਹਾਡੇ ਸਾਥ ਰਹਿਣ ਵਾਲੀਆਂ ਹਨ। ਜੋ ਯਾਦਾਂ ਜੀਵਨ ਭਰ ਮੇਰੇ ਸਾਥ ਭੀ ਰਹਿਣ ਵਾਲੀਆਂ ਹਨ।ਸੰਯੁਕਤ ਅਰਬ ਅਮੀਰਾਤ ਵਿਖੇ ਭਾਰਤੀ ਸਮੁਦਾਇ ਦੇ ਸਮਾਗਮ- “ਅਹਲਨ ਮੋਦੀ” (''AHLAN MODI'')ਵਿੱਚ ਪ੍ਰਧਾਨ ਮੰਤਰੀ ਦੀ ਗੱਲਬਾਤ
February 13th, 08:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਭਾਰਤੀ ਸਮੁਦਾਇ ਦੇ ਸਮਾਗਮ ‘ਅਹਲਨ ਮੋਦੀ’ (''AHLAN MODI'') ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ 7 ਅਮੀਰਾਤਾਂ (7 Emirates) ਤੋਂ ਭਾਰਤੀ ਪ੍ਰਵਾਸੀਆਂ ਨੇ ਹਿੱਸਾ ਲਿਆ ਅਤੇ ਇਸ ਵਿੱਚ ਸਾਰੇ ਭਾਈਚਾਰਿਆਂ ਦੇ ਭਾਰਤੀ ਸ਼ਾਮਲ ਸਨ। ਦਰਸ਼ਕਾਂ ਵਿੱਚ ਅਮੀਰਾਤੀ (Emiratis) ਭੀ ਸ਼ਾਮਲ ਸਨ।Prime Minister’s meeting with President of the UAE
February 13th, 05:33 pm
Prime Minister Narendra Modi arrived in Abu Dhabi on an official visit to the UAE. In a special and warm gesture, he was received at the airport by the President of the UAE His Highness Sheikh Mohamed bin Zayed Al Nahyan, and thereafter, accorded a ceremonial welcome. The two leaders held one-on-one and delegation level talks. They reviewed the bilateral partnership and discussed new areas of cooperation.ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 12th, 01:30 pm
Your Excellency President Ranil Wickremesinghe Ji, Your Excellency Prime Minister Pravind Jugnauth Ji, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਜੀ, ਸ੍ਰੀਲੰਕਾ, ਮਾਰੀਸ਼ਸ ਅਤੇ ਭਾਰਤ ਦੇ Central Banks ਦੇ ਗਵਰਨਰ, ਅਤੇ ਅੱਜ ਇਸ ਮਹੱਤਵਪੂਰਨ ਸਮਾਰੋਹ (this significant event) ਨਾਲ ਜੁੜੇ ਸਾਰੇ ਸਾਥੀਗਣ!ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਅਤੇ ਸ੍ਰੀ ਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਰੂਪ ਨਾਲ ਯੂਪੀਆਈ ਸੇਵਾਵਾਂ ਦਾ ਉਦਘਾਟਨ ਕੀਤਾ
February 12th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਲੰਕਾ ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜਗਨਨਾਥ ਦੇ ਨਾਲ ਸੰਯੁਕਤ ਰੂਪ ਨਾਲ ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ- UPI) ਸੇਵਾਵਾਂ ਅਤੇ ਮਾਰੀਸ਼ਸ ਵਿੱਚ ਰੁਪੇ ਕਾਰਡ (RuPay card) ਸੇਵਾਵਾਂ ਦੇ ਲਾਂਚ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ।ਸ੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਮੋਦੀ, ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਰਹਿਣਗੇ
February 11th, 03:13 pm
ਸ੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਉਪਸਥਿਤ ਰਹਿਣਗੇ। 12 ਫਰਵਰੀ, 2024 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ-UPI) ਸੇਵਾਵਾਂ ਦੇ ਲਾਂਚ ਦਾ ਕਾਰਜਕ੍ਰਮ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਮਾਰੀਸ਼ਸ ਵਿੱਚ ਰੁਪੇ ਕਾਰਡ ਸੇਵਾਵਾਂ (RuPay card services) ਭੀ ਲਾਂਚ ਕੀਤੀਆਂ ਜਾਣਗੀਆਂ।ਨਵੀਂ ਦਿੱਲੀ ਵਿੱਚ ਆਯੋਜਿਤ 21ਵੇਂ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 04th, 07:30 pm
ਸਭ ਤੋਂ ਪਹਿਲਾਂ ਤਾਂ ਮੈਂ ਆਪ ਸਭ ਤੋਂ ਮੁਆਫੀ ਚਾਹੁੰਦਾ ਹਾਂ ਕਿਉਂਕਿ ਮੈਂ ਚੁਣਾਵੀ ਮੈਦਾਨ ਵਿੱਚ ਸੀ ਤਾਂ ਉੱਥੋਂ ਆਉਂਦੇ-ਆਉਂਦੇ ਥੋੜੀ ਦੇਰ ਹੋ ਗਈ। ਲੇਕਿਨ ਸਿੱਧਾ ਏਅਰਪੋਰਟ ਤੋਂ ਪਹੁੰਚਿਆ ਹਾਂ ਤੁਹਾਡੇ ਵਿੱਚ। ਸ਼ੋਭਨਾ ਜੀ ਬਹੁਤ ਵਧੀਆ ਬੋਲ ਰਹੀ ਸੀ, ਯਾਨੀ ਮੁੱਦੇ ਚੰਗੇ ਸੀ, ਜ਼ਰੂਰ ਕਦੇ ਨਾ ਕਦੇ ਪੜ੍ਹਣ ਨੂੰ ਵੀ ਮਿਲੇਗਾ। ਚਲੋ ਉਸ ਵਿੱਚ ਦੇਰ ਹੋ ਗਈ।ਪ੍ਰਧਾਨ ਮੰਤਰੀ ਨੇ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ 2023 ਨੂੰ ਸੰਬੋਧਿਤ ਕੀਤਾ
November 04th, 07:00 pm
ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ 2023 ਵਿੱਚ ਉਨ੍ਹਾਂ ਨੂੰ ਸੱਦਾ ਦੇਣ ਦੇ ਲਈ ਐੱਚਟੀ ਸਮੂਹ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਕਿਵੇਂ ਐੱਚਟੀ ਸਮੂਹ ਨੇ ਹਮੇਸ਼ਾ ਇਸ ਲੀਡਰਸ਼ਿਪ ਸਮਿਟ ਦੇ ਵਿਸ਼ਿਆਂ ਦੇ ਜ਼ਰੀਏ ਭਾਰਤ ਦੇ ਅੱਗੇ ਵਧਣ ਦੇ ਸੰਦੇਸ਼ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਸਮਿਟ ਦੇ ਵਿਸ਼ਾ ‘ਰੀਸ਼ੇਪਿੰਗ ਇੰਡੀਆ’ ਨੂੰ ਯਾਦ ਕੀਤਾ, ਜਦੋਂ ਵਰਤਮਾਨ ਸਰਕਾਰ 2014 ਵਿੱਚ ਸੱਤਾ ਆਈ ਸੀ। ਉਨ੍ਹਾਂ ਨੇ ਕਿਹਾ ਕਿ ਇਸ ਸਮੂਹ ਨੂੰ ਇਸ ਗੱਲ ਦਾ ਪੂਰਵਦ੍ਰਿਸ਼ਟੀ ਸੀ ਕਿ ਵੱਡੇ ਬਦਲਾਵ ਹੋਣ ਵਾਲੇ ਹਨ ਅਤੇ ਭਾਰਤ ਨੂੰ ਨਵਾਂ ਆਕਾਰ ਮਿਲਣ ਵਾਲਾ ਹੈ। ਉਨ੍ਹਾਂ ਨੇ ਇਹ ਵੀ ਯਾਦ ਕੀਤਾ ਕਿ ‘ਬਿਹਤਰ ਕੱਲ੍ਹ ਦੇ ਲਈ ਗੱਲਬਾਤ’ ਸਿਰਲੇਖ ਵਿਸ਼ਾ ਤਦ ਰੱਖਿਆ ਗਿਆ ਸੀ ਜਦੋਂ ਵਰਤਮਾਨ ਸਰਕਾਰ 2019 ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਜਿੱਤਣ ਦੇ ਬਾਅਦ ਸੱਤਾ ਵਿੱਚ ਇੱਕ ਵਾਰ ਫਿਰ ਤੋਂ ਬਹਾਲ ਹੋਈ ਸੀ। ਹੁਣ 2023 ਵਿੱਚ, ਜਦੋਂ ਆਮ ਚੋਣਾਂ ਨਜ਼ਦੀਕ ਹਨ, ਸ਼੍ਰੀ ਮੋਦੀ ਨੇ ਇਸ ਸਮਿਟ ਦੇ ‘ਬ੍ਰੇਕਿੰਗ ਬੈਰੀਅਰਸ’ ਸਿਰਲੇਖ ਵਿਸ਼ਾ ਅਤੇ ਇਸ ਦੇ ਇਸ ਅੰਤਰਨਿਰਹਿਤ ਸੰਦੇਸ਼ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਵਰਤਮਾਨ ਸਰਕਾਰ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਆਗਾਮੀ ਆਮ ਚੋਣਾਂ ਵਿੱਚ ਜਿੱਤ ਹੋਵੇਗੀ। ਸ਼੍ਰੀ ਮੋਦੀ ਨੇ ਕਿਹਾ, “2024 ਦੀਆਂ ਸਧਾਰਣ ਚੋਣਾ ਦੇ ਨਤੀਜੇ ਰੁਕਾਵਟਾਂ ਤੋਂ ਪਰੇ ਹੋਣਗੇ।”17ਵੀਂ ਭਾਰਤੀ ਸਹਿਕਾਰੀ ਕਾਂਗਰਸ (Indian Cooperative Congress) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 01st, 11:05 am
ਮੰਤਰੀ ਮੰਡਲ (ਕੈਬਨਿਟ) ਦੇ ਮੇਰੇ ਸਹਿਯੋਗੀ ਸ਼੍ਰੀਮਾਨ ਅਮਿਤ ਸ਼ਾਹ, ਨੈਸ਼ਨਲ ਕੋਆਪਰੇਟਿਵ ਯੂਨੀਅਨ ਦੇ ਪ੍ਰੈਜ਼ੀਡੈਂਟ ਸ਼੍ਰੀਮਾਨ ਦਿਲੀਪ ਸੰਘਾਨੀ, ਡਾਕਟਰ ਚੰਦਰਪਾਲ ਸਿੰਘ ਯਾਦਵ, ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਕੋਆਪਰੇਟਿਵ ਯੂਨੀਅਨ ਦੇ ਸਾਰੇ ਮੈਂਬਰ, ਸਾਡੇ ਕਿਸਾਨ ਭਾਈ-ਭੈਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਤੁਹਾਨੂੰ ਸਭ ਨੂੰ 17ਵੇਂ ਭਾਰਤੀ ਸਹਿਕਾਰੀ ਮਹਾਸੰਮੇਲਨ ਦੀਆਂ ਬਹੁਤ-ਬਹੁਤ ਵਧਾਈਆਂ। ਮੈਂ ਆਪ ਸਭ ਦਾ ਇਸ ਸੰਮੇਲਨ ਵਿੱਚ ਸੁਆਗਤ ਕਰਦਾ ਹਾਂ, ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ 17ਵੀਂ ਭਾਰਤੀ ਸਹਿਕਾਰੀ ਕਾਂਗਰਸ ਨੂੰ ਸੰਬੋਧਨ ਕੀਤਾ
July 01st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਤਰਰਾਸ਼ਟਰੀ ਸਹਿਕਾਰਤਾ ਦਿਵਸ ਦੇ ਅਵਸਰ ‘ਤੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ 17ਵੀਂ ਭਾਰਤੀ ਸਹਿਕਾਰੀ ਕਾਂਗਰਸ ਨੂੰ ਸੰਬੋਧਨ ਕੀਤਾ। 17ਵੀਂ ਭਾਰਤੀ ਸਹਿਕਾਰੀ ਕਾਂਗਰਸ ਦਾ ਮੁੱਖ ਵਿਸ਼ਾ ‘ਅੰਮ੍ਰਿਤ ਕਾਲ: ਜੀਵੰਤ ਭਾਰਤ ਵਾਸਤੇ ਸਹਿਯੋਗ ਦੇ ਜ਼ਰੀਏ ਸਮ੍ਰਿੱਧੀ ਹੈ’। ਸ਼੍ਰੀ ਮੋਦੀ ਨੇ ਕੋਆਪਰੇਟਿਵ ਮਾਰਕਿਟਿੰਗ, ਕੋਆਪਰੇਟਿਵ ਐਕਸਟੈਂਸ਼ਨ ਅਤੇ ਸਲਾਹਕਾਰ ਸੇਵਾਵਾਂ ਪੋਰਟਲ ਲਈ ਈ-ਕਮਰਸ(ਵਣਜ) ਵੈੱਬਸਾਈਟ ਦੇ ਈ-ਪੋਰਟਲ ਲਾਂਚ ਕੀਤੇ।ਵਿੱਤੀ ਖੇਤਰ ਬਾਰੇ ਪੋਸਟ ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 10:14 am
Post-Budget ਵੈਬੀਨਾਰ ਦੇ ਮਾਧਿਅਮ ਨਾਲ ਸਰਕਾਰ ਬਜਟ ਨੂੰ ਲਾਗੂ ਕਰਨ ਵਿੱਚ collective ownership ਅਤੇ equal partnership ਦਾ ਇੱਕ ਮਜ਼ਬੂਤ ਰਸਤਾ ਤਿਆਰ ਕਰ ਰਹੀ ਹੈ। ਇਸ ਵੈਬੀਨਾਰ ਵਿੱਚ ਆਪ ਲੋਕਾਂ ਦੇ ਵਿਚਾਰ ਅਤੇ ਸੁਝਾਅ ਇਸ ਦਾ ਬਹੁਤ ਮਹੱਤਵ ਹੈ। ਮੈਂ ਆਪ ਸਭ ਦਾ ਇਸ ਵੈਬੀਨਾਰ ਵਿੱਚ ਬਹੁਤ-ਬਹੁਤ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 'ਵਿਕਾਸ ਦੇ ਮੌਕੇ ਪੈਦਾ ਕਰਨ ਲਈ ਵਿੱਤੀ ਸੇਵਾਵਾਂ ਦੀ ਦਕਸ਼ਤਾ ਵਧਾਉਣ' ਦੇ ਵਿਸ਼ੇ 'ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 07th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਵਿਕਾਸ ਦੇ ਮੌਕੇ ਸਿਰਜਣ ਲਈ ਵਿੱਤੀ ਸੇਵਾਵਾਂ ਦੀ ਦਕਸ਼ਤਾ ਵਧਾਉਣ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਕੇਂਦਰੀ ਬਜਟ 2023 ਵਿੱਚ ਐਲਾਨੀਆਂ ਪਹਿਲਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਦਾ ਦਸਵਾਂ ਹਿੱਸਾ ਹੈ।ਕੇਂਦਰੀ ਕੈਬਨਿਟ ਨੇ ਰੁਪੇ ਡੈਬਿਟ ਕਾਰਡਾਂ ਅਤੇ ਘੱਟ-ਮੁੱਲ ਵਾਲੇ ਭੀਮ-ਯੂਪੀਆਈ ਲੈਣ-ਦੇਣ (ਪੀ2ਐੱਮ) ਨੂੰ ਹੁਲਾਰਾ ਦੇਣ ਦੇ ਲਈ ਪ੍ਰੋਤਸਾਹਨ ਯੋਜਨਾ ਨੂੰ ਮੰਨਜੂਰੀ ਦਿੱਤੀ
January 11th, 03:30 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅਪ੍ਰੈਲ 2022 ਤੋਂ ਇੱਕ ਸਾਲ ਦੀ ਮਿਆਦ ਦੇ ਲਈ ਰੁਪੇ ਡੈਬਿਟ ਕਾਰਡ ਅਤੇ ਘੱਟ-ਮੁੱਲ ਵਾਲੇ ਭੀਮ-ਯੂਪੀਆਈ ਲੈਣ-ਦੇਣ (ਵਿਅਕਤੀ ਤੋਂ ਵਪਾਰੀ) ਨੂੰ ਹੁਲਾਰਾ ਦੇਣ ਦੇ ਲਈ ਪ੍ਰੋਤਸਾਹਨ ਯੋਜਨਾ ਨੂੰ ਮੰਨਜੂਰੀ ਦੇ ਦਿੱਤੀ ਹੈ।We have given top priority to ensure that banking services reach the last mile: PM Modi
October 16th, 03:31 pm
PM Modi dedicated 75 Digital Banking Units (DBUs) across 75 districts to the nation via video conferencing. He said that the 75 DBUs will further financial inclusion and enhance banking experience for citizens. “DBU is a big step in the direction of Ease of Living for the common citizens”, he said.