ਪ੍ਰਧਾਨ ਮੰਤਰੀ ਦੇ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦੇ ਉਦਘਾਟਨ ਸਮੇਂ ਸੰਬੋਧਨ ਦਾ ਮੂਲ-ਪਾਠ

July 21st, 07:45 pm

ਅੱਜ ਭਾਰਤ ਗੁਰੂ ਪੂਰਣਿਮਾ ਦਾ ਪਵਿੱਤਰ ਪੁਰਬ ਮਨਾ ਰਿਹਾ ਹੈ। ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਗਿਆਨ ਅਤੇ ਅਧਿਆਤਮ ਦੇ ਇਸ ਪੁਰਬ ਦੀ ਵਧਾਈ ਦਿੰਦਾ ਹਾਂ। ਅਜਿਹੇ ਅਹਿਮ ਦਿਨ ਅੱਜ 46th World Heritage Committee ਦੀ ਇਸ Meeting ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਭਾਰਤ ਵਿੱਚ ਇਹ ਆਯੋਜਨ ਪਹਿਲੀ ਵਾਰ ਹੋ ਰਿਹਾ ਹੈ, ਅਤੇ ਸੁਭਾਵਿਕ ਹੈ ਕਿ ਮੇਰੇ ਸਹਿਤ ਸਾਰੇ ਦੇਸ਼ਵਾਸੀਆਂ ਨੂੰ ਇਸ ਦੀ ਵਿਸ਼ੇਸ਼ ਖੁਸ਼ੀ ਹੈ। ਮੈਂ ਇਸ ਅਵਸਰ ‘ਤੇ ਪੂਰੀ ਦੁਨੀਆ ਤੋਂ ਆਏ ਸਾਰੇ Dignitaries, ਅਤੇ ਅਤਿਥੀਆਂ (ਮਹਿਮਾਨਾਂ) ਦਾ ਸੁਆਗਤ ਕਰਦਾ ਹਾਂ। ਖਾਸ ਤੌਰ ‘ਤੇ ਮੈਂ ਯੂਨੈਸਕੋ ਦੀ ਡਾਇਰੈਕਟਰ ਜਨਰਲ ਔਡ੍ਰੇ ਅਜ਼ੌਲੇ ਦਾ ਭੀ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਹਰ ਗਲੋਬਲ ਆਯੋਜਨ ਦੀ ਤਰ੍ਹਾ ਇਹ ਈਵੈਂਟ ਭੀ ਭਾਰਤ ਵਿੱਚ ਸਫ਼ਲਤਾ ਦੇ ਨਵੀਂ ਕੀਰਤੀਮਾਨ ਘੜੇਗਾ।

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ

July 21st, 07:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਹ ਵਿਸ਼ਵ ਵਿਰਾਸਤ ਨਾਲ ਜੁੜੇ ਸਾਰੇ ਮਾਮਲਿਆਂ ਦੇ ਪ੍ਰਬੰਧਨ ਤੇ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਸਥਲਾਂ ਬਾਰੇ ਨਿਰਣੇ ਲੈਣ ਦੇ ਲਈ ਉੱਤਰਦਾਈ ਹੁੰਦੀ ਹੈ। ਭਾਰਤ ਪਹਿਲੀ ਵਾਰ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਪ੍ਰਦਰਸ਼ਿਤ ਵਿਭਿੰਨ ਪ੍ਰਦਰਸ਼ਨੀਆਂ ਦਾ ਅਵਲੋਕਨ ਭੀ ਕੀਤਾ।

ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਬਹੁਤ ਉਤਸ਼ਾਹਵਰਧਕ ਹੈ: 'ਮਨ ਕੀ ਬਾਤ' ਵਿੱਚ ਪ੍ਰਧਾਨ ਮੰਤਰੀ ਮੋਦੀ

July 30th, 11:30 am

ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ। ਜੁਲਾਈ ਦਾ ਮਹੀਨਾ ਭਾਵ ਮੌਨਸੂਨ ਦਾ ਮਹੀਨਾ, ਬਾਰਿਸ਼ ਦਾ ਮਹੀਨਾ। ਬੀਤੇ ਕੁਝ ਦਿਨ ਕੁਦਰਤੀ ਆਫ਼ਤਾਂ ਦੇ ਕਾਰਨ ਚਿੰਤਾ ਅਤੇ ਪਰੇਸ਼ਾਨੀ ਨਾਲ ਭਰੇ ਰਹੇ ਹਾਂ। ਯਮੁਨਾ ਸਮੇਤ ਕਈ ਨਦੀਆਂ ’ਚ ਹੜ੍ਹ ਦੇ ਕਾਰਨ ਇਲਾਕੇ ਦੇ ਲੋਕਾਂ ਨੂੰ ਤਕਲੀਫ ਝੱਲਣੀ ਪਈ ਹੈ। ਪਹਾੜੀ ਇਲਾਕਿਆਂ ’ਚ ਪਹਾੜ ਖਿਸਕਣ ਦੀਆਂ ਘਟਨਾਵਾਂ ਵੀ ਹੋਈਆਂ ਹਨ। ਇਸੇ ਦੌਰਾਨ ਦੇਸ਼ ਦੇ ਪੱਛਮੀ ਹਿੱਸੇ ਵਿੱਚ ਕੁਝ ਸਮਾਂ ਪਹਿਲਾਂ ਗੁਜਰਾਤ ਦੇ ਇਲਾਕਿਆਂ ’ਚ ਬਿਪਰਜੌਯ ਸਾਈਕਲੋਨ ਵੀ ਆਇਆ ਪਰ ਸਾਥੀਓ, ਇਨ੍ਹਾਂ ਆਫ਼ਤਾਂ ਦੇ ਵਿਚਕਾਰ ਅਸੀਂ ਸਾਰੇ ਦੇਸ਼ਵਾਸੀਆਂ ਨੇ ਫਿਰ ਤੋਂ ਵਿਖਾਇਆ ਹੈ ਕਿ ਸਮੂਹਿਕ ਕੋਸ਼ਿਸ਼ਾਂ ਦੀ ਤਾਕਤ ਕੀ ਹੁੰਦੀ ਹੈ। ਸਥਾਨਕ ਲੋਕਾਂ ਨੇ, ਸਾਡੇ ਐੱਨਡੀਆਰਐੱਫ ਦੇ ਜਵਾਨਾਂ ਨੇ, ਸਥਾਨਕ ਪ੍ਰਸ਼ਾਸਨ ਦੇ ਲੋਕਾਂ ਨੇ ਦਿਨ-ਰਾਤ ਇੱਕ ਕਰਕੇ ਅਜਿਹੀਆਂ ਆਫ਼ਤਾਂ ਦਾ ਮੁਕਾਬਲਾ ਕੀਤਾ ਹੈ। ਕਿਸੇ ਵੀ ਆਫ਼ਤ ਨਾਲ ਨਿੱਬੜਣ ਲਈ ਸਾਡੀ ਸਮਰੱਥਾ ਅਤੇ ਸੰਸਾਧਨਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਪਰ ਇਸ ਦੇ ਨਾਲ ਹੀ ਸਾਡੀ ਸੰਵੇਦਨਸ਼ੀਲਤਾ ਅਤੇ ਇੱਕ-ਦੂਜੇ ਦਾ ਹੱਥ ਫੜਨ ਦੀ ਭਾਵਨਾ ਓਨੀ ਹੀ ਅਹਿਮ ਹੁੰਦੀ ਹੈ। ਸਭ ਦਾ ਭਲਾ ਕਰਨ ਦੀ ਇਹੀ ਭਾਵਨਾ ਭਾਰਤ ਦੀ ਪਛਾਣ ਵੀ ਹੈ ਅਤੇ ਭਾਰਤ ਦੀ ਤਾਕਤ ਵੀ ਹੈ।

ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਪ੍ਰਾਪਤ ਕੀਤੀ

April 05th, 02:40 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਲਾਕਾਰ ਅਰੁਣ ਯੋਗੀਰਾਜ ਤੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਇੱਕ ਮੂਰਤੀ ਪ੍ਰਾਪਤ ਕੀਤੀ।