
ਪ੍ਰਧਾਨ ਮੰਤਰੀ ਨੇ ਨੈਸ਼ਨਲ ਟੈਕਨੋਲੋਜੀ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ
May 11th, 02:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਟੈਕਨੋਲੋਜੀ ਦਿਵਸ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਸਾਡੇ ਵਿਗਿਆਨੀਆਂ ਪ੍ਰਤੀ ਮਾਣ ਅਤੇ ਧੰਨਵਾਦ ਵੀ ਪ੍ਰਗਟ ਕੀਤਾ ਅਤੇ 1998 ਦੇ ਪੋਖਰਣ ਪ੍ਰੀਖਣਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਵਿਗਿਆਨ ਅਤੇ ਖੋਜ ਰਾਹੀਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਸ਼ਕਤ ਬਣਾਉਣ ਦੀ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ ਹੈ।
ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਯੁਗਮ ਕਨਕਲੇਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 29th, 11:01 am
ਅੱਜ ਇਥੇ ਸਰਕਾਰ, ਅਕੇਡਮੀਆ, ਸਾਇੰਸ ਅਤੇ ਰਿਸਰਚ ਨਾਲ ਜੁੜੇ ਭਿੰਨ-ਭਿੰਨ ਖੇਤਰ ਦੇ ਲੋਕ, ਇੰਨੀ ਵੱਡੀ ਸੰਖਿਆ ਵਿੱਚ ਮੌਜੂਦ ਹਨ। ਇਹ ਇਕਜੁੱਟਤਾ, ਇਹ confluence, ਇਸੇ ਨੂੰ ਯੁਗਮ ਕਹਿੰਦੇ ਹਨ। ਇੱਕ ਅਜਿਹਾ ਯੁਗਮ, ਜਿਸ ਵਿੱਚ ਵਿਕਸਿਤ ਭਾਰਤ ਦੇ, future tech ਨਾਲ ਜੁੜੇ stakeholders ਇੱਕਠੇ ਜੁੜੇ ਹਨ, ਇੱਕ ਸਾਥ ਜੁੜੇ ਹਨ। ਮੈਨੂੰ ਵਿਸ਼ਵਾਸ਼ ਹੈ, ਭਾਰਤ ਦੀ ਇਨੋਵੇਸ਼ਨ ਕਪੈਸਿਟੀ ਅਤੇ Deep-tech ਵਿੱਚ ਭਾਰਤ ਦੀ ਭੂਮਿਕਾ ਨੂੰ ਵਧਾਉਣ ਦੇ ਲਈ ਅਸੀਂ ਜੋ ਯਤਨ ਕਰ ਰਹੇ ਹਾਂ, ਉਸ ਨੂੰ ਇਸ ਆਯੋਜਨ ਨਾਲ ਹੋਰ ਬਲ ਮਿਲੇਗਾ। ਅੱਜ IIT ਕਾਨਪੁਰ ਅਤੇ IIT ਬੰਬੇ ਵਿੱਚ AI, ਇੰਟੈਲੀਜੈਂਸ ਸਿਸਟਮ, ਅਤੇ ਬਾਇਓ ਸਾਇੰਸ ਬਾਇਓਟੈਕਨੋਲੋਜੀ ਹੈਲਥ ਐਂਡ ਮੈਡੀਸਨ ਦੇ ਸੁਪਰ ਹੱਬਸ ਦੀ ਸ਼ੁਰੂਆਤ ਹੋ ਰਹੀ ਹੈ। ਅੱਜ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਵੀ ਸ਼ੁਰੂਆਤ ਹੋਈ ਹੈ। ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਨਾਲ ਮਿਲ ਕੇ ਰਿਸਰਚ ਨੂੰ ਅੱਗੇ ਵਧਾਉਣ ਦਾ ਸੰਕਲਪ ਵੀ ਕੀਤਾ ਗਿਆ ਹੈ। ਮੈਂ ਇਸ ਯਤਨ ਲਈ ਵਾਧਵਾਨੀ ਫਾਊਂਡੇਸ਼ਨ ਨੂੰ, ਸਾਡੀਆਂ IITs ਨੂੰ, ਅਤੇ ਦੂਸਰੇ ਸਾਰੇ ਸਟੇਕਹੋਲਡਰਸ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਵਿਸ਼ੇਸ਼ ਤੌਰ 'ਤੇ, ਮੈਂ ਮੇਰੇ ਮਿੱਤਰ ਰੋਮੇਸ਼ ਵਾਧਵਾਨੀ ਜੀ ਦੀ ਸਰਾਹਨਾ ਕਰਦਾ ਹਾਂ। ਤੁਹਾਡੀ dedication ਅਤੇ ਸਰਗਰਮੀ ਨਾਲ ਪ੍ਰਾਈਵੇਟ ਅਤੇ ਪਬਲਿਕ ਸੈਕਟਰ ਨੇ ਮਿਲ ਕੇ ਦੇਸ਼ ਦੀ ਸਿੱਖਿਆ ਵਿਵਸਥਾ ਵਿੱਚ ਕਈ ਸਕਰਾਤਮਕ ਬਦਲਾਅ ਕੀਤੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੁਗਮ (YUGM -ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ
April 29th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਯੁਗਮ (ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ, ਸਿੱਖਿਆ ਸ਼ਾਸਤਰੀਆਂ, ਵਿਗਿਆਨ ਅਤੇ ਖੋਜ ਪੇਸ਼ੇਵਰਾਂ ਦੇ ਮਹੱਤਵਪੂਰਨ ਇਕੱਠ ਨੂੰ ਉਜਾਗਰ ਕੀਤਾ, ਅਤੇ ਇੱਕ ਯੁਗਮ ਦੇ ਰੂਪ ਵਿੱਚ ਹਿਤਧਾਰਕਾਂ ਦੇ ਸੰਗਮ 'ਤੇ ਜ਼ੋਰ ਦਿੱਤਾ - ਜੋ ਇੱਕ ਸਹਿਯੋਗ ਹੈ ਜਿਸ ਦਾ ਮਕਸਦ ਵਿਕਸਿਤ ਭਾਰਤ ਲਈ ਭਵਿੱਖ ਦੀਆਂ ਤਕਨੀਕਾਂ ਨੂੰ ਅੱਗੇ ਵਧਾਉਣਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਸਮਾਗਮ ਰਾਹੀਂ ਭਾਰਤ ਦੀ ਨਵੀਨਤਾ ਸਮਰੱਥਾ ਅਤੇ ਡੂੰਘੀ-ਤਕਨੀਕ ਵਿੱਚ ਇਸ ਦੀ ਭੂਮਿਕਾ ਨੂੰ ਵਧਾਉਣ ਦੇ ਯਤਨਾਂ ਨੂੰ ਗਤੀ ਮਿਲੇਗੀ। ਉਨ੍ਹਾਂ ਨੇ ਆਈਆਈਟੀ ਕਾਨਪੁਰ ਅਤੇ ਆਈਆਈਟੀ ਬੌਂਬੇ ਵਿਖੇ ਸੁਪਰ ਹੱਬਸ ਦੇ ਉਦਘਾਟਨ 'ਤੇ ਟਿੱਪਣੀ ਕੀਤੀ, ਜੋ ਏਆਈ, ਬੁੱਧੀਮਾਨ ਪ੍ਰਣਾਲੀਆਂ ਅਤੇ ਬਾਇਓਸਾਇੰਸ, ਬਾਇਓਟੈਕਨੋਲੋਜੀ, ਸਿਹਤ ਅਤੇ ਦਵਾਈਆਂ 'ਤੇ ਕੇਂਦ੍ਰਿਤ ਹਨ। ਉਨ੍ਹਾਂ ਨੇ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ, ਜੋ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਸਹਿਯੋਗ ਨਾਲ ਖੋਜ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਪ੍ਰਧਾਨ ਮੰਤਰੀ ਨੇ ਵਾਧਵਾਨੀ ਫਾਊਂਡੇਸ਼ਨ, ਆਈਆਈਟੀਜ਼ ਅਤੇ ਇਨ੍ਹਾਂ ਪਹਿਲਕਦਮੀਆਂ ਵਿੱਚ ਸ਼ਾਮਲ ਸਾਰੇ ਹਿਤਧਾਰਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਨਿਜੀ ਅਤੇ ਜਨਤਕ ਖੇਤਰਾਂ ਦਰਮਿਆਨ ਸਹਿਯੋਗ ਰਾਹੀਂ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸਕਾਰਾਤਮਕ ਤਬਦੀਲੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਰਗਰਮ ਭੂਮਿਕਾ ਲਈ ਸ਼੍ਰੀ ਰੋਮੇਸ਼ ਵਾਧਵਾਨੀ ਦੀ ਖ਼ਾਸ ਤੌਰ 'ਤੇ ਪ੍ਰਸ਼ੰਸਾ ਵੀ ਕੀਤੀ।ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
April 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ ਜਦੋਂ ਮੈਂ ਤੁਹਾਡੇ ਨਾਲ ‘ਮਨ ਕੀ ਬਾਤ’ ਕਰ ਰਿਹਾ ਹਾਂ ਤਾਂ ਮਨ ਵਿੱਚ ਡੂੰਘੀ ਪੀੜ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਈ ਅੱਤਵਾਦੀ ਹਮਲੇ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦੁੱਖ ਪਹੁੰਚਾਇਆ ਹੈ। ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਹਰ ਭਾਰਤੀ ਦੇ ਮਨ ਵਿੱਚ ਡੂੰਘੀ ਸੰਵੇਦਨਾ ਹੈ। ਭਾਵੇਂ ਉਹ ਕਿਸੇ ਵੀ ਰਾਜ ਦਾ ਹੋਵੇ, ਉਹ ਕੋਈ ਵੀ ਭਾਸ਼ਾ ਬੋਲਦਾ ਹੋਵੇ, ਲੇਕਿਨ ਉਹ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਅਜ਼ੀਜਾਂ ਨੂੰ ਗੁਆਇਆ ਹੈ। ਮੈਨੂੰ ਅਹਿਸਾਸ ਹੈ ਕਿ ਹਰ ਭਾਰਤੀ ਦਾ ਖੂਨ ਅੱਤਵਾਦੀ ਹਮਲੇ ਦੀਆਂ ਤਸਵੀਰਾਂ ਨੂੰ ਵੇਖ ਕੇ ਖੌਲ ਰਿਹਾ ਹੈ। ਪਹਿਲਗਾਮ ਵਿੱਚ ਹੋਇਆ ਇਹ ਹਮਲਾ ਅੱਤਵਾਦ ਨੂੰ ਸ਼ੈਅ ਦੇਣ ਵਾਲਿਆਂ ਦੀ ਨਿਰਾਸ਼ਾ ਨੂੰ ਦਿਖਾਉਂਦਾ ਹੈ, ਉਨ੍ਹਾਂ ਦੀ ਬੁਜ਼ਦਿਲੀ ਨੂੰ ਦਰਸਾਉਂਦਾ ਹੈ। ਅਜਿਹੇ ਸਮੇਂ ਵਿੱਚ ਜਦੋਂ ਕਸ਼ਮੀਰ ਵਿੱਚ ਸ਼ਾਂਤੀ ਹੋ ਰਹੀ ਸੀ, ਸਕੂਲਾਂ-ਕਾਲਜਾਂ ਵਿੱਚ ਇੱਕ vibrancy ਸੀ, ਨਿਰਮਾਣ ਕਾਰਜਾਂ ਵਿੱਚ ਅਨੋਖੀ ਗਤੀ ਆਈ ਸੀ, ਲੋਕਤੰਤਰ ਮਜ਼ਬੂਤ ਹੋ ਰਿਹਾ ਸੀ, ਸੈਲਾਨੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਾਂ ਦੀ ਕਮਾਈ ਵਧ ਰਹੀ ਸੀ, ਨੌਜਵਾਨਾਂ ਦੇ ਲਈ ਨਵੇਂ ਮੌਕੇ ਤਿਆਰ ਹੋ ਰਹੇ ਸਨ। ਦੇਸ਼ ਦੇ ਦੁਸ਼ਮਣਾਂ ਨੂੰ, ਜੰਮੂ-ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਰਾਸ ਨਹੀਂ ਆਇਆ। ਅੱਤਵਾਦੀ ਅਤੇ ਅੱਤਵਾਦ ਦੇ ਆਕਾ ਚਾਹੁੰਦੇ ਹਨ ਕਿ ਕਸ਼ਮੀਰ ਫਿਰ ਤੋਂ ਤਬਾਹ ਹੋ ਜਾਵੇ, ਇਸ ਲਈ ਇੰਨੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਅੱਤਵਾਦ ਦੇ ਖਿਲਾਫ ਇਸ ਯੁੱਧ ਵਿੱਚ ਦੇਸ਼ ਦੀ ਏਕਤਾ, 140 ਕਰੋੜ ਭਾਰਤੀਆਂ ਦੀ ਇੱਕਜੁੱਟਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹੀ ਏਕਤਾ ਅੱਤਵਾਦ ਦੇ ਖਿਲਾਫ ਸਾਡੀ ਫੈਸਲਾਕੁੰਨ ਲੜਾਈ ਦਾ ਅਧਾਰ ਹੈ। ਅਸੀਂ ਦੇਸ਼ ਦੇ ਸਾਹਮਣੇ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਆਪਣੇ ਸੰਕਲਪਾਂ ਨੂੰ ਮਜ਼ਬੂਤ ਕਰਨਾ ਹੈ। ਅਸੀਂ ਇੱਕ ਰਾਸ਼ਟਰ ਦੇ ਰੂਪ ਵਿੱਚ ਦ੍ਰਿੜ੍ਹ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਨਾ ਹੈ। ਅੱਜ ਦੁਨੀਆ ਵੇਖ ਰਹੀ ਹੈ, ਇਸ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਇੱਕ ਸੁਰ ਵਿੱਚ ਬੋਲ ਰਿਹਾ ਹੈ।ਪ੍ਰਧਾਨ ਮੰਤਰੀ ਨੇ ਡਾ. ਕੇ. ਕਸਤੂਰੀਰੰਗਨ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
April 25th, 02:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਵਿਗਿਆਨੀ ਅਤੇ ਅਕਾਦਮੀ ਜਗਤ ਦੀ ਮਹੱਤਵਪੂਰ ਸ਼ਖਸੀਅਤ ਡਾ. ਕੇ. ਕਸਤੂਰੀਰੰਗਨ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਕੇ. ਕਸਤੂਰੀਰੰਗਨ ਨੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵਿੱਚ ਬਹੁਤ ਮਿਹਨਤ ਨਾਲ ਸੇਵਾ ਕੀਤੀ ਅਤੇ ਭਾਰਤ ਦੇ ਪੁਲਾੜ ਪ੍ਰੋਗਰਾਮ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ। ਸ਼੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ਦੇ ਡਰਾਫਟ ਤਿਆਰ ਕਰਨ ਅਤੇ ਸਿੱਖਿਆ ਨੂੰ ਵੱਧ ਸੰਪੂਰਨ ਅਤੇ ਅਗਾਂਹਵਧੂ ਬਣਾਉਣ ਦੇ ਉਨ੍ਹਾਂ ਦੇ ਯਤਨਾਂ ਦੇ ਲਈ ਦੇਸ਼ ਹਮੇਸ਼ਾ ਡਾ. ਕਸਤੂਰੀਰੰਗਨ ਦੇ ਕਰਜ਼ਾਈ ਰਹੇਗਾ। ਉਹ ਕਈ ਯੁਵਾ ਵਿਗਿਆਨੀਆਂ ਅਤੇ ਰਿਸਰਚਰਾਂ ਦੇ ਲਈ ਇੱਕ ਪ੍ਰੇਰਕ ਮਾਰਗਦਰਸ਼ਕ ਵੀ ਸਨ।ਦ ਵਰਲਡ ਦਿਸ ਵੀਕ ਔਨ ਇੰਡੀਆ
April 22nd, 12:27 pm
ਕੂਟਨੀਤਕ ਫੋਨ ਕਾਲਾਂ ਤੋਂ ਲੈ ਕੇ ਸ਼ਾਨਦਾਰ ਵਿਗਿਆਨਕ ਖੋਜਾਂ ਤੱਕ, ਇਸ ਹਫ਼ਤੇ ਆਲਮੀ ਮੰਚ 'ਤੇ ਭਾਰਤ ਦੀ ਮੌਜੂਦਗੀ ਸਹਿਯੋਗ, ਇਨੋਵੇਸ਼ਨ ਅਤੇ ਸੱਭਿਆਚਾਰਕ ਮਾਣ ਨਾਲ ਚਿੰਨ੍ਹਿਤ ਸੀ।ਗੁਜਰਾਤ ਦੇ ਨਵਸਾਰੀ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 11:50 am
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਨਵਸਾਰੀ ਦੇ ਸੰਸਦ ਅਤੇ ਕੇਂਦਰ ਸਰਕਾਰ ਵਿੱਚ ਮੇਰੇ ਸਾਥੀ, ਕੇਂਦਰੀ ਮੰਤਰੀ ਭਾਈ ਸੀ ਆਰ ਪਾਟਿਲ, ਮੰਚ ’ਤੇ ਮੌਜੂਦ ਪੰਚਾਇਤ ਦੇ ਮੈਂਬਰਗਣ ਅਤੇ ਲੱਖਪਤੀ ਦੀਦੀਆਂ, ਹੋਰ ਜਨਪ੍ਰਤੀਨਿਧੀਗਣ ਅਤੇ ਇੱਥੇ ਵੱਡੀ ਗਿਣਤੀ ਵਿੱਚ ਆਏ, ਵਿਸ਼ੇਸ਼ ਕਰਕੇ ਮੇਰੀਆਂ ਮਾਤਾਂਵਾਂ-ਭੈਣਾਂ ਅਤੇ ਬੇਟੀਆਂ, ਤੁਹਾਨੂੰ ਸਾਰਿਆਂ ਨੂੰ ਨਮਸਕਾਰ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਨਵਸਾਰੀ ਵਿੱਚ ਵਿਕਾਸ ਯੋਜਨਾਵਾਂ ਨੂੰ ਲਾਂਚ ਕੀਤਾ
March 08th, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਨਵਸਾਰੀ ਵਿੱਚ ਵਿਭਿੰਨ ਵਿਕਾਸ ਕਾਰਜਾਂ ਨੂੰ ਲਾਂਚ ਕੀਤਾ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਵੱਡੀ ਸੰਖਿਆ ਵਿੱਚ ਮੌਜੂਦ ਮਾਤਾਵਾਂ, ਭੈਣਾਂ ਅਤੇ ਬੇਟੀਆਂ ਦੇ ਪਿਆਰ, ਸਨੇਹ ਅਤੇ ਅਸ਼ੀਰਵਾਦ ਦੇ ਲਈ ਆਭਾਰ ਵਿਅਕਤ ਕੀਤਾ ਅਤੇ ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਨੂੰ ਇਸ ਵਿਸ਼ੇਸ਼ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਮਹਾਕੁੰਭ ਵਿੱਚ ਉਨ੍ਹਾਂ ਨੂੰ ਮਾਂ ਗੰਗਾ ਦਾ ਅਸ਼ੀਰਵਾਦ ਮਿਲਿਆ ਸੀ, ਜਦਕਿ ਅੱਜ ਮਾਤ੍ਰਸ਼ਕਤੀ ਦੇ ਮਹਾਕੁੰਭ ਵਿੱਚ ਉਨ੍ਹਾਂ ਨੂੰ ਅਸ਼ੀਰਵਾਦ ਮਿਲਿਆ। ਪ੍ਰਧਾਨ ਮੰਤਰੀ ਨੇ ਅੱਜ ਗੁਜਰਾਤ ਵਿੱਚ ਦੋ ਯੋਜਨਾਵਾਂ, ਜੀ-ਸਫਲ (ਆਜੀਵਿਕਾ ਵਧਾਉਣ ਦੇ ਲਈ ਅੰਤਯੋਦਯ ਪਰਿਵਾਰਾਂ ਦੇ ਲਈ ਗੁਜਰਾਤ ਯੋਜਨਾ) ਅਤੇ ਜੀ-ਮੈਤ੍ਰੀ (ਗ੍ਰਾਮੀਣ ਆਮਦਨ ਵਿੱਚ ਪਰਿਵਰਤਨ ਦੇ ਲਈ ਵਿਅਕਤੀਆਂ ਦੀ ਗੁਜਰਾਤ ਮੈਂਟਰਸ਼ਿਪ ਅਤੇ ਐਕਸੀਲੇਰੇਸ਼ਨ ਯੋਜਨਾ) ਦੀ ਸ਼ੁਰੂਆਤ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਵਿਭਿੰਨ ਯੋਜਨਾਵਾਂ ਦੇ ਧਨ ਨੂੰ ਸਿੱਧਾ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜਿਆ ਗਿਆ ਹੈ ਅਤੇ ਇਸ ਉਪਲਬਧੀ ਦੇ ਲਈ ਸਾਰਿਆਂ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਸਫ਼ਲ ਮਹਿਲਾਵਾਂ ਨੂੰ ਸੌਂਪੇ
March 08th, 11:26 am
ਮਹਿਲਾ ਸ਼ਕਤੀ ਅਤੇ ਉਪਲਬਧੀਆਂ ਨੂੰ ਪ੍ਰੇਰਣਾਦਾਇਕ ਸਨਮਾਨ ਦਿੰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਉਨ੍ਹਾਂ ਮਹਿਲਾਵਾਂ ਨੂੰ ਸੌਂਪ ਦਿੱਤੇ ਹਨ ਜੋ ਵਿਭਿੰਨ ਖੇਤਰਾਂ ਵਿੱਚ ਆਪਣੀ ਪਹਿਚਾਣ ਬਣਾ ਰਹੀਆਂ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਗਿਆਨ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
February 28th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਵਿਗਿਆਨ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:ਮਨ ਕੀ ਬਾਤ ਦੀ 119ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (23.02.2025)
February 23rd, 11:30 am
Hi ਮੇਰਾ ਨਾਮ ਨਿਖਤ ਜਰੀਨ ਹੈ ਅਤੇ ਮੈਂ two times world boxing champion ਹਾਂ। ਜਿਵੇਂ ਕਿ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ‘ਮਨ ਕੀ ਬਾਤ’ ਵਿੱਚ ਮੋਟਾਪੇ ਨੂੰ ਲੈ ਕੇ ਜ਼ਿਕਰ ਕੀਤਾ ਹੈ ਅਤੇ ਮੇਰਾ ਵਿਚਾਰ ਹੈ ਕਿ ਇਹ ਰਾਸ਼ਟਰੀ ਮੁੱਦਾ ਹੈ। ਸਾਨੂੰ ਆਪਣੀ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ, ਕਿਉਂਕਿ ਮੋਟਾਪਾ ਜਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਸਾਡੇ ਇੰਡੀਆ ਵਿੱਚ, ਉਸ ਨੂੰ ਸਾਨੂੰ ਰੋਕਣਾ ਚਾਹੀਦਾ ਹੈ ਅਤੇ ਕੋਸ਼ਿਸ਼ ਇਹੀ ਕਰਨੀ ਚਾਹੀਦੀ ਹੈ ਕਿ ਅਸੀਂ ਜਿੰਨਾ ਹੋ ਸਕੇ healthy life style ਅਪਣਾਈਏ। ਮੈਂ ਖੁਦ ਇਕ ਐਥਲੀਟ ਹੋ ਕੇ ਕੋਸ਼ਿਸ਼ ਕਰਦੀ ਹਾਂ ਕਿ ਮੈਂ Healthy diet follow ਕਰਾਂ, ਕਿਉਂਕਿ ਜੇਕਰ ਮੈਂ ਗਲਤੀ ਨਾਲ ਵੀ unhealthy diet ਲੈ ਲਈ ਜਾਂ ਤਲੀਆਂ ਹੋਈਆਂ ਚੀਜ਼ਾਂ ਖਾ ਲਈਆਂ, ਜਿਸ ਵਜ੍ਹਾ ਨਾਲ ਮੇਰੇ ਪ੍ਰਦਰਸ਼ਨ ’ਤੇ ਪ੍ਰਭਾਵ ਪੈਂਦਾ ਹੈ ਅਤੇ ਰਿੰਗ ਵਿੱਚ ਜਲਦੀ ਥੱਕ ਜਾਂਦੀ ਹਾਂ ਅਤੇ ਮੈਂ ਕੋਸ਼ਿਸ਼ ਇਹੀ ਕਰਦੀ ਹਾਂ ਕਿ ਜਿੰਨਾ ਹੋ ਸਕੇ ਕਿ ਤੇਲ ਵਾਲੀਆਂ ਚੀਜ਼ਾਂ ਨੂੰ ਮੈਂ ਘੱਟ ਹੀ ਇਸਤੇਮਾਲ ਕਰਾਂ ਅਤੇ ਉਸ ਦੀ ਜਗ੍ਹਾ ਮੈਂ 8ealthy diet follow ਕਰਾਂ ਅਤੇ ਰੋਜ਼ physical activity ਕਰਾਂ, ਜਿਸ ਵਜ੍ਹਾ ਨਾਲ ਮੈਂ ਹਮੇਸ਼ਾ ਫਿੱਟ ਰਹਿੰਦੀ ਹਾਂ ਅਤੇ ਮੈਂ ਸੋਚਦੀ ਹਾਂ ਕਿ ਸਾਡੇ ਵਰਗੇ ਆਮ ਲੋਕ ਜੋ ਹਨ ਜੋ ਡੇਬੀ ਜੌਬ ’ਤੇ ਜਾਂਦੇ ਹਨ, ਕੰਮ ’ਤੇ ਜਾਂਦੇ ਹਨ, ਮੇਰਾ ਖਿਆਲ ਹੈ ਕਿ ਹਰ ਕਿਸੇ ਨੂੰ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ ਅਤੇ ਕੁਝ ਨਾ ਕੁਝ daily physical activity ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਬਿਮਾਰੀਆਂ ਜਿਵੇਂ ਹਾਰਟਅਟੈਕ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਅਸੀਂ ਦੂਰ ਰਹੀਏ, ਆਪਣੇ ਆਪ ਨੂੰ ਫਿੱਟ ਰੱਖੀਏ, ਕਿਉਂਕਿ ਅਸੀਂ Fit ਤਾਂ India Fit’।PM Modi and President of France jointly visit ITER facility
February 12th, 05:32 pm
PM Modi and President Emmanuel Macron visited the ITER facility in Cadarache, the first such visit by any Head of State or Government. They praised ITER’s progress in fusion energy and India’s key contributions through scientists and industries like L&T, Inox India, and TCS, highlighting India's commitment to advancing global clean energy research.ਪ੍ਰਧਾਨ ਮੰਤਰੀ ਨੇ ਇਤਿਹਾਸਿਕ 100ਵੇਂ ਲਾਂਚ ‘ਤੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) ਨੂੰ ਵਧਾਈਆਂ ਦਿੱਤੀਆਂ
January 29th, 08:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਤਿਹਾਸਿਕ 100ਵੇਂ ਲਾਂਚ ‘ਤੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਇਸ ਨੂੰ ਸ਼ਾਨਦਾਰ ਮੀਲ ਦਾ ਪੱਥਰ ਦੱਸਿਆ ਜੋ ਸਾਡੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਦੀ ਦੂਰਦਰਸ਼ਤਾ, ਸਮਰਪਣ ਅਤੇ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।ਦਿੱਲੀ ਵਿੱਚ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਰੈਲੀ (NCC Rally) ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸੰਜੈ ਸੇਠ ਜੀ, ਸੀਡੀਐੱਸ- ਜਨਰਲ ਅਨਿਲ ਚੌਹਾਨ ਜੀ, ਤਿੰਨੋਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ ਸ਼੍ਰੀ, ਡੀਜੀ ਐੱਨਸੀਸੀ, ਹੋਰ ਮਹਿਮਾਨ ਅਤੇ NCC ਦੇ ਮੇਰੇ ਪਿਆਰੇ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਸ਼ਿਕ ਐੱਨਸੀਸੀ ਪੀਐੱਮ ਰੈਲੀ (NCC PM Rally) ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਵਾਰਸ਼ਿਕ ਰਾਸ਼ਟਰੀ ਕੈਡਿਟ ਕੋਰ (ਐੱਨਸੀਸੀ-NCC) ਪੀਐੱਮ ਰੈਲੀ (PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਅਵਲੋਕਨ ਕੀਤਾ ਅਤੇ ਬਿਹਤਰੀਨ ਕੈਡਿਟ ਪੁਰਸਕਾਰ (Best Cadet Awards) ਪ੍ਰਦਾਨ ਕੀਤੇ। ਐੱਨਸੀਸੀ ਦਿਵਸ (NCC Day) ਦੇ ਅਵਸਰ ‘ਤੇ ਉਪਸਥਿਤ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 18 ਮਿੱਤਰ ਦੇਸ਼ਾਂ ਦੇ ਲਗਭਗ 150 ਕੈਡਿਟ ਇੱਥੇ ਉਪਸਥਿਤ ਹਨ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਮੇਰਾ ਯੁਵਾ ਭਾਰਤ (ਮਾਈ ਭਾਰਤ) ਪੋਰਟਲ (Mera Yuva Bharat (MY Bharat) portal) ਦੇ ਜ਼ਰੀਏ ਵਰਚੁਅਲੀ ਜੁੜਨ ਵਾਲੇ ਦੇਸ਼ ਭਰ ਦੇ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ।ਚੋਣ ਕਮਿਸ਼ਨ ਨੇ ਸਮੇਂ-ਸਮੇਂ 'ਤੇ ਸਾਡੀ ਵੋਟਿੰਗ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 19th, 11:30 am
In the 118th episode of Mann Ki Baat, PM Modi reflected on key milestones, including the upcoming 75th Republic Day celebrations and the significance of India’s Constitution in shaping the nation’s democracy. He highlighted India’s achievements and advancements in space sector like satellite docking. He spoke about the Maha Kumbh in Prayagraj and paid tributes to Netaji Subhas Chandra Bose.ਪ੍ਰਧਾਨ ਮੰਤਰੀ ਨੇ ਸੈਟੇਲਾਇਟਾਂ ਦੀ ਸਪੇਸ ਡੌਕਿੰਗ ਦੇ ਸਫ਼ਲ ਪ੍ਰਦਰਸ਼ਨ ਦੇ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) ਨੂੰ ਵਧਾਈਆਂ ਦਿੱਤੀਆਂ
January 16th, 01:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੈਟਾਲਾਈਟਾਂ ਦੇ ਸਪੇਸ ਡੌਕਿੰਗ ਦੇ ਸਫ਼ਲ ਪ੍ਰਦਰਸ਼ਨ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) ਅਤੇ ਸੰਪੂਰਨ ਪੁਲਾੜ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ ਦੇ ਖ਼ਾਹਿਸ਼ੀ ਪੁਲਾੜ ਮਿਸ਼ਨਾਂ ਦੇ ਲਈ ਇੱਕ ਮਹੱਤਵਪੂਰਨ ਕਦਮ ਹੈ।ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 06:38 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਦੇਸ਼ ਭਰ ਤੋਂ ਇੱਥੇ ਆਏ ਸਾਰੇ scientists, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਸੰਬੋਧਨ
January 09th, 05:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਦੇ ਅਵਸਰ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਅੱਜ ਭਾਰਤ ਨੇ ਖੋਜ ਦੇ ਖੇਤਰ ਵਿੱਚ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਜੀਨੋਮਇੰਡੀਆ ਪ੍ਰੋਜੈਕਟ ਨੂੰ ਪੰਜ ਸਾਲ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ ਅਤੇ ਸਾਡੇ ਵਿਗਿਆਨੀਆਂ ਨੇ ਕੋਵਿਡ ਮਹਾਮਾਰੀ ਦੀਆਂ ਚੁਣੌਤੀਆਂ ਦੇ ਬਾਵਜੂਦ ਇਸ ਪ੍ਰੋਜੈਕਟ ਨੂੰ ਮਿਹਨਤ ਨਾਲ ਕੰਮ ਕਰਦੇ ਹੋਏ ਪੂਰਾ ਕੀਤਾ। ਸ਼੍ਰੀ ਮੋਦੀ ਨੇ ਕਿਹਾ ਆਈਆਈਐੱਸਸੀ, ਆਈਆਈਟੀ, ਸੀਐੱਸਆਈਆਰ ਅਤੇ ਡੀਬੀਟੀ-ਬ੍ਰਿਕ ਜਿਹਿਆਂ 20 ਤੋਂ ਵੱਧ ਪ੍ਰਸਿੱਧ ਖੋਜ ਸੰਸਥਾਵਾਂ ਨੇ ਇਸ ਖੋਜ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ 10,000 ਭਾਰਤੀਆਂ ਦੀ ਜੀਨੋਮ ਕ੍ਰਮ ਨਾਲ ਜੁੜੇ ਅੰਕੜੇ ਹੁਣ ਭਾਰਤੀ ਜੈਵਿਕ ਡਾਟਾ ਸੈਂਟਰ ਵਿੱਚ ਉਪਲਬਧ ਹਨ। ਸ਼੍ਰੀ ਮੋਦੀ ਨੇ ਵਿਸ਼ਵਾਸ ਜਤਾਇਆ ਕਿ ਇਹ ਪ੍ਰੋਜੈਕਟ ਬਾਇਓਟੈਕਨੋਲੋਜੀ ਰਿਸਰਚ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਪ੍ਰੋਜੈਕਟ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਸੀਨੀਅਰ ਪਰਮਾਣੂ ਵਿਗਿਆਨੀ, ਡਾ. ਰਾਜਾਗੋਪਾਲਾ ਚਿਦੰਬਰਮ (Dr. Rajagopala Chidambaram) ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
January 04th, 12:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਨੀਅਰ ਪਰਮਾਣੂ ਵਿਗਿਆਨੀ, ਡਾ. ਰਾਜਾਗੋਪਾਲਾ ਚਿਦੰਬਰਮ (Dr. Rajagopala Chidambaram) ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਰਾਜਾਗੋਪਾਲਾ ਚਿਦੰਬਰਮ ਭਾਰਤ ਦੇ ਪਰਮਾਣੂ ਪ੍ਰੋਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਪ੍ਰਮੁੱਖ ਵਿਗਿਆਨੀਆਂ ਵਿੱਚੋਂ ਇੱਕ ਸੀ ਅਤੇ ਉਨ੍ਹਾਂ ਨੇ ਭਾਰਤ ਦੀ ਵਿਗਿਆਨਿਕ ਅਤੇ ਸਾਮਰਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ।