ਪ੍ਰਧਾਨ ਮੰਤਰੀ 13 ਮਾਰਚ ਨੂੰ ਵੰਚਿਤ ਵਰਗਾਂ ਨੂੰ ਲੋਨ ਸਹਾਇਤਾ ਪ੍ਰਦਾਨ ਕਰਨ ਦੇ ਲਈ ਰਾਸ਼ਟਰਵਿਆਪੀ ਜਨਸੰਪਰਕ (nationwide outreach) ਪ੍ਰੋਗਰਾਮ ਵਿੱਚ ਹਿੱਸਾ ਲੈਣਗੇ

March 12th, 06:43 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 13 ਮਾਰਚ, 2024 ਨੂੰ ਸ਼ਾਮ 4 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਵੰਚਿਤ ਵਰਗਾਂ ਨੂੰ ਲੋਨ ਸਹਾਇਤਾ ਦੇ ਲਈ ਰਾਸ਼ਟਰਵਿਆਪੀ ਜਨਸੰਪਰਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਪ੍ਰਧਾਨ ਮੰਤਰੀ ਸਮਾਜਿਕ ਉੱਥਾਨ ਏਵਮ ਰੋਜ਼ਗਾਰ ਅਧਾਰਿਤ ਜਨਕਲਿਆਣ (ਪੀਐੱਮ-ਸੂਰਜ) ਰਾਸ਼ਟਰੀ ਪੋਰਟਲ ਲਾਂਚ ਕਰਨਗੇ ਅਤੇ ਦੇਸ਼ ਦੇ ਵੰਚਿਤ ਵਰਗਾਂ ਦੇ ਇੱਕ ਲੱਖ ਉੱਦਮੀਆਂ ਦੇ ਲਈ ਲੋਨ ਸਹਾਇਤਾ ਸਵੀਕ੍ਰਿਤ ਕਰਨਗੇ। ਇਸ ਦੇ ਇਲਾਵਾ, ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ, ਪਿਛੜਾ ਵਰਗ ਅਤੇ ਸਵੱਛਤਾ ਵਰਕਰਾਂ ਸਹਿਤ ਵੰਚਿਤ ਸਮੂਹਾਂ ਦੇ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਗੇ। ਇਸ ਅਵਸਰ ‘ਤੇ ਸ਼੍ਰੀ ਮੋਦੀ ਇਕੱਠ ਨੂੰ ਵੀ ਸੰਬੋਧਨ ਕਰਨਗੇ।